Home » Blog » ਕਲਗੀਧਰ ਸਕੂਲ ਭਿੱਖੀਵਿੰਡ ਦੇ ਮਨਪ੍ਰੀਤ ਸਿੰਘ ਨੇ ਰਾਸ਼ਟਰੀ ਪੱਧਰ ਤੇ ਲਹਿਰਾਇਆ ਸਫਲਤਾ ਦਾ ਝੰਡਾ

ਕਲਗੀਧਰ ਸਕੂਲ ਭਿੱਖੀਵਿੰਡ ਦੇ ਮਨਪ੍ਰੀਤ ਸਿੰਘ ਨੇ ਰਾਸ਼ਟਰੀ ਪੱਧਰ ਤੇ ਲਹਿਰਾਇਆ ਸਫਲਤਾ ਦਾ ਝੰਡਾ

SHARE ARTICLE

73 Views

ਕਲਗੀਧਰ ਸਕੂਲ ਭਿੱਖੀਵਿੰਡ ਦੇ ਮਨਪ੍ਰੀਤ ਸਿੰਘ ਨੇ ਰਾਸ਼ਟਰੀ ਪੱਧਰ ਤੇ ਲਹਿਰਾਇਆ ਸਫਲਤਾ ਦਾ ਝੰਡਾ

 

 

ਖਾਲੜਾ 1 ਨਵੰਬਰ(ਗੁਰਪ੍ਰੀਤ ਸਿੰਘ ਸੈਡੀ) ਕਲਗੀਧਰ ਪਬਲਿਕ ਸਕੂਲ ਭਿੱਖੀਵਿੰਡ ਦੇ ਵਿਦਿਆਰਥੀ ਮਨਪ੍ਰੀਤ ਸਿੰਘ ਨੇ ਖੇਡਾਂ ਵਿੱਚ ਲਗਾਤਾਰ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਆਪਣੀ ਕਾਬਲਿਯਤ ਦਾ ਲੋਹਾ ਮਨਵਾਇਆ ਹੈ। ਮਨਪ੍ਰੀਤ ਸਿੰਘ ਨੇ ਬਾਕਸਿੰਗ ਖੇਡ ਵਿੱਚ ਪਹਿਲਾਂ ਜ਼ਿਲਾ ਪੱਧਰ ਦੇ ਮੁਕਾਬਲਿਆਂ ਵਿੱਚ ਗੋਲਡ ਮੈਡਲ ਹਾਸਲ ਕਰਕੇ ਸਕੂਲ ਦਾ ਨਾਮ ਰੌਸ਼ਨ ਕੀਤਾ। ਇਸ ਤੋਂ ਬਾਅਦ ਸਟੇਟ ਪੱਧਰ ਦੇ ਮੁਕਾਬਲਿਆਂ ਵਿੱਚ ਵੀ ਆਪਣੀ ਅਡਿੱਗ ਮਿਹਨਤ ਤੇ ਜਜ਼ਬੇ ਨਾਲ ਗੋਲਡ ਮੈਡਲ ਪ੍ਰਾਪਤ ਕੀਤਾ। ਮਨਪ੍ਰੀਤ ਸਿੰਘ ਦੀ ਇਹ ਸਫਲਤਾ ਇਥੇ ਹੀ ਨਹੀਂ ਰੁਕੀ, ਉਸ ਨੇ ਨੈਸ਼ਨਲ ਲੈਵਲ ਦੇ ਮੁਕਾਬਲਿਆਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਬਰਾਂਜ਼ ਮੈਡਲ ਪ੍ਰਾਪਤ ਕੀਤਾ, ਜਿਸ ਨਾਲ ਪੂਰੇ ਇਲਾਕੇ ਵਿੱਚ ਖੁਸ਼ੀ ਦੀ ਲਹਿਰ ਦੌੜ ਗਈ।

 

ਇਹ ਮਕਾਬਲੇ ਬਾਕਸਿੰਗ ਫੈਡਰੇਸ਼ਨ ਆਫ ਇੰਡੀਆ ਵੱਲੋਂ ਕਰਵਾਏ ਗਏ ਸਨ, ਜਿਨ੍ਹਾਂ ਵਿੱਚ ਦੇਸ਼ ਭਰ ਦੇ ਕਈ ਪ੍ਰਤਿਭਾਸ਼ਾਲੀ ਖਿਡਾਰੀਆਂ ਨੇ ਭਾਗ ਲਿਆ। ਮਨਪ੍ਰੀਤ ਸਿੰਘ ਦੀ ਮਿਹਨਤ ਅਤੇ ਨਿਰੰਤਰ ਜੁਝਾਰੂ ਆਤਮਾ ਨੇ ਉਸ ਨੂੰ ਇਸ ਸਫਲਤਾ ਤੱਕ ਪਹੁੰਚਾਇਆ। ਉਸ ਦੀ ਇਸ ਸ਼ਾਨਦਾਰ ਪ੍ਰਾਪਤੀ ਨੂੰ ਦੇਖਦਿਆਂ ਇੰਗਲੈਂਡ ਦੀ ਇਕ ਪ੍ਰਸਿੱਧ ਸੰਸਥਾ ਲੋਇਨਸ ਕਲੱਬ ਇੰਗਲੈਂਡ ਨੇ ਮਨਪ੍ਰੀਤ ਸਿੰਘ ਨੂੰ ਵਿਸ਼ੇਸ਼ ਤੌਰ ‘ਤੇ ਸਨਮਾਨਿਤ ਕਰਦੇ ਹੋਏ ਇੱਕ ਟੈਬਲੇਟ ਅਤੇ ਟਰੋਫੀ ਭੇਟ ਕੀਤੀ, ਜੋ ਉਸ ਦੀ ਮਿਹਨਤ ਅਤੇ ਸਮਰਪਣ ਦਾ ਪ੍ਰਤੀਕ ਹੈ।

 

ਮਨਪ੍ਰੀਤ ਸਿੰਘ ਦੀ ਇਸ ਕਾਮਯਾਬੀ ‘ਤੇ ਕਲਗੀਧਰ ਪਬਲਿਕ ਸਕੂਲ ਭਿੱਖੀਵਿੰਡ ਵੱਲੋਂ ਵੀ ਵਿਦਿਆਰਥੀ ਨੂੰ ਵਿਸ਼ੇਸ਼ ਕੈਸ਼ ਪ੍ਰਾਈਜ਼ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਵਿਦਿਆਰਥੀ ਦੇ ਕੋਚ ਗੁਰਪ੍ਰੀਤ ਸਿੰਘ ਦੀ ਵੀ ਵਿਸ਼ੇਸ਼ ਤੌਰ ਤੇ ਸ਼ਲਾਘਾ ਕੀਤੀ ਗਈ, ਜਿਨ੍ਹਾਂ ਨੇ ਮਨਪ੍ਰੀਤ ਸਿੰਘ ਨੂੰ ਸਖਤ ਮਿਹਨਤ, ਅਨੁਸ਼ਾਸਨ ਅਤੇ ਖੇਡ ਪ੍ਰਤੀ ਸਮਰਪਣ ਦਾ ਪਾਠ ਪੜ੍ਹਾਇਆ। ਉਨ੍ਹਾਂ ਦੀ ਪ੍ਰੇਰਨਾ ਅਤੇ ਸਿਖਲਾਈ ਨਾਲ ਮਨਪ੍ਰੀਤ ਸਿੰਘ ਨੇ ਇਹ ਉੱਚਾਈਆਂ ਹਾਸਲ ਕੀਤੀਆਂ।

 

ਇਸ ਮੌਕੇ ਸਕੂਲ ਦੇ ਚੀਫ ਡਾਇਰੈਕਟਰ ਸਰਦਾਰ ਬੁੱਢਾ ਸਿੰਘ ਨੇ ਆਪਣੇ ਵਡਮੁੱਲੇ ਵਿਚਾਰ ਸਾਂਝੇ ਕਰਦਿਆਂ ਕਿਹਾ ਕਿ ਖੇਡਾਂ ਵਿੱਚ ਜਿੱਤਣ ਨਾਲੋਂ ਜਿਆਦਾ ਜਰੂਰੀ ਹੈ ਇਹਨਾਂ ਵਿੱਚ ਭਾਗ ਲੈਣਾ , ਮਨਪ੍ਰੀਤ ਸਿੰਘ ਵਰਗੇ ਵਿਦਿਆਰਥੀ ਸਿਰਫ਼ ਸਕੂਲ ਹੀ ਨਹੀਂ ਸਗੋਂ ਸਾਰੇ ਪੰਜਾਬ ਦਾ ਨਾਮ ਰੌਸ਼ਨ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਸਕੂਲ ਵੱਲੋਂ ਵਿਦਿਆਰਥੀਆਂ ਨੂੰ ਖੇਡਾਂ ਅਤੇ ਪੜ੍ਹਾਈ ਦੋਵਾਂ ਖੇਤਰਾਂ ਵਿੱਚ ਤਰੱਕੀ ਕਰਨ ਲਈ ਹਮੇਸ਼ਾਂ ਉਤਸ਼ਾਹਿਤ ਕੀਤਾ ਜਾਂਦਾ ਹੈ। ਮੈਨੇਜਿੰਗ ਡਾਇਰੈਕਟਰ ਮਨਦੀਪ ਕੌਰ ਨੇ ਕਿਹਾ ਕਿ ਮਨਪ੍ਰੀਤ ਸਿੰਘ ਦੀ ਇਹ ਪ੍ਰਾਪਤੀ ਹੋਰ ਵਿਦਿਆਰਥੀਆਂ ਲਈ ਪ੍ਰੇਰਣਾ ਦਾ ਸਰੋਤ ਬਣੇਗੀ। ਪ੍ਰਿੰਸੀਪਲ ਅਜੀਤ ਕੌਰ ਨੇ ਵਿਦਿਆਰਥੀ ਦੀ ਮਿਹਨਤ ਦੀ ਸਰਾਹਨਾ ਕਰਦਿਆਂ ਕਿਹਾ ਕਿ ਸਕੂਲ ਹਮੇਸ਼ਾਂ ਪ੍ਰਤਿਭਾਸ਼ਾਲੀ ਵਿਦਿਆਰਥੀਆਂ ਦੇ ਨਾਲ ਖੜ੍ਹਾ ਹੈ।

 

ਇਸ ਮੌਕੇ ਸਕੂਲ ਦੇ ਸਟਾਫ ਮੈਂਬਰਾਂ, ਵਿਦਿਆਰਥੀਆਂ ਅਤੇ ਮਾਪਿਆਂ ਨੇ ਮਨਪ੍ਰੀਤ ਸਿੰਘ ਨੂੰ ਵਧਾਈ ਦਿੱਤੀ ਅਤੇ ਉਸ ਦੇ ਭਵਿੱਖ ਲਈ ਹੋਰ ਸਫਲਤਾਵਾਂ ਦੀ ਕਾਮਨਾ ਕੀਤੀ। ਕਲਗੀਧਰ ਪਬਲਿਕ ਸਕੂਲ ਭਿੱਖੀਵਿੰਡ ਵੱਲੋਂ ਕਿਹਾ ਗਿਆ ਕਿ ਅਜਿਹੇ ਵਿਦਿਆਰਥੀ ਸਕੂਲ ਦੀ ਸ਼ਾਨ ਹਨ ਜੋ ਆਪਣੇ ਜਜ਼ਬੇ ਅਤੇ ਮਿਹਨਤ ਨਾਲ ਰਾਸ਼ਟਰੀ ਪੱਧਰ ‘ਤੇ ਵੀ ਆਪਣੀ ਪਛਾਣ ਬਣਾ ਰਹੇ ਹਨ।

khireyapunjab
Author: khireyapunjab

ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।

Leave a Reply

Your email address will not be published. Required fields are marked *

Latest News

ਸੰਯੁਕਤ ਕਿਸਾਨ ਮੋਰਚਾ ਵਲੋਂ 4 ਫਰਵਰੀ ਤੋਂ 11 ਫਰਵਰੀ ਤੱਕ ਮੋਦੀ ਅਤੇ ਟਰੰਪ ਦੇ ਪੁਤਲੇ ਸਾੜਨ ਦੀ ਅਪੀਲ 👉 ਮੋਦੀ ਸਰਕਾਰ ਦੇ ਸਾਮਰਾਜਵਾਦ ਅੱਗੇ ਪੂਰੀ ਤਰ੍ਹਾਂ ਸਮਰਪਣ ਦੀ ਸਖ਼ਤ ਨਿੰਦਾ 👉 ਅਮਰੀਕਾ ਨਾਲ ਵਪਾਰ ਸਮਝੌਤਾ ਭਾਰਤੀ ਕਿਸਾਨਾਂ ਨੂੰ ਕਰ ਦੇਵੇਗਾ ਤਬਾਹ

ਮੋਦੀ ਅਤੇ ਸ਼ਾਹ ਪੰਜਾਬੀਆਂ ਤੇ ਸਿੱਖਾਂ ਵਿਚ ਜ਼ੇਕਰ ਵਿਚਰਣਾ ਲੋੜਦੇ ਹਨ, ਤਾਂ ਪਹਿਲਾਂ ਆਪਣੇ ਕੀਤੇ ਗੁਨਾਹਾਂ ਨੂੰ ਪ੍ਰਵਾਨ ਕਰਕੇ ਉਸਦੀ ਸਜ਼ਾ ਭੁਗਤਣ: ਮਾਨ 👉 8 ਹਜਾਰ ਪੁਲਿਸ ਮੁਲਾਜਮਾਂ ਦੀ ਸੁਰੱਖਿਆ ਵਿਚ ਪੰਜਾਬ ਅੰਦਰ ਵਿਚਰਨਾ ਮਨੁੱਖਤਾ ਵਿਰੋਧੀ ਕਾਲੇ ਕਾਰਨਾਮਿਆ ਬਦੌਲਤ ਵੱਡਾ ਡਰ