Home » ਨਵੀਂ ਦਿੱਲੀ » ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਵੱਖ ਵੱਖ ਸੇਵਾਵਾਂ ਨਿਭਾਉਣ ਵਾਲੀਆਂ ਸੰਗਤਾਂ ਦਾ ਐਡਵੋਕੇਟ ਧਾਮੀ ਨੇ ਕੀਤਾ ਧੰਨਵਾਦ

ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਵੱਖ ਵੱਖ ਸੇਵਾਵਾਂ ਨਿਭਾਉਣ ਵਾਲੀਆਂ ਸੰਗਤਾਂ ਦਾ ਐਡਵੋਕੇਟ ਧਾਮੀ ਨੇ ਕੀਤਾ ਧੰਨਵਾਦ

SHARE ARTICLE

81 Views

ਨਵੀਂ ਦਿੱਲੀ, 10 ਅਕਤੂਬਰ (ਮਨਪ੍ਰੀਤ ਸਿੰਘ ਖਾਲਸਾ):- ਸ੍ਰੀ ਗੁਰੂ ਰਾਮਦਾਸ ਸਾਹਿਬ ਜੀ ਦੇ ਪ੍ਰਕਾਸ਼ ਗੁਰਪੁਰਬ ਮੌਕੇ ਪ੍ਰਬੰਧਾਂ ਵਿਚ ਸਹਿਯੋਗ ਕਰਨ ਲਈ ਸੇਵਾ ਨਿਭਾਉਣ ਵਾਲੀਆਂ ਸਮੂਹ ਸੰਗਤਾਂ, ਮਹਾਂਪੁਰਖ ਅਤੇ ਸੇਵਾ ਸੁਸਾਇਟੀਆਂ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਧੰਨਵਾਦ ਕੀਤਾ। ਐਡਵੋਕੇਟ ਧਾਮੀ ਨੇ ਕਿਹਾ ਕਿ ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਗੁਰਪੁਰਬ ਮੌਕੇ ਦੇਸ਼ ਵਿਦੇਸ਼ ਤੋਂ ਲੱਖਾਂ ਸੰਗਤਾਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਪੁੱਜਦੀਆਂ ਹਨ। ਉਨ੍ਹਾਂ ਕਿਹਾ ਕਿ ਵੱਡੀ ਗਿਣਤੀ ਵਿਚ ਆਈਆਂ ਸੰਗਤਾਂ ਲਈ ਪ੍ਰਬੰਧ ਕਰਨੇ ਇਕ ਵੱਡੀ ਜ਼ੁੰਮੇਵਾਰੀ ਹੁੰਦੀ ਹੈ, ਜੋ ਸੰਗਤ ਦੇ ਸਹਿਯੋਗ ਨਾਲ ਹੀ ਨਿਭਾਈ ਜਾਂਦੀ ਹੈ। ਐਡੋਵਕੇਟ ਧਾਮੀ ਨੇ kiਗੁਰਪੁਰਬ ਸਮੇਂ ਵੱਖ ਵੱਖ ਸੇਵਾਵਾਂ ਵਿਚ ਹਿੱਸਾ ਪਾਉਣ ਵਾਲੀਆਂ ਸੰਗਤਾਂ, ਕਾਰਸੇਵਾ ਵਾਲੇ ਮਹਾਂਪੁਰਖ, ਧਾਰਮਿਕ ਸ਼ਖ਼ਸੀਅਤਾਂ, ਸਮੂਹ ਸਭਾ ਸੁਸਾਇਟੀਆਂ, ਗਤਕਾ ਅਖਾੜਿਆਂ, ਲੰਗਰਾਂ ਦੀ ਸੇਵਾ ਨਿਭਾਉਣ ਵਾਲੀ ਸੰਗਤ, ਸ੍ਰੀ ਦਰਬਾਰ ਸਾਹਿਬ ਦੇ ਕੰਪਲੈਕਸ ਸਮੇਤ ਸ਼ਹਿਰ ਵਿਚ ਲਾਈਟਾਂ, ਫੁੱਲਾਂ ਦੀ ਡੈਕੋਰੇਸ਼ਨ ਕਰਨ ਵਾਲੇ, ਰਿਹਾਇਸ਼ ਦੇ ਪ੍ਰਬੰਧ ਕਰਨ ਲਈ ਹੋਟਲ ਐਸੋਸੀਏਸ਼ਨ, ਪ੍ਰਸਾਸ਼ਨ, ਨਗਰ ਨਿਗਮ, ਲੱਡੂਆਂ ਦੀ ਸੇਵਾ ਕਰਨ ਵਾਲੇ, ਨਗਰ ਕੀਰਤਨ ਸਮੇਂ ਚੱਲਣ ਵਾਲੀਆਂ ਗੱਡੀਆਂ ਦੀ ਸੇਵਾ ਕਰਨ ਲਈ ਲੁਧਿਆਣੇ ਦੀ ਸੰਗਤ, ਜੋੜਾ ਘਰ, ਗੱਠੜੀ ਘਰ ਵਿਖੇ ਸੇਵਾ ਨਿਭਾਉਣ ਵਾਲਿਆਂ, ਲੋਕਲ ਗੁਰਦੁਆਰਾ ਕਮੇਟੀਆਂ, ਨਗਰ ਕੀਰਤਨ ਸਮੇਂ ਸਜਾਵਟੀ ਗੇਟ ਅਤੇ ਲੰਗਰ ਲਗਾਉਣ ਵਾਲੀਆਂ ਕਮੇਟੀਆਂ, ਸ਼ਬਦ ਚੌਂਕੀ ਜਥੇ, ਸੁਖਮਨੀ ਸਾਹਿਬ ਸੇਵਾ ਸੁਸਾਇਟੀਆਂ ਦੇ ਨਾਲ ਨਾਲ ਵੱਖ-ਵੱਖ ਸੇਵਾਵਾਂ ਕਰਨ ਵਾਲੀ ਬੰਬੇ, ਚੰਬੇ ਅਤੇ ਸਿੰਘੜੇ ਦੀ ਸੰਗਤ ਸਮੇਤ ਆਤਿਸ਼ਬਾਜ਼ੀ ਦੀ ਸੇਵਾ ਵਾਸਤੇ ਇੰਦੌਰ ਦੀ ਸੰਗਤ ਤੇ ਸ੍ਰੀ ਦਰਬਾਰ ਸਾਹਿਬ ਅਤੇ ਸ਼੍ਰੋਮਣੀ ਕਮੇਟੀ ਦੇ ਸਮੁੱਚੇ ਸਟਾਫ ਦਾ ਵੀ ਧੰਨਵਾਦ ਕੀਤਾ। ਇਸੇ ਦੌਰਾਨ ਸ੍ਰੀ ਦਰਬਾਰ ਸਾਹਿਬ ਦੇ ਜਨਰਲ ਮੈਨੇਜਰ ਸ. ਭਗਵੰਤ ਸਿੰਘ ਧੰਗੇੜਾ ਨੇ ਕਿਹਾ ਕਿ ਜਿਥੇ ਚੌਥੇ ਪਾਤਸ਼ਾਹ ਜੀ ਦੇ ਪ੍ਰਕਾਸ਼ ਪੁਰਬ ਮੌਕੇ ਲੱਖਾਂ ਸੰਗਤਾਂ ਨੇ ਨਤਮਸਤਕ ਹੋ ਕੇ ਗੁਰੂ ਸਾਹਿਬ ਪ੍ਰਤੀ ਸ਼ਰਧਾ ਪ੍ਰਗਟਾਈ ਹੈ, ਉਥੇ ਹੀ ਸੰਗਤਾਂ ਅਤੇ ਸਭਾ- ਸੁਸਾਇਟੀਆਂ ਵੱਲੋਂ ਸੇਵਾਵਾਂ ਵਿਚ ਵੀ ਵੱਡਾ ਯੋਗਦਾਨ ਪਾਇਆ ਹੈ। ਉਨ੍ਹਾਂ ਅੱਗੋਂ ਵੀ ਸੰਗਤਾਂ ਪਾਸੋਂ ਇਸੇ ਤਰ੍ਹਾਂ ਸਹਿਯੋਗ ਦੀ ਆਸ ਪ੍ਰਗਟਾਈ।

khireyapunjab
Author: khireyapunjab

ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।

Leave a Reply

Your email address will not be published. Required fields are marked *

Latest News

15 ਮਾਰਚ ਦਿਨ ਐਤਵਾਰ ਫਰੈਂਕਫੋਰਟ ਚੋਣਾਂ ਵਿੱਚ ਸਰਦਾਰ ਨਰਿੰਦਰ ਸਿੰਘ ਘੋਤੜਾ ਨੂੰ ਆਪਣਾ ਕੀਮਤੀ ਵੋਟ ਪਾ ਕੇ ਕਾਮਯਾਬ ਕਰੋ- ਸਰਦਾਰ ਅਨੂਪ ਸਿੰਘ ਪ੍ਰਧਾਨ ਗੁਰਦੁਆਰਾ ਸਿੱਖ ਸੈਂਟਰ ਫਰੈਂਕਫਰਟ। – ਸ੍ਰ: ਨਰਿੰਦਰ ਸਿੰਘ ਘੋਤੜਾ ਵਿਦੇਸ਼ੀ ਸਿਟੀ ਕੌਂਸਲ ਅਤੇ ਸ਼ਹਿਰ ਦੀ ਪਾਰਲੀਮੈਂਟ ਚੋਣਾਂ ਲਈ ਉਮੀਦਵਾਰ ਹਨ ।

ਪਹਿਲੀ ਚੇਤ (14ਮਾਰਚ) ਨਾਨਕਸ਼ਾਹੀ ਨਵਾਂ ਵਰ੍ਹਾਂ 558 ਦੀ ਅਰੰਭਤਾ ਦੀਆਂ ਸਮੂਹ ਸਿੱਖ ਸੰਗਤਾਂ ਨੂੰ ਲੱਖ ਲੱਖ ਵਧਾਈਆਂ ! ਨਵੇਂ ਵਰ੍ਹੇ ਦੀ ਅਰੰਭਤਾ ਤੇ ਸਰਬੱਤ ਦੇ ਭਲੇ ਵਾਲੇ ਸਿੱਖ ਰਾਜ ਦੀ ਸਿਰਜਣਾ ਵਿੱਚ ਆਪਣਾ ਬਣਦਾ ਯੋਗਦਾਨ ਪਾਉਣ ਦਾ ਪ੍ਰਣ ਕਰੀਏ :- ਗੁਰਚਰਨ ਸਿੰਘ ਗੁਰਾਇਆ