Home » ਸੰਸਾਰ » ਯੂਰਪ » ਗੁਰਦੁਆਰਾ ਕਲਗੀਧਰ ਤਰਵੀਜੋ ਵਿਖੇ ਮਨਾਇਆ ਗੁਰੂ ਗ੍ਰੰਥ ਸਾਹਿਬ ਜੀ ਦਾ ਗੁਰਗੱਦੀ ਦਿਵਸ।

ਗੁਰਦੁਆਰਾ ਕਲਗੀਧਰ ਤਰਵੀਜੋ ਵਿਖੇ ਮਨਾਇਆ ਗੁਰੂ ਗ੍ਰੰਥ ਸਾਹਿਬ ਜੀ ਦਾ ਗੁਰਗੱਦੀ ਦਿਵਸ।

SHARE ARTICLE

229 Views

ਇਟਲੀ 29 ਅਕਤੂਬਰ (ਖਿੜਿਆ ਪੰਜਾਬ) ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਗੁਰਗੱਦੀ ਦਿਵਸ ਨੂੰ ਸਮਰਪਿਤ ਮਿਤੀ 24,25,26 ਅਕਤੂਬਰ 2025 ਨੂੰ ਗੁਰਦੁਆਰਾ ਸ੍ਰੀ ਕਲਗੀਧਰ ਸਾਹਿਬ Fontanelle Treviso (ITALY) ਵਿਖੇ Treviso ਦੀਆਂ ਸਮੂਹ ਸੰਗਤਾਂ ਵੱਲੋਂ ਅਖੰਡ ਪਾਠ ਸਾਹਿਬ ਜੀ ਦੇ ਜਾਪ ਕਰਵਾਏ ਗਏ। ਉਪਰੰਤ ਦੀਵਾਨ ਸਜਾਏ ਗਏ ਜਿਸ ਵਿੱਚ ਭਾਈ ਦਵਿੰਦਰਜੀਤ ਸਿੰਘ ਜੀ ਦੇ ਕਵੀਸ਼ਰੀ ਜਥੇ ਨੇ ਸੰਗਤਾਂ ਨੂੰ ਇਤਿਹਾਸ ਸਰਵਨ ਕਰਵਾਇਆ। ਹੈੱਡ ਗ੍ਰੰਥੀ ਭਾਈ ਦਵਿੰਦਰ ਸਿੰਘ ਸਭਰਾਅ ਨੇ ਇਸ ਮੌਕੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ। ਅਖੀਰ ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਭਾਈ ਜਸਵੰਤ ਸਿੰਘ ਨੇ ਆਈਆਂ ਹੋਈਆਂ ਸਮੂਹ ਸੰਗਤਾਂ ਦਾ ਧੰਨਵਾਦ ਕੀਤਾ ਅਤੇ ਸੰਗਤਾਂ ਨੂੰ ਦੇਹਧਾਰੀ ਗੁਰੂ ਡੰਮ ਦੀ ਪੂਜਾ ਛੱਡ ਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ “ਸ਼ਬਦ ਗੁਰੂ” ਦੇ ਲੜ ਲੱਗਣ ਲਈ ਪ੍ਰੇਰਿਤ ਕੀਤਾ। ਗੁਰੂ ਕੇ ਲੰਗਰ ਅਤੁੱਟ ਵਰਤਾਏ ਗਏ।

khireyapunjab
Author: khireyapunjab

ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।

Leave a Reply

Your email address will not be published. Required fields are marked *

Latest News

ਖ਼ਾਲਸਈ ਜਾਹੋ-ਜਲਾਲ ਨਾਲ ਮਨਾਈ ਜਾਵੇਗੀ ਸ੍ਰੀ ਕੀਰਤਪੁਰ ਸਾਹਿਬ ਦੇ 400 ਸਾਲਾ ਸਥਾਪਨਾ ਦਿਵਸ ਦੀ ਸ਼ਤਾਬਦੀ-ਐਡਵੋਕੇਟ ਧਾਮੀ 29 ਅਪ੍ਰੈਲ ਤੋਂ 1 ਮਈ ਤੀਕ ਸ੍ਰੀ ਕੀਰਤਪੁਰ ਸਾਹਿਬ ਵਿਖੇ ਹੋਣਗੇ ਸ਼ਤਾਬਦੀ ਸਬੰਧੀ ਸਮਾਗਮ ਐਡਵੋਕੇਟ ਧਾਮੀ ਦੀ ਅਗਵਾਈ ’ਚ ਹੋਈ ਸ਼ਤਾਬਦੀ ਸਬੰਧੀ ਸਬ-ਕਮੇਟੀ ਦੀ ਇਕੱਤਰਤਾ