Home » ਨਵੀਂ ਦਿੱਲੀ » ਬਾਬਾ ਸੁਖਦੇਵ ਸਿੰਘ ਵੱਲੋਂ ਗੁਰੂ ਗ੍ਰੰਥ ਸਾਹਿਬ ਜੀ ਦੇ ਬਰਾਬਰ ਕੁਰਸੀ ਲਾਉਣ ਉਪਰ ਕਾਰਵਾਈ ਦੀ ਮੰਗ: ਬਾਬਾ ਮਹਿਰਾਜ ???? ਐਸਐਸਪੀ ਨੂੰ ਮੰਗ ਪੱਤਰ ਦੇ ਕੇ ਪੰਥਕ ਭਾਵਨਾਵਾਂ ਨੂੰ ਆਹਤ ਕਰਨ ਦਾ ਪਰਚਾ ਦਰਜ਼ ਕਰਣ ਦੀ ਅਪੀਲ

ਬਾਬਾ ਸੁਖਦੇਵ ਸਿੰਘ ਵੱਲੋਂ ਗੁਰੂ ਗ੍ਰੰਥ ਸਾਹਿਬ ਜੀ ਦੇ ਬਰਾਬਰ ਕੁਰਸੀ ਲਾਉਣ ਉਪਰ ਕਾਰਵਾਈ ਦੀ ਮੰਗ: ਬਾਬਾ ਮਹਿਰਾਜ ???? ਐਸਐਸਪੀ ਨੂੰ ਮੰਗ ਪੱਤਰ ਦੇ ਕੇ ਪੰਥਕ ਭਾਵਨਾਵਾਂ ਨੂੰ ਆਹਤ ਕਰਨ ਦਾ ਪਰਚਾ ਦਰਜ਼ ਕਰਣ ਦੀ ਅਪੀਲ

SHARE ARTICLE

76 Views

ਨਵੀਂ ਦਿੱਲੀ 27ਅਕਤੂਬਰ (ਮਨਪ੍ਰੀਤ ਸਿੰਘ ਖਾਲਸਾ):- ਡੇਰਾ ਰੂਮੇਵਾਲਾ ਭੁੱਚੋ ਮੰਡੀ ਦੇ ਬਾਬਾ ਸੁਖਦੇਵ ਸਿੰਘ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਬਰਾਬਰ ਕੁਰਸੀ ਲਾ ਕੇ ਬੈਠਣ ਦੀ ਵੀਡੀਓ ਵਾਇਰਲ ਹੋਈ ਜਿਸ ਤੇ ਸਿੱਖ ਆਗੂਆਂ ਵੱਲੋਂ ਸਖਤ ਇਤਰਾਜ਼ ਪ੍ਰਗਟਾਇਆ ਗਿਆ ਅੱਜ ਚ ਪ੍ਰਧਾਨੀ ਆਗੂ ਬਾਬਾ ਹਰਦੀਪ ਸਿੰਘ ਮਹਿਰਾਜ ਸਮੇਤ ਸਿੱਖ ਆਗੂਆਂ ਵੱਲੋਂ ਐਸਐਸਪੀ ਬਠਿੰਡਾ ਨੂੰ ਮੰਗ ਪੱਤਰ ਦਿੰਦੇ ਹੋਏ ਬਾਬਾ ਸੁਖਦੇਵ ਸਿੰਘ ਖਿਲਾਫ ਧਾਰਮਿਕ ਭਾਵਨਾਵਾਂ ਨੂੰ ਭੜਕਾਉਣ ਅਤੇ ਗੁਰੂ ਸਾਹਿਬ ਦੇ ਬਰਾਬਰ ਕੁਰਸੀ ਲਾ ਕੇ ਐਟ ਕੇ ਬੇਅਦਬੀ ਕਰਨ ਤੇ ਠੋਸ ਕਾਰਵਾਈ ਮੰਗੀ ਗਈ। ਜ਼ਿਕਰ ਯੋਗ ਹੈ ਕਿ ਬਾਬਾ ਸੁਖਦੇਵ ਸਿੰਘ ਡੇਰਾ ਮੁਖੀ ਡੇਰਾ ਰੂਮੀ ਵਾਲਾ ਭੁੱਚੋ ਮੰਡੀ ਦੀ ਗੁਰੂ ਗ੍ਰੰਥ ਸਾਹਿਬ ਜੀ ਦੇ ਬਰਾਬਰ ਕੁਰਸੀ ਲਾ ਕੇ ਬੈਠਣ ਦੀ ਵੀਡੀਓ ਵਾਇਰਲ ਹੋਈ ਸੀ ਜਿਸ ਤੇ ਸਿੱਖ ਸੰਸਥਾਵਾਂ ਅਤੇ ਸਿੱਖ ਆਗੂਆਂ ਵੱਲੋਂ ਸਖਤ ਰੋਸ ਪ੍ਰਗਟਾਇਆ ਗਿਆ ਪ੍ਰੰਤੂ ਹੈਰਾਨਗੀ ਦੀ ਗੱਲ ਹੈ ਕਿ ਇਸ ਮਾਮਲੇ ਤੇ ਸ਼੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਜਾਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਾਹਿਬਾਨ ਦਾ ਕੋਈ ਐਕਸ਼ਨ ਸਾਹਮਣੇ ਨਹੀਂ ਆਇਆ ਨਾ ਹੀ ਹਾਲੇ ਤੱਕ ਡੇਰਾ ਮੁਖੀ ਬਾਬਾ ਸੁਖਦੇਵ ਸਿੰਘ ਦਾ ਖੁਦ ਦਾ ਕੋਈ ਪੱਖ ਸਾਹਮਣੇ ਆਇਆ ਹੈ। ਪ੍ਰੰਤੂ ਅੱਜ ਸਿੱਖ ਆਗੂਆਂ ਵੱਲੋਂ ਐਸਐਸਪੀ ਨੂੰ ਮੰਗ ਪੱਤਰ ਦੇ ਕੇ ਕਾਰਵਾਈ ਮੰਗੀ ਗਈ ਹੈ ਬਾਬਾ ਹਰਦੀਪ ਸਿੰਘ ਮਹਿਰਾਜ ਨੇ ਕਿਹਾ ਕਿ ਡੇਰਾ ਰੂਮੀ ਵਾਲਾ ਦੇ ਮੁਖੀ ਸੁਖਦੇਵ ਸਿੰਘ ਵੱਲੋਂ ਗੁਰੂ ਗ੍ਰੰਥ ਸਾਹਿਬ ਜੀ ਦੇ ਬਰਾਬਰ ਕੁਰਸੀ ਲਾ ਕੇ ਬੈਠਣਾ ਬਹੁਤ ਹੀ ਨਿੰਦਣਯੋਗ ਅਤੇ ਭਾਵਨਾਵਾਂ ਨੂੰ ਆਹਤ ਕਰਨ ਦੀ ਕਾਰਵਾਈ ਹੈ ਜੋ ਬੰਜਰ ਗੁਨਾਹ ਹੈ ਜਿਸ ਲਈ ਸੁਖਦੇਵ ਸਿੰਘ ਤੇ ਭਾਵਨਾਵਾਂ ਨੂੰ ਆਹਤ ਕਰਨ ਦਾ ਪਰਚਾ ਦਰਜ ਹੋਣਾ ਚਾਹੀਦਾ ਹੈ ਉਹਨਾਂ ਹੈਰਾਨਗੀ ਪ੍ਰਗਟਾਈ ਕਿ ਇਹ ਮਾਮਲਾ ਤੇਜੀ ਨਾਲ ਵਾਇਰਲ ਹੋਣ ਦੇ ਬਾਵਜੂਦ ਇਸ ਮਾਮਲੇ ਤੇ ਸ਼੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਜਾਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਦੀ ਕੋਈ ਕਾਰਵਾਈ ਸਾਹਮਣੇ ਨਹੀਂ ਆਈ ਜਦੋਂ ਕਿ ਉਹਨਾਂ ਨੂੰ ਚਾਹੀਦਾ ਹੈ ਕਿ ਉਹ ਤੁਰੰਤ ਬਾਬਾ ਸੁਖਦੇਵ ਸਿੰਘ ਖਿਲਾਫ ਕਾਰਵਾਈ ਕਰਨ ਉਹਨਾਂ ਇਹ ਵੀ ਕਿਹਾ ਕਿ ਜੇਕਰ ਇਸ ਮਾਮਲੇ ਤੇ ਡੇਰਾ ਮੁਖੀ ਵੱਲੋਂ ਮੁਾਫੀ ਨਾ ਮੰਗੀ ਗਈ ਤਾਂ ਆਉਂਦੇ ਦਿਨਾਂ ਵਿੱਚ ਸਿੱਖ ਸੰਸਥਾਵਾਂ ਅਤੇ ਸਿੱਖ ਸੰਗਤਾਂ ਨੂੰ ਨਾਲ ਲੈ ਕੇ ਤਿੱਖਾ ਸੰਘਰਸ਼ ਵਿੱਡਿਆ ਜਾਵੇਗਾ।

khireyapunjab
Author: khireyapunjab

ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।

Leave a Reply

Your email address will not be published. Required fields are marked *

Latest News

ਸੰਯੁਕਤ ਕਿਸਾਨ ਮੋਰਚਾ ਵਲੋਂ 4 ਫਰਵਰੀ ਤੋਂ 11 ਫਰਵਰੀ ਤੱਕ ਮੋਦੀ ਅਤੇ ਟਰੰਪ ਦੇ ਪੁਤਲੇ ਸਾੜਨ ਦੀ ਅਪੀਲ 👉 ਮੋਦੀ ਸਰਕਾਰ ਦੇ ਸਾਮਰਾਜਵਾਦ ਅੱਗੇ ਪੂਰੀ ਤਰ੍ਹਾਂ ਸਮਰਪਣ ਦੀ ਸਖ਼ਤ ਨਿੰਦਾ 👉 ਅਮਰੀਕਾ ਨਾਲ ਵਪਾਰ ਸਮਝੌਤਾ ਭਾਰਤੀ ਕਿਸਾਨਾਂ ਨੂੰ ਕਰ ਦੇਵੇਗਾ ਤਬਾਹ

ਮੋਦੀ ਅਤੇ ਸ਼ਾਹ ਪੰਜਾਬੀਆਂ ਤੇ ਸਿੱਖਾਂ ਵਿਚ ਜ਼ੇਕਰ ਵਿਚਰਣਾ ਲੋੜਦੇ ਹਨ, ਤਾਂ ਪਹਿਲਾਂ ਆਪਣੇ ਕੀਤੇ ਗੁਨਾਹਾਂ ਨੂੰ ਪ੍ਰਵਾਨ ਕਰਕੇ ਉਸਦੀ ਸਜ਼ਾ ਭੁਗਤਣ: ਮਾਨ 👉 8 ਹਜਾਰ ਪੁਲਿਸ ਮੁਲਾਜਮਾਂ ਦੀ ਸੁਰੱਖਿਆ ਵਿਚ ਪੰਜਾਬ ਅੰਦਰ ਵਿਚਰਨਾ ਮਨੁੱਖਤਾ ਵਿਰੋਧੀ ਕਾਲੇ ਕਾਰਨਾਮਿਆ ਬਦੌਲਤ ਵੱਡਾ ਡਰ