ਨੌਸ਼ਹਿਰਾ ਪੰਨੂੰਆਂ ਵਿਖੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ ਗਿਆ
ਸਾਹਿਬੇ ਕਮਾਲ ਧੰਨ ਧੰਨ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਸਮੂਹ ਸੰਗਤ ਨੌਸ਼ਹਿਰਾ ਪੰਨੂੰਆਂ ਅਤੇ ਚੌਧਰੀਵਾਲਾ ਦੇ ਸਹਿਯੋਗ ਨਾਲ ਬਾਬਾ ਮਨਜੀਤ ਸਿੰਘ ਮਹੰਤ ਦੀ ਅਗਵਾਈ ਵਿੱਚ ਸਜਾਇਆ ਗਿਆ ਗੁਰਦੁਆਰਾ ਬਖਸ਼ਿਸ਼ ਪ੍ਰਕਾਸ਼ ਤੋਂ ਆਰੰਭ ਹੋ ਕੇ ਵੱਖ ਵੱਖ ਪੜਾਵਾਂ ਅਤੇ ਪਿੰਡਾਂ ਤੋਂ ਹੁੰਦਾ ਹੋਇਆ ਸ਼ਾਮ ਸਮੇਂ ਗੁਰਦੁਆਰਾ ਬਖਸ਼ਿਸ਼ ਪ੍ਰਕਾਸ਼ ਵਿਖੇ ਸਮਾਪਤ ਹੋਇਆ। ਇਹ ਵਿਸ਼ਾਲ ਨਗਰ ਕੀਰਤਨ ਨਗਰ ਦੀ ਅਗਵਾਈ ਧੰਨ ਧੰਨ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਕਰ ਰਹੇ ਸਨ ਪੰਜ ਪਿਆਰਿਆਂ ਦੀ ਅਗਵਾਈ ਵਿੱਚ ਵਿਸ਼ਾਲ ਨਗਰ ਕੀਰਤਨ ਦਾ ਵੱਖ-ਵੱਖ ਪੜਾਵਾਂ ਤੇ ਧੰਨ ਧੰਨ ਸਾਹਿਬ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਫੁੱਲਾਂ ਦੀ ਵਰਖਾ ਕਰਕੇ ਅਤੇ ਪੰਜ ਪਿਆਰਿਆਂ ਨੂੰ ਸਿਰਪਾਉ ਦੇ ਕੇ ਸਨਮਾਨ ਕੀਤਾ ਗਿਆ ।ਇਸ ਨਗਰ ਕੀਰਤਨ ਦੀ ਆਮਦ ਨੂੰ ਲੈ ਕੇ ਵੱਖ-ਵੱਖ ਰਸਤਿਆਂ ਦੀ ਸਾਫ ਸਫਾਈ ਬੜੇ ਸੁਚੱਜੇ ਢੰਗ ਨਾਲ ਕੀਤੀ ਗਈ ਸੀ। ਇਸ ਵਿਸ਼ਾਲ ਨਗਰ ਕੀਰਤਨ ਦੀ ਸ਼ੋਭਾ ਗਤਕਾ ਪਾਰਟੀਆਂ ਅਤੇ ਫੋਰੈਸਟ ਹਰੀ ਸਿੰਘ ਪਬਲਿਕ ਸਕੂਲ ਦੇ ਬੱਚਿਆਂ ਵੱਲੋਂ ਬੈਂਡ ਦੀਆਂ ਮਧੂਰ ਧੁੰਨਾਂ ਦੇ ਨਾਲ ਵਧਾਈ ਗਈ, ਸ਼ਬਦ ਗਾਇਨ ਕਰਨ ਵਾਲੇ ਜਥਿਆਂ ਵੱਲੋਂ ਸਾਰਾ ਦਿਨ ਗੁਰੂ ਜਸ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ ਗਿਆ। ਇਸ ਮੌਕੇ ਪੰਥ ਦੇ ਮਹਾਨ ਢਾਡੀ ਭਾਈ ਮਨਬੀਰ ਸਿੰਘ ਬੀਏ ਪਹੁਵਿੰਡ ਵਾਲਿਆਂ ਵੱਲੋਂ ਗੁਰੂ ਜਸ ਸੁਣਾ ਕੇ ਸੰਗਤਾਂ ਨੂੰ ਨਿਹਾਲ ਕੀਤਾ ਗਿਆ ਇਸ ਵਿਸ਼ਾਲ ਨਗਰ ਕੀਰਤਨ ਨੇ ਵੱਖ-ਵੱਖ ਪੜਾਵਾਂ ਤੇ ਗੁਰੂ ਕੀਆਂ ਸੰਗਤਾਂ ਨੂੰ ਦਰਸ਼ਨ ਦੇ ਕੇ ਨਿਹਾਲ ਕੀਤਾ।
Author: khireyapunjab
ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।