Home » ਨਵੀਂ ਦਿੱਲੀ » ਤਖ਼ਤ ਪਟਨਾ ਸਾਹਿਬ ਤੋਂ ਸ਼ੁਰੂ ਹੋਈ ਸ਼ਹੀਦੀ ਜਾਗ੍ਰਿਤੀ ਯਾਤਰਾ ਦੀ 28 ਤਾਰੀਖ ਨੂੰ ਸ਼੍ਰੀ ਅਨੰਦਪੁਰ ਸਾਹਿਬ ਵਿਖ਼ੇ ਹੋਵੇਗੀ ਸੰਪੂਰਣਤਾ

ਤਖ਼ਤ ਪਟਨਾ ਸਾਹਿਬ ਤੋਂ ਸ਼ੁਰੂ ਹੋਈ ਸ਼ਹੀਦੀ ਜਾਗ੍ਰਿਤੀ ਯਾਤਰਾ ਦੀ 28 ਤਾਰੀਖ ਨੂੰ ਸ਼੍ਰੀ ਅਨੰਦਪੁਰ ਸਾਹਿਬ ਵਿਖ਼ੇ ਹੋਵੇਗੀ ਸੰਪੂਰਣਤਾ

SHARE ARTICLE

87 Views

ਨਵੀਂ ਦਿੱਲੀ, 27 ਅਕਤੂਬਰ (ਮਨਪ੍ਰੀਤ ਸਿੰਘ ਖਾਲਸਾ): ਤਖ਼ਤ ਪਟਨਾ ਸਾਹਿਬ ਤੋਂ ਸ਼੍ਰੀ ਗੁਰੂ ਤੇਗ਼ ਬਹਾਦੁਰ ਜੀ ਦੇ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਸ਼ਹੀਦੀ ਜਾਗਰਤੀ ਯਾਤਰਾ ਜੋ ਪਿਛਲੇ 17 ਸਤੰਬਰ ਨੂੰ ਸ਼ੁਰੂ ਹੋਈ ਸੀ, ਲਗਭਗ 48 ਦਿਨਾਂ ਦਾ ਸਫ਼ਰ ਤੈਅ ਕਰਨ ਤੋਂ ਬਾਅਦ 28 ਅਕਤੂਬਰ ਨੂੰ ਸ਼੍ਰੀ ਅਨੰਦਪੁਰ ਸਾਹਿਬ ਵਿਖੇ ਸੰਪੂਰਣ ਹੋਵੇਗੀ। ਇਸ ਤੋਂ ਬਾਅਦ ਗੁਰੂ ਮਹਾਰਾਜ ਦੇ ਪਾਵਨ ਸਵਰੂਪ ਅਤੇ ਗੁਰੂ ਮਹਾਰਾਜ ਦੇ ਸ਼ਸਤਰਾਂ ਨੂੰ ਚਾਰਟਰ ਹਵਾਈ ਜਹਾਜ਼ ਰਾਹੀਂ ਤਖ਼ਤ ਪਟਨਾ ਸਾਹਿਬ ਲਿਆਂਦਾ ਜਾਵੇਗਾ। ਤਖ਼ਤ ਪਟਨਾ ਸਾਹਿਬ ਕਮੇਟੀ ਦੇ ਪ੍ਰਧਾਨ ਸ. ਜਗਜੋਤ ਸਿੰਘ ਸੋਹੀ ਨੇ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਤਖ਼ਤ ਪਟਨਾ ਸਾਹਿਬ ਕਮੇਟੀ ਦੇ ਪ੍ਰਧਾਨ ਅਤੇ ਚੀਫ਼ ਖਾਲਸਾ ਦੀਵਾਨ ਮਹਾਰਾਸ਼ਟਰ ਦੇ ਪ੍ਰਧਾਨ ਸ. ਗੁਰਿੰਦਰ ਸਿੰਘ ਬਾਵਾ ਦੇ ਵਿਸ਼ੇਸ਼ ਸਹਿਯੋਗ ਨਾਲ ਇਹ ਪਵਿੱਤਰ ਸਵਰੂਪ ਅਤੇ ਸ਼ਸਤਰ ਚਾਰਟਰ ਹਵਾਈ ਜਹਾਜ਼ ਰਾਹੀਂ ਤਖ਼ਤ ਪਟਨਾ ਸਾਹਿਬ ਪਹੁੰਚਾਏ ਜਾਣਗੇ। ਪਟਨਾ ਹਵਾਈ ਅੱਡੇ ਤੋਂ ਇਨ੍ਹਾਂ ਨੂੰ ਨਗਰ ਕੀਰਤਨ ਦੇ ਰੂਪ ਵਿੱਚ ਤਖ਼ਤ ਪਟਨਾ ਸਾਹਿਬ ਤੱਕ ਲਿਆਂਦਾ ਜਾਵੇਗਾ। ਸ. ਜਗਜੋਤ ਸਿੰਘ ਸੋਹੀ ਨੇ ਦੱਸਿਆ ਕਿ 48 ਦਿਨਾਂ ਦੇ ਇਸ ਸਫ਼ਰ ਵਿੱਚ ਹਜ਼ਾਰਾਂ ਮੀਲ ਤੈਅ ਕਰਦਿਆਂ ਸ਼ਹੀਦੀ ਜਾਗਰਤੀ ਯਾਤਰਾ 27 ਤਾਰੀਖ ਨੂੰ ਸ਼੍ਰੀ ਅਨੰਦਪੁਰ ਸਾਹਿਬ ਪਹੁੰਚੇਗੀ ਅਤੇ 28 ਤਾਰੀਖ ਦੀ ਸਵੇਰੇ ਇਸ ਯਾਤਰਾ ਦੀ ਸੰਪੂਰਣਤਾ ਹੋਵੇਗੀ। ਇਸ ਤੋਂ ਬਾਅਦ ਗੁਰੂ ਮਹਾਰਾਜ ਦੇ ਪਾਵਨ ਸਵਰੂਪ ਅਤੇ ਸ਼ਸਤਰਾਂ ਨੂੰ ਅੰਬਾਲਾ ਹਵਾਈ ਅੱਡੇ ਤੋਂ ਚਾਰਟਰ ਜਹਾਜ਼ ਰਾਹੀਂ ਪਟਨਾ ਭੇਜਿਆ ਜਾਵੇਗਾ। ਸ. ਜਗਜੋਤ ਸਿੰਘ ਸੋਹੀ ਨੇ ਸ.ਗੁਰਿੰਦਰ ਸਿੰਘ ਬਾਵਾ ਅਤੇ
ਚੀਫ਼ ਖਾਲਸਾ ਦੀਵਾਨ ਦੀ ਪੂਰੀ ਟੀਮ ਦਾ ਧੰਨਵਾਦ ਕੀਤਾ ।

khireyapunjab
Author: khireyapunjab

ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।

Leave a Reply

Your email address will not be published. Required fields are marked *

Latest News

ਖ਼ਾਲਸਈ ਜਾਹੋ-ਜਲਾਲ ਨਾਲ ਮਨਾਈ ਜਾਵੇਗੀ ਸ੍ਰੀ ਕੀਰਤਪੁਰ ਸਾਹਿਬ ਦੇ 400 ਸਾਲਾ ਸਥਾਪਨਾ ਦਿਵਸ ਦੀ ਸ਼ਤਾਬਦੀ-ਐਡਵੋਕੇਟ ਧਾਮੀ 29 ਅਪ੍ਰੈਲ ਤੋਂ 1 ਮਈ ਤੀਕ ਸ੍ਰੀ ਕੀਰਤਪੁਰ ਸਾਹਿਬ ਵਿਖੇ ਹੋਣਗੇ ਸ਼ਤਾਬਦੀ ਸਬੰਧੀ ਸਮਾਗਮ ਐਡਵੋਕੇਟ ਧਾਮੀ ਦੀ ਅਗਵਾਈ ’ਚ ਹੋਈ ਸ਼ਤਾਬਦੀ ਸਬੰਧੀ ਸਬ-ਕਮੇਟੀ ਦੀ ਇਕੱਤਰਤਾ