Home » Blog » ਗੁਰਦੁਆਰਾ ਗੁਰੂ ਨਾਨਕ ਦਰਬਾਰ ਓਫਨਬਾਖ (ਫਰੈਂਕਫਰਟ) ਵਿਖੇ ਢਾਡੀ ਜਥਾ ਭਾਈ ਹਰਦੀਪ ਸਿੰਘ ਮਾਨੋਚਾਹਲ ਨੂੰ ਕੀਤਾ ਗੋਲਡ ਮੈਡਲ ਨਾਲ ਸਨਮਾਨਤ। ਬੰਦੀ ਛੋੜ ਦਿਵਸ ਨੂੰ ਸਮਰਪਿਤ ਸਜਾਏ ਗਏ ਸਨ ਧਾਰਮਿਕ ਦੀਵਾਨ।

ਗੁਰਦੁਆਰਾ ਗੁਰੂ ਨਾਨਕ ਦਰਬਾਰ ਓਫਨਬਾਖ (ਫਰੈਂਕਫਰਟ) ਵਿਖੇ ਢਾਡੀ ਜਥਾ ਭਾਈ ਹਰਦੀਪ ਸਿੰਘ ਮਾਨੋਚਾਹਲ ਨੂੰ ਕੀਤਾ ਗੋਲਡ ਮੈਡਲ ਨਾਲ ਸਨਮਾਨਤ। ਬੰਦੀ ਛੋੜ ਦਿਵਸ ਨੂੰ ਸਮਰਪਿਤ ਸਜਾਏ ਗਏ ਸਨ ਧਾਰਮਿਕ ਦੀਵਾਨ।

SHARE ARTICLE

241 Views

ਜਰਮਨੀ 23 ਅਕਤੂਬਰ (ਖਿੜਿਆ ਪੰਜਾਬ) ਗੁਰਦੁਆਰਾ ਗੁਰੂ ਨਾਨਕ ਦਰਬਾਰ ਓਫਨਬਾਖ (ਫਰੈਂਕਫੋਰਟ) ਜਰਮਨੀ ਵਿਖੇ ਬੰਦੀ ਛੋੜ ਦਿਵਸ ਨੂੰ ਸਮਰਪਿਤ ਧਾਰਮਿਕ ਦੀਵਾਨ ਸਜਾਏ ਗਏ, ਇਸ ਵਕਤ ਸੁਖਮਨੀ ਸਾਹਿਬ ਜੀ ਦੀ ਪਾਵਨ ਬਾਣੀ ਦੇ ਜਾਪ ਹੋਏ ਉਪਰੰਤ ਭਾਈ ਪਰਮਜੀਤ ਸਿੰਘ ਭਾਈ ਜਗਰੂਪ ਸਿੰਘ ਦੇ ਜਥੇ ਵੱਲੋਂ ਇਲਾਹੀ ਗੁਰਬਾਣੀ ਦੇ ਅੰਮ੍ਰਿਤਮਈ ਕੀਰਤਨ ਕੀਤੇ ਗਏ, ਦੀਵਾਨ ਦੇ ਵਿੱਚ ਵਿਸ਼ੇਸ਼ ਤੌਰ ਤੇ ਪੰਜਾਬ ਦੀ ਧਰਤੀ ਤੋਂ ਪਹੁੰਚੇ ਪ੍ਰਸਿੱਧ ਢਾਡੀ ਭਾਈ ਹਰਦੀਪ ਸਿੰਘ ਮਾਣੋਚਾਹਲ ਨੇ ਬੀਰਰਸੀ ਢਾਡੀ ਵਾਰਾਂ ਅਤੇ ਗੁਰ ਇਤਿਹਾਸ ਦੇ ਨਾਲ ਆਈਆਂ ਹੋਈਆਂ ਸੰਗਤਾਂ ਨੂੰ ਨਿਹਾਲ ਕੀਤਾ ਇਸ ਦੌਰਾਨ ਬੰਦੀ ਛੋੜ ਦਿਵਸ ਨੂੰ ਜਾਣਦਿਆਂ ਹੋਇਆਂ ਸੰਗਤਾਂ ਨੇ ਦੂਰੋਂ ਨੇੜਿਓਂ ਬੜੇ ਉਤਸਾਹ ਦੇ ਨਾਲ ਹਾਜ਼ਰੀਆਂ ਭਰੀਆਂ ਉਪਰੰਤ ਸਮੂਹ ਸਿੱਖ ਨੌਜਵਾਨਾਂ ਨੇ ਅਤੇ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਵੱਲੋਂ ਮੁੱਖ ਸੇਵਾਦਾਰ ਅਤੇ ਅਕਾਲੀ ਦਲ ਵਾਰਸ ਪੰਜਾਬ ਦੇ ਜਰਮਨੀ ਤੋਂ ਮੁੱਖ ਸੇਵਾਦਾਰ ਭਾਈ ਗੁਰਬਿੰਦਰ ਸਿੰਘ ਝਾਮਕਾ ਦੇ ਵੱਲੋਂ ਢਾਡੀ ਜਥਾ ਭਾਈ ਹਰਦੀਪ ਸਿੰਘ ਮਾਨੋਚਾਹਲ ਸਾਰੇ ਢਾਡੀ ਜਥੇ ਨੂੰ ਗੋਲਡ ਮੈਡਲਾਂ ਦੇ ਨਾਲ ਸਨਮਾਨਿਤ ਕੀਤਾ, ਉਹਨਾ ਗੱਲ ਕਰਦੇਆਂ ਕਿਹਾ ਕਿ ਅਜਿਹੇ ਢਾਡੀ ਜਥੇ ਕੌਮਾਂ ਦੀ ਜਿੰਦ ਜਾਨ ਹੁੰਦੇ ਹਨ ਜੋ ਕਿ ਸੰਗਤਾਂ ਨੂੰ ਹਮੇਸ਼ਾ ਸੱਚ ਅਤੇ ਗੁਰ ਇਤਿਹਾਸ ਸਿਖ ਰਹਿਤ ਮਰਿਆਦਾ ਦੇ ਨਾਲ ਜੋੜਦੇ ਹਨ ਅਤੇ ਆਉਣ ਵਾਲੇ ਸਮੇਂ ਦੇ ਵਿੱਚ ਫਿਰ ਭਾਈ ਸਾਹਿਬ ਨੂੰ ਯੂਰਪ ਦੀ ਫੇਰੀ ਦੇ ਵਾਸਤੇ ਸੱਦਾ ਦਿੱਤਾ ਜਾਵੇਗਾ। ਇਸ ਮੌਕੇ ਗੁਰੂ ਕੇ ਲੰਗਰ ਅਤੁੱਟ ਵਰਤੇ। ਅਤੇ ਸੰਗਤਾਂ ਨੇ ਦੀਪ ਮਾਲਾ ਕੀਤੀ।

khireyapunjab
Author: khireyapunjab

ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।

Leave a Reply

Your email address will not be published. Required fields are marked *

Latest News

ਖ਼ਾਲਸਈ ਜਾਹੋ-ਜਲਾਲ ਨਾਲ ਮਨਾਈ ਜਾਵੇਗੀ ਸ੍ਰੀ ਕੀਰਤਪੁਰ ਸਾਹਿਬ ਦੇ 400 ਸਾਲਾ ਸਥਾਪਨਾ ਦਿਵਸ ਦੀ ਸ਼ਤਾਬਦੀ-ਐਡਵੋਕੇਟ ਧਾਮੀ 29 ਅਪ੍ਰੈਲ ਤੋਂ 1 ਮਈ ਤੀਕ ਸ੍ਰੀ ਕੀਰਤਪੁਰ ਸਾਹਿਬ ਵਿਖੇ ਹੋਣਗੇ ਸ਼ਤਾਬਦੀ ਸਬੰਧੀ ਸਮਾਗਮ ਐਡਵੋਕੇਟ ਧਾਮੀ ਦੀ ਅਗਵਾਈ ’ਚ ਹੋਈ ਸ਼ਤਾਬਦੀ ਸਬੰਧੀ ਸਬ-ਕਮੇਟੀ ਦੀ ਇਕੱਤਰਤਾ