Home » ਸੰਸਾਰ » ਜਰਮਨੀ » ਦਲ ਖਾਲਸਾ ਦੇ ਆਗੂ ਭਾਈ ਪਰਮਜੀਤ ਸਿੰਘ ਮੰਡ ਦੇ ਪਿਤਾ ਸ਼੍ਰ. ਗੁਰਦੇਵ ਸਿੰਘ ਜੀ ਦੇ ਅਕਾਲ ਚਲਾਣੇ ਦਾ ਪਰਿਵਾਰ ਨਾਲ ਡੂੰਘੇ ਦੁੱਖ ਦਾ ਪ੍ਰਗਟਾਵਾ :- ਦਲ ਖਾਲਸਾ ਜਰਮਨੀ

ਦਲ ਖਾਲਸਾ ਦੇ ਆਗੂ ਭਾਈ ਪਰਮਜੀਤ ਸਿੰਘ ਮੰਡ ਦੇ ਪਿਤਾ ਸ਼੍ਰ. ਗੁਰਦੇਵ ਸਿੰਘ ਜੀ ਦੇ ਅਕਾਲ ਚਲਾਣੇ ਦਾ ਪਰਿਵਾਰ ਨਾਲ ਡੂੰਘੇ ਦੁੱਖ ਦਾ ਪ੍ਰਗਟਾਵਾ :- ਦਲ ਖਾਲਸਾ ਜਰਮਨੀ

SHARE ARTICLE

111 Views

ਜਰਮਨ 22 ਅਕਤੂਬਰ (ਮਨਪ੍ਰੀਤ ਸਿੰਘ ਖਾਲਸਾ):- ਦਲ ਖਾਲਸਾ ਦੇ ਕਾਰਜਕਾਰੀ ਪ੍ਰਧਾਨ ਭਾਈ ਪਰਮਜੀਤ ਸਿੰਘ ਮੰਡ ਦੇ ਪਿਤਾ ਜੀ ਸਰਦਾਰ ਗੁਰਦੇਵ ਸਿੰਘ ਜੀ ਪਿੰਡ ਮੰਡ ਕਸਬਾ ਸ਼੍ਰੀ ਹਰਗੋਬਿੰਦਪੁਰ ਸਾਹਿਬ (ਗੁਰਦਾਸਪੁਰ) ਅਕਾਲ ਪੁਰਖ ਵੱਲੋ ਬੱਖਸ਼ੇ ਸਵਾਸਾਂ ਦੀ ਪੂੰਜੀ ਭੋਗ ਕੇ ਅਕਾਲ ਚਲਾਣਾ ਕਰ ਗਏ ਦੇ ਪਰਿਵਾਰ ਨਾਲ ਦਲ ਖਾਲਸਾ ਜਰਮਨੀ ਦੇ ਪ੍ਰਧਾਨ ਭਾਈ ਹਰਮੀਤ ਸਿੰਘ, ਭਾਈ ਅੰਗਰੇਜ ਸਿੰਘ, ਡਬਲਊ ਐਸ ਓ ਦੇ ਆਗੂ ਭਾਈ ਗੁਰਚਰਨ ਸਿੰਘ ਗੁਰਾਇਆ, ਭਾਈ ਜਤਿੰਦਰ ਸਿੰਘ ਨੇ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਹੋਇਆਂ ਕਿਹਾ ਕਿ ਅਕਾਲ ਪੁਰਖ ਵਾਹਿਗੁਰੂ ਸ੍ਰ, ਗੁਰਦੇਵ ਸਿੰਘ ਦੀ ਆਤਮਾ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬੱਲ ਬਖਸ਼ਣ । ਭਾਈ ਪਰਮਜੀਤ ਸਿੰਘ ਮੰਡ ਉਹ ਸਿੱਖ ਨੌਜਵਾਨ ਆਗੂ ਹੈ ਜੋ ਭਾਰਤੀ ਕਬਜ਼ੇ ਹੇਠ ਖਾਲਿਸਤਾਨ ਦੀ ਧਰਤੀ ਤੇ ਬੇਵਾਕੀ ਤੇ ਨਿਧੱੜਕ ਹੋ ਕੇ ਤੱਥਾਂ ਤੇ ਸਿਧਾਂਤਿਕ ਤੌਰਤੇ ਸਿੱਖ ਕੌਮ ਦਾ ਹੱਕ ਹੈ ਦੀ ਅਵਾਜ਼ ਬਲੰਦ ਕਰਦੇ ਹਨ ਅਸੀ ਪਰਿਵਾਰ ਨਾਲ ਹਮਦਰਦੀ ਜ਼ਾਹਰ ਕਰਦੇ ਹੋਏ ਗੁਰੂ ਦੇ ਭਾਣੇ ਵਿੱਚ ਰਹਿੰਦੇ ਹੋਏ ਭਾਈ ਪਰਮਜੀਤ ਸਿੰਘ ਮੰਡ ਚੜ੍ਹਦੀ ਕਲਾ ਨਾਲ ਪੰਥ ਕੌਮ ਦੀ ਸੇਵਾ ਵਿੱਚ ਆਪਣੀਆਂ ਸੇਵਾਵਾਂ ਨਿਭਾਉਣ ਤੇ ਸਿੱਖ ਕੌਮ ਨੂੰ ਵੀ ਅਪੀਲ ਹੈ ਕਿ ਉਹ ਕੌਮੀ ਅਜ਼ਾਦੀ ਦੀ ਬੇਬਾਕ ਤੇ ਨਿਧੱੜਕ ਹੋ ਕਿ ਗੱਲ ਕਰਨ ਤੇ ਬਲੰਦ ਅਵਾਜ਼ਾਂ ਦਾ ਸਾਥ ਦੇਣ ।

khireyapunjab
Author: khireyapunjab

ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।

Leave a Reply

Your email address will not be published. Required fields are marked *

Latest News

ਖ਼ਾਲਸਈ ਜਾਹੋ-ਜਲਾਲ ਨਾਲ ਮਨਾਈ ਜਾਵੇਗੀ ਸ੍ਰੀ ਕੀਰਤਪੁਰ ਸਾਹਿਬ ਦੇ 400 ਸਾਲਾ ਸਥਾਪਨਾ ਦਿਵਸ ਦੀ ਸ਼ਤਾਬਦੀ-ਐਡਵੋਕੇਟ ਧਾਮੀ 29 ਅਪ੍ਰੈਲ ਤੋਂ 1 ਮਈ ਤੀਕ ਸ੍ਰੀ ਕੀਰਤਪੁਰ ਸਾਹਿਬ ਵਿਖੇ ਹੋਣਗੇ ਸ਼ਤਾਬਦੀ ਸਬੰਧੀ ਸਮਾਗਮ ਐਡਵੋਕੇਟ ਧਾਮੀ ਦੀ ਅਗਵਾਈ ’ਚ ਹੋਈ ਸ਼ਤਾਬਦੀ ਸਬੰਧੀ ਸਬ-ਕਮੇਟੀ ਦੀ ਇਕੱਤਰਤਾ