Home » ਸੰਸਾਰ » ਕੈਨੇਡਾ ਵਿੱਚ ਖਾਲਿਸਤਾਨੀ ਪੱਖੀ ਸਿੰਘਾਂ ਨੇ ਭਾਰਤੀ ਹਕੂਮਤ ਰੂਪੀ ਰਾਵਣ ਗਾਂਧੀ, ਡੋਵਾਲ, ਮੋਦੀ ਅਤੇ ਪਟਨਾਇਕ ਦੇ ਫੂਕੇ ਪੁਤਲੇ

ਕੈਨੇਡਾ ਵਿੱਚ ਖਾਲਿਸਤਾਨੀ ਪੱਖੀ ਸਿੰਘਾਂ ਨੇ ਭਾਰਤੀ ਹਕੂਮਤ ਰੂਪੀ ਰਾਵਣ ਗਾਂਧੀ, ਡੋਵਾਲ, ਮੋਦੀ ਅਤੇ ਪਟਨਾਇਕ ਦੇ ਫੂਕੇ ਪੁਤਲੇ

SHARE ARTICLE

96 Views

ਨਵੀਂ ਦਿੱਲੀ 3 ਅਕਤੂਬਰ (ਮਨਪ੍ਰੀਤ ਸਿੰਘ ਖਾਲਸਾ):- ਕੈਨੇਡਾ ਵਿਖੇ ਸ਼ਹੀਦ ਭਾਈ ਹਰਦੀਪ ਸਿੰਘ ਨਿੱਝਰ ਟੀਮ ਦੇ ਮੈਂਬਰਾਂ ਨੇ ਅਤੇ ਖਾਲਿਸਤਾਨੀ ਪੱਖੀ ਸਿੰਘਾਂ ਨੇ ਭਾਰਤੀ ਹਕੂਮਤ ਰੂਪੀ ਰਾਵਣ ਫੂਕਿਆ ਜਿਸ ਵਿਚ ਸਿੱਖਾਂ ਨਾਲ ਧ੍ਰੋਹ ਕਮਾਉਣ ਵਾਲੇ ਮੋਹਨਦਾਸ ਗਾਂਧੀ, ਭਾਰਤ ਦਾ ਬੁੱਚੜ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਸੁਰੱਖਿਆ ਸਲਾਹਕਾਰ ਅਜੀਤ ਡੋਵਾਲ ਅਤੇ ਭਾਰਤ ਦੇ ਕਨੇਡਾ ਵਿਚ ਨਵਾਂ ਹਾਈ ਕਮਿਸ਼ਨਰ ਦਿਨੇਸ਼ ਪਟਨਾਇਕ ਦਾ ਸਿਰ ਲਾਕੇ ਰਾਵਣ ਫੂਕਿਆ ਗਿਆ । ਗੱਲਬਾਤ ਕਰਦਿਆਂ ਭਾਈ ਗੁਰਮੀਤ ਸਿੰਘ ਤੂਰ (ਜਨਰਲ ਸਕੱਤਰ) ਨੇ ਦੱਸਿਆ ਕਿ ਰਾਵਣ ਦਾ ਪੁਤਲਾ ਹਿੰਦੂ ਭ੍ਰਰਮਵਾਦੀ ਸੋਚ ਹੈ ਜਦੋਂ ਕੇ ਅਸਲੀ ਦੁਸ਼ਮਣ ਮੋਦੀ, ਡੋਵਾਲ ਅਤੇ ਭਾਰਤੀ ਹਕੂਮਤ ਹੈ ਜਿਸਨੇ ਸਿੱਖਾਂ ਤੇ ਜ਼ੁਲਮ ਕਿਤੇ, ਤਸੀਹੇ ਦਿੱਤੇ ਅਤੇ ਕੈਨੇਡਾ ਵਿਚ ਭਾਈ ਹਰਦੀਪ ਸਿੰਘ ਨਿੱਝਰ ਨੂੰ ਸ਼ਹੀਦ ਕੀਤਾ ਅਤੇ ਹੁਣ ਵੀ ਸਿੱਖ ਵਿਰੋਧੀ ਚਾਲਾਂ ਚੱਲ ਰਹੀ ਭਾਰਤੀ ਹਕੂਮਤ ਸਿੱਖਾਂ ਨੂੰ ਮਿਟਾਉਣ ਤੇ ਤੁਲੀ ਹੋਈ ਹੈ । ਉਨ੍ਹਾਂ ਦਸਿਆ ਕਿ ਇਹ ਪੁਤਲਾ ਫੂਕਣ ਦਾ ਸਿੱਧਾ ਮਤਲਬ ਭਾਰਤੀ ਹਕੂਮਤ ਨੂੰ ਸਿੱਖਾਂ ਦਾ ਕਰਾਰਾ ਜਵਾਬ ਹੈ ਅਤੇ ਸਿੱਖਾਂ ਨੂੰ ਦਬਾਉਣ ਦੀ ਨਾਕਾਮਯਾਬ ਕੋਸ਼ਿਸ਼ ਵਿਚ ਲੱਗੀ ਹਕੂਮਤ ਦੇ ਮੂੰਹ ਤੇ ਚਪੇੜ ਹੈ । ਮੁਜਾਹਿਰੇ ਵਿਚ ਖਾਲਿਸਤਾਨ ਜ਼ਿੰਦਾਬਾਦ, ਭਾਈ ਹਰਦੀਪ ਸਿੰਘ ਨਿੱਝਰ ਜ਼ਿੰਦਾਬਾਦ ਦੇ ਨਾਅਰੇ ਲਗਾਏ ਗਏ ਅਤੇ ਭਾਰਤੀ ਦੂਤਾਵਾਸ ਬੰਦ ਕਰਨ ਦੀ ਗੱਲ ਤੇ ਜ਼ੋਰ ਦਿੱਤਾ ਗਿਆ । ਕੀਤੇ ਗਏ ਰੋਸ ਮੁਜਾਹਰੇ ਵਿਚ ਭਾਈ ਗੁਰਮੀਤ ਸਿੰਘ ਜੀ ਤੂਰ, ਭਾਈ ਨਰਿੰਦਰ ਸਿੰਘ ਰੰਧਾਵਾ, ਭਾਈ ਅਵਤਾਰ ਸਿੰਘ ਖਹਿਰਾ, ਭਾਈ ਜੈਗ ਸਿੰਘ ਸਿੱਧੂ, ਐਸਐਫਜੇ ਦੇ ਭਾਈ ਮਨਜਿੰਦਰ ਸਿੰਘ ਖਾਲਸਾ, ਭਾਈ ਕਰਨੈਲ ਸਿੰਘ, ਭਾਈ ਰਣਜੀਤ ਸਿੰਘ ਚਾਹਲ, ਅਜੇਪਾਲ ਸਿੰਘ, ਭਾਈ ਦਲਜੀਤ ਸਿੰਘ, ਜਰਨੈਲ ਸਿੰਘ ਜੇ ਅਤੇ ਜੇ ਫਰੇਮੀਗ ਸਮੇਤ ਵਡੀ ਗਿਣਤੀ ਵਿਚ ਸੰਗਤਾਂ ਮੌਜੂਦ ਸਨ ।

khireyapunjab
Author: khireyapunjab

ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।

Leave a Reply

Your email address will not be published. Required fields are marked *

Latest News

ਸੰਯੁਕਤ ਕਿਸਾਨ ਮੋਰਚਾ ਵਲੋਂ 4 ਫਰਵਰੀ ਤੋਂ 11 ਫਰਵਰੀ ਤੱਕ ਮੋਦੀ ਅਤੇ ਟਰੰਪ ਦੇ ਪੁਤਲੇ ਸਾੜਨ ਦੀ ਅਪੀਲ 👉 ਮੋਦੀ ਸਰਕਾਰ ਦੇ ਸਾਮਰਾਜਵਾਦ ਅੱਗੇ ਪੂਰੀ ਤਰ੍ਹਾਂ ਸਮਰਪਣ ਦੀ ਸਖ਼ਤ ਨਿੰਦਾ 👉 ਅਮਰੀਕਾ ਨਾਲ ਵਪਾਰ ਸਮਝੌਤਾ ਭਾਰਤੀ ਕਿਸਾਨਾਂ ਨੂੰ ਕਰ ਦੇਵੇਗਾ ਤਬਾਹ

ਮੋਦੀ ਅਤੇ ਸ਼ਾਹ ਪੰਜਾਬੀਆਂ ਤੇ ਸਿੱਖਾਂ ਵਿਚ ਜ਼ੇਕਰ ਵਿਚਰਣਾ ਲੋੜਦੇ ਹਨ, ਤਾਂ ਪਹਿਲਾਂ ਆਪਣੇ ਕੀਤੇ ਗੁਨਾਹਾਂ ਨੂੰ ਪ੍ਰਵਾਨ ਕਰਕੇ ਉਸਦੀ ਸਜ਼ਾ ਭੁਗਤਣ: ਮਾਨ 👉 8 ਹਜਾਰ ਪੁਲਿਸ ਮੁਲਾਜਮਾਂ ਦੀ ਸੁਰੱਖਿਆ ਵਿਚ ਪੰਜਾਬ ਅੰਦਰ ਵਿਚਰਨਾ ਮਨੁੱਖਤਾ ਵਿਰੋਧੀ ਕਾਲੇ ਕਾਰਨਾਮਿਆ ਬਦੌਲਤ ਵੱਡਾ ਡਰ