Home » ਨਵੀਂ ਦਿੱਲੀ » ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350 ਸਾਲਾ ਸ਼ਹੀਦੀ ਦਿਹਾੜੇ ਬਾਰੇ ਕਾਲਕਾ ਤੇ ਕਾਹਲੋਂ ਦੀ ਅਗਵਾਈ ’ਚ ਦਿੱਲੀ ਕਮੇਟੀ ਵਫਦ ਵੱਲੋਂ ਐਡਵੋਕੇਟ ਧਾਮੀ ਨਾਲ ਵਿਚਾਰ ਵਟਾਂਦਰਾ

ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350 ਸਾਲਾ ਸ਼ਹੀਦੀ ਦਿਹਾੜੇ ਬਾਰੇ ਕਾਲਕਾ ਤੇ ਕਾਹਲੋਂ ਦੀ ਅਗਵਾਈ ’ਚ ਦਿੱਲੀ ਕਮੇਟੀ ਵਫਦ ਵੱਲੋਂ ਐਡਵੋਕੇਟ ਧਾਮੀ ਨਾਲ ਵਿਚਾਰ ਵਟਾਂਦਰਾ

SHARE ARTICLE

95 Views

ਨਵੀਂ ਦਿੱਲੀ, 10 ਅਕਤੂਬਰ (ਮਨਪ੍ਰੀਤ ਸਿੰਘ ਖਾਲਸਾ): ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਅਤੇ ਜਨਰਲ ਸਕੱਤਰ ਸਰਦਾਰ ਜਗਦੀਪ ਸਿੰਘ ਕਾਹਲੋਂ ਦੀ ਅਗਵਾਈ ਹੇਠ ਦਿੱਲੀ ਗੁਰਦੁਆਰਾ ਕਮੇਟੀ ਦੇ ਵਫਦ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨਾਲ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350 ਸਾਲਾ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਇਤਿਹਾਸਕ ਦਿਹਾੜਾ ਮਨਾਉਣ ਸਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ। ਅੰਮ੍ਰਿਤਸਰ ਵਿਚ ਵਫਦ ਦੀ ਮੁਲਾਕਾਤ ਦੌਰਾਨ ਸਰਦਾਰ ਕਾਲਕਾ ਤੇ ਸਰਦਾਰ ਕਾਹਲੋਂ ਨੇ ਐਡਵੋਕੇਟ ਧਾਮੀ ਨੂੰ ਇਹ ਦਿਹਾੜਾ ਰਲ ਮਿਲ ਕੇ ਇਤਿਹਾਸਕ ਪੱਧਰ ’ਤੇ ਮਨਾਉਣ ਵਾਸਤੇ ਅਪੀਲ ਕੀਤੀ। ਉਹਨਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਸਿੱਖ ਕੌਮ ਦੀ ਸਭ ਤੋਂ ਵੱਡੀ ਸੰਸਥਾ ਹੈ ਤੇ ਇਸਨੂੰ ਇਹ ਇਤਿਹਾਸਕ ਦਿਹਾੜਾ ਮਨਾਉਣ ਵਿਚ ਦਿੱਲੀ ਗੁਰਦੁਆਰਾ ਕਮੇਟੀ ਨੂੰ ਸਹਿਯੋਗ ਦੇਣਾ ਚਾਹੀਦਾ ਹੈ ਕਿਉਂਕਿ ਗੁਰੂ ਸਾਹਿਬ ਦੀ ਸ਼ਹਾਦਤ ਤੇ ਉਹਨਾਂ ਦਾ ਅੰਤਿਮ ਸਸਕਾਰ ਦਿੱਲੀ ਵਿਚ ਹੀ ਹੋਇਆ ਸੀ ਜਿਥੇ ਅੱਜ ਗੁਰਦੁਆਰਾ ਸੀਸਗੰਜ ਸਾਹਿਬ ਤੇ ਗੁਰਦੁਆਰਾ ਰਕਾਬਗੰਜ ਸਾਹਿਬ ਸਥਿਤ ਹਨ।
ਉਹਨਾਂ ਨੇ ਐਡਵੋਕੇਟ ਧਾਮੀ ਨੂੰ ਅਪੀਲ ਕੀਤੀ ਕਿ 23, 24 ਅਤੇ 25 ਨਵੰਬਰ ਨੂੰ ਲਾਲ ਕਿਲ੍ਹੇ ’ਤੇ ਵੱਡੇ ਸਮਾਗਮ ਹੋ ਰਹੇ ਹਨ ਜਿਸ ਵਾਸਤੇ ਸ਼੍ਰੋਮਣੀ ਕਮੇਟੀ ਨੂੰ ਵੱਧ ਚੜ੍ਹ ਕੇ ਸਹਿਯੋਗ ਦੇਣਾ ਚਾਹੀਦਾ ਹੈ। ਉਹਨਾਂ ਆਸ ਪ੍ਰਗਟ ਕੀਤੀ ਕਿ ਸ਼੍ਰੋਮਣੀ ਕਮੇਟੀ ਆਪ ਸਮੁੱਚੀ ਸਿੱਖ ਕੌਮ ਨੂੰ ਅਪੀਲ ਕਰੇਗੀ ਕਿ ਇਹਨਾਂ ਸਮਾਗਮਾਂ ਵਿਚ ਵੱਧ ਚੜ੍ਹ ਕੇ ਸ਼ਮੂਲੀਅਤ ਕੀਤੀ ਜਾਵੇ। ਉਹਨਾਂ ਨੇ ਹੁਣ ਦੇ ਸਹਿਯੋਗ ਲਈ ਐਡਵੋਕੇਟ ਧਾਮੀ ਦਾ ਧੰਨਵਾਦ ਵੀ ਕੀਤਾ।

khireyapunjab
Author: khireyapunjab

ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।

Leave a Reply

Your email address will not be published. Required fields are marked *

Latest News

ਸ਼ਹੀਦ ਭਾਈ ਤਾਰੂ ਸਿੰਘ ਗੁਰਮਤਿ ਪ੍ਰਚਾਰ ਐਂਡ ਵੈਲਫੇਅਰ ਸੁਸਾਇਟੀ ਰਜਿ ਪੰਜਾਬ ਵੱਲੋਂ 13 ਅਪ੍ਰੈਲ ਦਿਨ ਸੋਮਵਾਰ ਨੂੰ ਗੁਰਦੁਆਰਾ ਸ੍ਰੀ ਕਲਗੀਧਰ ਸੇਵਕ ਸਭਾ ਕਪੂਰਥਲਾ ਵਿਖੇ ਕਰਵਾਏ ਜਾਣਗੇ ਧਾਰਮਿਕ ਮੁਕਾਬਲੇ ਇਲਾਕੇ ਦੀਆਂ ਸੰਗਤਾਂ ਨੂੰ ਆਪਣੇ ਬੱਚਿਆਂ ਸਮੇਤ ਪਹੁੰਚਣ ਦੀ ਕੀਤੀ ਅਪੀਲ: ਨੌਜਵਾਨ ਸੇਵਕ ਸਭਾ