Home » ਪੰਜਾਬ » 113 ਸਾਲ ਗੁਰੂ ਨਾਨਕ ਜੀ ਦੇ ਘਰ ਦੀ ਸੇਵਾ ਕਰਨ ਵਾਲੇ ਪੂਰਨ ਗੁਰਸਿੱਖ ਬਾਬਾ ਬੁੱਢਾ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਧਾਰਮਿਕ ਮੁਕਾਬਲੇ 16 ਅਕਤੂਬਰ ਨੂੰ

113 ਸਾਲ ਗੁਰੂ ਨਾਨਕ ਜੀ ਦੇ ਘਰ ਦੀ ਸੇਵਾ ਕਰਨ ਵਾਲੇ ਪੂਰਨ ਗੁਰਸਿੱਖ ਬਾਬਾ ਬੁੱਢਾ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਧਾਰਮਿਕ ਮੁਕਾਬਲੇ 16 ਅਕਤੂਬਰ ਨੂੰ

SHARE ARTICLE

201 Views

ਸਕੂਲਾਂ ਦੇ ਪ੍ਰਿੰਸੀਪਲ ਅਤੇ ਮਾਪਿਆਂ ਨੂੰ ਆਪਣੇ ਬੱਚਿਆਂ ਸਮੇਤ ਪਹੁੰਚਣ ਦੀ ਕੀਤੀ ਅਪੀਲ ।
ਬੀੜ ਸਾਹਿਬ 13 ਅਕਤੂਬਰ (ਗੁਰਪ੍ਰੀਤ ਸਿੰਘ) ਸ਼ਹੀਦ ਭਾਈ ਤਾਰੂ ਸਿੰਘ ਗੁਰਮਤਿ ਪ੍ਰਚਾਰ ਐਂਡ ਵੈਲਫੇਅਰ ਸੁਸਾਇਟੀ ਰਜਿ ਪੰਜਾਬ ਵੱਲੋਂ ਪੰਥ ਦੀ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਗਿਆਨੀ ਨਿਸ਼ਾਨ ਸਿੰਘ ਗੰਡੀਵਿੰਡ ਹੈੱਡ ਗ੍ਰੰਥੀ ਅਤੇ ਮੈਨੇਜਰ ਸਰਬਦਿਆਲ ਸਿੰਘ ਘਰਿਆਲਾ ਜੀ ਦੇ ਸਹਿਯੋਗ ਸਦਕਾ ਗੁਰੂ ਜੀ ਦੇ ਆਗਿਆਕਾਰੀ ਪੂਰਨ ਗੁਰਸਿੱਖ ਬਾਬਾ ਬੁੱਢਾ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਗੁਰਦੁਆਰਾ ਬੀੜ ਬਾਬਾ ਬੁੱਢਾ ਜੀ ਪਿੰਡ ਠੱਠਾ ਨੇੜੇ ਝਬਾਲ ਦੇ ਮੇਨ ਦੀਵਾਨ ਹਾਲ ਵਿਖੇ ਬੱਚਿਆਂ ਦੇ ਦਸਤਾਰ ਦੁਮਾਲਾ ਗੁਰਬਾਣੀ ਕੰਠ ਅਤੇ ਪੇਂਟਿੰਗ ਮੁਕਾਬਲੇ ਮਿਤੀ 16-10-2025, ਦਿਨ ਵੀਰਵਾਰ ਨੂੰ ਸਵੇਰੇ 9-30 ਵਜੇ ਤੋਂ ਦੁਪਹਿਰ 1-00 ਵਜੇ ਤੱਕ ਕਰਵਾਏ ਜਾ ਰਹੇ ਹਨ। ਇਹਨਾਂ ਉਪਰੋਕਤ ਸ਼ਬਦਾਂ ਦਾ ਪ੍ਰਗਟਾਵਾ ਸੁਸਾਇਟੀ ਦੇ ਕਨਵੀਨਰ ਭਾਈ ਸੰਦੀਪ ਸਿੰਘ ਖਾਲੜਾ, ਪ੍ਰਧਾਨ ਭਾਈ ਸੰਤੋਖ ਸਿੰਘ ਪੱਟੀ, ਮੀਤ ਪ੍ਰਧਾਨ ਭਾਈ ਹੀਰਾ ਸਿੰਘ ਸੋਹਲ , ਸਕੱਤਰ ਭਾਈ ਨਿਰਮਲ ਸਿੰਘ ਸੁਰ ਸਿੰਘ, ਮੀਤ ਸਕੱਤਰ ਭਾਈ ਹਰਚਰਨ ਸਿੰਘ ਉਬੋਕੇ, ਖਜਾਨਚੀ ਭਾਈ ਗੁਰਜੰਟ ਸਿੰਘ ਭਿੱਖੀਵਿੰਡ ਅਤੇ ਸਿੱਖ ਪ੍ਰਚਾਰਕ ਭਾਈ ਜਗਜੀਤ ਸਿੰਘ ਅਹਿਮਦਪੁਰ ਨੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕੀਤਾ। ਉਹਨਾਂ ਕਿਹਾ ਕਿ ਇਹਨਾਂ ਮੁਕਾਬਲਿਆਂ ਵਿੱਚ ਪੰਜਵੀਂ ਜਮਾਤ ਤੋਂ ਲੈ ਕੇ ਬਾਰਵੀਂ ਜਮਾਤ ਤੱਕ ਦੇ ਲੜਕੇ ਅਤੇ ਲੜਕੀਆਂ ਭਾਗ ਲੈ ਸਕਦੇ ਹਨ। ਉਹਨਾਂ ਕਿਹਾ ਕਿ ਭਾਗ ਲੈਣ ਵਾਲੇ ਬੱਚੇ ਦਸਤਾਰ ਦੁਮਾਲਾ ਸ਼ੀਸ਼ਾ ਬਾਜ ਪਿਨ ਅਤੇ ਪੇਂਟਿੰਗ ਮੁਕਾਬਲੇ ਵਾਲੇ ਬੱਚੇ A3 ਚਾਰਟ, ਮੀਡੀਅਮ ( ਭਾਵ ਰੰਗ ਇੱਕੋ ਜਿਹੇ ਲੈ ਕੇ ਆਉਣਗੇ। ਜੇਤੂ ਬੱਚਿਆਂ ਨੂੰ ਆਕਰਸ਼ਿਤ ਇਨਾਮ ਅਤੇ ਧਾਰਮਿਕ ਸਾਹਿਤ ਦੇ ਕੇ ਸਨਮਾਨਿਤ ਕੀਤਾ ਜਾਵੇਗਾ। ਉਹਨਾਂ ਇਹ ਵੀ ਕਿਹਾ ਕਿ ਨਾ ਜਿਹੜੇ ਸਕੂਲ ਆਪਣੇ ਬੱਚਿਆਂ ਨੂੰ ਲੈ ਕੇ ਪਹੁੰਚਣਗੇ ਉਨਾਂ ਸਕੂਲਾਂ ਦੇ ਅਧਿਆਪਕ ਸਾਹਿਬਾਨਾਂ ਦਾ ਵਿਸ਼ੇਸ਼ ਤੌਰ ਤੇ ਹੌਸਲਾ ਅਫਜਾਈ ਕੀਤੀ ਜਾਵੇਗੀ। ਆਓ ਜਿਸ ਗੁਰਸਿੱਖ ਨੇ 113 ਸਾਲ ਗੁਰੂ ਨਾਨਕ ਦੇ ਘਰ ਨੂੰ ਦੇ ਕੇ ਪੂਰਨ ਤੌਰ ਤੇ ਗੁਰਸਿੱਖੀ ਧਾਰਨ ਕੀਤੀ ਅਸੀਂ ਵੀ ਉਸ ਗੁਰਸਿੱਖ ਦੇ ਅਸਥਾਨ ਤੋਂ ਗੁਰ ਉਪਦੇਸ਼, ਗੁਰ ਗੁੜਤੀ ਆਪਣੇ ਬੱਚਿਆਂ ਨੂੰ ਦਵਾਉਂਦਾ ਯਤਨ ਕਰੀਏ। ਇਸ ਮੌਕੇ ਸੁਸਾਇਟੀ ਦੇ ਕੋਆਰਡੀਨੇਟਰ ਭਾਈ ਹਰਜੀਤ ਸਿੰਘ ਲਹਿਰੀ, ਹਰਪ੍ਰੀਤ ਸਿੰਘ , ਆਕਾਸ਼ਦੀਪ ਸਿੰਘ, ਵਾਰਸ ਦੀਪ ਸਿੰਘ ,ਵਜੀਰ ਸਿੰਘ ,ਸਾਜਨਪ੍ਰੀਤ ਸਿੰਘ ,ਸੁਖਵਿੰਦਰ ਸਿੰਘ ਖਾਲੜਾ , ਗਗਨਦੀਪ ਸਿੰਘ , ਸੁਖਮਨਦੀਪ ਸਿੰਘ , ਹੁਸਨਦੀਪ ਸਿੰਘ , ਨਿੰਦਰਪਾਲ ਸਿੰਘ, ਭਾਈ ਦਿਲਬਾਗ ਸਿੰਘ ਡੱਲ ਅਤੇ ਸਮੂਹ ਮੈਂਬਰ ਅਹੁਦੇਦਾਰ ਆਦਿ ਹਾਜ਼ਰ ਸਨ।

khireyapunjab
Author: khireyapunjab

ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।

Leave a Reply

Your email address will not be published. Required fields are marked *

Latest News

15 ਮਾਰਚ ਦਿਨ ਐਤਵਾਰ ਫਰੈਂਕਫੋਰਟ ਚੋਣਾਂ ਵਿੱਚ ਸਰਦਾਰ ਨਰਿੰਦਰ ਸਿੰਘ ਘੋਤੜਾ ਨੂੰ ਆਪਣਾ ਕੀਮਤੀ ਵੋਟ ਪਾ ਕੇ ਕਾਮਯਾਬ ਕਰੋ- ਸਰਦਾਰ ਅਨੂਪ ਸਿੰਘ ਪ੍ਰਧਾਨ ਗੁਰਦੁਆਰਾ ਸਿੱਖ ਸੈਂਟਰ ਫਰੈਂਕਫਰਟ। – ਸ੍ਰ: ਨਰਿੰਦਰ ਸਿੰਘ ਘੋਤੜਾ ਵਿਦੇਸ਼ੀ ਸਿਟੀ ਕੌਂਸਲ ਅਤੇ ਸ਼ਹਿਰ ਦੀ ਪਾਰਲੀਮੈਂਟ ਚੋਣਾਂ ਲਈ ਉਮੀਦਵਾਰ ਹਨ ।

ਪਹਿਲੀ ਚੇਤ (14ਮਾਰਚ) ਨਾਨਕਸ਼ਾਹੀ ਨਵਾਂ ਵਰ੍ਹਾਂ 558 ਦੀ ਅਰੰਭਤਾ ਦੀਆਂ ਸਮੂਹ ਸਿੱਖ ਸੰਗਤਾਂ ਨੂੰ ਲੱਖ ਲੱਖ ਵਧਾਈਆਂ ! ਨਵੇਂ ਵਰ੍ਹੇ ਦੀ ਅਰੰਭਤਾ ਤੇ ਸਰਬੱਤ ਦੇ ਭਲੇ ਵਾਲੇ ਸਿੱਖ ਰਾਜ ਦੀ ਸਿਰਜਣਾ ਵਿੱਚ ਆਪਣਾ ਬਣਦਾ ਯੋਗਦਾਨ ਪਾਉਣ ਦਾ ਪ੍ਰਣ ਕਰੀਏ :- ਗੁਰਚਰਨ ਸਿੰਘ ਗੁਰਾਇਆ