Home » ਮਾਝਾ » ਪਤੰਜਲੀ ਯੋਗ ਪੀਠ ਦੇ ਮੁਖੀ ਸਵਾਮੀ ਰਾਮਦੇਵ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ ਹੜ੍ਹ ਪੀੜਤਾਂ ਦੀ ਸਹਾਇਤਾ ਲਈ ਸਵਾਮੀ ਰਾਮਦੇਵ ਨੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੂੰ 1 ਕਰੋੜ ਰੁਪਏ ਦਾ ਚੈੱਕ ਸੌਂਪਿਆ

ਪਤੰਜਲੀ ਯੋਗ ਪੀਠ ਦੇ ਮੁਖੀ ਸਵਾਮੀ ਰਾਮਦੇਵ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ ਹੜ੍ਹ ਪੀੜਤਾਂ ਦੀ ਸਹਾਇਤਾ ਲਈ ਸਵਾਮੀ ਰਾਮਦੇਵ ਨੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੂੰ 1 ਕਰੋੜ ਰੁਪਏ ਦਾ ਚੈੱਕ ਸੌਂਪਿਆ

SHARE ARTICLE

79 Views

ਅੰਮ੍ਰਿਤਸਰ, 1 ਅਕਤੂਬਰ-
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਪੁੱਜੇ ਪਤੰਜਲੀ ਯੋਗ ਪੀਠ ਹਰਿਦੁਆਰ ਦੇ ਮੁਖੀ ਸਵਾਮੀ ਰਾਮਦੇਵ ਨੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨਾਲ ਮੁਲਾਕਾਤ ਕੀਤੀ ਅਤੇ ਸ਼੍ਰੋਮਣੀ ਕਮੇਟੀ ਵੱਲੋਂ ਹੜ੍ਹ ਪੀੜਤਾਂ ਲਈ ਨਿਭਾਈਆਂ ਜਾ ਰਹੀਆਂ ਸੇਵਾਵਾਂ ਲਈ 1 ਕਰੋੜ ਰੁਪਏ ਦਾ ਚੈੱਕ ਵੀ ਸੌਂਪਿਆ। ਇਸ ਮੌਕੇ ਸ਼੍ਰੋਮਣੀ ਕਮੇਟੀ ਪ੍ਰਧਾਨ ਵੱਲੋਂ ਸ੍ਰੀ ਦਰਬਾਰ ਸਾਹਿਬ ਦੇ ਸੂਚਨਾ ਕੇਂਦਰ ਵਿਖੇ ਸਵਾਮੀ ਰਾਮਦੇਵ ਅਤੇ ਉਨ੍ਹਾਂ ਨਾਲ ਮੁੰਬਈ ਤੋਂ ਆਏ ਸ. ਹਰਪ੍ਰੀਤ ਸਿੰਘ ਮਿਨਹਾਸ ਨੂੰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦਾ ਮਾਡਲ ਤੇ ਲੋਈ ਦੇ ਕੇ ਸਨਮਾਨਿਤ ਕੀਤਾ।
ਇਸ ਮੌਕੇ ਐਡਵੋਕੇਟ ਧਾਮੀ ਨੇ ਕਿਹਾ ਕਿ ਪੰਜਾਬ ’ਚ ਹੜ੍ਹਾਂ ਨਾਲ ਵੱਡਾ ਨੁਕਸਾਨ ਹੋਇਆ ਹੈ ਅਤੇ ਸ਼੍ਰੋਮਣੀ ਕਮੇਟੀ ਪਹਿਲੇ ਦਿਨ ਤੋਂ ਹੀ ਹੜ੍ਹ ਪੀੜਤਾਂ ਦੀ ਸਹਾਇਤਾ ਲਈ ਨਿਰੰਤਰ ਸੇਵਾਵਾਂ ਨਿਭਾਅ ਰਹੀ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਸੇਵਾਵਾਂ ਵਿਚ ਦੇਸ਼ ਵਿਦੇਸ਼ ਤੋਂ ਸਿੱਖ ਸੰਗਤਾਂ ਅਤੇ ਸੰਸਥਾਵਾਂ ਵੱਲੋਂ ਵੀ ਵੱਡਾ ਯੋਗਦਾਨ ਪਾਇਆ ਜਾ ਰਿਹਾ ਹੈ। ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਣ ਪੁੱਜੇ ਸਵਾਮੀ ਰਾਮਦੇਵ ਨੇ ਵੀ ਆਪਣੀ ਸੰਸਥਾ ਵੱਲੋਂ 1 ਕਰੋੜ ਰੁਪਏ ਦੀ ਰਾਸ਼ੀ ਦਾ ਚੈੱਕ ਸੌਂਪਿਆ ਹੈ। ਐਡਵੋਕੇਟ ਧਾਮੀ ਨੇ ਸਵਾਮੀ ਰਾਮਦੇਵ ਅਤੇ ਉਨ੍ਹਾਂ ਦੀ ਸੰਸਥਾ ਦਾ ਧੰਨਵਾਦ ਕੀਤਾ। ਇਸੇ ਦੌਰਾਨ ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਸਾਕੇ ਦੀ 350 ਸਾਲਾ ਸ਼ਤਾਬਦੀ ਮੌਕੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਹੋਣ ਵਾਲੇ ਸਮਾਗਮਾਂ ਸਮੇਂ ਸ਼ਮੂਲੀਅਤ ਲਈ ਸਵਾਮੀ ਰਾਮ ਦੇਵ ਨੂੰ ਸੱਦਾ ਵੀ ਦਿੱਤਾ।
ਇਸੇ ਦੌਰਾਨ ਸਵਾਮੀ ਰਾਮਦੇਵ ਨੇ ਕਿਹਾ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਉਨ੍ਹਾਂ ਨੂੰ ਬੇਹੱਦ ਸ਼ਾਂਤੀ ਮਿਲੀ ਹੈ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬਾਨ ਦੇ ਉਪਕਾਰ ਸਾਰੀ ਮਨੁੱਖਤਾ ’ਤੇ ਹਨ, ਜਿਨ੍ਹਾਂ ਨੂੰ ਭੁਲਾਇਆ ਨਹੀਂ ਜਾ ਸਕਦਾ। ਗੁਰੂ ਸਾਹਿਬਾਨ ਵੱਲੋਂ ਵਰੋਸਾਏ ਇਸ ਪਾਵਨ ਅਸਥਾਨ ’ਤੇ ਕਿਸੇ ਤਰ੍ਹਾਂ ਵੀ ਧਰਮ, ਜਾਤ ਤੇ ਮਜ਼੍ਹਬ ਦਾ ਭੇਦ ਨਹੀਂ ਕੀਤਾ ਜਾਂਦਾ। ਉਨ੍ਹਾਂ ਸ਼੍ਰੋਮਣੀ ਕਮੇਟੀ ਵੱਲੋਂ ਹੜ੍ਹਾਂ ਦੌਰਾਨ ਕੀਤੀਆਂ ਗਈਆਂ ਸੇਵਾਵਾਂ ਦੀ ਪ੍ਰਸ਼ੰਸਾ ਕਰਦਿਆਂ ਪਤੰਜਲੀ ਯੋਗ ਪੀਠ ਵੱਲੋਂ ਵੀ ਸਹਿਯੋਗ ਕਰਨ ਦੀ ਵਚਨਬੱਧਤਾ ਪ੍ਰਗਟਾਈ।
ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਮੈਂਬਰ ਭਾਈ ਗੁਰਚਰਨ ਸਿੰਘ ਗਰੇਵਾਲ, ਸ. ਮੋਹਨ ਸਿੰਘ ਬੰਗੀ, ਓਐਸਡੀ ਸ. ਸਤਬੀਰ ਸਿੰਘ ਧਾਮੀ, ਸ੍ਰੀ ਦਰਬਾਰ ਸਾਹਿਬ ਦੇ ਜਨਰਲ ਮੈਨੇਜਰ ਸ. ਭਗਵੰਤ ਸਿੰਘ ਧੰਗੇੜਾ, ਮੀਤ ਸਕੱਤਰ ਸ. ਹਰਭਜਨ ਸਿੰਘ ਵਕਤਾ, ਐਡਵੋਕੇਟ ਸ੍ਰੀ ਪ੍ਰਦੀਪ ਗੋਇਲ, ਮੈਨੇਜਰ ਸ. ਜਸਪਾਲ ਸਿੰਘ ਢੱਡੇ, ਸੂਚਨਾ ਅਧਿਕਾਰੀ ਸ. ਅੰਮ੍ਰਿਤਪਾਲ ਸਿੰਘ, ਸ. ਰਣਧੀਰ ਸਿੰਘ ਤੇ ਸਰਬਜੀਤ ਸਿੰਘ ਤੇ ਹੋਰ ਮੌਜੂਦ ਸਨ।

khireyapunjab
Author: khireyapunjab

ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।

Leave a Reply

Your email address will not be published. Required fields are marked *

Latest News

ਸੰਯੁਕਤ ਕਿਸਾਨ ਮੋਰਚਾ ਵਲੋਂ 4 ਫਰਵਰੀ ਤੋਂ 11 ਫਰਵਰੀ ਤੱਕ ਮੋਦੀ ਅਤੇ ਟਰੰਪ ਦੇ ਪੁਤਲੇ ਸਾੜਨ ਦੀ ਅਪੀਲ 👉 ਮੋਦੀ ਸਰਕਾਰ ਦੇ ਸਾਮਰਾਜਵਾਦ ਅੱਗੇ ਪੂਰੀ ਤਰ੍ਹਾਂ ਸਮਰਪਣ ਦੀ ਸਖ਼ਤ ਨਿੰਦਾ 👉 ਅਮਰੀਕਾ ਨਾਲ ਵਪਾਰ ਸਮਝੌਤਾ ਭਾਰਤੀ ਕਿਸਾਨਾਂ ਨੂੰ ਕਰ ਦੇਵੇਗਾ ਤਬਾਹ

ਮੋਦੀ ਅਤੇ ਸ਼ਾਹ ਪੰਜਾਬੀਆਂ ਤੇ ਸਿੱਖਾਂ ਵਿਚ ਜ਼ੇਕਰ ਵਿਚਰਣਾ ਲੋੜਦੇ ਹਨ, ਤਾਂ ਪਹਿਲਾਂ ਆਪਣੇ ਕੀਤੇ ਗੁਨਾਹਾਂ ਨੂੰ ਪ੍ਰਵਾਨ ਕਰਕੇ ਉਸਦੀ ਸਜ਼ਾ ਭੁਗਤਣ: ਮਾਨ 👉 8 ਹਜਾਰ ਪੁਲਿਸ ਮੁਲਾਜਮਾਂ ਦੀ ਸੁਰੱਖਿਆ ਵਿਚ ਪੰਜਾਬ ਅੰਦਰ ਵਿਚਰਨਾ ਮਨੁੱਖਤਾ ਵਿਰੋਧੀ ਕਾਲੇ ਕਾਰਨਾਮਿਆ ਬਦੌਲਤ ਵੱਡਾ ਡਰ