Home » ਮਾਝਾ » ਤਰਨਤਾਰਨ ਜ਼ਿਮਨੀ ਚੋਣਾਂ ’ਚ ‘ਆਪ’ ਦੀ ਹੋਵੇਗੀ ਵੱਡੀ ਜਿੱਤ.-ਆਪ ਆਗੂ

ਤਰਨਤਾਰਨ ਜ਼ਿਮਨੀ ਚੋਣਾਂ ’ਚ ‘ਆਪ’ ਦੀ ਹੋਵੇਗੀ ਵੱਡੀ ਜਿੱਤ.-ਆਪ ਆਗੂ 

SHARE ARTICLE

84 Views

ਤਰਨਤਾਰਨ ਜ਼ਿਮਨੀ ਚੋਣਾਂ ’ਚ ‘ਆਪ’ ਦੀ ਹੋਵੇਗੀ ਵੱਡੀ ਜਿੱਤ.-ਆਪ ਆਗੂ

 

ਪੱਟੀ 4 ਅਕਤੂਬਰ (ਹੈਪੀ ਸਭਰਾ) ਤਰਨਤਾਰਨ ਦੀ ਹੋ ਰਹੀ ਜ਼ਿਮਨੀ ਚੋਣ ਵਿਚ ਆਮ ਆਦਮੀ ਪਾਰਟੀ ਵੱਡੀ ਜਿੱਤ ਪ੍ਰਾਪਤ ਕਰਕੇ ਇਹ ਸੀਟ ਮੁੱਖ ਮੰਤਰੀ ਭਗਵੰਤ ਮਾਨ ਦੀ ਝੋਲੀ ਵਿਚ ਪਾਵੇਗੀ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਵਿਧਾਨ ਸਭਾ ਹਲਕਾ ਪੱਟੀ ਦੇ ਆਪ ਆਗੂ ਜਸਪਾਲ ਸਿੰਘ ਭੁੱਲਰ ਸੋਸ਼ਲ ਮੀਡੀਆ ਬਲਾਕ ਪ੍ਰਧਾਨ ਅਤੇ ਰਮਨ ਕੁਮਾਰ ਸਹਿਗਲ

ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਹਲਕਾ ਪੱਟੀ ਤੋਂ ਲੋਕ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋ ਰਹੇ ਹਨ ਅਤੇ ਆਮ ਆਦਮੀ ਪਾਰਟੀ ਦੀਆਂ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਵੱਖ-ਵੱਖ ਪਾਰਟੀਆਂ ਨੂੰ ਛੱਡ ਕੇ ਸਰਪੰਚ-ਪੰਚ ਅਤੇ ਮੋਹਤਬਰ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋ ਰਹੇ ਹਨ, ਜਿਸ ਤੋਂ ਸਾਬਤ ਹੁੰਦਾ ਹੈ ਕਿ ਤਰਨਤਾਰਨ ਦੀ ਜ਼ਿਮਨੀ ਚੋਣ ਵਿਚ ਆਮ ਆਦਮੀ ਪਾਰਟੀ ਦਾ ਉਮੀਦਵਾਰ, ਜਿਸ ਨੂੰ ਪਾਰਟੀ ਟਿਕਟ ਦੇਵੇਗੀ, ਉਹ ਭਾਰੀ ਲੀਡ ਨਾਲ ਜਿੱਤ ਪ੍ਰਾਪਤ ਕਰੇਗਾ ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ 10 ਲੱਖ ਦੇ ਇਲਾਜ ਲਈ ਮੁਫਤ ਬੀਮੇ ਦੀ ਸਹੂਲਤ ਨੂੰ ਸ਼ੁਰੂ ਕਰ ਦਿੱਤਾ ਗਿਆ ਹੈ ਤਾਂ ਜੋ ਲੋਕਾਂ ਨੂੰ ਅੱਖੀ ਘੜੀ ਸਮੇਂ ਇਲਾਜਕਰਾਉਣ ਸਮੇਂ ਕਿਸੇ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ । ਮੁਸ਼ਕਿਲ ਦੀ ਇਸ ਘੜੀ ਵਿਚ ਉਨ੍ਹਾਂ ਦਾ ਮੁਫਤ ਇਲਾਜ ਹੋ ਸਕੇ। ਇਸ ਮੌਕੇ ਉਨ੍ਹਾਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਪਹਿਲਾਂ ਤੋਂ ਹੀ ਲੋਕਾਂ ਨੂੰ ਮੁਫਤ ਬਿਜਲੀ, ਮੁਫਤ ਰਾਸ਼ਨ ਆਦਿ ਸੁਵਿਧਾ ਤੋਂ ਇਲਾਵਾ ਭ੍ਰਿਸ਼ਟਾਚਾਰ ਤੋਂ ਰਹਿਤ ਮਾਹੌਲ ਮਿਲ ਰਿਹਾ ਹੈ, ਜਿਸ ਕਾਰਨ ਪੰਜਾਬ ਦੇ ਲੋਕ ਆਮ ਆਦਮੀ ਪਾਰਟੀ ਤੋਂ ਪੂਰੀ ਤਰ੍ਹਾਂ ਖੁਸ਼ ਨਜ਼ਰ ਆ ਰਹੇ ਹਨ।

khireyapunjab
Author: khireyapunjab

ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।

Leave a Reply

Your email address will not be published. Required fields are marked *

Latest News