Home » ਸੰਸਾਰ » ਜਰਮਨੀ » ਗੁਰਦੁਆਰਾ ਸਿੱਖ ਸੈਂਟਰ ਫਰੈਂਕਫੋਰਟ ਵਿਖੇ ਜੈਕਾਰਿਆਂ ਦੀ ਗੂੰਜ ਨਾਲ ਆਰੰਭ ਹੋਇਆ ਬੱਚਿਆਂ ਦਾ ਗੁਰਮਤਿ ਟ੍ਰੇਨਿੰਗ ਕੈਂਪ*

ਗੁਰਦੁਆਰਾ ਸਿੱਖ ਸੈਂਟਰ ਫਰੈਂਕਫੋਰਟ ਵਿਖੇ ਜੈਕਾਰਿਆਂ ਦੀ ਗੂੰਜ ਨਾਲ ਆਰੰਭ ਹੋਇਆ ਬੱਚਿਆਂ ਦਾ ਗੁਰਮਤਿ ਟ੍ਰੇਨਿੰਗ ਕੈਂਪ*

SHARE ARTICLE

239 Views

*
ਜਰਮਨੀ 6ਅਕਤੂਬਰ ,,ਸਮੁੱਚੀ ਮਾਨਵਤਾ ਦੀ ਧਾਰਮਿਕ ਅਜ਼ਾਦੀ ਅਤੇ ਮਨੁੱਖੀ ਅਧਿਕਾਰਾਂ ਦੇ ਹੱਕਾਂ ਵਾਸਤੇ ਗੁਰੂ ਤੇਗ ਬਹਾਦਰ ਸਾਹਿਬ ਜੀ ਅਤੇ ਉਹਨਾਂ ਦੇ ਮਹਾਨ ਗੁਰਸਿੱਖ ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਜੀ ਤੇ ਭਾਈ ਦਿਆਲਾ ਜੀ ਦੀਆਂ ਮਹਾਨ ਸ਼ਹਾਦਤਾਂ ਦੇ 350 ਸਾਲਾਂ ਸ਼ਤਾਬਦੀ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਗੁਰਦੁਆਰਾ ਸਿੱਖ ਸੈਂਟਰ ਫਰੈਕਫੋਰਟ ਵਿਖੇ ਬੱਚਿਆਂ ਦੇ ਗੁਰਮਤਿ ਸਿਖਲਾਈ ਕੈਂਪ ਦੀ ਆਰੰਭਤਾ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਰਹਿਨੁਮਾਈ ਹੇਠ ਅਰਦਾਸ ਅਤੇ ਹੁਕਮਨਾਮੇ ਦੇ ਨਾਲ ਹੋਈ। ਆਰੰਭਤਾ ਵਿੱਚ ਮੀਤ ਪ੍ਰਧਾਨ ਭਾਈ ਗੁਰਚਰਨ ਸਿੰਘ ਗੁਰਾਇਆ ਨੇ ਗੁਰਮਤਿ ਕੈਂਪ ਬਾਰੇ ਜਾਣਕਾਰੀ ਸਾਂਝੀ ਕੀਤੀ ਕਿ ਇਹ ਕੈਂਪ ਪੰਥ ਦੇ ਵਿਦਵਾਨ ਪ੍ਰਚਾਰਕ ਭਾਈ ਗੁਰਭੇਜ ਸਿੰਘ ਜੀ ਅਨੰਦਪੁਰੀ ਤੇ ਗੁਰਦੁਆਰਾ ਸਾਹਿਬ ਦੇ ਗ੍ਰੰਥੀ ਸਾਹਿਬਾਨ ਭਾਈ ਚਮਕੌਰ ਸਿੰਘ ਸਭਰਾ, ਭਾਈ ਗੁਰਨਿਸ਼ਾਨ ਸਿੰਘ ਪੱਟੀ , ਭਾਈ ਲਖਬੀਰ ਸਿੰਘ ਜੀ ਵਲੋਂ ਸੰਗਤਾਂ ਦੇ ਸਹਿਯੋਗ ਨਾਲ ਲਗਾਇਆ ਜਾ ਰਿਹਾ ਹੈ । ਇਸ ਮੌਕੇ ਭਾਈ ਹੀਰਾ ਸਿੰਘ ਮੱਤੇਵਾਲ ਸਟੇਜ ਸਕੱਤਰ, ਮੁੱਖ ਸੇਵਾਦਾਰ ਭਾਈ ਅਨੂਪ ਸਿੰਘ ਨੇ ਕੈਂਪ ਬਾਰੇ ਵੀਚਾਰਾਂ ਦੀ ਸਾਂਝ ਪਾਈ ਤੇ ਸੰਗਤਾਂ ਨੂੰ ਵੱਧ ਤੋਂ ਵੱਧ ਬੱਚਿਆਂ ਨੂੰ ਕੈਂਪ ਵਿੱਚ ਲੈਕੇ ਆਉਣ ਦੀ ਬੇਨਤੀ ਕੀਤੀ । ਇਸ ਕੈਂਪ ਵਿੱਚ ਭਾਈ ਗੁਰਭੇਜ ਸਿੰਘ ਅਨੰਦਪੁਰੀ ਨੇ ਕੈਂਪ ਬਾਰੇ ਬੱਚਿਆਂ ਨਾਲ ਵੀਚਾਰ ਸਾਂਝੇ ਕੀਤੇ । ਸਟੇਜ ਸੈਕਟਰੀ ਭਾਈ ਹੀਰਾ ਸਿੰਘ ਜੀ ਨੇ ਦੱਸਿਆ ਕਿ ਇਸ ਕੈਂਪ ਵਿਚ ਸ਼ਾਮ ਦੇ ਵਕਤ ਭਾਈ ਗੁਰਤੇਜ ਸਿੰਘ ਵਲੋਂ ਗੱਤਕਾ ਕਲਾਸ ਵੀ ਲਗਾਈ ਜਾਵੇਗੀ। ਕੈਂਪ ਦਾ ਮੁੱਖ ਉਦੇਸ਼ ਬੱਚਿਆਂ ਨੂੰ ਗੁਰਬਾਣੀ ਸਿੱਖ ਇਤਿਹਾਸ ,ਸਿੱਖ ਰਹਿਤ ਮਰਿਆਦਾ ਅਤੇ ਆਪਣੇ ਗੌਰਵਮਈ ਵਿਰਸੇ ਨਾਲ ਜੋੜਨਾ ਅਤੇ ਸ਼ਤਾਬਦੀ ਨੂੰ ਸਹੀ ਢੰਗ ਨਾਲ ਮਨਾਉਣਾ ਹੋਵੇਗਾ।

khireyapunjab
Author: khireyapunjab

ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।

Leave a Reply

Your email address will not be published. Required fields are marked *

Latest News

ਪੰਜਾਬ ਸਰਕਾਰ ਵੱਲੋਂ ਬੇਅਦਬੀਆਂ ਸਬੰਧੀ ਐਕਟ ਦੀ ਸ਼ਬਦਾਵਲੀ ਸਿੱਧੇ ਤੌਰ ’ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਨ ਵਾਲੀ- ਗਿਆਨੀ ਅਮਰਜੀਤ ਸਿੰਘ 👉 ਐਕਟ ਗੁਰੂ ਗ੍ਰੰਥ ਅਤੇ ਗੁਰੂ ਪੰਥ ਨੂੰ ਚੁਣੌਤੀ ਦੇਣ ਵਾਲੀ ਸਿਆਸੀ ਸਾਜ਼ਿਸ਼-ਐਡਵੋਕੇਟ ਧਾਮੀ