Home » ਨਵੀਂ ਦਿੱਲੀ » ਪੰਜਾਬ ਦੇ ਹੜ੍ਹ ਪੀੜ੍ਹਤਾਂ ਵਾਸਤੇ ਦਿੱਲੀ ਗੁਰਦੁਆਰਾ ਕਮੇਟੀ ਨੇ ਲੋੜੀਂਦਾ ਹਰ ਸਮਾਨ ਕਰਵਾਇਆ ਉਪਲਬਧ: ਕਾਲਕਾ, ਕਾਹਲੋਂ

ਪੰਜਾਬ ਦੇ ਹੜ੍ਹ ਪੀੜ੍ਹਤਾਂ ਵਾਸਤੇ ਦਿੱਲੀ ਗੁਰਦੁਆਰਾ ਕਮੇਟੀ ਨੇ ਲੋੜੀਂਦਾ ਹਰ ਸਮਾਨ ਕਰਵਾਇਆ ਉਪਲਬਧ: ਕਾਲਕਾ, ਕਾਹਲੋਂ

SHARE ARTICLE

77 Views

ਨਵੀਂ ਦਿੱਲੀ, 9 ਅਕਤੂਬਰ (ਮਨਪ੍ਰੀਤ ਸਿੰਘ ਖਾਲਸਾ): ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਤੇ ਜਨਰਲ ਸਕੱਤਰ ਸਰਦਾਰ ਜਗਦੀਪ ਸਿੰਘ ਕਾਹਲੋਂ ਨੇ ਦੱਸਿਆ ਕਿ ਦਿੱਲੀ ਗੁਰਦੁਆਰਾ ਕਮੇਟੀ ਨੇ ਪੰਜਾਬ ਵਿਚ ਹੜ੍ਹ ਪੀੜ੍ਹਤ ਇਲਾਕਿਆਂ ਅਜਨਾਲਾ, ਰਮਦਾਸ ਤੇ ਡੇਰਾ ਬਾਬਾ ਨਾਨਕ ਵਿਚ ਲੋਕਾਂ ਨੂੰ ਲੋੜੀਂਦਾ ਹਰ ਸਮਾਨ ਉਪਲਬਧ ਕਰਵਾਇਆ ਹੈ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਰਦਾਰ ਕਾਲਕਾ ਤੇ ਸਰਦਾਰ ਕਾਹਲੋਂ ਨੇ ਕਿਹਾ ਕਿ ਦਿੱਲੀ ਤੇ ਦੇਸ਼ ਵਿਦੇਸ਼ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਉਹਨਾਂ ਨੇ ਟਰੱਕਾਂ ਦੇ ਟਰੱਕ ਭਰ ਕੇ ਸਮੱਗਰੀ ਪੰਜਾਬ ਦੇ ਹੜ੍ਹ ਪੀੜ੍ਹਤ ਇਲਾਕਿਆਂ ਵਾਸਤੇ ਭੇਜੀ ਜਿਸ ਵਿਚ ਘਰੇਲੂ ਜ਼ਰੂਰਤ ਦਾ ਸਮਾਨ ਜਿਹਨਾਂ ਵਿਚ ਗੱਦੇ, ਮੰਜੇ, ਬਿਸਤਰੇ, ਮੱਛਰ ਦਾਨੀਆਂ ਅਤੇ ਹੋਰ ਸਮੱਗਰੀ ਸ਼ਾਮਲ ਸੀ, ਉਹ ਸਭ ਹੜ੍ਹ ਪੀੜ੍ਹਤ ਇਲਾਕਿਆਂ ਵਾਸਤੇ ਭੇਜੀ ਗਈ ਜੋ ਜ਼ਰੁਰਤਮੰਦਾਂ ਨੂੰ ਵੰਡੀ ਗਈ। ਉਹਨਾਂ ਦੱਸਿਆ ਕਿ ਇਸੇ ਤਰੀਕੇ ਪੰਜਾਬ ਦੇ ਹੜ੍ਹ ਪੀੜ੍ਹਤ ਪਿੰਡਾਂ ਵਿਚ ਜਿਹੜੀ ਫਸਲ ਦਾ ਨੁਕਸਾਨ ਹੋਇਆ ਹੈ ਤੇ ਜਿਥੇ ਹੁਣ ਕਣਕ ਬੀਜਣ ਵਾਸਤੇ ਬੀਜਾਂ ਤੇ ਖਾਦਾਂ ਦੀ ਜ਼ਰੂਰਤ ਹੈ, ਉਸਦੀ ਸਮੀਖਿਆ ਸਾਡੇ ਪੰਜਾਬ ਦੇ ਚੇਅਰਮੈਨ ਸਰਦਾਰ ਮਨਜੀਤ ਸਿੰਘ ਭੋਮਾ ਦੀ ਅਗਵਾਈ ਹੇਠ ਟੀਮ ਕਰ ਰਹੀ ਰਹੀ ਹੈ ਅਤੇ ਅਸੀਂ ਕਿਸਾਨਾਂ ਨੂੰ ਬੀਜ ਤੇ ਖਾਦ ਸਮੇਤ ਲੋੜੀਂਦੀ ਹਰ ਮਦਦ ਪ੍ਰਦਾਨ ਕਰਾਂਗੇ। ਸਰਦਾਰ ਕਾਲਕਾ ਤੇ ਸਰਦਾਰ ਕਾਹਲੋਂ ਨੇ ਕਿਹਾ ਕਿ ਹੜ੍ਹ ਪੀੜ੍ਹਤਾਂ ਦੀ ਮਦਦ ਵਾਸਤੇ ਸੰਗਤਾਂ ਨੇ ਵੱਧ ਚੜ੍ਹ ਕੇ ਯੋਗਦਾਨ ਦਿੱਤਾ ਹੈ ਜਿਸ ਵਾਸਤੇ ਉਹ ਸੰਗਤਾਂ ਦੇ ਤਹਿ ਦਿਲੋਂ ਧੰਨਵਾਦੀ ਹਨ। ਉਹਨਾਂ ਕਿਹਾ ਕਿ ਔਖੇ ਵੇਲੇ ਜਿਥੇ ਪੰਜਾਬ ਸਾਰੇ ਦੇਸ਼ ਨਾਲ ਖੜ੍ਹਾ ਹੁੰਦਾਸੀ, ਇਸ ਵਾਸਤੇ ਪੰਜਾਬ ਦੇ ਔਖੇ ਵੇਲੇ ਸੰਗਤ ਪੰਜਾਬੀਆਂ ਦੇ ਨਾਲ ਡੱਟ ਕੇ ਖੜ੍ਹੀ ਹੋਈ ਹੈ। ਉਹਨਾਂ ਕਿਹਾ ਕਿ ਪੰਜਾਬੀਆਂ ਨੂੰ ਚਿੰਤਾ ਕਰਨ ਦੀ ਕੋਈ ਜ਼ਰੂਰਤ ਨਹੀਂ ਹੈ। ਉਹਨਾਂ ਕਿਹਾ ਕਿ ਸਮੁੱਚੀ ਦੁਨੀਆਂ ਪੰਜਾਬੀਆਂ ਦੇ ਮੋਢੇ ਦੇ ਨਾਲ ਮੋਢਾ ਲਗਾ ਕੇ ਖੜ੍ਹੀ ਹੈ ਤੇ ਪੰਜਾਬ ਨੂੰ ਆਪਣੇ ਪੈਰਾਂ ਸਿਰ ਹੋਣ ਵਿਚ ਲੋੜੀਂਦੀ ਹਰ ਮਦਦ ਪ੍ਰਦਾਨ ਕੀਤੀ ਜਾਵੇਗੀ।

khireyapunjab
Author: khireyapunjab

ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।

Leave a Reply

Your email address will not be published. Required fields are marked *

Latest News

ਸੰਯੁਕਤ ਕਿਸਾਨ ਮੋਰਚਾ ਵਲੋਂ 4 ਫਰਵਰੀ ਤੋਂ 11 ਫਰਵਰੀ ਤੱਕ ਮੋਦੀ ਅਤੇ ਟਰੰਪ ਦੇ ਪੁਤਲੇ ਸਾੜਨ ਦੀ ਅਪੀਲ 👉 ਮੋਦੀ ਸਰਕਾਰ ਦੇ ਸਾਮਰਾਜਵਾਦ ਅੱਗੇ ਪੂਰੀ ਤਰ੍ਹਾਂ ਸਮਰਪਣ ਦੀ ਸਖ਼ਤ ਨਿੰਦਾ 👉 ਅਮਰੀਕਾ ਨਾਲ ਵਪਾਰ ਸਮਝੌਤਾ ਭਾਰਤੀ ਕਿਸਾਨਾਂ ਨੂੰ ਕਰ ਦੇਵੇਗਾ ਤਬਾਹ

ਮੋਦੀ ਅਤੇ ਸ਼ਾਹ ਪੰਜਾਬੀਆਂ ਤੇ ਸਿੱਖਾਂ ਵਿਚ ਜ਼ੇਕਰ ਵਿਚਰਣਾ ਲੋੜਦੇ ਹਨ, ਤਾਂ ਪਹਿਲਾਂ ਆਪਣੇ ਕੀਤੇ ਗੁਨਾਹਾਂ ਨੂੰ ਪ੍ਰਵਾਨ ਕਰਕੇ ਉਸਦੀ ਸਜ਼ਾ ਭੁਗਤਣ: ਮਾਨ 👉 8 ਹਜਾਰ ਪੁਲਿਸ ਮੁਲਾਜਮਾਂ ਦੀ ਸੁਰੱਖਿਆ ਵਿਚ ਪੰਜਾਬ ਅੰਦਰ ਵਿਚਰਨਾ ਮਨੁੱਖਤਾ ਵਿਰੋਧੀ ਕਾਲੇ ਕਾਰਨਾਮਿਆ ਬਦੌਲਤ ਵੱਡਾ ਡਰ