Home » Blog » Big Breaking: AAP ਨੇ ਤਰਨਤਾਰਨ ਜ਼ਿਮਨੀ ਚੋਣ ਲਈ ਉਮੀਦਵਾਰ ਐਲਾਨਿਆ

Big Breaking: AAP ਨੇ ਤਰਨਤਾਰਨ ਜ਼ਿਮਨੀ ਚੋਣ ਲਈ ਉਮੀਦਵਾਰ ਐਲਾਨਿਆ

SHARE ARTICLE

153 Views

ਚੰਡੀਗੜ੍ਹ, 3 ਅਕਤੂਬਰ 2025- ਆਮ ਆਦਮੀ ਪਾਰਟੀ ਦੇ ਵੱਲੋਂ ਤਰਨਤਾਰਨ ਤੋਂ ਆਪਣਾ ਉਮੀਦਵਾਰ ਐਲਾਨ ਦਿੱਤਾ ਹੈ। ਸੀਐੱਮ ਭਗਵੰਤ ਮਾਨ ਨੇ ਤਰਨਤਾਰਨ ਵਿਖੇ ਵੱਡਾ ਐਲਾਨ ਕਰਦਿਆਂ ਕਿਹਾ ਕਿ, ਹਰਮੀਤ ਸਿੰਘ ਸੰਧੂ ਤਰਨਤਾਰਨ ਤੋਂ ਆਪ ਦੇ ਉਮੀਦਵਾਰ ਹੋਣਗੇ। ਦੱਸ ਦਈਏ ਕਿ ਡਾ. ਕਸ਼ਮੀਰ ਸਿੰਘ ਸੋਹਲ ਤੋਂ ਬਾਅਦ ਤਰਨਤਾਰਨ ਸੀਟ ਖ਼ਾਲੀ ਹੋਈ ਸੀ।

ਦੱਸ ਦਈਏ ਕਿ ਇਸੇ ਸਾਲ ਜੁਲਾਈ ਵਿੱਚ ਤਰਨਤਾਰਨ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਹਰਮੀਤ ਸਿੰਘ ਸੰਧੂ, ਆਮ ਆਦਮੀ ਪਾਰਟੀ (ਆਪ) ਵਿੱਚ ਸ਼ਾਮਲ ਹੋਏ ਸਨ। ਹਰਮੀਤ ਸਿੰਘ ਸੰਧੂ ਨੇ 2002 ਵਿੱਚ ਤਰਨਤਾਰਨ ਤੋਂ ਆਜ਼ਾਦ ਉਮੀਦਵਾਰ ਵਜੋਂ ਜਿੱਤ ਪ੍ਰਾਪਤ ਕੀਤੀ, 2007 ਅਤੇ 2012 ਵਿੱਚ ਅਕਾਲੀ ਦਲ ਦੀ ਟਿਕਟ ‘ਤੇ ਵੀ ਜਿੱਤ ਦਰਜ ਕੀਤੀ ਸੀ। ਹਾਲਾਂਕਿ, ਉਨ੍ਹਾਂ ਨੂੰ 2017 ਵਿੱਚ ਹਾਰ ਦਾ ਸਾਹਮਣਾ ਕਰਨਾ ਪਿਆ। ਜਦੋਂ ਕਿ 2022 ਵਿੱਚ ਵੀ ਉਨ੍ਹਾਂ ਨੇ ਸ਼੍ਰੋਮਣੀ ਅਕਾਲੀ ਦਲ ਦੀ ਟਿਕਟ ‘ਤੇ ਚੋਣ ਲੜੀ ਸੀ। ਹਾਲਾਂਕਿ, ਉਹ ਜਿੱਤ ਨਹੀਂ ਸਕੇ। ਉਹ ਦੂਜੇ ਸਥਾਨ ‘ਤੇ ਰਹੇ।

ਇੱਥੇ ਜਿਕਰ ਕਰਨਾ ਬਣਦਾ ਹੈ ਕਿ, ਅਕਾਲੀ ਦਲ ਦੇ ਵੱਲੋਂ ਬੀਬੀ ਸੁਖਵਿੰਦਰ ਕੌਰ ਰੰਧਾਵਾ ਨੂੰ ਆਪਣਾ ਉਮੀਦਵਾਰ ਬਣਾਇਆ ਗਿਆ ਹੈ। ਇਸੇ ਤਰ੍ਹਾਂ ਬੀਜੇਪੀ ਦੇ ਵੱਲੋਂ ਹਰਜੀਤ ਸਿੰਘ ਸੰਧੂ ਨੂੰ ਆਪਣਾ ਉਮੀਦਵਾਰ ਬਣਾਇਆ ਗਿਆ ਹੈ। ਜੇਕਰ ਕਾਂਗਰਸ ਦੀ ਗੱਲ ਕਰੀਏ ਤਾਂ, ਕਾਂਗਰਸ ਪਾਰਟੀ ਜਲਦ ਹੀ ਆਪਣਾ ਉਮੀਦਵਾਰ ਐਲਾਨ ਸਕਦੀ ਹੈ। ਮੰਨਿਆ ਜਾ ਰਿਹਾ ਹੈ ਕਿ ਅਨਿਲ ਜੋਸ਼ੀ ਜੋ ਕੁੱਝ ਦਿਨ ਪਹਿਲਾਂ ਹੀ ਕਾਂਗਰਸ ਵਿੱਚ ਸ਼ਾਮਲ ਹੋਏ ਸਨ, ਨੂੰ ਤਰਨਤਾਰਨ ਤੋਂ ਟਿਕਟ ਮਿਲ ਸਕਦੀ ਹੈ।

khireyapunjab
Author: khireyapunjab

ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।

Leave a Reply

Your email address will not be published. Required fields are marked *

Latest News

ਸੰਯੁਕਤ ਕਿਸਾਨ ਮੋਰਚਾ ਵਲੋਂ 4 ਫਰਵਰੀ ਤੋਂ 11 ਫਰਵਰੀ ਤੱਕ ਮੋਦੀ ਅਤੇ ਟਰੰਪ ਦੇ ਪੁਤਲੇ ਸਾੜਨ ਦੀ ਅਪੀਲ 👉 ਮੋਦੀ ਸਰਕਾਰ ਦੇ ਸਾਮਰਾਜਵਾਦ ਅੱਗੇ ਪੂਰੀ ਤਰ੍ਹਾਂ ਸਮਰਪਣ ਦੀ ਸਖ਼ਤ ਨਿੰਦਾ 👉 ਅਮਰੀਕਾ ਨਾਲ ਵਪਾਰ ਸਮਝੌਤਾ ਭਾਰਤੀ ਕਿਸਾਨਾਂ ਨੂੰ ਕਰ ਦੇਵੇਗਾ ਤਬਾਹ

ਮੋਦੀ ਅਤੇ ਸ਼ਾਹ ਪੰਜਾਬੀਆਂ ਤੇ ਸਿੱਖਾਂ ਵਿਚ ਜ਼ੇਕਰ ਵਿਚਰਣਾ ਲੋੜਦੇ ਹਨ, ਤਾਂ ਪਹਿਲਾਂ ਆਪਣੇ ਕੀਤੇ ਗੁਨਾਹਾਂ ਨੂੰ ਪ੍ਰਵਾਨ ਕਰਕੇ ਉਸਦੀ ਸਜ਼ਾ ਭੁਗਤਣ: ਮਾਨ 👉 8 ਹਜਾਰ ਪੁਲਿਸ ਮੁਲਾਜਮਾਂ ਦੀ ਸੁਰੱਖਿਆ ਵਿਚ ਪੰਜਾਬ ਅੰਦਰ ਵਿਚਰਨਾ ਮਨੁੱਖਤਾ ਵਿਰੋਧੀ ਕਾਲੇ ਕਾਰਨਾਮਿਆ ਬਦੌਲਤ ਵੱਡਾ ਡਰ