Home » ਨਵੀਂ ਦਿੱਲੀ » ਨੌਵੇਂ ਪਾਤਸ਼ਾਹ ਜੀ ਦੀ ਸ਼ਹੀਦੀ ਸ਼ਤਾਬਦੀ ਨੂੰ ਸਮਰਪਤ ਅਤੇ ਪੰਥਕ ਮਸਲਿਆਂ ਤੇ ਵਿਚਾਰਾਂ ਲਈ ਇੰਡੀਅਨ ਹੈਬਿਟੇਟ ਸੈਂਟਰ ਵਿੱਚ 18 ਅਕਤੂਬਰ ਨੂੰ ਸੈਮੀਨਾਰ: ਸਰਨਾ

ਨੌਵੇਂ ਪਾਤਸ਼ਾਹ ਜੀ ਦੀ ਸ਼ਹੀਦੀ ਸ਼ਤਾਬਦੀ ਨੂੰ ਸਮਰਪਤ ਅਤੇ ਪੰਥਕ ਮਸਲਿਆਂ ਤੇ ਵਿਚਾਰਾਂ ਲਈ ਇੰਡੀਅਨ ਹੈਬਿਟੇਟ ਸੈਂਟਰ ਵਿੱਚ 18 ਅਕਤੂਬਰ ਨੂੰ ਸੈਮੀਨਾਰ: ਸਰਨਾ

SHARE ARTICLE

88 Views

ਨਵੀਂ ਦਿੱਲੀ 13 ਅਕਤੂਬਰ (ਮਨਪ੍ਰੀਤ ਸਿੰਘ ਖਾਲਸਾ):- ਇੱਕ ਵੇਲਾ ਸੀ ਜਦੋਂ ਸਿੱਖਾਂ ਦੇ ਵੱਡੇ ਤੇ ਅਹਿਮ ਸਮਾਗਮਾਂ ਵਿੱਚ ਪੰਥ ਦੀਆਂ ਵੱਡੀਆਂ ਹਸਤੀਆਂ ਇਕੱਤਰ ਹੁੰਦੀਆਂ ਸਨ ਤੇ ਪੰਥਕ ਵਿਚਾਰਾਂ ਕਰ ਰਹੀਆਂ ਸਨ । ਸ੍ਰੀ ਅਕਾਲ ਤਖ਼ਤ ਸਾਹਿਬ ਤੇ ਬਾਕੀ ਤਖਤਾਂ ਦੇ ਸਿੰਘ ਸਾਹਿਬਾਨ ਤੇ ਸ਼੍ਰੋਮਣੀ ਅਕਾਲੀ ਦਲ ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਮੇਤ ਹੋਰ ਸਤਿਕਾਰਤ ਹਸਤੀਆਂ ਪਹੁੰਚਦੀਆਂ ਸਨ । ਪਰ ਜਥੇਦਾਰ ਗੁਰਚਰਨ ਸਿੰਘ ਟੌਹੜਾ ਤੇ ਸ. ਪ੍ਰਕਾਸ਼ ਸਿੰਘ ਬਾਦਲ ਤੋਂ ਬਾਅਦ ਇਹ ਸੰਯੋਗ ਦੇਖਣ ਨੂੰ ਨਹੀਂ ਮਿਲਿਆ । ਸ਼੍ਰੋਮਣੀ ਅਕਾਲੀ ਦਲ ਦੀ ਦਿੱਲੀ ਇਕਾਈ ਦੇ ਪ੍ਰਧਾਨ ਸਰਦਾਰ ਪਰਮਜੀਤ ਸਿੰਘ ਸਰਨਾ ਨੇ ਪ੍ਰੈੱਸ ਨੂੰ ਜਾਰੀ ਇਕ ਬਿਆਨ ਰਾਹੀਂ ਕਿਹਾ ਕਿ ਹੁਣ ਤਿੰਨ ਦਹਾਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਸ. ਸੁਖਬੀਰ ਸਿੰਘ ਬਾਦਲ ਅਤੇ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਸਮੇਤ ਪੰਥ ਦੀਆਂ ਵੱਡੀਆਂ ਸ਼ਖਸੀਅਤਾਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੀ ਸ਼ਹੀਦੀ ਸ਼ਤਾਬਦੀ ਨੂੰ ਸਮਰਪਤ ਇੰਡੀਅਨ ਹੈਬਿਟੇਟ ਸੈਂਟਰ ਵਿੱਚ 18 ਅਕਤੂਬਰ ਨੂੰ ਸਵੇਰੇ 10 ਵਜੇ ਕਰਵਾਏ ਜਾ ਰਹੇ ਸੈਮੀਨਾਰ ਵਿੱਚ ਸ਼ਮੂਲੀਅਤ ਕਰ ਰਹੀਆਂ ਹਨ । ਇਹ ਵੀ ਬਹੁਤ ਲੰਮੇਂ ਸਮੇਂ ਬਾਅਦ ਹੋ ਰਿਹਾ ਹੈ ਕਿ ਸਾਡੀ ਨੁਮਾਇੰਦਾ ਸਿੱਖ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਿੱਲੀ ਅੰਦਰ ਵੱਡੇ ਪੱਧਰ ਤੇ ਗੁਰਮਤਿ ਸਮਾਗਮ ਅਤੇ ਸੈਮੀਨਾਰ ਆਦਿ ਕਰ ਰਹੀਆਂ ਅਤੇ ਸੰਗਤ ਵੱਲੋਂ ਵੀ ਇਹਨਾਂ ਸਮਾਗਮਾਂ ਪ੍ਰਤੀ ਵੀ ਉਤਸ਼ਾਹ ਹੈ । ਇਸ ਸੈਮੀਨਾਰ ਵਿੱਚ ਬੜੂ ਸਾਹਿਬ ਦੇ ਮੌਜੂਦਾ ਮੁਖੀ ਬਾਬਾ ਡਾ. ਦਵਿੰਦਰ ਸਿੰਘ ਸਮੇਤ ਪੰਥ ਦੀਆਂ ਨਾਮਵਰ ਸ਼ਖਸੀਅਤਾਂ ਆਪਣੇ ਵਿਚਾਰ ਸੰਗਤ ਸਨਮੁੱਖ ਰੱਖਣਗੀਆਂ। ਅਸੀਂ ਦਿੱਲੀ ਦੀ ਸਮੁੱਚੀ ਸੰਗਤ ਨੂੰ ਅਪੀਲ ਕਰਦੇ ਹਾਂ ਕਿ ਉਹ ਇਸ ਸੈਮੀਨਾਰ ਤੇ ਗੁਰੂ ਸਾਹਿਬ ਦੀ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਸਮਾਗਮਾਂ ਵਿੱਚ ਵੱਧ ਚੜ੍ਹਕੇ ਹਿੱਸਾ ਲੈ ਕੇ ਲਾਹਾ ਪ੍ਰਾਪਤ ਕਰੇ ।

khireyapunjab
Author: khireyapunjab

ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।

Leave a Reply

Your email address will not be published. Required fields are marked *

Latest News

15 ਮਾਰਚ ਦਿਨ ਐਤਵਾਰ ਫਰੈਂਕਫੋਰਟ ਚੋਣਾਂ ਵਿੱਚ ਸਰਦਾਰ ਨਰਿੰਦਰ ਸਿੰਘ ਘੋਤੜਾ ਨੂੰ ਆਪਣਾ ਕੀਮਤੀ ਵੋਟ ਪਾ ਕੇ ਕਾਮਯਾਬ ਕਰੋ- ਸਰਦਾਰ ਅਨੂਪ ਸਿੰਘ ਪ੍ਰਧਾਨ ਗੁਰਦੁਆਰਾ ਸਿੱਖ ਸੈਂਟਰ ਫਰੈਂਕਫਰਟ। – ਸ੍ਰ: ਨਰਿੰਦਰ ਸਿੰਘ ਘੋਤੜਾ ਵਿਦੇਸ਼ੀ ਸਿਟੀ ਕੌਂਸਲ ਅਤੇ ਸ਼ਹਿਰ ਦੀ ਪਾਰਲੀਮੈਂਟ ਚੋਣਾਂ ਲਈ ਉਮੀਦਵਾਰ ਹਨ ।

ਪਹਿਲੀ ਚੇਤ (14ਮਾਰਚ) ਨਾਨਕਸ਼ਾਹੀ ਨਵਾਂ ਵਰ੍ਹਾਂ 558 ਦੀ ਅਰੰਭਤਾ ਦੀਆਂ ਸਮੂਹ ਸਿੱਖ ਸੰਗਤਾਂ ਨੂੰ ਲੱਖ ਲੱਖ ਵਧਾਈਆਂ ! ਨਵੇਂ ਵਰ੍ਹੇ ਦੀ ਅਰੰਭਤਾ ਤੇ ਸਰਬੱਤ ਦੇ ਭਲੇ ਵਾਲੇ ਸਿੱਖ ਰਾਜ ਦੀ ਸਿਰਜਣਾ ਵਿੱਚ ਆਪਣਾ ਬਣਦਾ ਯੋਗਦਾਨ ਪਾਉਣ ਦਾ ਪ੍ਰਣ ਕਰੀਏ :- ਗੁਰਚਰਨ ਸਿੰਘ ਗੁਰਾਇਆ