Home » Blog » 350 ਸਾਲਾ ਸ਼ਤਾਬਦੀ ਨੂੰ ਅਸਲ ਢੰਗ ਨਾਲ ਮਨਾਉਂਦਿਆਂ ਫਰੈਂਕਫੋਰਟ ਵਿਖੇ ਚੱਲ ਰਹੇ ਗੁਰਮਤਿ ਟ੍ਰੇਨਿੰਗ ਕੈਂਪ ਦੀ ਹੋਈ ਸੰਪੂਰਨਤਾ*

350 ਸਾਲਾ ਸ਼ਤਾਬਦੀ ਨੂੰ ਅਸਲ ਢੰਗ ਨਾਲ ਮਨਾਉਂਦਿਆਂ ਫਰੈਂਕਫੋਰਟ ਵਿਖੇ ਚੱਲ ਰਹੇ ਗੁਰਮਤਿ ਟ੍ਰੇਨਿੰਗ ਕੈਂਪ ਦੀ ਹੋਈ ਸੰਪੂਰਨਤਾ*

SHARE ARTICLE

76 Views

*


ਜਰਮਨੀ 20 ਅਕਤੂਬਰ (ਸੰਦੀਪ ਸਿੰਘ ਖਾਲੜਾ) ਮਨੁੱਖੀ ਹੱਕਾਂ ਦੇ ਰਾਖੇ, ਸਗਲ-ਸ੍ਰਿਸ਼ਟ ਦੀ ਚਾਦਰ ਧੰਨ ਗੁਰੂ ਤੇਗ ਬਹਾਦਰ ਸਾਹਿਬ ਜੀ, ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਜੀ ਅਤੇ ਭਾਈ ਦਿਆਲਾ ਜੀ ਦੇ 24 ਨਵੰਬਰ 2025 ਨੂੰ ਆ ਰਹੇ 350 ਸਾਲਾ ਸ਼ਤਾਬਦੀ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਗੁਰਦੁਆਰਾ ਸਿੱਖ ਸੈਂਟਰ ਫਰੈਂਕਫੋਰਟ ਵਿਖੇ ਸਮੂੰਹ ਪ੍ਰਬੰਧਕ ਕਮੇਟੀ ਵੱਲੋਂ ਸੰਗਤਾਂ ਦੇ ਸਹਿਯੋਗ 15 ਰੋਜ਼ਾ “ਗੁਰਮਤਿ ਟ੍ਰੇਨਿੰਗ ਕੈਂਪ” ਲਗਾਇਆ ਗਿਆ। ਜਿਸ ਵਿੱਚ 4 ਸਾਲ ਤੋਂ ਲੈ ਕੇ 18 ਸਾਲ ਅਤੇ ਵਡੇਰੀ ਉਮਰ ਦੇ ਤਕਰੀਬਨ 80 ਨੌਜਵਾਨ ਬੱਚੇ-ਬੱਚੀਆਂ ਨੇ ਸ਼ਮੂਲੀਅਤ ਕੀਤੀ। ਕੈਂਪ ਦਾ ਸਲੇਬਸ ਗੁਰੂ ਤੇਗ ਬਹਾਦਰ ਸਾਹਿਬ ਦਾ ਇਤਿਹਾਸ ਅਤੇ ਉਹਨਾਂ ਦੁਆਰਾ ਰਚੀ ਬਾਣੀ ਦੇ ਅਧਾਰ ਤੇ ਰੱਖਿਆ ਗਿਆ। ਜੋ ਕਿ ਵਿਸ਼ੇਸ਼ ਤੌਰ ਤੇ ਪਹੁੰਚੇ ਗਿਆਨੀ ਗੁਰਭੇਜ ਆਨੰਦਪੁਰੀ ਅਤੇ ਗ੍ਰੰਥੀ ਭਾਈ ਗੁਰਨਿਸ਼ਾਨ ਸਿੰਘ ਪੱਟੀ , ਭਾਈ ਚਮਕੌਰ ਸਿੰਘ ਸਭਰਾ ਅਤੇ ਭਾਈ ਲਖਵੀਰ ਸਿੰਘ ਜੀ ਵੱਲੋਂ ਪੜ੍ਹਾਇਆ ਗਿਆ। ਕੈਂਪ ਵਿੱਚ ਹਿੱਸਾ ਲੈਣ ਵਾਲੇ ਵਿਦਿਆਰਥੀਆਂ ਨੂੰ ਇਤਿਹਾਸ ਅਤੇ ਗੁਰਬਾਣੀ ਦੇ ਨਾਲ ਨਾਲ ਗੁਰੂ ਸਾਹਿਬ ਜੀ ਅੱਗੇ ਅਰਦਾਸ ਕਰਨ ਅਤੇ ਹੁਕਮਨਾਮਾ ਲੈਣ ਦੀ ਟਰੇਨਿੰਗ ਵੀ ਦਿੱਤੀ ਗਈ ਜਿਸ ਤੋਂ ਬਾਅਦ ਵਿਦਿਆਰਥੀਆਂ ਨੇ ਰੋਜ਼ਾਨਾ ਅਰਦਾਸ ਕਰਨ ਅਤੇ ਹੁਕਮਨਾਮਾ ਲੈਣ ਦੀ ਸੇਵਾ ਨਿਭਾਈ। ਕੈਂਪ ਵਿੱਚ ਕਰਵਾਏ ਗਏ ਸਲੇਬਸ ਦੇ ਅਧਾਰ ਤੇ ਵਿਦਿਆਰਥੀਆਂ ਦਾ ਗੁਰਮਤਿ ਇਮਤਿਹਾਨ ਲਿਆ ਗਿਆ ਜਿਸ ਦੇ 3 ਦਰਜੇ ਬਣਾਏ ਗਏ, ਵੱਡੇ ਬੱਚਿਆਂ ਦੇ ਇਮਤਿਹਾਨ ਵਿਚੋਂ ਪ੍ਰਾਪਤ ਕੀਤੇ ਨੰਬਰਾਂ ਦੇ ਅਧਾਰ ਤੇ 4-4 ਟੀਮਾਂ ਬਣਾਈਆਂ ਗਈਆਂ ਅਤੇ ਕੁਇਜ਼ ਮੁਕਾਬਲਾ ਕਰਵਾਇਆ ਗਿਆ, ਜਿਸ ਵਿੱਚ ਸ਼ਾਮਿਲ ਵਿਦਿਆਰਥੀਆਂ ਨੇ ਬਾਕਮਾਲ ਜਵਾਬ ਦਿੱਤੇ । ਐਤਵਾਰ ਦੇ ਹਫ਼ਤਾਵਾਰੀ ਦੀਵਾਨਾਂ ਵਿੱਚ ਗੁਰਮਤਿ ਇਮਤਿਹਾਨ ਵਿਚੋਂ ਪਹਿਲੇ ਤਿੰਨ ਸਥਾਨਾਂ ਤੇ ਆਉਣ ਵਾਲੇ ਵਿਦਿਆਰਥੀਆਂ, ਕੁਇਜ਼ ਮੁਕਾਬਲੇ ਵਿਚੋਂ ਜੇਤੂ ਵਿਦਿਆਰਥੀਆਂ ਅਤੇ ਸਾਰੇ ਕੈਂਪ ਦੌਰਾਨ ਹਾਜ਼ਰੀ ਭਰਨ ਵਾਲੇ ਵਿਦਿਆਰਥੀਆਂ ਨੂੰ ਸ਼ੀਲਡਾਂ, ਮੈਡਲ ਅਤੇ ਸਰਟੀਫਿਕੇਟਸ ਵੰਡੇ ਗਏ । ਮੀਤ ਪ੍ਰਧਾਨ ਭਾਈ ਗੁਰਚਰਨ ਸਿੰਘ ਗੁਰਾਇਆ ਨੇ ਕਿਹਾ ਕਿ ਬੱਚੇ ਸਾਡੀ ਕੌਂਮ ਦਾ ਆਉਣ ਵਾਲਾ ਭਵਿੱਖ ਹਨ ਇਸ ਲਈ ਇਹਨਾਂ ਦੀ ਸਖਸ਼ੀਅਤ ਦਾ ਸਰਵਪੱਖੀ ਵਿਕਾਸ ਹੀ ਕੌਂਮ ਦਾ ਸਰਵਪੱਖੀ ਵਿਕਾਸ ਤੇ ਵਿਸਥਾਰ ਹੋ ਸਕਦਾ ਹੈ ਇਸ ਲਈ ਅਸੀਂ ਆਉਣ ਵਾਲੀ 350ਸਾਲਾ ਸ਼ਤਾਬਦੀ ਨੂੰ ਅਸਲ ਢੰਗ ਨਾਲ ਮਨਾਉਣ ਦਾ ਯਤਨ ਕੀਤਾ ਹੈ । ਇਸ ਸਮੇਂ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਅਨੂਪ ਸਿੰਘ, ਮੀਤ ਪ੍ਰਧਾਨ ਭਾਈ ਗੁਰਚਰਨ ਸਿੰਘ ਗੁਰਾਇਆ, ਖਜ਼ਾਨਚੀ ਭਾਈ ਕਰਨੈਲ ਸਿੰਘ ਪਰਦੇਸੀ, ਸੈਕਟਰੀ ਹੀਰਾ ਸਿੰਘ, ਲੰਗਰ ਇੰਚਾਰਜ ਸਤਨਾਮ ਸਿੰਘ, ਚੇਅਰਮੈਨ ਗੁਰਦਿਆਲ ਸਿੰਘ ਲਾਲੀ ਸਮੂੰਹ ਸੰਗਤਾਂ ਅਤੇ ਬੱਚੇ ਹਾਜ਼ਿਰ ਸਨ।

khireyapunjab
Author: khireyapunjab

ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।

Leave a Reply

Your email address will not be published. Required fields are marked *

Latest News

ਸ਼੍ਰੋਮਣੀ ਕਮੇਟੀ ਵੱਲੋਂ ਨਵੇਂ ਵਰ੍ਹੇ ਨਾਨਕਸ਼ਾਹੀ ਸੰਮਤ 558 ਸਬੰਧੀ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਗੁਰਮਤਿ ਸਮਾਗਮ 👉 ਐਡਵੋਕੇਟ ਧਾਮੀ ਨੇ ਸ਼੍ਰੋਮਣੀ ਕਮੇਟੀ ਮੁਲਾਜ਼ਮਾਂ ਲਈ 4 ਫੀਸਦੀ ਮਹਿੰਗਾਈ ਭੱਤਾ ਵਧਾਉਣ ਦਾ ਕੀਤਾ ਐਲਾਨ 👉 ਮੁਲਾਜ਼ਮਾਂ ਨੂੰ ਡਿਊਟੀ ਦੌਰਾਨ ਰਵਾਇਤੀ ਸਿੱਖ ਪਹਿਰਾਵੇ ਅਨੁਸਾਰ ਕੁੜਤਾ ਪਜਾਮਾ ਪਹਿਨਣ ਲਈ ਆਖਿਆ

ਮੋਗਾ ਵਿਖੇ ਅਮਿਤ ਸ਼ਾਹ ਦੇ ਆਉਣ ਤੇ ਪੰਜਾਬੀਆਂ ਤੇ ਸਿੱਖਾਂ ਵੱਲੋਂ ਆਪਣੇ ਘਰਾਂ ਤੇ ਕਾਰੋਬਾਰਾਂ ਤੇ ਕਾਲੇ ਝੰਡੇ ਲਗਾਕੇ ਰੋਸ ਜਾਹਰ ਕਰਨਾ ਵਧੀਆ ਉਪਰਾਲਾ: ਮਾਨ 👉 ਜ਼ਮਹੂਰੀਅਤ ਢੰਗ ਨਾਲ ਰੋਸ਼ ਕਰਨ ਵਾਲੇ ਆਗੂਆਂ ਨੂੰ ਗ੍ਰਿਫਤਾਰ ਕਰਨਾ ਗੈਰ ਕਾਨੂੰਨੀ

ਫਿਲਮ ਧੁਰੰਦਰ 2 ਵਿਚ ਦਸਤਾਰਧਾਰੀ ਸਿੱਖ ਪਾਤਰ ਦੇ ਨਸ਼ੇ ਵਾਲੇ ਦ੍ਰਿਸ਼ ਬਦਲੇ ਜਾਣ ਨਹੀਂ ਤਾਂ ਹੋਵੇਗੀ ਕਾਨੂੰਨੀ ਕਾਰਵਾਈ ਅਤੇ ਵਿਰੋਧ ਪ੍ਰਦਰਸ਼ਨ: ਗੁਰਮੀਤ ਸਿੰਘ ਸ਼ੰਟੀ 👉 ਫਿਲਮ ਸੇੰਸਰ ਬੋਰਡ ਨੂੰ ਪੱਤਰ ਲਿਖ ਕੀਤੀ ਗਈ ਮੰਗ 👉 ਦਿੱਲੀ ਕਮੇਟੀ ਵਲੋਂ ਇਸ ਮਾਮਲੇ ਤੇ ਚੁੱਪ ਰਹਿਣਾ ਨਮੋਸ਼ੀਜਨਕ

ਸ਼ਹੀਦ ਭਾਈ ਤਾਰਾ ਸਿੰਘ ਜੀ ਵਾਂ ਅਤੇ ਉਨ੍ਹਾਂ ਨਾਲ ਸ਼ਹੀਦ ਹੋਏ ਸਮੂਹ ਸ਼ਹੀਦ ਸਿੰਘਾਂ ਦੀ 300 ਸਾਲਾ ਸ਼ਹੀਦੀ ਸ਼ਤਾਬਦੀ ਸਬੰਧੀ ਸਮਾਗਮ ਖਾਲਸਾਈ ਜਾਹੋਜਲਾਲ ਨਾਲ ਸੰਪੂਰਨ ਸਿੱਖ ਪੰਥ ਦੀਆਂ ਪ੍ਰਮੁੱਖ ਸਖਸ਼ੀਅਤਾਂ ਅਤੇ ਵੱਡੀ ਗਿਣਤੀ ਵਿਚ ਸੰਗਤਾਂ ਨੇ ਸ਼ਮੂਲੀਅਤ ਕੀਤੀ