Home » ਮਾਝਾ » ਸ਼ੀਤ ਰੁੱਤ ਵਿੱਚ ਬੱਚਿਆਂ ਅਤੇ ਬਜੁਰਗਾਂ ਦੀ ਸਿਹਤ ਦਾ ਖਾਸ ਧਿਆਨ ਰੱਖੋ ਅਤੇ ਬੰਦ ਕਮਰੇ ਵਿਚ ਅੰਗੀਠੀ ਨਾਂ ਬਾਲੋ- ਸਿਵਲ ਸਰਜਨ ਡਾ ਕਮਲਪਾਲ

ਸ਼ੀਤ ਰੁੱਤ ਵਿੱਚ ਬੱਚਿਆਂ ਅਤੇ ਬਜੁਰਗਾਂ ਦੀ ਸਿਹਤ ਦਾ ਖਾਸ ਧਿਆਨ ਰੱਖੋ ਅਤੇ ਬੰਦ ਕਮਰੇ ਵਿਚ ਅੰਗੀਠੀ ਨਾਂ ਬਾਲੋ- ਸਿਵਲ ਸਰਜਨ ਡਾ ਕਮਲਪਾਲ

SHARE ARTICLE

64 Views

ਸ਼ੀਤ ਰੁੱਤ ਵਿੱਚ ਬੱਚਿਆਂ ਅਤੇ ਬਜੁਰਗਾਂ ਦੀ ਸਿਹਤ ਦਾ ਖਾਸ ਧਿਆਨ ਰੱਖੋ ਅਤੇ ਬੰਦ ਕਮਰੇ ਵਿਚ ਅੰਗੀਠੀ ਨਾਂ ਬਾਲੋ–ਸਿਵਲ ਸਰਜਨ ਡਾ ਕਮਲਪਾਲ ਤਰਨਤਾਰਨ

ਸਿਹਤ ਵਿਭਾਗ ਵਲੋਂ ਸ਼ੀਤ ਰੁੱਤ ਸੰਬਧੀ ਐਡਵਾਈਜਰੀ ਜਾਰੀ

ਪੰਜਾਬ ਸਰਕਾਰ ਦੀਆਂ ਹਿਦਾਇਤਾਂ ਅਨੂਸਾਰ ਸਿਵਲ ਸਰਜਨ ਤਰਨਤਾਰਨ ਡਾ ਕਮਲਪਾਲ ਵਲੋਂ ਸ਼ੀਤ ਰੁੱਤ ਵਿਚ ਬੱਚਿਆਂ ਅਤੇ ਬਜੁਰਗਾਂ ਦੀ ਸਿਹਤ ਦਾ ਖਾਸ ਧਿਆਨ ਰੱਖਣ ਲਈ ਐਡਵਾਜਰੀ ਜਾਰੀ ਕੀਤੀ ਹੈ। ਇਸ ਮੌਕੇ ਉਹਨਾਂ ਕਿਹਾ ਕਿ ਸਰਦੀ ਦੇ ਮੋਸਮ ਵਿਚ ਬਜੁਰਗ ਅਤੇ ਬੱਚੇ ਦੋਵਾਂ ਦੀ ਹੀ ਸਿਹਤ ਪ੍ਰਭਾਵਿਤ ਹੁੰਦੀ ਹੈ ਕਿਉਕਿ ਉਹ ਬਹੁਤ ਜਲਦ ਠੰਡ ਲਗਣ ਕਾਰਣ ਬੀਮਾਰ ਹੋ ਸਕਦੇ ਹਨ। ਅਜਿਹੇ ਮੌਸਮ ਵਿਚ ਸਾਰੇ ਬਜੁਰਗਾਂ ਖਾਸ ਕਰਕੇ ਜਿਨਾਂ ਨੂੰ ਸ਼ੁਗਰ, ਦਮਾ ਜਾਂ ਦਿਲ ਦੀ ਬੀਮਾਰੀਆਂ ਹਨ ਨੂੰ ਠੰਢ ਤੋਂ ਬਚਾ ਕੇ ਰੱਖਣਾ ਚਾਹੀਦਾ ਹੈ ਅਤੇ ਬਿਨਾਂ ਕੰਮ ਤੋਂ ਘਰੋਂ ਬਾਹਰ ਨਹੀ ਜਾਣਾ ਚਾਹੀਦਾ।ਛੋਟੇ ਬੱਚਿਆਂ ਨੂੰ ਨਿੱਘਾ ਰੱਖਣਾ ਚਾਹੀਦਾ ਹੈ, ਗਰਮ ਕੱਪੜੇ ਪਾ ਕੇ ਰੱਖਣੇ ਚਾਹੀਦੇ ਹਨ, ਸਿਰ ਅਤੇ ਪੈਰਾਂ ਨੂੰ ਕਵਰ ਕਰਕੇ ਰੱਖਣਾ ਚਾਹੀਦਾ ਹੈ ਅਤੇ ਖਾਂਸੀ ਜੁਕਾਮ, ਦਸਤ, ਉਲਟੀ ਜਾਂ ਬੁਖਾਰ ਹੋਣ ਤੇ ਤੁਰੰਤ ਮਾਹਿਰ ਡਾਕਟਰਾਂ ਪਾਸ ਜਾਣਾ ਚਾਹੀਦਾ ਹੈ। ਉਹਨਾਂ ਆਖਿਆ ਕਿ ਬੰਦ ਕਮਰੇ ਵਿਚ ਅੰਗੀਠੀ ਨਾਂ ਬਾਲੋ, ਕਿਉਕਿ ਇਸ ਨਾਲ ਕਾਰਬਨ ਮੋਨੌਅਕਸਾਈਡ ਗੈਸ ਪੈਦਾ ਹੁੰਦੀ ਹੈ, ਜੋ ਕਿ ਜਾਨ-ਲੇਵਾ ਸਾਬਿਤ ਹੋ ਸਕਦੀ ਹੈ। ਭਰ ਸਰਦੀ ਵਿਚ ਆਪਣੀ ਖੁਰਾਕ ਦਾ ਵਿਸ਼ੇਸ਼ ਧਿਆਨ ਰੱਖਣਾ ਚਾਹੀਦਾ ਹੈ ਅਤੇ ਸਮੇਂ-ਸਮੇਂ ਤੇ ਗਰਮ ਤਰਲ ਪਦਾਰਥ ਲੈਣੇ ਚਾਹੀਦੇ ਹਨ। ਇਸਤੋਂ ਇਲਾਵਾ ਮੌਸਮ ਵਿਭਾਗ ਦੀਆਂ ਚੇਤਾਵਨੀਆਂ ਦਾ ਵੀ ਵਿਸ਼ੇਸ਼ ਧਿਆਨ ਰੱਖਣਾ ਚਾਹੀਦਾ ਹੈ। ਜਿਆਦਾ ਧੁੰਦ, ਬਾਰਿਸ਼, ਕੋਹਰਾ ਜਾਂ ਗੜੇ ਪੈਣ ਦੀ ਸੂਰਤ ਵਿਚ ਘਰੋਂ ਬਾਹਰ ਨਹੀ ਜਾਣਾ ਚਾਹੀਦਾ ਅਤੇ ਕਾਂਬਾ ਲਗਣ ਵਾਲੀ ਸਥਿਤੀ ਨੂੰ ਗੰਭੀਰਤਾ ਨਾਲ ਲੈਣਾ ਚਾਹੀਦਾ ਹੈ। ਇਸਤੋਂ ਇਲਾਵਾ ਆਪਣੇ ਪਾਲਤੂ ਜਾਨਵਰਾਂ, ਮੱਝਾਂ, ਗਾਵਾਂ ਆਦਿ ਨੂੰ ਠੰਢ ਤੋਂ ਬਚਾਉਣਾ ਚਾਹੀਦਾ ਹੈ। ਇਸ ਮੌਕੇ ਤੇ ਜ਼ਿਲ੍ਹਾ ਟੀਕਾਕਰਨ ਅਫਸਰ ਡਾ ਵਰਿੰਦਰ ਪਾਲ ਕੌਰ, ਜਿਲਾ੍ਹ ਐਮ.ਈ.ਆਈ.ਓ. ਅਮਰਦੀਪ ਸਿੰਘ ਅਤੇ ਸਮੂਹ ਸਟਾਫ ਹਾਜਰ ਸਨ।

khireyapunjab
Author: khireyapunjab

ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।

Leave a Reply

Your email address will not be published. Required fields are marked *

Latest News