Home » ਸੰਸਾਰ » ਜੱਥੇਦਾਰ ਗਿਆਨੀ ਕੁਲਦੀਪ ਸਿੰਘ ਜੀ ਗੜਗਜ ਦੇ ਧਿਆਨ ਹਿੱਤ ਗੁਰੂ ਨਾਨਕ ਸਿੱਖ ਗੁਰਦੁਆਰਾ ਸਾਹਿਬ ਸਰੀ ਕੈਨੇਡਾ ਵਿਚ ਗੁਰੂਘਰ ਦਾਖਿਲ ਹੋਣ ਤੇ ਸਿੱਖ ਸੰਗਤਾਂ ਨੂੰ ਕੀਤਾ ਜਾ ਰਿਹਾ ਹੈ ਬੈਨ ???? ਸਿੱਖ ਗੁਰਦੁਆਰਾ ਸਾਹਿਬ ਨਹੀਂ ਜਾਏਗਾ ਤਾਂ ਕਿ ਓਹ ਦੂਜੇ ਧਰਮਾਂ ਦੇ ਅਸਥਾਨਾਂ ਜਾ ਕੇ ਮੱਥੇ ਟੇਕਣਾ ਸ਼ੁਰੂ ਕਰੇ

ਜੱਥੇਦਾਰ ਗਿਆਨੀ ਕੁਲਦੀਪ ਸਿੰਘ ਜੀ ਗੜਗਜ ਦੇ ਧਿਆਨ ਹਿੱਤ ਗੁਰੂ ਨਾਨਕ ਸਿੱਖ ਗੁਰਦੁਆਰਾ ਸਾਹਿਬ ਸਰੀ ਕੈਨੇਡਾ ਵਿਚ ਗੁਰੂਘਰ ਦਾਖਿਲ ਹੋਣ ਤੇ ਸਿੱਖ ਸੰਗਤਾਂ ਨੂੰ ਕੀਤਾ ਜਾ ਰਿਹਾ ਹੈ ਬੈਨ ???? ਸਿੱਖ ਗੁਰਦੁਆਰਾ ਸਾਹਿਬ ਨਹੀਂ ਜਾਏਗਾ ਤਾਂ ਕਿ ਓਹ ਦੂਜੇ ਧਰਮਾਂ ਦੇ ਅਸਥਾਨਾਂ ਜਾ ਕੇ ਮੱਥੇ ਟੇਕਣਾ ਸ਼ੁਰੂ ਕਰੇ

SHARE ARTICLE

88 Views

ਨਵੀਂ ਦਿੱਲੀ 24 ਅਕਤੂਬਰ (ਮਨਪ੍ਰੀਤ ਸਿੰਘ ਖਾਲਸਾ):- ਬੀਤੇ ਦਿਨੀਂ ਬੰਦੀ ਛੋੜ ਦਿਵਸ ਮੌਕੇ ਕਾਰਜਕਾਰੀ ਜੱਥੇਦਾਰ ਗਿਆਨੀ ਕੁਲਦੀਪ ਸਿੰਘ ਨੇ ਤਖਤ ਸਾਹਿਬ ਦੀ ਫਸੀਲ ਤੋਂ ਕਿਹਾ ਸੀ ਕਿ ਕਿਸੇ ਵੀਂ ਗੁਰਦੁਆਰਾ ਸਾਹਿਬ ਅੰਦਰ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਨੂੰ ਨਤਮਸਤਕ ਹੋਣ ਲਈ ਕਿਸੇ ਨੂੰ ਵੀਂ ਰੋਕਿਆ ਨਹੀਂ ਜਾ ਸਕਦਾ ਹੈ ਤੇ ਦੂਜੇ ਪਾਸੇ ਇਸਦੇ ਉਲਟ ਕੈਨੇਡਾ ਸਰੀ ਦੇ ਗੁਰੂਘਰ ਗੁਰੂ ਨਾਨਕ ਸਿੱਖ ਗੁਰਦੁਆਰਾ ਦੇ ਕਾਰਜਕਾਰੀ ਪ੍ਰਧਾਨ ਅਮਨਦੀਪ ਸਿੰਘ ਅਤੇ ਜਨਰਲ ਸਕੱਤਰ ਭੁਪਿੰਦਰ ਸਿੰਘ ਹੋਠੀ ਵੱਲੋਂ ਆਪਹੁਦਰੀਆ ਕਾਰਵਾਈਆਂ ਨਾਲ ਗੁਰੂਘਰ ਅੰਦਰ ਸਿੱਖਾਂ ਨੂੰ ਨਤਮਸਤਕ ਹੋਣ ਤੋਂ ਰੋਕਦੇ ਹੋਏ ਉਨ੍ਹਾਂ ਉਪਰ ਬੈਨ ਲਗਾਇਆ ਜਾ ਰਿਹਾ ਹੈ । ਮਿਲੀ ਜਾਣਕਾਰੀ ਮੁਤਾਬਿਕ ਉਨ੍ਹਾਂ ਅੱਗੇ ਗੁਰਦੁਆਰਾ ਸਾਹਿਬ ਨਾਲ ਸੰਬੰਧਿਤ ਸਵਾਲ ਕਰਨ ਵਾਲਿਆਂ ਨੂੰ ਬਦਨਾਮ ਕਰਨਾ, ਮਾਰਕੁਟ ਕਰਣਾ ਵਰਗੀਆਂ ਕਾਰਵਾਈਆਂ ਵੀਂ ਕਰਵਾਈ ਜਾ ਰਹੀਆਂ ਹਨ ਜਿਸ ਕਰਕੇ ਸੰਗਤਾਂ ਅੰਦਰ ਉਨ੍ਹਾਂ ਵਿਰੁੱਧ ਵੱਡਾ ਰੋਸ ਹੈ । ਇਸੇ ਤਰੀਕੇ ਕਮੇਟੀ ਮੈਂਬਰ ਸਰਦਾਰ ਅਵਤਾਰ ਸਿੰਘ ਖਹਿਰਾ ਜੋ ਕਿ ਸ਼ਹੀਦ ਭਾਈ ਹਰਦੀਪ ਸਿੰਘ ਨਿੱਝਰ ਦੇ ਨਾਲ ਨੇੜਿਓਂ ਸੇਵਾ ਕਰਨ ਵਾਲੇ ਸਨ ਉੱਪਰ ਝੂਠੇ ਚੋਰੀ ਦੇ ਇਲਜਾਮ ਲਗਾਏ ਗਏ ਹਨ । ਭਾਈ ਮਨਜਿੰਦਰ ਸਿੰਘ ਖਾਲਸਾ ਉੱਪਰ ਹਮਲਾ ਕਰਵਾ ਕੇ ਉਨ੍ਹਾਂ ਨੂੰ ਗੰਭੀਰ ਹਾਲਾਤ ਵਿਚ ਅਸਪਤਾਲ ਪਹੁੰਚਾ ਦਿੱਤਾ ਗਿਆ ਤੇ ਭਾਰਤੀ ਐੱਬੇਸੀ ਮੂਹਰੇ ਪ੍ਰਦਰਸ਼ਨ ਕਰਕੇ ਵਾਪਿਸ ਮੁੜੇ ਸਿੰਘਾਂ ਉਪਰ ਵੀਂ ਅਣਪਛਾਤਿਆਂ ਨੇ ਹਮਲਾ ਕਰਕੇ ਸਿੰਘਾਂ ਨੂੰ ਜਖਮੀ ਕਰ ਦਿੱਤਾ ਸੀ । ਇਸ ਬਾਰੇ ਅਸੀਂ ਬੀਤੀ 2 ਸੰਤਬਰ 2025 ਨੂੰ ਖ਼ਬਰ ਵੀਂ ਲਗਾਈ ਸੀ। ਗੁਰੂਘਰ ਅੰਦਰ ਹਿੰਸਾ ਹੋਈ, ਜਿਸ ਨਾਲ ਕੇਸਾਂ ਤੇ ਦਸਤਾਰਾਂ ਦੀ ਬੇਅਦਬੀ ਤੇ ਪੰਥਕ ਬਜ਼ੁਰਗ ਸਿੰਘ ਦੀਆਂ ਹੱਡੀਆਂ ਤੱਕ ਟੁੱਟੀਆਂ। ਭਾਈ ਮਨਜਿੰਦਰ ਸਿੰਘ ਅਤੇ ਅਣਪਛਾਤਿਆਂ ਵਲੋਂ ਕੀਤੇ ਗਏ ਹਮਲੇ ਦੀ ਪੁਲਿਸ ਰਿਪੋਰਟ ਹੋਣ ਕਰਕੇ ਮਾਮਲਾ ਪੁਲਿਸ ਕੋਲ ਪੁੱਜ ਚੁੱਕਾ ਹੈ ਤੇ ਮਾਮਲੇ ਵਿਚ ਨਾਮਜਦ ਉਪਰ ਕਨੂੰਨੀ ਕਾਰਵਾਈ ਚਲ ਰਹੀ ਹੈ ਜੋ ਕਿ ਇਸ ਗੱਲ ਦਾ ਸਬੂਤ ਹੈ ਕਿ ਓਥੇ ਸਭ ਕੁਝ ਠੀਕ ਨਹੀਂ ਹੈ । ਇਸੇ ਤਰੀਕੇ ਚੁਪਹਿਰਾ ਸਾਹਿਬ ਵਿੱਚ ਸੇਵਾ ਕਰਦੀਆਂ ਸਿੰਘਣੀਆਂ ਅਤੇ ਬੱਚਿਆਂ ਨੂੰ ਬਾਣੀ ਪੜ੍ਨ ਅਤੇ ਸੇਵਾ ਕਰਨ ਤੋਂ ਬੈਨ ਕਰ ਦਿੱਤਾ ਗਿਆ। ਜਿਹੜੇ ਸਿੰਘ ਕੇਸ ਦੀ ਪੈਰਵੀ ਕਰ ਰਹੇ ਹਨ, ਗੁਰਦੁਆਰਾ ਸਾਹਿਬ ਦੇ ਮੈਂਬਰ ਨਹੀਂ ਬਣ ਸਕਣ ਇਸ ਲਈ ਉਨ੍ਹਾਂ ਨੂੰ ਲੈਟਰ ਦੇ ਕੇ ਘਰ ਬੈਠਣ ਲਈ ਮਜਬੂਰ ਕੀਤਾ ਜਾ ਰਿਹਾ ਹੈ, ਟੀਮ ਨਿੱਝਰ ਦੇ ਸਾਰੇ ਮੈਂਬਰ ਭਾਰਤ ਸਰਕਾਰ ਵੱਲੋਂ ਬੈਨ ਕੀਤੇ ਹੋਣ ਕਾਰਨ ਸ਼੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਨਹੀਂ ਹੋ ਸਕਦੇ ਹਨ ਅਤੇ ਉਨ੍ਹਾਂ ਨੂੰ ਭਾਈ ਨਿੱਝਰ ਦੇ ਸ਼ਹੀਦੀ ਅਸਥਾਨ ਤੇ ਜਾਣ ਤੋਂ ਵੀ ਬੈਨ ਕਰ ਦਿੱਤਾ ਗਿਆ ਹੈ। ਗੁਰੂ ਨਾਨਕ ਸਿੱਖ ਗੁਰਦੁਆਰਾ ਸਾਹਿਬ, ਜੋ ਇੱਕ ਸ਼ਹੀਦੀ ਅਸਥਾਨ ਹੈ, ਦੀ ਸ਼ਾਨ ਨੂੰ ਬਚਾਉਣ ਲਈ ਕਾਰਜਕਾਰੀ ਜੱਥੇਦਾਰ ਅਕਾਲ ਤਖਤ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗਜ ਕੀ ਫ਼ੈਸਲਾ ਲੈਂਦੇ ਹਨ ਇਸ ਬਾਰੇ ਕੈਨੇਡੀਅਨ ਸੰਗਤਾਂ ਇੰਤਜਾਰ ਵਿਚ ਹਨ ਤੇ ਉਨ੍ਹਾਂ ਨੇ ਦੇਸ਼ ਵਿਦੇਸ਼ ਦੀਆਂ ਸਿੱਖ ਸੰਗਤਾਂ ਨੂੰ ਅੱਗੇ ਆਉਣ ਲਈ ਬੇਨਤੀ ਕੀਤੀ ਹੈ । ਜਿਕਰਯੋਗ ਹੈ ਕਿ ਗੁਰੂ ਨਾਨਕ ਸਿੱਖ ਗੁਰਦੁਆਰਾ ਦੇ ਪ੍ਰਬੰਧਕਾਂ ਵਿੱਚੋਂ ਸੱਤ ਕਮੇਟੀ ਮੈਂਬਰ ਇਸ ਸਮੇਂ ਇਹਨਾਂ ਸੰਘਰਸ਼ਸ਼ੀ ਸਿੰਘਾਂ ਨਾਲ ਖੜੇ ਹਨ ਜਿਨਾਂ ਨਾਲ ਦੋ ਕਮੇਟੀ ਮੈਂਬਰ ਜਿਨਾਂ ਵਿੱਚ ਪ੍ਰਧਾਨ ਅਤੇ ਜਨਰਲ ਸਕੱਤਰ ਹੈ ਧੱਕਾ ਕਰ ਰਹੇ ਹਨ ਨੂੰ ਸੰਗਤਾਂ ਵੱਲੋਂ ਕਟਹਿਰੇ ਵਿੱਚ ਖੜਾ ਕਰਕੇ ਸਵਾਲ ਕਰਨ ਅਤੇ ਇਸ ਮਸਲੇ ਦਾ ਹੱਲ ਕਰ ਲਈ ਬੇਨਤੀ ਕੀਤੀ ਜਾਂਦੀ ਹੈ। ਇਸ ਬਾਰੇ ਗੱਲਬਾਤ ਕਰਦਿਆਂ ਇਕ ਸਿੰਘ ਨੇ ਭਰੇ ਮੰਨ ਨਾਲ ਕਿਹਾ ਕਿ ਸਿੱਖ ਗੁਰਦੁਆਰਾ ਸਾਹਿਬ ਨਹੀਂ ਜਾਏਗਾ ਤਾਂ ਕਿ ਓਹ ਦੂਜੇ ਧਰਮਾਂ ਦੇ ਅਸਥਾਨਾਂ ਜਾ ਕੇ ਮੱਥੇ ਟੇਕਣਾ ਸ਼ੁਰੂ ਕਰੇ, ਜੱਥੇਦਾਰ ਅਕਾਲ ਤਖਤ ਸਾਹਿਬ ਇਸ ਗੰਭੀਰ ਮਸਲੇ ਵਿਚ ਤੁਰੰਤ ਦਖਲਅੰਦਾਜ਼ੀ ਕਰਕੇ ਇਸ ਦਾ ਹੱਲ ਕਢਣ ।

khireyapunjab
Author: khireyapunjab

ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।

Leave a Reply

Your email address will not be published. Required fields are marked *

Latest News

ਸੰਯੁਕਤ ਕਿਸਾਨ ਮੋਰਚਾ ਵਲੋਂ 4 ਫਰਵਰੀ ਤੋਂ 11 ਫਰਵਰੀ ਤੱਕ ਮੋਦੀ ਅਤੇ ਟਰੰਪ ਦੇ ਪੁਤਲੇ ਸਾੜਨ ਦੀ ਅਪੀਲ 👉 ਮੋਦੀ ਸਰਕਾਰ ਦੇ ਸਾਮਰਾਜਵਾਦ ਅੱਗੇ ਪੂਰੀ ਤਰ੍ਹਾਂ ਸਮਰਪਣ ਦੀ ਸਖ਼ਤ ਨਿੰਦਾ 👉 ਅਮਰੀਕਾ ਨਾਲ ਵਪਾਰ ਸਮਝੌਤਾ ਭਾਰਤੀ ਕਿਸਾਨਾਂ ਨੂੰ ਕਰ ਦੇਵੇਗਾ ਤਬਾਹ

ਮੋਦੀ ਅਤੇ ਸ਼ਾਹ ਪੰਜਾਬੀਆਂ ਤੇ ਸਿੱਖਾਂ ਵਿਚ ਜ਼ੇਕਰ ਵਿਚਰਣਾ ਲੋੜਦੇ ਹਨ, ਤਾਂ ਪਹਿਲਾਂ ਆਪਣੇ ਕੀਤੇ ਗੁਨਾਹਾਂ ਨੂੰ ਪ੍ਰਵਾਨ ਕਰਕੇ ਉਸਦੀ ਸਜ਼ਾ ਭੁਗਤਣ: ਮਾਨ 👉 8 ਹਜਾਰ ਪੁਲਿਸ ਮੁਲਾਜਮਾਂ ਦੀ ਸੁਰੱਖਿਆ ਵਿਚ ਪੰਜਾਬ ਅੰਦਰ ਵਿਚਰਨਾ ਮਨੁੱਖਤਾ ਵਿਰੋਧੀ ਕਾਲੇ ਕਾਰਨਾਮਿਆ ਬਦੌਲਤ ਵੱਡਾ ਡਰ