Home » ਪੰਜਾਬ » ਉਮੀਦਵਾਰ ਹਰਮੀਤ ਸੰਧੂ ਨੇ ਆਪਣੇ ਨਾਮਜ਼ਦਗੀ ਪੱਤਰ ਦਾਖਲ ਕਰਵਾਏ

ਉਮੀਦਵਾਰ ਹਰਮੀਤ ਸੰਧੂ ਨੇ ਆਪਣੇ ਨਾਮਜ਼ਦਗੀ ਪੱਤਰ ਦਾਖਲ ਕਰਵਾਏ

SHARE ARTICLE

125 Views

 

 

ਉਮੀਦਵਾਰ ਹਰਮੀਤ ਸੰਧੂ ਨੇ ਆਪਣੇ ਨਾਮਜ਼ਦਗੀ ਪੱਤਰ ਦਾਖਲ ਕਰਵਾਏ

 

ਤਰਨ ਤਾਰਨ, 17 ਅਕਤੂਬਰ ( ਗੁਰਪ੍ਰੀਤ ਸਿੰਘ ਸੈਡੀ) – ਵਿਧਾਨ ਸਭਾ ਹਲਕਾ 021-ਤਰਨ ਤਾਰਨ ਦੀ ਹੋ ਰਹੀ ਉਪ ਚੋਣ ਲਈ ਅੱਜ ਚਾਰ ਉਮੀਦਵਾਰਾਂ ਨੇ ਆਪਣੇ ਨਾਮਜਦਗੀ ਪੱਤਰ ਦਾਖਲ ਕੀਤੇ ਹਨ। ਰਿਟਰਨਿੰਗ ਅਫਸਰ-ਕਮ-ਐਸਡੀਐਮ ਤਰਨ ਤਾਰਨ ਕੋਲ ਅੱਜ ਆਮ ਆਦਮੀ ਪਾਰਟੀ ਦੇ ਉਮੀਦਵਾਰ ਹਰਮੀਤ ਸਿੰਘ ਸੰਧੂ ਵੱਲੋਂ ਆਪਣੇ ਨਾਮਜਦਗੀ ਪੱਤਰ ਦਾਖਲ ਕੀਤੇ ਗਏ ਹਨ। ਆਮ ਆਦਮੀ ਪਾਰਟੀ ਦੇ ਕਵਰਿੰਗ ਉਮੀਦਵਾਰ ਵਜੋਂ ਰਾਜੇਸ਼ ਵਾਲੀਆ ਨੇ ਨਾਮਜ਼ਦਗੀ ਪੱਤਰ ਭਰੇ ਹਨ। ਹਰਮੀਤ ਸੰਧੂ ਦੇ ਕਾਗਜ ਦਾਖਲ ਕਰਵਾਉਣ ਸਮੇਂ ਮੁੱਖ ਮੰਤਰੀ ਭਗਵੰਤ ਮਾਨ ਉਹਨਾਂ ਦੇ ਨਾਲ ਰਹੇ।ਭਾਰਤੀ ਜਨਤਾ ਪਾਰਟੀ ਦੇ ਉਮੀਦਵਾਰ ਹਰਜੀਤ ਸਿੰਘ ਸੰਧੂ ਅਤੇ ਸੱਚੋ ਸੱਚ ਪਾਰਟੀ ਦੇ ਉਮੀਦਵਾਰ ਸ਼ਾਮ ਲਾਲ ਗਾਂਧੀ ਨੇ ਵੀ ਅੱਜ ਆਪਣੇ ਨਾਮਜ਼ਦਗੀ ਪੱਤਰ ਦਾਖਲ ਕੀਤੇ ਹਨ।

 

ਇਸ ਤੋਂ ਪਹਿਲਾਂ ਕਾਂਗਰਸ ਪਾਰਟੀ ਦੇ ਉਮੀਦਵਾਰ ਕਰਨਬੀਰ ਸਿੰਘ, ਸ਼਼੍ਰੋਮਣੀ ਅਕਾਲੀ ਦਲ ਦੀ ਉਮੀਦਵਾਰ ਸੁਖਵਿੰਦਰ ਕੌਰ ਅਤੇ ਸ਼਼੍ਰੋਮਣੀ ਅਕਾਲੀ ਦਲ ਦੀ ਕਵਰਿੰਗ ਉਮੀਦਵਾਰ ਵਜੋਂ ਕੰਚਨਪ੍ਰੀਤ ਕੌਰ ਵੀ ਆਪਣੇ ਨਾਮਜ਼ਦਗੀ ਪੱਤਰ ਭਰ ਚੁੱਕੇ ਹਨ।

 

ਰਿਟਰਨਿੰਗ ਅਫਸਰ ਗੁਰਮੀਤ ਸਿੰਘ ਨੇ ਦੱਸਿਆ ਕਿ ਵਿਧਾਨ ਸਭਾ ਹਲਕਾ ਤਰਨ ਤਾਰਨ ਦੀ ਜ਼ਿਮਨੀ ਚੋਣ ਲਈ 21 ਅਕਤੂਬਰ ਤੱਕ ਨਾਮਜ਼ਦਗੀ ਪੱਤਰ ਦਾਖਲ ਕੀਤੇ ਜਾ ਸਕਣਗੇ। ਉਨ੍ਹਾਂ ਦੱਸਿਆ ਕਿ 18 ਅਕਤੂਬਰ (ਸ਼ਨੀਵਾਰ) ਨੈਗੋਸ਼ੀਏਬਲ ਇੰਸਟਰੂਮੈਂਟ ਐਕਟ, 1881 ਦੇ ਤਹਿਤ ਛੁੱਟੀ ਨਹੀਂ ਹੈ ਅਤੇ ਉਸ ਦਿਨ ਵੀ ਨਾਮਜ਼ਦਗੀ ਪੱਤਰ ਦਾਖਲ ਕੀਤੇ ਜਾ ਸਕਦੇ ਹਨ। ਹਾਲਾਂਕਿ, 19 ਅਕਤੂਬਰ (ਐਤਵਾਰ) ਅਤੇ 20 ਅਕਤੂਬਰ (ਸੋਮਵਾਰ, ਦੀਵਾਲੀ) ਇਸ ਐਕਟ ਦੇ ਤਹਿਤ ਛੁੱਟੀਆਂ ਹਨ, ਅਤੇ ਇਨ੍ਹਾਂ ਤਾਰੀਖਾਂ `ਤੇ ਨਾਮਜ਼ਦਗੀ ਪੱਤਰ ਦਾਖਲ ਨਹੀਂ ਕੀਤੇ ਜਾ ਸਕਦੇ।

 

ਉਨ੍ਹਾਂ ਅੱਗੇ ਦੱਸਿਆ ਕਿ 22 ਅਕਤੂਬਰ ਨੂੰ ਨਾਮਜ਼ਦਗੀ ਪੱਤਰਾਂ ਦੀ ਪੜਤਾਲ ਕੀਤੀ ਜਾਵੇਗੀ ਜਦਕਿ 24 ਅਕਤੂਬਰ ਨਾਮਜ਼ਦਗੀ ਪੱਤਰ ਵਾਪਿਸ ਲੈਣ ਦੀ ਅੰਤਿਮ ਮਿਤੀ ਹੈ। ਉਨ੍ਹਾਂ ਦੱਸਿਆ ਕਿ ਵੋਟਾਂ 11 ਨਵੰਬਰ ਨੂੰ ਪੈਣਗੀਆਂ `ਤੇ ਵੋਟਾਂ ਦੀ ਗਿਣਤੀ 14 ਨਵੰਬਰ ਨੂੰ ਹੋਵੇਗੀ। ਇਸ ਦੇ ਨਾਲ ਹੀ ਸਮੁੱਚੀ ਚੋਣ ਪ੍ਰਕਿਰਿਆ 16 ਨਵੰਬਰ, 2025 ਤੱਕ ਮੁਕੰਮਲ ਕਰ ਲਈ ਜਾਵੇਗੀ।

khireyapunjab
Author: khireyapunjab

ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।

Leave a Reply

Your email address will not be published. Required fields are marked *

Latest News

15 ਮਾਰਚ ਦਿਨ ਐਤਵਾਰ ਫਰੈਂਕਫੋਰਟ ਚੋਣਾਂ ਵਿੱਚ ਸਰਦਾਰ ਨਰਿੰਦਰ ਸਿੰਘ ਘੋਤੜਾ ਨੂੰ ਆਪਣਾ ਕੀਮਤੀ ਵੋਟ ਪਾ ਕੇ ਕਾਮਯਾਬ ਕਰੋ- ਸਰਦਾਰ ਅਨੂਪ ਸਿੰਘ ਪ੍ਰਧਾਨ ਗੁਰਦੁਆਰਾ ਸਿੱਖ ਸੈਂਟਰ ਫਰੈਂਕਫਰਟ। – ਸ੍ਰ: ਨਰਿੰਦਰ ਸਿੰਘ ਘੋਤੜਾ ਵਿਦੇਸ਼ੀ ਸਿਟੀ ਕੌਂਸਲ ਅਤੇ ਸ਼ਹਿਰ ਦੀ ਪਾਰਲੀਮੈਂਟ ਚੋਣਾਂ ਲਈ ਉਮੀਦਵਾਰ ਹਨ ।

ਪਹਿਲੀ ਚੇਤ (14ਮਾਰਚ) ਨਾਨਕਸ਼ਾਹੀ ਨਵਾਂ ਵਰ੍ਹਾਂ 558 ਦੀ ਅਰੰਭਤਾ ਦੀਆਂ ਸਮੂਹ ਸਿੱਖ ਸੰਗਤਾਂ ਨੂੰ ਲੱਖ ਲੱਖ ਵਧਾਈਆਂ ! ਨਵੇਂ ਵਰ੍ਹੇ ਦੀ ਅਰੰਭਤਾ ਤੇ ਸਰਬੱਤ ਦੇ ਭਲੇ ਵਾਲੇ ਸਿੱਖ ਰਾਜ ਦੀ ਸਿਰਜਣਾ ਵਿੱਚ ਆਪਣਾ ਬਣਦਾ ਯੋਗਦਾਨ ਪਾਉਣ ਦਾ ਪ੍ਰਣ ਕਰੀਏ :- ਗੁਰਚਰਨ ਸਿੰਘ ਗੁਰਾਇਆ