ਮੰਡੀਆਂ ’ਚ ਆੜ੍ਹਤੀਆਂ ਤੇ ਕਿਸਾਨਾਂ ਨੂੰ ਦਿੱਕਤ ਨਹੀਂ ਆਵੇਗੀ: ਚੇਅਰਮੈਨ
ਬਲਾਕ ਪੱਟੀ ਦੇ ਚੇਅਰਮੈਨ ਗੁਰਭਿੰਦਰ ਨੇ ਸਭਰਾਂ ਚ ਝੋਨੇ ਦੀ ਸਰਕਾਰੀ ਖਰੀਦ ਸ਼ੁਰੂ ਕਰਵਾਈ
ਬਲਾਕ ਪੱਟੀ ਦੇ ਚੇਅਰਮੈਨ ਦੇ ਵੱਲੋਂ ਸੁਖਪਾਲ ਸਿੰਘ ਸਭਰਾ ਬੀਕੇਕੇ ਨੂੰ ਆੜਤੀਏ ਐਸੋਸੀਏਸ਼ਨ ਦਾ ਪ੍ਰਧਾਨ ਵੀ ਨਿਯੁਕਤ ਕੀਤਾ ਗਿਆ।
ਪੱਟੀ 4 ਅਕਤੂਬਰ (ਹੈਪੀ ਸਭਰਾ) ਸਭਰਾਂ ਦੀ ਦਾਣਾ ਮੰਡੀ ‘ਚ ਅੱਜ ਝੋਨੇ ਦੀ ਸਰਕਾਰੀ ਖਰੀਦ ਸ਼ੁਰੂ ਹੋ ਗਈ। ਇਸ ਮੁੱਖ ਫਸਲ ਦੀ ਖਰੀਦ ਦੀ ਸ਼ੁਰੂਆਤ ਬਲਾਕ ਪੱਟੀ ਦੇ ਚੇਅਰਮੈਨ ਗੁਰਭਿੰਦਰ ਸਿੰਘ ਦੇ ਵੱਲੋਂ ਕਰਵਾਈ ਗਈ ਇਸ ਮੌਕੇ ਚੇਅਰਮੈਨ ਨੇ ਮੰਡੀ ਦੇ ਪ੍ਰਬੰਧਾਂ ਦਾ ਜਾਇਜ਼ਾ ਲੈਂਦਿਆਂ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ ਦੀ ਭਲਾਈ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਫਸਲ ਦੀ ਸਮੇਂ-ਸਿਰ ਖਰੀਦ ਅਤੇ ਕਿਸਾਨਾਂ ਨੂੰ ਉਚਿਤ ਕੀਮਤ ਦੇਣ ਲਈ ਪੂਰਾ ਇੰਤਜ਼ਾਮ ਕੀਤਾ ਗਿਆ ਹੈ। ਉਨ੍ਹਾਂ ਨੇ ਮੰਡੀ ਅਧਿਕਾਰੀਆਂ ਨੂੰ ਹਦਾਇਤ ਦਿੱਤੀ ਕਿ ਕਿਸੇ ਵੀ ਕਿਸਾਨ ਨੂੰ ਕਿਸੇ ਤਰ੍ਹਾਂ ਦੀ ਦਿੱਕਤ ਨਾ ਆਵੇ। ਚੇਅਰਮੈਨ ਨੇ ਕਿਸਾਨਾਂ ਨੂੰ ਵਿਸ਼ਵਾਸ ਦਿਵਾਇਆ ਕਿ ਖਰੀਦ ਦੀ ਪੂਰੀ ਪ੍ਰਕਿਰਿਆ ਪਾਰਦਰਸ਼ੀ ਅਤੇ ਨਿਯਮਾਂ ਅਨੁਸਾਰ ਹੋਏਗੀ। ਉਨ੍ਹਾਂ ਕਿਹਾ ਕਿ ਮਾਪ-ਤੋਲ ਤੋਂ ਲੈ ਕੇ ਭੁਗਤਾਨ ਤੱਕ ਹਰੇਕ ਕਦਮ ‘ਤੇ ਧਿਆਨ ਦਿੱਤਾ ਜਾਵੇਗਾ। ਇਸ ਮੌਕੇ ਆਮ ਆਦਮੀ ਪਾਰਟੀ ਦੀ ਸਮੂਹ ਲੀਡਰਸ਼ਿਪ ਦੇ ਆਗੂਆਂ ਨੇ ਚੇਅਰਮੈਨ ਦਾ ਭਰਵਾਂ ਸਵਾਗਤ ਕੀਤਾ ਅਤੇ ਅਤੇ ਪਿੰਡ ਸਭਰਾ ਮੰਡੀ ਦੇ ਵਿੱਚ ਮੰਡੀ ਸਬੰਧੀ ਆਉਣ ਵਾਲੀਆਂ ਮੁਸ਼ਕਿਲਾਂ ਸਬੰਧੀ ਵੀ ਜਾਨੂ ਕਰਾਇਆ ਚੇਅਰਮੈਨ ਦੇ ਵੱਲੋਂ ਕਿਸਾਨਾਂ ਅਤੇ ਪਿੰਡ ਸਭਰਾ ਵਾਸੀਆਂ ਨੂੰ ਮੁਸ਼ਕਲਾਂ ਦਾ ਹੱਲ ਕਰਨ ਸਬੰਧੀ ਵੀ ਵਿਸ਼ਵਾਸ ਦਵਾਇਆ ਗਿਆ ਇਸ ਮੌਕੇ ਸਰਪੰਚ ਅਵਤਾਰ ਸਿੰਘ ਸਰਪੰਚ ਗੁਰਪ੍ਰੀਤ ਸਿੰਘ-ਗੋਰਾ ਜੋਤੀ ਸ਼ਾਹ ਸਰਪੰਚ ਅਸ਼ਵਨੀ ਕੁਮਾਰ ਤੂਤ ਪੰਚਾਇਤ ਮੈਂਬਰ ਲਵਪ੍ਰੀਤ ਸਿੰਘ ਰਣਜੀਤ ਸਿੰਘ ਰਾਣਾ ਪੰਚਾਇਤ ਮੈਂਬਰ ਕਾਰਜ ਸਿੰਘ ਪੰਚਾਇਤ ਮੈਂਬਰ ਰਮਣ ਕੁਮਾਰ ਜਸਪਾਲ ਸਿੰਘ ਭੁੱਲਰ-ਪੰਚਾਇਤ ਮੈਂਬਰ ਹੈਪੀ ਸਿੰਘ ਬੱਬਰ-ਚੇਅਰਮੈਨ ਬਲਵੀਰ ਸਿੰਘ ਪਰਮਜੀਤ ਸਿੰਘ ਆਦਿ ਹਾਜ਼ਰ ਸਨ।
Author: khireyapunjab
ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।









