Home » ਮਾਝਾ » ਆਜ਼ਾਦ ਪ੍ਰੈੱਸ ਕਲੱਬ ਭਿੱਖੀਵਿੰਡ ਦੀ ਮੀਟਿੰਗ 11 ਅਕਤੂਬਰ ਦਿਨ ਸ਼ਨੀਵਾਰ ਨੂੰ ਹੋਵੇਗੀ

ਆਜ਼ਾਦ ਪ੍ਰੈੱਸ ਕਲੱਬ ਭਿੱਖੀਵਿੰਡ ਦੀ ਮੀਟਿੰਗ 11 ਅਕਤੂਬਰ ਦਿਨ ਸ਼ਨੀਵਾਰ ਨੂੰ ਹੋਵੇਗੀ 

SHARE ARTICLE

108 Views

ਆਜ਼ਾਦ ਪ੍ਰੈੱਸ ਕਲੱਬ ਭਿੱਖੀਵਿੰਡ ਦੀ ਮੀਟਿੰਗ 11 ਅਕਤੂਬਰ ਦਿਨ ਸ਼ਨੀਵਾਰ ਨੂੰ ਹੋਵੇਗੀ

 

ਆਜ਼ਾਦ ਪ੍ਰੈੱਸ ਕਲੱਬ ਦੇ ਸੂਬਾ ਪ੍ਰਧਾਨ ਜਸਬੀਰ ਸਿੰਘ ਪੱਟੀ ਦੀ ਅਗਵਾਈ ਹੇਠ ਹੋਵੇਗੀ ਮਹੀਨਾ ਵਾਰ ਮੀਟਿੰਗ

 

ਖਾਲੜਾ 7 ਅਕਤੂਬਰ (ਹੈਪੀ ਸਭਰਾ)  ਤਰਨ ਤਾਰਨ ਚ ਆਜ਼ਾਦ ਪ੍ਰੈੱਸ ਕਲੱਬ ਭਿੱਖੀਵਿੰਡ ਦੀ ਮਹੀਨਾ ਵਾਰ ਮੀਟਿੰਗ ਚਾਂਦ ਪੈਲੇਸ ਖਾਲੜਾ ਰੋਡ ਭਿੱਖੀਵਿੰਡ ਵਿਖੇ 11 ਅਕਤੂਬਰ ਦਿਨ ਸ਼ਨੀਵਾਰ ਟਾਈਮ 2 ਵੱਜੇ ਨੂੰ ਹੋਵੇਗੀ। ਜਿਸ ਵਿੱਚ ਆਜ਼ਾਦ ਪ੍ਰੈਸ ਕਲੱਬ ਭਿੱਖੀਵਿੰਡ ਦੇ ਸਮੂਹ ਪੱਤਰਕਾਰ ਭਾਈਚਾਰਾ ਮੀਟਿੰਗ ਵਿੱਚ ਸ਼ਮੂਲੀਅਤ ਕਰੇਗਾ ਅਤੇ ਪੱਤਰਕਾਰਾਂ ਨੂੰ ਆ ਰਹੀਆਂ ਸਮੱਸਿਆਵਾਂ ਸਬੰਧੀ ਵਿਚਾਰ ਵਟਾਂਦਰਾ ਕੀਤਾ ਜਾਵੇਗਾ। ਇਸ ਮੌਕੇ ਗੱਲਬਾਤ ਕਰਦਿਆਂ ਸੂਬਾ ਵਾਈਸ ਪ੍ਰਧਾਨ ਸਵਿੰਦਰ ਸਿੰਘ ਬਲੇਰ ਨੇ ਕਿਹਾ ਕਿ 11 ਅਕਤੂਬਰ ਦਿਨ ਸ਼ਨੀਵਾਰ ਨੂੰ ਰੱਖੀ ਗਈ ਮੀਟਿੰਗ ‘ਚ ਤਰਨਤਾਰਨ ਦੇ ਸਮੂਹ ਪੱਤਰਕਾਰਾਂ ਨੂੰ ਆਉਣ ਵਾਲੀਆਂ ਸਮੱਸਿਆਵਾਂ ਸਬੰਧੀ ਰੱਖੀ ਗਈ ਹੈ। ਜਿਸ ਵਿੱਚ ਪੱਤਰਕਾਰ ਭਾਈਚਾਰਾ ਆਪਣੀਆਂ ਵਿਚਾਰ ਚਰਚਾਵਾਂ ਕਰਨਗੇ। ਦੱਸ ਦਈਏ ਕਿ ਇਸ ਮੀਟਿੰਗ ਵਿੱਚ ਹੋਰ ਨਵੇਂ ਪੱਤਰਕਾਰ ਵੀ ਆਜ਼ਾਦ ਪ੍ਰੈਸ ਕਲੱਬ ਵਿੱਚ ਸ਼ਮੂਲੀਅਤ ਕਰਨਗੇ ਜਿੰਨਾ ਮਾਨ ਸਨਮਾਨ ਕੀਤਾ ਜਾਵੇਗਾ। ਸਵਿੰਦਰ ਸਿੰਘ ਬਲੇਰ ਨੇ ਕਿਹਾ ਹੈ ਕਿ ਸਾਡੀ ਯੂਨੀਅਨ ਵਿੱਚ ਨਵੇਂ ਜੁੜ ਰਹੇ ਮੈਂਬਰਾਂ ਦਾ ਵੱਡੀ ਪੱਧਰ ਤੇ ਮਾਣ ਸਨਮਾਨ ਕੀਤਾ ਜਾਵੇਗਾ ਅਤੇ ਉਹਨਾਂ ਨੂੰ ਬਣਦੇ ਸਮੇਂ ਮੁਤਾਬਿਕ ਅਹੁਦੇਦਾਰੀਆਂ ਦੇ ਕੇ ਨਿਵਾਜਿਆ ਜਾਵੇਗਾ। ਬਲੇਰ ਨੇ ਕਿਹਾ ਕਿ ਆਜ਼ਾਦ ਪ੍ਰੈੱਸ ਕਲੱਬ ਭਿੱਖੀਵਿੰਡ ਦੀ ਸਮੂਹ ਮੈਂਬਰਾਂ ਵੱਲੋਂ ਲਗਾਤਾਰ ਮਹੀਨਾ ਵਾਰ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ ਅਤੇ ਪੱਤਰਕਾਰਾਂ ਦੀਆਂ ਸਮੱਸਿਆਵਾਂ ਵੀ ਸੁਣੀਆਂ ਜਾਂਦੀਆਂ ਹਨ ਅਤੇ ਉਨਾਂ ਨੂੰ ਮੌਕੇ ਤੇ ਹੀ ਹੱਲ ਵੀ ਕੀਤਾ ਜਾਂਦਾ ਹੈ। ਇਸ ਮੌਕੇ ਵੱਡੀ ਗਿਣਤੀ ਵਿੱਚ ਪੱਤਰਕਾਰ ਸ਼ਮੂਲੀਅਤ ਕਰਨਗੇ। ਇਸ ਮੌਕੇ ਸੂਬਾ ਵਾਈਸ ਪੰਜਾਬ ਪ੍ਰਧਾਨ ਸਵਿੰਦਰ ਸਿੰਘ ਬਲੇਹਰ ਜ਼ਿਲ੍ਹਾ ਪ੍ਰਧਾਨ ਚਾਨਣ ਸਿੰਘ ਸੰਧੂ ਬਲਾਕ ਪੱਟੀ ਪ੍ਰਧਾਨ ਹੈਪੀ ਸਭਰਾਂ ਮਨਜੀਤ ਸਿੰਘ ਰੰਧਾਵਾ ਬਲਾਕ ਪ੍ਰਧਾਨ ਝਬਾਲ ਆਦਿ ਹਾਜ਼ਰ ਸਨ।

khireyapunjab
Author: khireyapunjab

ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।

Leave a Reply

Your email address will not be published. Required fields are marked *

Latest News

ਸੰਯੁਕਤ ਕਿਸਾਨ ਮੋਰਚਾ ਵਲੋਂ 4 ਫਰਵਰੀ ਤੋਂ 11 ਫਰਵਰੀ ਤੱਕ ਮੋਦੀ ਅਤੇ ਟਰੰਪ ਦੇ ਪੁਤਲੇ ਸਾੜਨ ਦੀ ਅਪੀਲ 👉 ਮੋਦੀ ਸਰਕਾਰ ਦੇ ਸਾਮਰਾਜਵਾਦ ਅੱਗੇ ਪੂਰੀ ਤਰ੍ਹਾਂ ਸਮਰਪਣ ਦੀ ਸਖ਼ਤ ਨਿੰਦਾ 👉 ਅਮਰੀਕਾ ਨਾਲ ਵਪਾਰ ਸਮਝੌਤਾ ਭਾਰਤੀ ਕਿਸਾਨਾਂ ਨੂੰ ਕਰ ਦੇਵੇਗਾ ਤਬਾਹ

ਮੋਦੀ ਅਤੇ ਸ਼ਾਹ ਪੰਜਾਬੀਆਂ ਤੇ ਸਿੱਖਾਂ ਵਿਚ ਜ਼ੇਕਰ ਵਿਚਰਣਾ ਲੋੜਦੇ ਹਨ, ਤਾਂ ਪਹਿਲਾਂ ਆਪਣੇ ਕੀਤੇ ਗੁਨਾਹਾਂ ਨੂੰ ਪ੍ਰਵਾਨ ਕਰਕੇ ਉਸਦੀ ਸਜ਼ਾ ਭੁਗਤਣ: ਮਾਨ 👉 8 ਹਜਾਰ ਪੁਲਿਸ ਮੁਲਾਜਮਾਂ ਦੀ ਸੁਰੱਖਿਆ ਵਿਚ ਪੰਜਾਬ ਅੰਦਰ ਵਿਚਰਨਾ ਮਨੁੱਖਤਾ ਵਿਰੋਧੀ ਕਾਲੇ ਕਾਰਨਾਮਿਆ ਬਦੌਲਤ ਵੱਡਾ ਡਰ