Home » ਨਵੀਂ ਦਿੱਲੀ » ਅਖੰਡ ਕੀਰਤਨੀ ਜੱਥੇ ਵਲੋਂ ਦਿੱਲੀ ਵਿਖ਼ੇ ਸਾਲਾਨਾ ਸਮਾਗਮ ਚੜ੍ਹਦੀਕਲਾ ਨਾਲ ਸੰਪੂਰਨ

ਅਖੰਡ ਕੀਰਤਨੀ ਜੱਥੇ ਵਲੋਂ ਦਿੱਲੀ ਵਿਖ਼ੇ ਸਾਲਾਨਾ ਸਮਾਗਮ ਚੜ੍ਹਦੀਕਲਾ ਨਾਲ ਸੰਪੂਰਨ

SHARE ARTICLE

143 Views

ਨਵੀਂ ਦਿੱਲੀ 8 ਅਕਤੂਬਰ (ਮਨਪ੍ਰੀਤ ਸਿੰਘ ਖਾਲਸਾ):- ਸਿੱਖ ਪੰਥ ਦੀ ਸਿਰਮੌਰ ਜਥੇਬੰਦੀ ਅਖੰਡ ਕੀਰਤਨੀ ਜੱਥਾ (ਦਿੱਲੀ) ਦਾ ਸਾਲਾਨਾ ਅਖੰਡ ਕੀਰਤਨ ਸਮਾਗਮ ਚੜ੍ਹਦੀਕਲਾ ਨਾਲ ਸਮਾਪਤ ਹੋਇਆ । ਜਿਕਰਯੋਗ ਹੈ ਕਿ ਭਾਈ ਸਾਹਿਬ ਭਾਈ ਰਣਧੀਰ ਸਿੰਘ ਜੀ ਦੁਸਹਿਰੇ ਦੀਆਂ ਛੁਟੀਆਂ ਵਿਚ ਦਿੱਲੀ ਸੰਗਤਾਂ ਨੂੰ ਗੁਰਬਾਣੀ ਅਤੇ ਸਿੱਖ ਇਤਿਹਾਸ ਨਾਲ ਜੋੜਨ ਲਈ ਦਿੱਲੀ ਦੇ ਵੱਖ ਵੱਖ ਇਤਿਹਾਸਿਕ ਗੁਰਦੁਆਰਿਆਂ ਅੰਦਰ ਕੀਰਤਨੀ ਅਖਾੜੇ ਸਜਾਂਦੇ ਹੁੰਦੇ ਸਨ । ਇਸ ਵਾਰ ਵੀਂ ਇਹ ਸਮਾਗਮ 1 ਅਕਤੂਬਰ ਤੋਂ ਲੈ ਕੇ 5 ਅਕਤੂਬਰ ਤਕ ਚਲਿਆ ਸੀ । ਬਾਹਰੋਂ ਆਣ ਵਾਲੀਆਂ ਸੰਗਤਾਂ ਦੀ ਰਿਹਾਇਸ਼ ਅਤੇ ਲੰਗਰ ਦਾ ਇੰਤਜਾਮ ਖਾਲਸਾ ਸਕੂਲ ਦੇਵ ਨਗਰ ਵਿਖੇ ਹੋਇਆ ਸੀ । ਸਮਾਗਮ ਅੰਦਰ ਦੇਸ਼ ਵਿਦੇਸ਼ ਤੋਂ ਸੰਗਤਾਂ ਅਤੇ ਕੀਰਤਨੀਆਂ ਨੇ ਹਾਜ਼ਿਰੀ ਭਰੀ ਸੀ । ਗੁਰਦੁਆਰਾ ਸੀਸ ਗੰਜ ਸਾਹਿਬ, ਗੁਰਦੁਆਰਾ ਬੰਗਲਾ ਸਾਹਿਬ, ਗੁਰਦੁਆਰਾ ਨਾਨਕ ਪਿਆਓ ਸਾਹਿਬ, ਗੁਰਦੁਆਰਾ ਸਿੰਘ ਸਭਾ ਕਰੋਲ ਬਾਗ਼ ਵਿਖੇ ਸਵੇਰੇ ਅਤੇ ਸ਼ਾਮ ਨੂੰ ਕੀਰਤਨੀ ਦਿਵਾਨ ਸਜਾਏ ਗਏ ਸਨ । ਸਮਾਗਮ ਦੀ ਸਮਾਪਤੀ ਗੁਰਦੁਆਰਾ ਰਕਾਬ ਗੰਜ ਸਾਹਿਬ ਵਿਖੇ ਕੀਰਤਨ ਰੈਣ ਸਬਾਈ ਨਾਲ ਹੋਈ ਸੀ ਜਿਸ ਵਿਚ ਬਹੁਤ ਵੱਡੀ ਗਿਣਤੀ ਅੰਦਰ ਸੰਗਤਾਂ ਨੇ ਹਾਜ਼ਿਰੀ ਭਰ ਕੇ ਗੁਰੂ ਜਸ ਦਾ ਲਾਹਾ ਲਿਆ ਸੀ । ਸਾਲਾਨਾ ਸਮਾਗਮ ਵਿਚ ਪੰਜਾਬ ਅੰਦਰ ਆਈ ਭਿਆਨਕ ਹੜ ਨੂੰ ਦੇਖਦਿਆਂ ਪ੍ਰਬੰਧਕਾਂ ਵਲੋਂ ਸਾਦੇ ਲੰਗਰ ਦਾ ਪ੍ਰਬੰਧ ਕੀਤਾ ਗਿਆ ਸੀ ਜਿਸ ਵਿਚ ਸੰਗਤਾਂ ਵਲੋਂ ਭਰਵਾਂ ਸਾਹਿਯੋਗ ਦਿੱਤਾ ਗਿਆ ਸੀ । ਦੇਵ ਨਗਰ ਵਿਖ਼ੇ ਬੱਚਿਆਂ ਨੂੰ ਗੁਰਬਾਣੀ ਨਾਲ ਜੋੜਨ ਲਈ ਵਿਸ਼ੇਸ਼ ਗੁਰਬਾਣੀ ਪ੍ਰਤੀਯੋਗਿਤਾ ਕਰਵਾਈ ਗਈ ਸੀ ਜਿਸ ਵਿਚ ਹਿੱਸਾ ਲੈਣ ਵਾਲੇ ਬੱਚਿਆਂ ਨੂੰ ਵੱਖ ਵੱਖ ਇਨਾਮਾਂ ਨਾਲ ਸਨਮਾਨਿਤ ਕੀਤਾ ਗਿਆ ਸੀ। ਸਮਾਗਮ ਦੌਰਾਨ ਦੇਖਣ ਨੂੰ ਮਿਲਿਆ ਕਿ ਕੁਝ ਸਿੰਘ ਜੋ ਦੇਗ ਦੀ ਸੇਵਾ ਕਰ ਰਹੇ ਸਨ ਓਹ ਆਪਣੇ ਨਾਲ ਵਡੀ ਗਿਣਤੀ ਵਿਚ ਸਿੰਘਾਂ ਨੂੰ ਨਾਲ ਲੈ ਕੇ ਵਿਚਰਦੇ ਰਹੇ ਪਰ ਲੰਗਰ ਦੀ ਸੇਵਾ ਵਿਚ ਜਿੱਥੇ ਸੇਵਾਦਾਰਾਂ ਦੀ ਸਖ਼ਤ ਲੋੜ ਸੀ ਓਸ ਪਾਸਿਓਂ ਮੂੰਹ ਮੋੜ ਕੇ ਘੁੰਮਣ ਵਿਚ ਮਸ਼ਰੂਫ ਰਹੇ ਸਨ ਜਿਸ ਬਾਰੇ ਸੰਗਤਾਂ ਵਿਚ ਇਹ ਚਰਚਾ ਦਾ ਵਿਸ਼ਾ ਬਣਿਆ ਰਿਹਾ ਸੀ । ਸਮਾਗਮ ਦੀ ਸਮਾਪਤੀ ਤੇ ਪ੍ਰਬੰਧਕਾਂ ਵਲੋਂ ਦੇਸ਼ ਵਿਦੇਸ਼ ਤੋਂ ਹਾਜ਼ਿਰੀ ਭਰਣ ਵਾਲੀ ਸੰਗਤਾਂ, ਕੀਰਤਨੀ ਸਿੰਘ ਸਿੰਘਣੀਆਂ, ਭੁਜੰਗੀਆਂ ਦਾ ਧੰਨਵਾਦ ਕੀਤਾ ਗਿਆ ਅਤੇ ਸਮਾਗਮ ਦੌਰਾਨ ਕਿਸੇ ਕਿਸਮ ਦੀ ਤਰੁਟੀ ਰਹਿਣ ਦੇ ਖਿਮਾ ਜਾਚਨਾ ਕੀਤੀ ਗਈ ।

khireyapunjab
Author: khireyapunjab

ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।

Leave a Reply

Your email address will not be published. Required fields are marked *

Latest News

ਜਰਮਨੀ ਦੀ ਧਰਤੀ ’ਤੇ ਪੰਜਾਬੀ ਧੀਆਂ ਦਾ ਮਾਣ: ਹਰਪ੍ਰੀਤ ਕੌਰ ਤੇ ਕੌਮਲਪ੍ਰੀਤ ਕੌਰ ‘Movers of Tomorrow Award’ ਲਈ ਨਾਮਜ਼ਦ ਜਰਮਨੀ ਦੇ ਬਿਹਤਰ ਭਵਿੱਖ ਲਈ ਯੋਗਦਾਨ ਪਾ ਰਹੀਆਂ ਦੋ ਪੰਜਾਬੀ ਨੌਜਵਾਨੀਆਂ ਨੂੰ ਮਿਲਿਆ ਵੱਡਾ ਸਨਮਾਨ — ਹੁਣ ਪੰਜਾਬੀ ਭਾਈਚਾਰੇ ਦੀ ਵਾਰੀ

ਅੱਜ 20 ਸਤੰਬਰ ਪਿੰਡ ਭੁੱਚਰ ਖੁਰਦ ਵਿੱਚ ਆਜ਼ਾਦੀ ਘੁਲਾਟੀਏ ਜਥੇਦਾਰ ਤੇਜਾ ਸਿੰਘ ਭੁੱਚਰ ਦੀ 2 ਅਕਤੂਬਰ ਨੂੰ ਮਨਾਈ ਜਾ ਰਹੀ ਸਾਲਾਨਾ ਬਰਸੀ ਸਮਾਗਮ ਸੰਬੰਧੀ ਤਿਆਰੀਆਂ ਦਾ ਜਾਇਜਾ ਲੈਂਦੇ ਜਥੇਦਾਰ ਤੇਜਾ ਸਿੰਘ ਭੁੱਚਰ ਦੇ ਪੋਤਰੇ ਭੁਪਿੰਦਰ ਸਿੰਘ ਭੁੱਚਰ, ਸੁਰਜੀਤ ਸਿੰਘ ਭੁੱਚਰ ਅਤੇ ਰਘੁਬੀਰ ਸਿੰਘ ਭੁੱਚਰ