Home » ਨਵੀਂ ਦਿੱਲੀ » ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਣ ਵਾਲੇ ਦੀ ਜਾਇਦਾਦ ਖ਼ਤਮ ਕਰਣ ਲਈ ਜੰਮੂ ਵਾਲੇ ਸਿੰਘ ਵਧਾਈ ਦੇ ਪਾਤਰ: ਪਰਮਜੀਤ ਸਿੰਘ ਭਿਓਰਾ ???? ਅਜਿਹੀਆਂ ਘਟਨਾਵਾਂ ਦਾ ਵਾਪਰਨਾ ਹੋ ਸਕਦੀਆਂ ਹਨ ਕਿਸੇ ਗਹਿਰੀ ਸਾਜ਼ਿਸ਼ ਦਾ ਹਿੱਸਾ

ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਣ ਵਾਲੇ ਦੀ ਜਾਇਦਾਦ ਖ਼ਤਮ ਕਰਣ ਲਈ ਜੰਮੂ ਵਾਲੇ ਸਿੰਘ ਵਧਾਈ ਦੇ ਪਾਤਰ: ਪਰਮਜੀਤ ਸਿੰਘ ਭਿਓਰਾ ???? ਅਜਿਹੀਆਂ ਘਟਨਾਵਾਂ ਦਾ ਵਾਪਰਨਾ ਹੋ ਸਕਦੀਆਂ ਹਨ ਕਿਸੇ ਗਹਿਰੀ ਸਾਜ਼ਿਸ਼ ਦਾ ਹਿੱਸਾ

SHARE ARTICLE

99 Views

ਨਵੀਂ ਦਿੱਲੀ 9 ਅਕਤੂਬਰ (ਮਨਪ੍ਰੀਤ ਸਿੰਘ ਖਾਲਸਾ):- ਜੰਮੂ ਕਸ਼ਮੀਰ ਅੰਦਰ ਸਾਂਬਾ ਜ਼ਿਲ੍ਹੇ ਦੇ ਪਿੰਡ ਕੌਲਪੁਰ ’ਚ ਇਕ ਵਿਅਕਤੀ ਵੱਲੋਂ ਬੀਤੇ ਇਕ ਦਿਨ ਪਹਿਲਾਂ ਇਕ ਡੇਰੇਦਾਰ ਮਨਜੀਤ ਸਿੰਘ ਬਿੱਲਾ ਵਲੋਂ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪੰਜ ਸਵਰੂਪ ਨੂੰ ਪਟਰੋਲ ਪਾ ਅੱਗ ਲਗਾ ਕੇ ਕੀਤੀ ਗਈ ਬੇਅਦਬੀ ਨਾਸਹਿਣਯੋਗ ਹੈ ਤੇ ਇਸ ਦੀ ਜੁਆਬੀ ਕਾਰਵਾਈ ਵਿਚ ਜੰਮੂ ਦੇ ਸਿੰਘਾਂ ਨੇ ਓਸ ਡੇਰੇਦਾਰ ਦੇ ਡੇਰੇ ਨੂੰ ਅੱਗ ਦੇ ਹਵਾਲੇ ਕਰਣ ਅਤੇ ਜੇਸੀਬੀ ਦੀ ਵਰਤੋਂ ਨਾਲ ਪੂਰੀ ਇਮਾਰਤ ਨੂੰ ਢਹਿ ਢੇਰੀ ਕਰਣਾ ਸ਼ਲਾਘਾਯੋਗ ਕਾਰਵਾਈ ਹੈ । ਬੁੜੈਲ ਜੇਲ੍ਹ ਅੰਦਰ ਨਜ਼ਰਬੰਦ ਭਾਈ ਪਰਮਜੀਤ ਸਿੰਘ ਭਿਓਰਾ ਨੇ ਕਿਹਾ ਕਿ ਜਦੋਂ ਸਮੁੱਚਾ ਪੰਥ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਸਾਕੇ ਦੀ 350 ਸਾਲਾ ਸ਼ਤਾਬਦੀ ਮਨਾ ਰਿਹਾ ਹੈ, ਤਾਂ ਅਜਿਹੀਆਂ ਘਟਨਾਵਾਂ ਦਾ ਵਾਪਰਨਾ ਗਹਿਰੀ ਸਾਜ਼ਿਸ਼ ਦਾ ਹਿੱਸਾ ਲਗਦੀਆਂ ਹਨ। ਉਨ੍ਹਾਂ ਕਿਹਾ ਕਿ ਇਸ ਅਤਿ ਦੁਖਦਾਇਕ ਮਾਮਲੇ ‘ਚ ਜੰਮੂ ਦੇ ਸਿੰਘਾਂ ਵਲੋਂ ਸਿੱਖ ਪੰਥ ਦੀ ਅਣਖ਼ ਨੂੰ ਬਰਕਰਾਰ ਰੱਖਦਿਆਂ ਤੁਰੰਤ ਕੀਤੀ ਕਾਰਵਾਈ ਨੇ ਪੰਥ ਦੀ ਲਾਜ ਰਖੀ ਹੈ । ਉਨ੍ਹਾਂ ਕਿਹਾ ਕਿ ਸੰਸਾਰ ਭਰ ਦੇ ਸਿੱਖਾਂ ਨੂੰ ਇਸ ਤੋਂ ਸਬਕ ਸਿੱਖਣ ਦੀ ਲੋੜ ਹੈ ਕਿ ਗੁਰੂ ਸਾਹਿਬ ਜੀ ਦੀ ਬੇਅਦਬੀ ਕਰਣ ਵਾਲੇ ਨੂੰ ਪੰਥ ਆਪਣੇ ਹੱਥੀ ਸਜ਼ਾਵਾਂ ਦੇ ਕੇ ਪੁਰਾਤਨ ਮਰਿਆਦਾ ਨੂੰ ਬਹਾਲ ਕਰੇ । ਉਨ੍ਹਾਂ ਕਿਹਾ ਕਿ ਹਰ ਇਕ ਸਿੱਖ ਲਈ ਗੁਰੂ ਸਾਹਿਬ ਤੋਂ ਪਰੇ ਸਭ ਉਜਾੜ ਹੈ ਤੇ ਗੁਰੂ ਸਾਹਿਬ ਦੇ ਸਤਿਕਾਰ ਵਿਚ ਕਿਸੇ ਕਿਸਮ ਦੀ ਉਨਤਾਈ ਸਵੀਕਾਰ ਨਹੀਂ ਕੀਤੀ ਜਾ ਸਕਦੀ ਹੈ । ਉਨ੍ਹਾਂ ਕਿਹਾ ਇਸ ਲਈ ਹਰ ਗੁਰੂਘਰ ਦੇ ਪ੍ਰਬੰਧਕਾਂ ਦਾ ਵੀਂ ਫਰਜ਼ ਬਣਦਾ ਹੈ ਕਿ ਓਹ ਗੁਰੂ ਗ੍ਰੰਥ ਸਾਹਿਬ ਜੀ ਦੀ ਸੁਰੱਖਿਆ ਦਾ ਉਚਿਤ ਬੰਦੋਬਸਤ ਕਰਣ ਜਿਸ ਨਾਲ ਭਵਿੱਖ ਵਿਚ ਕੌਈ ਦੁਖਾਂਤ ਨਾ ਵਾਪਰ ਸਕੇ । ਅੰਤ ਵਿਚ ਉਨ੍ਹਾਂ ਕਿਹਾ ਕਿ ਸਰਕਾਰ ਅਤੇ ਪੁਲਿਸ ਤੁਰੰਤ ਇਸ ਸਾਜ਼ਿਸ਼ ਦਾ ਪਤਾ ਲਗਾਏ ਅਤੇ ਫੜ ਕੀਤੇ ਗਏ ਦੋਸ਼ੀ ਨੂੰ ਮਿਸਾਲੀ ਸਜ਼ਾ ਦਿੱਤੀ ਜਾਣੀ ਚਾਹੀਦੀ ਹੈ ।

khireyapunjab
Author: khireyapunjab

ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।

Leave a Reply

Your email address will not be published. Required fields are marked *

Latest News

ਪੰਜਾਬ ਸਰਕਾਰ ਵੱਲੋਂ ਬੇਅਦਬੀਆਂ ਸਬੰਧੀ ਐਕਟ ਦੀ ਸ਼ਬਦਾਵਲੀ ਸਿੱਧੇ ਤੌਰ ’ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਨ ਵਾਲੀ- ਗਿਆਨੀ ਅਮਰਜੀਤ ਸਿੰਘ 👉 ਐਕਟ ਗੁਰੂ ਗ੍ਰੰਥ ਅਤੇ ਗੁਰੂ ਪੰਥ ਨੂੰ ਚੁਣੌਤੀ ਦੇਣ ਵਾਲੀ ਸਿਆਸੀ ਸਾਜ਼ਿਸ਼-ਐਡਵੋਕੇਟ ਧਾਮੀ