ਪੱਟੀ 18 ਅਕਤੂਬਰ (ਜਗਜੀਤ ਸਿੰਘ) ਸ਼ਹੀਦ ਭਾਈ ਤਾਰੂ ਸਿੰਘ ਗੁਰਮਤਿ ਪ੍ਰਚਾਰ ਐਂਡ ਵੈਲਫੇਅਰ ਸੁਸਾਇਟੀ ਰਜਿ ਪੰਜਾਬ ਵੱਲੋਂ ਗੁਰੂ ਗ੍ਰੰਥ ਸਾਹਿਬ ਜੀ ਦੇ ਗੁਰਤਾ ਗੱਦੀ ਦਿਵਸ ਅਤੇ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਭਾਈ ਮੰਝ ਜੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ , ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਇਲਾਕਾ ਨਿਵਾਸੀ ਸੰਗਤਾਂ ਦੇ ਸਹਿਯੋਗ ਨਾਲ ਗੁਰਦੁਆਰਾ ਭਾਈ ਮੰਝ ਜੀ ਪਿੰਡ ਲੌਹੁਕਾ ਵਿਖੇ ਬੱਚਿਆਂ ਦੇ ਦਸਤਾਰ ਦੁਮਾਲਾ ਗੁਰਬਾਣੀ ਕੰਠ ਅਤੇ ਲੰਮੇ ਕੇਸ ਮੁਕਾਬਲੇ ਕਰਵਾਏ ਗਏ ਜਿਸ ਵਿੱਚ ਬਾਬਾ ਬਸਤਾ ਸੀਨੀਅਰ ਸੈਕੰਡਰੀ ਸਕੂਲ ਕੈਰੋ, ਬੰਦਾ ਸਿੰਘ ਬਹਾਦਰ ਅਕੈਡਮੀ ਜੰਡੋਕੇ ਸਰਹਾਲੀ, ਵਲੀਪੁਰ ਅਕੈਡਮੀ, ਸਰਕਾਰੀ ਸੀਨੀਅਰ ਸੈਕੈਂਡਰੀ ਸਕੂਲ ਲੌਹੁਕਾ ਅਤੇ ਇਲਾਕੇ ਦੇ ਲਗਭਗ 200 ਬੱਚਿਆਂ ਅਤੇ ਸੰਗਤਾਂ ਨੇ ਭਾਗ ਲਿਆ। ਦਸਤਾਰ ਦੁਮਾਲੇ ਮੁਕਾਬਲੇ ਵਿੱਚ ਚਾਰ ਗਰੁੱਪ, ਗੁਰਬਾਣੀ ਕੰਠ ਅਤੇ ਲੰਮੇ ਕੇਸ ਮੁਕਾਬਲਿਆਂ ਵਿੱਚ ਦੋ ਦੋ ਗਰੁੱਪ ਬਣਾ ਕੇ ਮੁਕਾਬਲੇ ਕਰਵਾਏ ਗਏ। ਹਰੇਕ ਗਰੁੱਪ ਵਿੱਚ ਪਹਿਲੇ ਦੂਸਰੇ ਅਤੇ ਤੀਸਰੇ ਸਥਾਨ ਤੇ ਆਉਣ ਵਾਲੇ ਬੱਚਿਆਂ ਨੂੰ ਧਾਰਮਿਕ ਸਾਹਿਤ ਸ਼ੀਲਡਾਂ ਦੇ ਕੇ ਸਨਮਾਨਿਤ ਕੀਤਾ ਗਿਆ। ਬਾਕੀ ਸਾਰੇ ਬੱਚਿਆਂ ਦਾ ਹੌਸਲਾ ਵਧਾਉਂਦਿਆਂ ਹੋਇਆਂ ਧਾਰਮਿਕ ਸਾਹਿਤ ਅਤੇ ਮੈਡਲ ਦਿੱਤੇ ਗਏ। ਸੁਸਾਇਟੀ ਵੱਲੋਂ ਉਚੇਚੇ ਤੌਰ ਤੇ ਪਹੁੰਚੇ ਪ੍ਰਧਾਨ ਭਾਈ ਸੰਤੋਖ ਸਿੰਘ ਪੱਟੀ, ਮੀਤ ਸਕੱਤਰ ਭਾਈ ਹਰਚਰਨ ਸਿੰਘ ਉਬੋਕੇ, ਦਸਤਾਰ ਕੋਆਰਡੀਨੇਟਰ ਹਰਪ੍ਰੀਤ ਸਿੰਘ ਪੱਟੀ, ਆਕਾਸ਼ਦੀਪ ਸਿੰਘ ਪੱਟੀ ਅਤੇ ਉੱਘੇ ਸਿੱਖ ਪ੍ਰਚਾਰਕ ਭਾਈ ਦਵਿੰਦਰ ਸਿੰਘ ਕੈਰੋਂ ਨੇ ਸ਼ਮੂਲੀਅਤ ਕੀਤੀ ਅਤੇ ਬੱਚਿਆਂ ਨਾਲ ਵਿਚਾਰ ਸਾਂਝੇ ਕਰਦਿਆਂ ਉਹਨਾਂ ਕਿਹਾ ਕਿ ਜਦੋਂ ਅੰਤਿਮ ਸਮੇਂ ਗੁਰੂ ਗੋਬਿੰਦ ਸਿੰਘ ਮਹਾਰਾਜ ਨੂੰ ਸਿੱਖਾਂ ਨੇ ਪੁੱਛਿਆ ਕਿ ਪਾਤਸ਼ਾਹ ਜੀ ਤੁਸੀਂ ਸਿੱਖਾਂ ਨੂੰ ਕਿਸ ਤੇ ਲੜ ਲਾ ਕੇ ਚੱਲੇ ਹੋ। ਤਾਂ ਗੁਰੂ ਜੀ ਨੇ ਜਵਾਬ ਦਿੱਤਾ ਕਿ ਅੱਜ ਤੋਂ ਬਾਅਦ ਸਰੀਰਕ ਪਰੰਪਰਾ ਖਤਮ ਹੋ ਜਾਵੇਗੀ ਅਤੇ ਸ਼ਬਦ ਗੁਰੂ ਪਰੰਪਰਾ ਸ਼ੁਰੂ ਹੋਵੇਗੀ। ਸਿੱਖ ਨੇ ਹਮੇਸ਼ਾ ਹੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਆਪਣਾ ਸਰੀਰਕ ਅਤੇ ਆਤਮਕ ਗੁਰੂ ਮੰਨਣਾ ਹੈ। ਉਸ ਸਮੇਂ ਤੋਂ ਲੈ ਕੇ ਅਜੋਕੇ ਸਮੇਂ ਤੱਕ ਅਤੇ ਰਹਿੰਦੀ ਦੁਨੀਆਂ ਤੱਕ ਸਮੁੱਚੇ ਸੰਸਾਰ ਦੇ ਜੀਵਨ ਦੀ ਅਗਵਾਈ ਧੰਨ ਧੰਨ ਗੁਰੂ ਗ੍ਰੰਥ ਸਾਹਿਬ ਜੀ ਦੀ ਬਾਣੀ ਵੱਲੋਂ ਕੀਤੀ ਜਾ ਰਹੀ ਹੈ। ਸੁਸਾਇਟੀ ਦੇ ਕਨਵੀਨਰ ਭਾਈ ਸੰਦੀਪ ਸਿੰਘ ਖਾਲੜਾ, ਸਕੱਤਰ ਭਾਈ ਨਿਰਮਲ ਸਿੰਘ ਸੁਰ ਸਿੰਘ, ਮੀਤ ਪ੍ਰਧਾਨ ਭਾਈ ਹੀਰਾ ਸਿੰਘ ਸੋਹਲ, ਕੋਆਡੀਨੇਟਰ ਭਾਈ ਮਨਦੀਪ ਸਿੰਘ ਘੋਲੀਆਂ ਕਲਾਂ, ਖਜਾਨਚੀ ਭਾਈ ਗੁਰਜੰਟ ਸਿੰਘ ਭਿਖੀਵਿੰਡ ਅਤੇ ਸਿੱਖ ਪ੍ਰਚਾਰਕ ਭਾਈ ਜਗਜੀਤ ਸਿੰਘ ਅਹਿਮਦਪੁਰ ਨੇ ਗੁਰਦੁਆਰਾ ਪ੍ਰਬੰਧਕ ਕਮੇਟੀ, ਭਾਈ ਮੰਝ ਜੀ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ , ਸਕੂਲਾਂ ਦੇ ਪ੍ਰਿੰਸੀਪਲ ਅਧਿਆਪਕ ਸਾਹਿਬਾਨ ਅਤੇ ਇਲਾਕੇ ਦੀਆਂ ਸੰਗਤਾਂ ਦਾ ਧੰਨਵਾਦ ਕਰਦਿਆਂ ਇਹੋ ਜਿਹੇ ਕਾਰਜਾਂ ਲਈ ਕਮੇਟੀ ਦੀ ਪੁਰਜ਼ੋਰ ਸ਼ਬਦਾਂ ਵਿੱਚ ਸ਼ਲਾਘਾ ਕੀਤੀ ਅਤੇ ਕਿਹਾ ਕਿ ਇਹੋ ਜਿਹੀਆਂ ਕਮੇਟੀਆਂ ਅਤੇ ਉਸ ਦੇ ਮੈਂਬਰ ਹੋਰਨਾਂ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਦੇ ਲਈ ਪ੍ਰੇਰਨਾ ਸਰੋਤ ਹਨ। ਇਹੋ ਜਿਹੀਆਂ ਕਮੇਟੀਆਂ ਤੋਂ ਪ੍ਰੇਰਨਾ ਲੈ ਕੇ ਹੋਰਨਾ ਕਮੇਟੀਆਂ ਨੂੰ ਵੀ ਧਾਰਮਿਕ ਸਥਾਨਾਂ ਵਿੱਚ ਗੁਰੂ ਸਾਹਿਬ ਜੀ ਦੀ ਸ਼ਤਾਬਦੀ ਨੂੰ ਸਮਰਪਿਤ ਇਹੋ ਜਿਹੇ ਕਾਰਜ ਕਰਨ ਦੀ ਅਤਿਅੰਤ ਲੋੜ ਹੈ। ਭਾਈ ਮੰਝ ਜੀ ਸ੍ਰੀ ਸੁਖਮਨੀ ਸਾਹਿਬ ਸੇਵਾ ਸੋਸਾਇਟੀ ਦੇ ਮੈਂਬਰ ਮਹਿੰਦਰ ਸਿੰਘ ਵਿਰਦੀ ,ਗੁਰਦਿੱਤ ਸਿੰਘ ਜੀ, ਸਰਵਣ ਸਿੰਘ ਜੀ, ਅਵਤਾਰ ਸਿੰਘ ਜੀ, ਗੁਰਜੀਤ ਸਿੰਘ, ਗ੍ਰੰਥੀ ਭਾਈ ਹਰਪ੍ਰੀਤ ਸਿੰਘ ਜੀ ਨੇ ਸੁਸਾਇਟੀ ਵੱਲੋਂ ਕੀਤੇ ਜਾ ਰਹੇ ਕਾਰਜਾਂ ਦੀ ਸਲਾਘਾ ਕਰਦਿਆਂ ਇਹਨਾਂ ਨੂੰ ਨਿਰੰਤਰ ਜਾਰੀ ਰੱਖਣ ਲਈ ਬੇਨਤੀ ਕੀਤੀ। ਕਮੇਟੀ ਵੱਲੋਂ ਸੁਸਾਇਟੀ ਦੇ ਸਮੁੱਚੇ ਵੀਰਾਂ ਦਾ ਮੈਮੈਂਟੋ ਦੇ ਕੇ ਸਨਮਾਨ ਕੀਤਾ ਗਿਆ। ਸਕੂਲਾਂ ਦੇ ਆਏ ਹੋਏ ਅਧਿਆਪਕ ਸਾਹਿਬਾਨਾਂ ਨੂੰ ਵੀ ਮੈਮੈਂਟੋ ਦੇ ਕੇ ਕੇ ਨਿਵਾਜਿਆ ਗਿਆ। ਇਸ ਮੌਕੇ ਵਜੀਰ ਸਿੰਘ ਆਸਲ, ਨਿੰਦਰਪਾਲ ਸਿੰਘ ਮੱਖੂ, ਸਾਜਨ ਪ੍ਰੀਤ ਸਿੰਘ ਮਰਗਿੰਦਪੁਰਾ, ਸੁਖਵਿੰਦਰ ਸਿੰਘ ਖਾਲੜਾ, ਦਿਲਬਾਗ ਸਿੰਘ ਡੱਲ, ਗੁਰਮੀਤ ਸਿੰਘ ਮਾਲੂਵਾਲ, ਹੁਸਨਦੀਪ ਸਿੰਘ, ਸੁਖਮਨਦੀਪ ਸਿੰਘ ਭਿੱਖੀਵਿੰਡ, ਗਗਨਦੀਪ ਸਿੰਘ, ਰਨਬੀਰ ਸਿੰਘ ਵੀਰਮ ਆਦਿ ਹਾਜ਼ਰ ਸਨ। ਅਖੀਰ ਤੇ ਸੰਗਤਾਂ ਨੇ ਗੁਰੂ ਕੇ ਲੰਗਰ ਦਾ ਭਰਪੂਰ ਆਨੰਦ ਮਾਣਿਆ।
Author: khireyapunjab
ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।









