Home » ਨਵੀਂ ਦਿੱਲੀ » ਸ਼ਹੀਦੀ ਨਗਰ ਕੀਰਤਨ ਫ਼ਤਿਹ ਨਗਰ ਨਵੀਂ ਦਿੱਲੀ ਤੋਂ ਅਗਲੇ ਪੜਾਅ ਗੁਰਦੁਆਰਾ ਸੀਸ ਗੰਜ ਸਾਹਿਬ ਤਰਾਵੜੀ ਹਰਿਆਣਾ ਲਈ ਹੋਇਆ ਰਵਾਨਾ

ਸ਼ਹੀਦੀ ਨਗਰ ਕੀਰਤਨ ਫ਼ਤਿਹ ਨਗਰ ਨਵੀਂ ਦਿੱਲੀ ਤੋਂ ਅਗਲੇ ਪੜਾਅ ਗੁਰਦੁਆਰਾ ਸੀਸ ਗੰਜ ਸਾਹਿਬ ਤਰਾਵੜੀ ਹਰਿਆਣਾ ਲਈ ਹੋਇਆ ਰਵਾਨਾ

SHARE ARTICLE

68 Views

ਨਵੀਂ ਦਿੱਲੀ, 27 ਅਕਤੂਬਰ (ਮਨਪ੍ਰੀਤ ਸਿੰਘ ਖਾਲਸਾ):- ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਸਾਕੇ ਦੀ 350 ਸਾਲਾ ਸ਼ਤਾਬਦੀ ਦੇ ਸਬੰਧ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਧੋਬੜੀ ਸਾਹਿਬ ਆਸਾਮ ਤੋਂ ਆਰੰਭ ਹੋਇਆ ਸ਼ਹੀਦੀ ਨਗਰ ਕੀਰਤਨ ਅੱਜ ਗੁਰਦੁਆਰਾ ਬਾਬਾ ਜ਼ੋਰਾਵਰ ਸਿੰਘ, ਬਾਬਾ ਫ਼ਤਿਹ ਸਿੰਘ ਦਿੱਲੀ ਤੋਂ ਸੰਗਤਾਂ ਦੀ ਹਾਜ਼ਰੀ ’ਚ ਅਗਲੇ ਪੜਾਅ ਗੁਰਦੁਆਰਾ ਸੀਸ ਗੰਜ ਸਾਹਿਬ ਤਰਾਵੜੀ ਹਰਿਆਣਾ ਲਈ ਰਵਾਨਾ ਹੋਇਆ। ਨਗਰ ਕੀਰਤਨ ਦੀ ਰਵਾਨਗੀ ਤੋਂ ਪਹਿਲਾਂ ਗੁਰਦੁਆਰਾ ਸਾਹਿਬ ਵਿਖੇ ਸਜੇ ਧਾਰਮਿਕ ਦੀਵਾਨ ’ਚ ਸ੍ਰੀ ਦਰਬਾਰ ਸਾਹਿਬ ਦੇ ਹਜੂਰੀ ਰਾਗੀ ਜਥੇ ਨੇ ਗੁਰਬਾਣੀ ਕੀਰਤਨ ਕੀਤਾ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਬਲਜੀਤ ਸਿੰਘ ਨੇ ਕਥਾ ਵਿਚਾਰਾਂ ਕਰਦਿਆਂ ਸੰਗਤਾਂ ਨਾਲ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਸ਼ਹਾਦਤ ਦੇ ਇਤਿਹਾਸ ਦੀ ਸਾਂਝ ਪਾਈ। ਉਨ੍ਹਾਂ ਸੰਗਤਾਂ ਨੂੰ ਸ੍ਰੀ ਅਨੰਦਪੁਰ ਸਾਹਿਬ ਵਿਖੇ ਹੋ ਰਹੇ ਸ਼ਹੀਦੀ ਸ਼ਤਾਬਦੀ ਦੇ ਸਮਾਗਮਾਂ ਸਮੇਂ ਵੱਧ ਤੋਂ ਵੱਧ ਸ਼ਮੂਲੀਅਤ ਕਰਨ ਦੀ ਪ੍ਰੇਰਣਾ ਵੀ ਕੀਤੀ।
ਨਗਰ ਕੀਰਤਨ ਦੀ ਰਵਾਨਗੀ ਮੌਕੇ ਗੁਰਦੁਆਰਾ ਸਾਹਿਬ ਦੇ ਪ੍ਰਬੰਧਕਾਂ ਨੇ ਪੰਜ ਪਿਆਰੇ ਸਾਹਿਬਾਨ ਅਤੇ ਹਾਜ਼ਰ ਪ੍ਰਮੁੱਖ ਸ਼ਖ਼ਸੀਅਤਾਂ ਨੂੰ ਸਿਰੋਪਾਓ ਦਿੱਤੇ। ਅੱਜ ਇਹ ਨਗਰ ਕੀਰਤਨ ਹਰਿਆਣੇ ’ਚ ਦਾਖ਼ਲ ਹੋਇਆ, ਜਿਥੇ ਸੰਗਤਾਂ ਵੱਲੋਂ ਖ਼ਾਲਸਈ ਜਾਹੋ-ਜਲਾਲ ਨਾਲ ਸਵਾਗਤ ਕੀਤਾ ਗਿਆ। ਇਸ ਮੌਕੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਸ. ਪਰਮਜੀਤ ਸਿੰਘ ਸਰਨਾ, ਗੁਰੂਬਾਣੀ ਰਿਸਰਚ ਫਾਉਂਡੇਸ਼ਨ ਦੇ ਮੁੱਖੀ ਭਾਈ ਪਰਮਜੀਤ ਸਿੰਘ ਵੀਰਜੀ, ਜਤਿੰਦਰ ਸਿੰਘ ਸੋਨੂੰ, ਗੁਰਮੀਤ ਸਿੰਘ ਫਿਲੀਪੀਨਸ, ਸ਼੍ਰੋਮਣੀ ਕਮੇਟੀ ਮੈਂਬਰ ਸ. ਗੁਰਮਿੰਦਰ ਸਿੰਘ ਮਠਾਰੂ, ਸ. ਹਰਮਨਜੀਤ ਸਿੰਘ, ਮੀਤ ਸਕੱਤਰ ਸ. ਸੁਖਬੀਰ ਸਿੰਘ, ਵਧੀਕ ਮੈਨੇਜਰ ਸ. ਜਸਬੀਰ ਸਿੰਘ, ਸ. ਜਤਿੰਦਰ ਸਿੰਘ ਸੋਨੂੰ, ਸ. ਰਮਨਦੀਪ ਸਿੰਘ, ਸ. ਕਰਤਾਰ ਸਿੰਘ ਚਾਵਲਾ, ਸ. ਜਗਮੋਹਨ ਸਿੰਘ ਅਨੰਦ, ਸ. ਤਰਵਿੰਦਰਪਾਲ ਸਿੰਘ, ਸ. ਮਨਮੋਹਨ ਸਿੰਘ, ਸ. ਦਵਿੰਦਰ ਸਿੰਘ ਭਸੀਨ, ਸ. ਗੁਰਮੀਤ ਸਿੰਘ ਜੱਗੀ, ਸ. ਰਮਿੰਦਰਪਾਲ ਸਿੰਘ ਬਖ਼ਸ਼ੀ, ਸੁਪਰਵਾਈਜ਼ਰ ਸ. ਦਰਸ਼ਨ ਸਿੰਘ, ਸ. ਭੁਪਿੰਦਰ ਸਿੰਘ, ਸ. ਮੋਹਨਦੀਪ ਸਿੰਘ, ਸ. ਮਿਲਖਾ ਸਿੰਘ, ਸ. ਹਰਪ੍ਰੀਤ ਸਿੰਘ ਜੰਡਿਆਲਾ, ਮੀਤ ਮੈਨੇਜਰ ਸ. ਅਮਰਜੀਤ ਸਿੰਘ, ਸ. ਜਗਦੀਪ ਸਿੰਘ ਮਾਛੀਨੰਗਲ, ਸਿੱਖ ਮਿਸ਼ਨ ਦਿੱਲੀ ਦੇ ਇੰਚਾਰਜ ਸ. ਮਨਵੀਤ ਸਿੰਘ, ਸ. ਜਸਬੀਰ ਸਿੰਘ ਜੱਸੀ, ਸ. ਸੁਰਿੰਦਰਪਾਲ ਸਿੰਘ ਸਮਾਣਾ, ਸ. ਸਰਬਜੀਤ ਸਿੰਘ ਰਮਦਾਸ, ਪ੍ਰਚਾਰਕ ਭਾਈ ਪ੍ਰਭ ਸਿੰਘ, ਸੁਖਚੈਨ ਸਿੰਘ ਅਤਲਾ ਮੁੱਖ ਸੇਵਾਦਾਰ ਸ਼ਹੀਦ ਬਾਬਾ ਦੀਪ ਸਿੰਘ ਸੇਵਾ ਦਲ ਪੰਜਾਬ ਅਮ੍ਰਿਤਪਾਲ ਸਿੰਘ ਸਿੱਧੂ ਲੋਗੋਵਾਲ ਬਹਾਦਰ ਸਿੰਘ ਦੋਦੜਾ ਸਮੇਤ ਵੱਡੀ ਗਿਣਤੀ ਸੰਗਤਾਂ ਹਾਜ਼ਰ ਸਨ।

khireyapunjab
Author: khireyapunjab

ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।

Leave a Reply

Your email address will not be published. Required fields are marked *

Latest News

ਸੰਯੁਕਤ ਕਿਸਾਨ ਮੋਰਚਾ ਵਲੋਂ 4 ਫਰਵਰੀ ਤੋਂ 11 ਫਰਵਰੀ ਤੱਕ ਮੋਦੀ ਅਤੇ ਟਰੰਪ ਦੇ ਪੁਤਲੇ ਸਾੜਨ ਦੀ ਅਪੀਲ 👉 ਮੋਦੀ ਸਰਕਾਰ ਦੇ ਸਾਮਰਾਜਵਾਦ ਅੱਗੇ ਪੂਰੀ ਤਰ੍ਹਾਂ ਸਮਰਪਣ ਦੀ ਸਖ਼ਤ ਨਿੰਦਾ 👉 ਅਮਰੀਕਾ ਨਾਲ ਵਪਾਰ ਸਮਝੌਤਾ ਭਾਰਤੀ ਕਿਸਾਨਾਂ ਨੂੰ ਕਰ ਦੇਵੇਗਾ ਤਬਾਹ

ਮੋਦੀ ਅਤੇ ਸ਼ਾਹ ਪੰਜਾਬੀਆਂ ਤੇ ਸਿੱਖਾਂ ਵਿਚ ਜ਼ੇਕਰ ਵਿਚਰਣਾ ਲੋੜਦੇ ਹਨ, ਤਾਂ ਪਹਿਲਾਂ ਆਪਣੇ ਕੀਤੇ ਗੁਨਾਹਾਂ ਨੂੰ ਪ੍ਰਵਾਨ ਕਰਕੇ ਉਸਦੀ ਸਜ਼ਾ ਭੁਗਤਣ: ਮਾਨ 👉 8 ਹਜਾਰ ਪੁਲਿਸ ਮੁਲਾਜਮਾਂ ਦੀ ਸੁਰੱਖਿਆ ਵਿਚ ਪੰਜਾਬ ਅੰਦਰ ਵਿਚਰਨਾ ਮਨੁੱਖਤਾ ਵਿਰੋਧੀ ਕਾਲੇ ਕਾਰਨਾਮਿਆ ਬਦੌਲਤ ਵੱਡਾ ਡਰ