Home » ਸੰਸਾਰ » ਜਥੇਦਾਰ ਕੁਲਦੀਪ ਸਿੰਘ ਗੜਗੱਜ ਨੂੰ ਨਿਹੰਗ ਸਿੰਘਾਂ ਤੇ ਪੰਥ ਦੀਆਂ ਜਥੇਬੰਦੀਆਂ ਵੱਲੋਂ ਮਾਨਤਾ ਦੇਣ ਦੀ ਸ਼ਲਾਘਾ: ਪੁਰੇਵਾਲ

ਜਥੇਦਾਰ ਕੁਲਦੀਪ ਸਿੰਘ ਗੜਗੱਜ ਨੂੰ ਨਿਹੰਗ ਸਿੰਘਾਂ ਤੇ ਪੰਥ ਦੀਆਂ ਜਥੇਬੰਦੀਆਂ ਵੱਲੋਂ ਮਾਨਤਾ ਦੇਣ ਦੀ ਸ਼ਲਾਘਾ: ਪੁਰੇਵਾਲ

SHARE ARTICLE

72 Views

ਨਵੀਂ ਦਿੱਲੀ 23 ਅਕਤੂਬਰ (ਮਨਪ੍ਰੀਤ ਸਿੰਘ ਖਾਲਸਾ):- ਗੁਰਦੁਆਰਾ ਸਿੰਘ ਸਭਾ ਡਰਬੀ ਦੇ ਪ੍ਰਧਾਨ ਸ: ਰਘਬੀਰ ਸਿੰਘ, ਸਿੰਘ ਸਭਾ ਦੇ ਜਨਰਲ ਸਕੱਤਰ ਅਤੇ ਸਿੱਖ ਅਜਾਇਬਘਰ ਦੇ ਚੇਅਰਮੈਨ ਸ: ਰਾਜਿੰਦਰ ਸਿੰਘ ਪੁਰੇਵਾਲ ਨੇ ਨਿਹੰਗ ਸਿੰਘ, ਪੰਥਕ ਦਲਾਂ ਅਤੇ ਪੰਥਕ ਜਥੇਬੰਦੀਆਂ ਵੱਲੋਂ ਜਥੇਦਾਰ ਕੁਲਦੀਪ ਸਿੰਘ ਗੜਗੱਜ ਨੂੰ ਮਾਨਤਾ ਦੇਣ ਸਬੰਧੀ ਆਏ ਬਿਆਨਾਂ ਦੀ ਸ਼ਲਾਘਾ ਕੀਤੀ ਹੈ । ਉਹਨਾਂ ਕਿਹਾ ਜਥੇਦਾਰ ਗੜਗੱਜ ਪਾਸੋਂ ਬੰਦੀਛੋੜ ਦਿਵਸ ਦੇ ਸਮਾਗਮਾਂ ਮੌਕੇ ਨਿਹੰਗ ਸਿੰਘਾਂ ਵੱਲੋਂ ਮਾਣ ਸਨਮਾਨ ਨਾ ਲੈਣਾ ਵੀ ਸਮੇਂ ਮੁਤਾਬਕ ਸਹੀ ਫ਼ੈਸਲਾ ਸੀ, ਕਿਉਂਕਿ ਉਸ ਵਕਤ ਤੱਕ ਜਥੇਦਾਰ ਹੁਣਾਂ ਨੂੰ ਮਾਨਤਾ ਹੀ ਨਹੀਂ ਸੀ ਦਿੱਤੀ ਗਈ। ਸ: ਪੁਰੇਵਾਲ ਅਤੇ ਰਘਬੀਰ ਸਿੰਘ ਨੇ ਕਿਹਾ ਕਿ ਕਾਰਜਕਾਰੀ ਜਥੇਦਾਰ ਗੜਗੱਜ ਹੁਣਾਂ ਨੇ ਹੁਣ ਤੱਕ ਸਹੀ ਫੈਸਲੇ ਲਏ ਹਨ । ਉਹਨਾਂ ਨੂੰ ਪਿਛਲੇ ਦਿਨੀਂ ਮਾਣ ਸਨਮਾਨ ਵਜੋਂ ਦਿੱਤਾ ਗਿਆ ਸੋਨੇ ਦਾ ਖੰਡਾ ਲੈਣ ਉਪਰੰਤ ਗੁਰੂ ਸਾਹਿਬ ਦੇ ਚਰਨਾਂ ਵਿੱਚ ਰੱਖ ਦਿੱਤਾ ਸੀ । ਉਹਨਾਂ ਕਿਹਾ ਕਿ ਜਥੇਦਾਰ ਕੁਲਦੀਪ ਸਿੰਘ ਗੜਗੱਜ ਹੁਣਾਂ ਨੂੰ ਕਈ ਥਾਂਈਂ ਮਾਣ ਸਨਮਾਨ ਵਜੋਂ ਪੈਸੇ ਦਿੱਤੇ ਗਏ ਤਾਂ ਉਹਨਾਂ ਨੇ ਆਪ ਨਹੀਂ ਰੱਖੇ ਸਗੋਂ ਗ੍ਰੰਥੀ ਸਿੰਘਾਂ ਨੂੰ ਦੇ ਦਿੱਤੇ ਅਤੇ ਕਿਹਾ ਕਿ ਗ੍ਰੰਥੀ ਸਿੰਘਾਂ ਨੂੰ ਚੰਗੀ ਤਨਖਾਹ ਮਿਲਣੀ ਚਾਹੀਦੀ ਹੈ । ਜਥੇਦਾਰ ਗੜਗੱਜ ਹੁਣਾਂ ਦਾ ਬੰਦੀ ਸਿੰਘਾਂ ਦੀ ਰਿਹਾਈ ਲਈ ਵੀ ਸਪੱਸ਼ਟ ਸਟੈਂਡ ਹੈ, ਉਹ ਬੰਦੀ ਸਿੰਘਾਂ ਦੀ ਰਿਹਾਈ ਲਈ ਵੀ ਅਵਾਜ਼ ਉਠਾ ਰਹੇ ਹਨ । ਇਸ ਸਮੇਂ ਪੰਥਕ ਏਕਤਾ ਦੀ ਬਹੁਤ ਲੋੜ ਹੈ। ਇਸ ਲਈ ਪੰਥ ਦੀ ਏਕਤਾ ਲਈ ਬਹੁਤ ਸਾਰੀਆਂ ਜਥੇਬੰਦੀਆਂ ਦੇ ਮੁਖੀਆਂ ਨੂੰ ਮਿਲ ਕੇ ਜੋ ਉਦਮ ਕਰ ਰਹੇ ਹਨ, ਉਹਨਾਂ ਦੀ ਅਸੀਂ ਸ਼ਲਾਘਾ ਕਰਦੇ ਹਾਂ ।

khireyapunjab
Author: khireyapunjab

ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।

Leave a Reply

Your email address will not be published. Required fields are marked *

Latest News

ਸ਼ਹੀਦ ਭਾਈ ਤਾਰੂ ਸਿੰਘ ਗੁਰਮਤਿ ਪ੍ਰਚਾਰ ਐਂਡ ਵੈਲਫੇਅਰ ਸੁਸਾਇਟੀ ਰਜਿ ਪੰਜਾਬ ਵੱਲੋਂ 13 ਅਪ੍ਰੈਲ ਦਿਨ ਸੋਮਵਾਰ ਨੂੰ ਗੁਰਦੁਆਰਾ ਸ੍ਰੀ ਕਲਗੀਧਰ ਸੇਵਕ ਸਭਾ ਕਪੂਰਥਲਾ ਵਿਖੇ ਕਰਵਾਏ ਜਾਣਗੇ ਧਾਰਮਿਕ ਮੁਕਾਬਲੇ ਇਲਾਕੇ ਦੀਆਂ ਸੰਗਤਾਂ ਨੂੰ ਆਪਣੇ ਬੱਚਿਆਂ ਸਮੇਤ ਪਹੁੰਚਣ ਦੀ ਕੀਤੀ ਅਪੀਲ: ਨੌਜਵਾਨ ਸੇਵਕ ਸਭਾ