Home » ਸੰਸਾਰ » ਜਰਮਨੀ » ਕੌਮੀ ਸ਼ਹੀਦ ਭਾਈ ਹਰਜਿੰਦਰ ਸਿੰਘ ਜਿੰਦਾ ਤੇ ਭਾਈ ਸੁਖਦੇਵ ਸਿੰਘ ਸੁੱਖਾ ਦੇ ਸ਼ਹਾਦਤ ਦਿਹਾੜੇ ਨੂੰ ਸਮਰਪਿਤ ਫਰੈਕਫੋਰਟ ਵਿੱਚ ਕਰਵਾਏ ਗਏ ਸ਼ਹੀਦੀ ਸਮਾਗਮ । ਅਕਾਲ ਤਖ਼ਤ ਦੇ ਜਥੇਦਾਰ ਵੱਲੋ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਭਾਈ ਪੰਜਵੜ੍ਹ, ਭਾਈ ਨਿੱਜਰ ਤੇ ਭਾਈ ਗਜਿੰਦਰ ਸਿੰਘ ਦੀਆਂ ਤਸਵੀਰਾਂ ਅਜਾਇਬ ਘਰ ਵਿੱਚ ਲਾਉਣ ਦੇ ਅੰਦੇਸ਼ਾਂ ਤੇ ਅਮਲ ਕਰੇ ।

ਕੌਮੀ ਸ਼ਹੀਦ ਭਾਈ ਹਰਜਿੰਦਰ ਸਿੰਘ ਜਿੰਦਾ ਤੇ ਭਾਈ ਸੁਖਦੇਵ ਸਿੰਘ ਸੁੱਖਾ ਦੇ ਸ਼ਹਾਦਤ ਦਿਹਾੜੇ ਨੂੰ ਸਮਰਪਿਤ ਫਰੈਕਫੋਰਟ ਵਿੱਚ ਕਰਵਾਏ ਗਏ ਸ਼ਹੀਦੀ ਸਮਾਗਮ । ਅਕਾਲ ਤਖ਼ਤ ਦੇ ਜਥੇਦਾਰ ਵੱਲੋ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਭਾਈ ਪੰਜਵੜ੍ਹ, ਭਾਈ ਨਿੱਜਰ ਤੇ ਭਾਈ ਗਜਿੰਦਰ ਸਿੰਘ ਦੀਆਂ ਤਸਵੀਰਾਂ ਅਜਾਇਬ ਘਰ ਵਿੱਚ ਲਾਉਣ ਦੇ ਅੰਦੇਸ਼ਾਂ ਤੇ ਅਮਲ ਕਰੇ ।

SHARE ARTICLE

105 Views

ਫਰੈਕਫੋਰਟ 12 ਅਕਤੂਬਰ (ਖਿੜਿਆ ਪੰਜਾਬ) ਗੁਰਦੁਆਰਾ ਸਿੱਖ ਸੈਂਟਰ ਫਰੈਕਫੋਰਟ ਦੀਆ ਸੰਗਤਾਂ ਦੇ ਸਹਿਯੋਗ ਨਾਲ ਪ੍ਰਬੰਧਕ ਕਮੇਟੀ ਨੇ ਸਿੱਖ ਕੌਮ ਦੇ ਮਹਾਨ ਸ਼ਹੀਦ ਭਾਈ ਹਰਜਿੰਦਰ ਸਿੰਘ ਜ਼ਿੰਦਾ ਸ਼ਹੀਦ ਭਾਈ ਸੁਖਦੇਵ ਸਿੰਘ ਸੁੱਖਾ ਦੇ ਸ਼ਹਾਦਤ ਦਿਹਾੜੇ ਤੇ ਮਹਾਨ ਸ਼ਹੀਦੀ ਸਮਾਗਮ ਕਰਵਾਏ ਗਏ ਸ਼੍ਰੀ ਅੰਖਡ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਦੀਵਾਨ ਸਜਾਏ ਗਏ ਜਿਸ ਵਿੱਚ ਭਾਈ ਲਖਵੀਰ ਸਿੰਘ , ਭਾਈ ਗੁਰ ਨਿਸ਼ਾਨ ਸਿੰਘ ਪੱਟੀ ਨੇ ਇਲਾਹੀ ਗੁਰਬਾਣੀ ਦੇ ਕੀਰਤਨ ਤੇ ਭਾਈ ਗੁਰਭੇਜ ਸਿੰਘ ਅੰਨਦਪੁਰੀ , ਭਾਈ ਚਮਕੌਰ ਸਿੰਘ ਸਭਰਾ, ਹਰਦਿਆਲ ਸਿੰਘ ਦੇ ਭਝੰਗੀ ਨੇ ਕਵੀਸ਼ਰੀ ਵਾਰਾ ਦੁਆਰਾ ਜਿੰਦੇ ਸੁੱਖੇ ਦੀਆਂ ਵਾਰਾਂ ਸਰਵਣ ਕਰਵਾਕੇ ਸ਼ਹੀਦਾਂ ਨੂੰ ਸ਼ਰਧਾਂ ਦੇ ਫੁੱਲ ਅਰਪਣ ਕੀਤੇ ਸਟੇਜ ਦੀ ਸੇਵਾ ਭਾਈ ਹੀਰਾ ਸਿੰਘ ਮੱਤੇਵਾਲ ਨੇ ਨਿਭਾਈ , ਭਾਈ ਹਰਮੀਤ ਸਿੰਘ ਪ੍ਰਧਾਨ ਦਲ ਖਾਲਸਾ , ਭਾਈ ਅਵਤਾਰ ਸਿੰਘ ਬੱਬਰ, ਭਾਈ ਗੁਰਦਿਆਲ ਸਿੰਘ ਲਾਲੀ ਸਿੱਖ ਫੈਡਰੇਸ਼ਨ ਜਰਮਨੀ, ਸਾਬਕਾ ਪ੍ਰਧਾਨ ਭਾਈ ਬਲਕਾਰ ਸਿੰਘ ਵਰਲੱਡ ਸਿੱਖ ਪਾਰਲੀਮੈਂਟ ਭਾਈ ਗੁਰਚਰਨ ਸਿੰਘ ਗੁਰਾਇਆ , ਸਾਬਕਾ ਪ੍ਰਧਾਨ ਭਾਈ ਨਰਿੰਦਰ ਸਿੰਘ ਨੇ ਸੰਗਤਾਂ ਨਾਲ ਵੀਚਾਰਾਂ ਵਿੱਚ ਸਾਂਝੇ ਰੂਪ ਵਿੱਚ ਕੌਮੀ ਸ਼ਹੀਦਾਂ ਨੂੰ ਨਾਤਮਸਤਿਕ ਹੁੰਦਿਆਂ ਹੋਇਆ ਕਿਹਾ ਕਿ ਜ਼ਿੰਦਾ ਤੇ ਸੁੱਖਾ ਨੇ ਬਹਾਦਰੀ ਤੇ ਲਾਸਾਨੀ ਸ਼ਹਾਦਤ ਨਾਲ ਖਾਲਸਾਈ ਗਗਨ ਨੂੰ ਤਾਂ ਲਟ-ਲਟ ਰੌਸ਼ਨ ਕੀਤਾ ਹੀ ਹੈ ਪਰ ਨਾਲ ਹੀ ਉਹ ਅਜੋਕੇ ਖਾਲਿਸਤਾਨੀ ਸੰਗਰਾਮ ਦੇ ਮੁੱਖ ਕੇਂਦਰ ਬਿੰਦੂ ਵੀ ਹੋ ਨਿੱਬੜੇ ਹਨ। ਲੱਖਾਂ ਫੌਜਾਂ ਦੀ ਕਮਾਂਡ ਕਰਨ ਵਾਲਾ ਅਕਾਲ ਤਖਤ ਸਾਹਿਬ ‘ਤੇ ਹਮਲਾਵਰ ਜਨਰਲ ਵੈਦਿਆ ਤਾਂ ਇਤਿਹਾਸ ਦੇ ਘੱਟੇ ਵਿੱਚ ਗੁਆਚ ਗਿਆ ਹੈ ਪਰ ਭਾਈ ਜਿੰਦਾ ਤੇ ਭਾਈ ਸੁੱਖਾ ਖਾਲਿਸਤਾਨੀ ਫੌਜਾਂ ਦੇ ਸਦੀਵੀ ਜਰਨੈਲ ਸਥਾਪਤ ਹੋ ਗਏ ਹਨ, ਜਿਹਨਾਂ ਦੀ ਬਹਾਦਰੀ ਤੇ ਨਿਰਭੈਤਾ ਦਾ ਲੋਹਾ ਦੁਸ਼ਮਣ ਨੇ ਵੀ ਮੰਨਿਆ ਹੈ।
ਜੰਗ ਦੇ ਮੈਦਾਨ ਵਿੱਚ ਬੱਬਰ ਸ਼ੇਰ ਦੀ ਗਰਜ ਰੱਖਣ ਵਾਲੇ ਇਨ੍ਹਾਂ ਸੂਰਮਿਆਂ ਨੇ ਫਾਂਸੀ ਦੇ ਰੱਸੇ ਨੂੰ ਗਲ ‘ਚ ਪਾਉਣ ਤੱਕ ਦਾ ਸਫਰ ਸੰਤਤਾਈ ਦੀ ਉੱਚ ਅਤਮਿਕ ਅਵਸਥਾ ਵਿੱਚ ਵਿਚਰਦਿਆਂ ਤੈਅ ਕੀਤਾ। ਪਰ ਨਿਰਮਾਣਤਾ ਦੇ ਪੁੰਜ ਵੀਰਿਆਂ ਨੇ ਜਲਾਦ ਨੂੰ ਵੀ ਗਲ ਨਾਲ ਲਾ ਕੇ ਵਧਾਈ ਦਿੱਤੀ ਤੇ ਜੇਲ ਵਿੱਚ ਮਿਠਾਈ ਵੰਡੀ । ਸਿੱਖ ਕੌਮ ਦੇ ਇਹਨਾਂ ਮਹਾਨ ਯੋਧਿਆਂ ਦੀ ਕੁਰਬਾਨੀ ਨੂੰ ਸਾਡਾ ਸਿਰ ਝੁਕਦਾ ਜੋ ਹੱਸਦੇ ਹੱਸਦੇ ਖਾਲਿਸਤਾਨ ਜ਼ਿੰਦਾਬਾਦ ਦੇ ਨਾਹਰੇ ਗਜਾਉਂਦਿਆਂ ਫਾਂਸੀ ਦੇ ਰੱਸਿਆਂ ‘ਤੇ ਝੂਟਾ ਲੈ ਗਏ ਇਹਨਾਂ ਮਹਾਨ ਸ਼ਹੀਦਾਂ ਵੱਲ਼ੋ ਅਰੰਭੇ ਗਏ ਸੰਘਰਸ਼ ਵਿੱਚ ਸਾਨੂੰ ਮਿਲ ਕੇ ਯੋਗਦਾਨ ਪਾਉਣਾ ਚਾਹੀਦਾ ਹੈ ਭਾਈ ਅਨੂਪ ਸਿੰਘ ਪ੍ਰਧਾਨ ਨੇ ਸ਼ਹੀਦੀ ਸਮਾਗਮ ਵਿੱਚ ਸਹਿਯੋਗ ਦੇਣ ਲਈ ਸਮੁੱਚੀਆਂ ਸੰਗਤਾਂ ਦਾ ਧੰਨਵਾਦ ਕੀਤਾ ਗਿਆ ਤੇ ਸ਼ਹੀਦਾਂ ਨੂੰ ਸ਼ਰਧਾਂ ਦੇ ਫੁੱਲ ਅਰਪੱਣ ਕੀਤੇ ਅਤੇ ਸਮੁੱਚੀਆਂ ਸੰਗਤਾਂ ਦਾ ਸਹਿਯੋਗ ਲਈ ਧੰਨਵਾਦ ਕੀਤਾ ਤੇ ਜਥੇਦਾਰ ਭਾਈ ਰਘਬੀਰ ਸਿੰਘ ਨੇ ਸ਼੍ਰੋਮਣੀ ਕਮੇਟੀ ਨੂੰ ਸ਼ਹੀਦ ਭਾਈ ਪੰਜਵੜ੍ਹ ਸ਼ਹੀਦ ਭਾਈ ਨਿਜੱਰ ਭਾਈ ਗਜਿੰਦਰ ਸਿੰਘ ਦੀਆਂ ਤਸਵੀਰਾਂ ਅਜਾਇਬ ਘਰ ਵਿੱਚ ਲਾਉਣ ਦੇ ਅੰਦੇਸ਼ਾਂ ਤੇ ਅਮਲ ਕਰੇ ,ਭਾਈ ਪਿ੍ਰਥੀਪਾਲ ਸਿੰਘ ਧਰਮੀ ਫ਼ੌਜੀ ਦਾ ਸਿਰੋਪਾਉ ਦੇ ਕੇ ਸਨਮਾਨ ਕੀਤਾ ਗਿਆ ।

khireyapunjab
Author: khireyapunjab

ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।

Leave a Reply

Your email address will not be published. Required fields are marked *

Latest News

ਖ਼ਾਲਸਈ ਜਾਹੋ-ਜਲਾਲ ਨਾਲ ਮਨਾਈ ਜਾਵੇਗੀ ਸ੍ਰੀ ਕੀਰਤਪੁਰ ਸਾਹਿਬ ਦੇ 400 ਸਾਲਾ ਸਥਾਪਨਾ ਦਿਵਸ ਦੀ ਸ਼ਤਾਬਦੀ-ਐਡਵੋਕੇਟ ਧਾਮੀ 29 ਅਪ੍ਰੈਲ ਤੋਂ 1 ਮਈ ਤੀਕ ਸ੍ਰੀ ਕੀਰਤਪੁਰ ਸਾਹਿਬ ਵਿਖੇ ਹੋਣਗੇ ਸ਼ਤਾਬਦੀ ਸਬੰਧੀ ਸਮਾਗਮ ਐਡਵੋਕੇਟ ਧਾਮੀ ਦੀ ਅਗਵਾਈ ’ਚ ਹੋਈ ਸ਼ਤਾਬਦੀ ਸਬੰਧੀ ਸਬ-ਕਮੇਟੀ ਦੀ ਇਕੱਤਰਤਾ