Home » ਮਾਝਾ » ਜ਼ਿਮਨੀ ਚੋਣ -ਤਰਨ ਤਾਰਨ ਦੇ ਮੱਦੇਨਜ਼ਰ 9 ਨਵੰਬਰ ਸ਼ਾਮ 6:00 ਵਜੇ ਤੋਂ 11 ਨਵੰਬਰ ਸ਼ਾਮ 6:00 ਵਜੇ ਤੱਕ ਡਰਾਈ ਡੇਅ ਘੋਸ਼ਿਤ

ਜ਼ਿਮਨੀ ਚੋਣ -ਤਰਨ ਤਾਰਨ ਦੇ ਮੱਦੇਨਜ਼ਰ 9 ਨਵੰਬਰ ਸ਼ਾਮ 6:00 ਵਜੇ ਤੋਂ 11 ਨਵੰਬਰ ਸ਼ਾਮ 6:00 ਵਜੇ ਤੱਕ ਡਰਾਈ ਡੇਅ ਘੋਸ਼ਿਤ

SHARE ARTICLE

70 Views

 

ਜ਼ਿਮਨੀ ਚੋਣ 021-ਤਰਨ ਤਾਰਨ ਦੇ ਮੱਦੇਨਜ਼ਰ 9 ਨਵੰਬਰ ਸ਼ਾਮ 6:00 ਵਜੇ ਤੋਂ 11 ਨਵੰਬਰ ਸ਼ਾਮ 6:00 ਵਜੇ ਤੱਕ ਡਰਾਈ ਡੇਅ ਘੋਸ਼ਿਤ

 

ਵੋਟਾਂ ਦੀ ਗਿਣਤੀ ਵਾਲੇ ਦਿਨ ਮਿਤੀ 14 ਨਵੰਬਰ 2025 ਨੂੰ ਵੀ ਰਹੇਗਾ ਡਰਾਈ ਡੇਅ

 

ਤਰਨ ਤਾਰਨ, 7 ਨਵੰਬਰ ( ਗੁਰਪ੍ਰੀਤ ਸਿੰਘ) – ਵਿਧਾਨ ਸਭਾ ਹਲਕਾ 021-ਤਰਨ ਤਾਰਨ ਦੀ ਜ਼ਿਮਨੀ ਚੋਣ ਨੂੰ ਮੁੱਖ ਰੱਖਦੇ ਹੋਏ ਐਕਸਾਈਜ਼ ਕਮਿਸ਼ਨਰ ਪੰਜਾਬ ਵੱਲੋਂ ਸਾਰੇ ਵਿਧਾਨ ਸਭਾ ਹਲਕਾ ਤਰਨ ਤਾਰਨ ਅਤੇ ਇਸ ਦੇ ਨਾਲ ਲਗਦੇ ਹਲਕਿਆਂ ਦੇ ਤਿੰਨ ਕਿਲੋਮੀਟਰ ਦੇ ਘੇਰੇ ਵਿੱਚ 9 ਨਵੰਬਰ ਨੂੰ ਸ਼ਾਮ 6:00 ਵਜੇ ਤੋਂ 11 ਨਵੰਬਰ ਸ਼ਾਮ 6:00 ਵਜੇ ਤੱਕ ਅਤੇ 14 ਨਵੰਬਰ ਨੂੰ ਡਰਾਈ ਡੇਅ ਘੋਸ਼ਿਤ ਕਰ ਦਿੱਤਾ ਗਿਆ ਹੈ।

 

ਜ਼ਿਲ੍ਹਾ ਚੋਣ ਅਧਿਕਾਰੀ ਸ੍ਰੀ ਰਾਹੁਲ, ਆਈ.ਏ.ਐੱਸ. ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ 9 ਨਵੰਬਰ ਨੂੰ ਸ਼ਾਮ 6:00 ਵਜੇ ਤੋਂ 11 ਨਵੰਬਰ ਸ਼ਾਮ 6:00 ਵਜੇ ਤੱਕ ਵਿਧਾਨ ਸਭਾ ਹਲਕਾ ਤਰਨ ਤਾਰਨ ਅਤੇ ਇਸ ਦੇ ਨਾਲ ਲਗਦੇ ਹਲਕਿਆਂ ਦੇ ਤਿੰਨ ਕਿਲੋਮੀਟਰ ਦੇ ਘੇਰੇ ਵਿੱਚ ਸ਼ਰਾਬ ਦੇ ਸਾਰੇ ਠੇਕੇ ਬੰਦ ਰਹਿਣਗੇ। ਉਨ੍ਹਾਂ ਦੱਸਿਆ ਕਿ 14 ਨਵੰਬਰ ਨੂੰ ਵੋਟਾਂ ਦੀ ਗਿਣਤੀ ਵਾਲੇ ਦਿਨ ਵੀ ਵਿਧਾਨ ਸਭਾ ਹਲਕਾ ਤਰਨ ਤਾਰਨ ਅਤੇ ਇਸ ਦੇ ਨਾਲ ਲਗਦੇ ਹਲਕਿਆਂ ਦੇ ਤਿੰਨ ਕਿਲੋਮੀਟਰ ਦੇ ਘੇਰੇ ਵਿੱਚ ਡਰਾਈ ਡੇਅ ਹੋਵੇਗਾ। ਇਹ ਹੁਕਮ ਸਮੇਂ ਦੀ ਤੱਤਪਰਤਾ ਨੂੰ ਮੁੱਖ ਰੱਖਦੇ ਹੋਏ ਇਕਤਰਫਾ ਜਾਰੀ ਕਰਕੇ ਆਮ ਜਨਤਾ ਨੂੰ ਸੰਬੋਧਿਤ ਕੀਤਾ ਗਿਆ ਹੈ।

khireyapunjab
Author: khireyapunjab

ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।

Leave a Reply

Your email address will not be published. Required fields are marked *

Latest News

ਸ਼ਹੀਦ ਭਾਈ ਤਾਰੂ ਸਿੰਘ ਗੁਰਮਤਿ ਪ੍ਰਚਾਰ ਐਂਡ ਵੈਲਫੇਅਰ ਸੁਸਾਇਟੀ ਰਜਿ ਪੰਜਾਬ ਵੱਲੋਂ 13 ਅਪ੍ਰੈਲ ਦਿਨ ਸੋਮਵਾਰ ਨੂੰ ਗੁਰਦੁਆਰਾ ਸ੍ਰੀ ਕਲਗੀਧਰ ਸੇਵਕ ਸਭਾ ਕਪੂਰਥਲਾ ਵਿਖੇ ਕਰਵਾਏ ਜਾਣਗੇ ਧਾਰਮਿਕ ਮੁਕਾਬਲੇ ਇਲਾਕੇ ਦੀਆਂ ਸੰਗਤਾਂ ਨੂੰ ਆਪਣੇ ਬੱਚਿਆਂ ਸਮੇਤ ਪਹੁੰਚਣ ਦੀ ਕੀਤੀ ਅਪੀਲ: ਨੌਜਵਾਨ ਸੇਵਕ ਸਭਾ