Home » Blog » ਸ਼ਹੀਦ ਭਾਈ ਨਿੱਝਰ ਦੇ ਮਾਮਲੇ ਦੀ ਸੁਣਵਾਈ ਦੌਰਾਨ ਦੋਸ਼ੀਆਂ ਨੂੰ ਪੇਸ਼ ਨਾ ਕਰਣ ਕਰਕੇ ਮਾਮਲੇ ਦੀ ਅਗਲੀ ਸੁਣਵਾਈ 20 ਨਵੰਬਰ ਨੂੰ ???? ਕੈਨੇਡੀਅਨ ਸੁਪਰੀਮ ਕੋਰਟ ਦੇ ਬਾਹਰ ਭਾਰੀ ਰੋਸ ਮੁਜਾਹਿਰਾ, ਰਾਅ ਨੂੰ ਬੈਨ ਕਰਣ ਦੀ ਮੰਗ

ਸ਼ਹੀਦ ਭਾਈ ਨਿੱਝਰ ਦੇ ਮਾਮਲੇ ਦੀ ਸੁਣਵਾਈ ਦੌਰਾਨ ਦੋਸ਼ੀਆਂ ਨੂੰ ਪੇਸ਼ ਨਾ ਕਰਣ ਕਰਕੇ ਮਾਮਲੇ ਦੀ ਅਗਲੀ ਸੁਣਵਾਈ 20 ਨਵੰਬਰ ਨੂੰ ???? ਕੈਨੇਡੀਅਨ ਸੁਪਰੀਮ ਕੋਰਟ ਦੇ ਬਾਹਰ ਭਾਰੀ ਰੋਸ ਮੁਜਾਹਿਰਾ, ਰਾਅ ਨੂੰ ਬੈਨ ਕਰਣ ਦੀ ਮੰਗ

SHARE ARTICLE

94 Views

ਨਵੀਂ ਦਿੱਲੀ 8 ਅਕਤੂਬਰ (ਮਨਪ੍ਰੀਤ ਸਿੰਘ ਖਾਲਸਾ):- ਕੈਨੇਡਾ ਵਿਚ ਹਿੰਦੁਸਤਾਨ ਸਰਕਾਰ ਵਲੋਂ ਦਖਲਅੰਦਾਜ਼ੀ ਕਰਦਿਆਂ ਸ਼ਹੀਦ ਕੀਤੇ ਭਾਈ ਹਰਦੀਪ ਸਿੰਘ ਨਿੱਝਰ ਦੇ ਮਾਮਲੇ ਦੀ ਸੁਣਵਾਈ ਕੈਨੇਡੀਅਨ ਸੁਪਰੀਮ ਕੋਰਟ ਵਿਚ ਕੀਤੀ ਗਈ। ਅਦਾਲਤ ਅੰਦਰ ਨਾਮਜਦ ਚਾਰੇ ਦੋਸ਼ੀਆਂ ਨੂੰ ਪੇਸ਼ ਨਾ ਕੀਤੇ ਜਾਣ ਕਰਕੇ ਮਾਮਲੇ ਵਿਚ ਕਿਸੇ ਕਿਸਮ ਦੀ ਕੌਈ ਕਾਰਵਾਈ ਨਹੀਂ ਹੋ ਸਕੀ ਤੇ ਅਦਾਲਤ ਵਲੋਂ ਅਗਲੀ ਸੁਣਵਾਈ ਲਈ 20 ਨਵੰਬਰ ਦੀ ਤਰੀਕ ਮੁਕਰਰ ਕੀਤੀ ਗਈ ਹੈ। ਮਾਮਲੇ ਬਾਰੇ ਜਾਣਕਾਰੀ ਦੇਂਦਿਆ ਭਾਈ ਨਰਿੰਦਰ ਸਿੰਘ ਖਾਲਸਾ ਮੈਂਬਰ ਗੁਰਦੁਆਰਾ ਸਾਹਿਬ ਨੇ ਦਸਿਆ ਕਿ 20 ਨਵੰਬਰ ਨੂੰ ਅਦਾਲਤ ਵਿਚ ਦੋਨਾਂ ਪੱਖਾ ਦੇ ਵਕੀਲ ਹਾਜਿਰ ਹੋ ਕੇ ਆਪਣੇ ਪੱਖ ਰੱਖਣਗੇ ਤੇ 15 ਦਸੰਬਰ ਨੂੰ ਚਾਰੇ ਦੋਸ਼ੀਆਂ ਨੂੰ ਅਦਾਲਤ ਅੰਦਰ ਪੇਸ਼ ਕੀਤਾ ਜਾਏਗਾ । ਇਸ ਦੌਰਾਨ ਖਾਲਿਸਤਾਨ ਪੱਖੀ ਸਮੂਹ ਸਿੱਖਸ ਫਾਰ ਜਸਟਿਸ ਨੇ ਸ਼ਹੀਦ ਨਿੱਝਰ ਕਤਲ ਕੇਸ ਦੀ ਸੁਣਵਾਈ ਦੌਰਾਨ ਸੁਪਰੀਮ ਕੋਰਟ ਦੇ ਬਾਹਰ ਭਾਰੀ ਰੋਸ ਮੁਜਾਹਿਰਾ ਕਰਦਿਆਂ ਭਾਰਤੀ ਝੰਡਾ ਅਤੇ ਭਾਰਤੀ ਹਾਈ ਕਮਿਸ਼ਨਰ ਦਿਨੇਸ਼ ਪਟਨਾਇਕ ਦਾ ਪੁਤਲਾ ਸਾੜ ਕੇ ਆਪਣਾ ਰੋਸ ਪ੍ਰਕਟ ਕੀਤਾ । ਇਸ ਮੌਕੇ ਟੀਮ ਸ਼ਹੀਦ ਨਿੱਝਰ ਦੇ ਪ੍ਰਤੀਨਿਧੀਆਂ, ਜਿਨ੍ਹਾਂ ਨੇ ਐਸਐਫਜੇ ਨਾਲ ਮਿਲ ਕੇ ਰੈਲੀ ਦਾ ਆਯੋਜਨ ਕੀਤਾ, ਨੇ ਕਿਹਾ ਕਿ ਇਹ ਪੁਤਲੇ ਜਲਾਉਣਾ ਭਾਰਤ ਦੇ ਅੰਤਰਰਾਸ਼ਟਰੀ ਦਮਨ ਦੀ ਨਿੰਦਾ ਕਰਨ ਅਤੇ ਕੈਨੇਡਾ ਤੋਂ ਭਾਰਤ ਦੀ ਜਾਸੂਸੀ ਏਜੰਸੀ – ਰਿਸਰਚ ਐਂਡ ਐਨਾਲਿਸਿਸ ਵਿੰਗ – ਨੂੰ ਅੱਤਵਾਦੀ ਸੰਸਥਾ ਵਜੋਂ ਨਾਮਜ਼ਦ ਕਰਨ ਦੀ ਮੰਗ ਕਰਨ ਲਈ ਕੀਤਾ ਗਿਆ ਸੀ। ਅਦਾਲਤ ਦੇ ਬਾਹਰ ਤੜਕਸਾਰ ਹੀ ਸਿੰਘਾਂ ਨੇ ਮੋਰਚਾ ਲਗਾ ਦਿੱਤਾ ਸੀ ਤੇ ਹਿੰਦ ਵਿਰੁੱਧ ਨਾਹਰੇਬਾਜੀ ਕੀਤੀ ਗਈ ਸੀ । ਇਸ ਮੌਕੇ ਭਾਈ ਗੁਰਮੀਤ ਸਿੰਘ ਤੂਰ ਸਕੱਤਰ ਗੁਰਦੁਆਰਾ ਸਾਹਿਬ ਨੇ ਕਿਹਾ ਕਿ ਹਿੰਦ ਸਰਕਾਰ ਹਾਲੇ ਵੀਂ ਆਪਣੀ ਹੋਛੀ ਹਰਕਤਾਂ ਤੋਂ ਬਾਜ਼ ਨਹੀਂ ਆ ਰਹੀ ਹੈ ਜਿਸ ਕਰਕੇ ਕੈਨੇਡੀਅਨ ਪੁਲਿਸ ਸਿੱਖਾਂ ਨੂੰ ਵਾਰ ਵਾਰ “ਜਾਨ ਦਾ ਖਤਰਾ” ਵਰਗੇ ਅਲਰਟ ਜਾਰੀ ਕਰ ਰਹੀ ਹੈ । ਉਨ੍ਹਾਂ ਕਿਹਾ ਕਿ 23 ਨਵੰਬਰ ਨੂੰ ਓਟਵਾ ਵਿਚ ਹੋਣ ਵਾਲੀ ਰੈਫਰੰਡਮ ਦੀਆਂ ਵੋਟਾਂ ਵਿਚ ਵੱਧ ਤੋਂ ਵੱਧ ਹਾਜ਼ਿਰੀ ਭਰ ਕੇ ਰੈਫਰੰਡਮ ਨੂੰ ਸਫਲ ਬਣਾਇਆ ਜਾਏ ਜਿਸ ਨਾਲ ਹਿੰਦ ਸਰਕਾਰ ਉਪਰ ਦਬਾਅ ਬਣਾ ਕੇ ਪੰਜਾਬ ਅੰਦਰ ਵੀਂ ਰੈਫਰੰਡਮ ਕਰਵਾਏ ਜਾਣ ਦਾ ਰਾਹ ਪੱਧਰਾ ਹੋ ਸਕੇ । ਇਸ ਮੌਕੇ ਅਦਾਲਤ ਦੇ ਬਾਹਰ ਭਾਈ ਗੁਰਮੀਤ ਸਿੰਘ ਤੂਰ, ਭਾਈ ਨਰਿੰਦਰ ਸਿੰਘ ਖਾਲਸਾ, ਭਾਈ ਜੈਗ ਸਿੰਘ, ਬਾਬਾ ਅਵਤਾਰ ਸਿੰਘ ਖੈਰਾ, ਭਾਈ ਅਜੈਪਾਲ ਸਿੰਘ, ਭਾਈ ਮਨਜਿੰਦਰ ਸਿੰਘ ਸਿੰਘ ਸਮੇਤ ਵਡੀ ਗਿਣਤੀ ਵਿਚ ਸੰਗਤਾਂ ਹਾਜਿਰ ਸਨ ।

khireyapunjab
Author: khireyapunjab

ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।

Leave a Reply

Your email address will not be published. Required fields are marked *

Latest News

ਖ਼ਾਲਸਈ ਜਾਹੋ-ਜਲਾਲ ਨਾਲ ਮਨਾਈ ਜਾਵੇਗੀ ਸ੍ਰੀ ਕੀਰਤਪੁਰ ਸਾਹਿਬ ਦੇ 400 ਸਾਲਾ ਸਥਾਪਨਾ ਦਿਵਸ ਦੀ ਸ਼ਤਾਬਦੀ-ਐਡਵੋਕੇਟ ਧਾਮੀ 29 ਅਪ੍ਰੈਲ ਤੋਂ 1 ਮਈ ਤੀਕ ਸ੍ਰੀ ਕੀਰਤਪੁਰ ਸਾਹਿਬ ਵਿਖੇ ਹੋਣਗੇ ਸ਼ਤਾਬਦੀ ਸਬੰਧੀ ਸਮਾਗਮ ਐਡਵੋਕੇਟ ਧਾਮੀ ਦੀ ਅਗਵਾਈ ’ਚ ਹੋਈ ਸ਼ਤਾਬਦੀ ਸਬੰਧੀ ਸਬ-ਕਮੇਟੀ ਦੀ ਇਕੱਤਰਤਾ