Home » ਸੰਸਾਰ » ਜਰਮਨੀ » ਗੁਰਦੁਆਰਾ ਸਿੱਖ ਸੈਂਟਰ ਫਰੈਂਕਫੋਰਟ ਵਿਖੇ ਗੁਰੂ ਨਾਨਕ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਦਿਹਾੜਾ ਮਨਾਇਆ ਗਿਆ।

ਗੁਰਦੁਆਰਾ ਸਿੱਖ ਸੈਂਟਰ ਫਰੈਂਕਫੋਰਟ ਵਿਖੇ ਗੁਰੂ ਨਾਨਕ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਦਿਹਾੜਾ ਮਨਾਇਆ ਗਿਆ।

SHARE ARTICLE

71 Views

ਜਰਮਨ 8 ਨਵੰਬਰ (ਖਿੜਿਆ ਪੰਜਾਬ) ਸਿੱਖ ਧਰਮ ਦੇ ਬਾਨੀ ਧੰਨ ਧੰਨ ਸ੍ਰੀ ਗੁਰੂ ਨਾਨਕ ਸਾਹਿਬ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਗੁਰਦੁਆਰਾ ਸਿੱਖ ਸੈਂਟਰ ਫਰੈਂਕਫਰਟ ਜਰਮਨੀ ਵਿਖੇ ਵਿਸ਼ੇਸ਼ ਗੁਰਮਤਿ ਸਮਾਗਮ ਕਰਵਾਇਆ ਗਿਆ ਅਖੰਡ ਪਾਠ ਦੇ ਭੋਗ ਉਪਰੰਤ ਦੀਵਾਨ ਸਜਾਏ ਗਏ, ਜਿਸ ਵਿੱਚ ਭਾਈ ਲਖਵੀਰ ਸਿੰਘ, ਭਾਈ ਚਮਕੌਰ ਸਿੰਘ ਸਭਰਾ ਅਤੇ ਭਾਈ ਗੁਰਨਿਸ਼ਾਨ ਸਿੰਘ ਪੱਟੀ ਹੋਣਾ ਦੇ ਜੱਥੇ ਵੱਲੋ ਗੁਰਬਾਣੀ ਦਾ ਕੀਰਤਨ ਕੀਤਾ ਗਿਆ ਭਾਈ ਗੁਰਭੇਜ ਸਿੰਘ ਆਨੰਦਪੁਰੀ ਹੋਣਾ ਵੱਲੋ ਕਵੀਸ਼ਰੀ ਰਾਹੀਂ ਸੰਗਤ ਨੂੰ ਗੁਰ ਇਤਿਹਾਸ ਗੁਰਬਾਣੀ ਨਾਲ ਜੋੜਿਆ ਗਿਆ ਅਤੇ ਗੁਰਮਤਿ ਐਜੂਕੇਸ਼ਨ ਸੋਸਾਇਟੀ ਦੇ ਮੁੱਖ ਸੇਵਾਦਾਰ ਭਾਈ ਗੁਰਜੋਤ ਸਿੰਘ ਨਲਵੀ ਜੋ ਨਵੰਬਰ ਮਹੀਨੇ ਤੋ ਲੈ ਕੇ ਜਨਵਰੀ ਮਹੀਨੇ ਤੱਕ ਯਰੋਪ ਪ੍ਰਚਾਰ ਦੌਰੇ ਤੇ ਹਨ ਉਹਨਾਂ ਵਲੋ ਫਰੈਂਕਫਰਟ ਦੀ ਸੰਗਤ ਨੂੰ ਗੁਰਬਾਣੀ ਗੁਰ ਇਤਿਹਾਸ ਨਾਲ ਜੋੜਿਆ ਗਿਆ ਅਤੇ ਨਾਲ ਹੀ ਸੰਗਤ ਨੂੰ ਦਸਿਆ ਕਿ ਆਪਾਂ ਸਾਰਿਆਂ ਨੇ ਮਿਲਕੇ ਗੁਰਬਾਣੀ ਗੁਰ ਇਤਿਹਾਸ ਤੋ ਸੇਧ ਲੈਣੀ ਹੈ ਅਤੇ ਆਪਣੇ ਬੱਚਿਆਂ ਨੂੰ ਵੀ ਰੱਬੀ ਬਾਣੀ ਨਾਲ ਜੋੜਨਾ ਹੈ ਸੰਗਤਾਂ ਨੂੰ ਭਾਈ ਸਾਹਿਬ ਨੇ ਕਿਹਾ ਕਿ ਗੁਰੂ ਨਾਨਕ ਸਾਹਿਬ ਜੀ ਨੇ ਜਿਵੇ ਪ੍ਰਚਾਰ ਕੀਤਾ ਮਨੁੱਖਤਾ ਨੂੰ ਇਕ ਅਕਾਲ ਪੁਰਖ ਵਾਹਿਗੁਰੂ ਨਾਲ ਜੋੜਿਆ ਕਰਮ ਕਾਂਡ ਵਹਿਮ ਭਰਮ ਛੱਡ ਕੇ ਆਪਾਂ ਹਮੇਸ਼ਾ ਆਪਣੇ ਗੁਰੂ ਸਾਹਿਬ ਤੋ ਗਿਆਨ ਲੈਣਾ ਹੈ ਸੰਗਤਾਂ ਨੇ ਬਹੁਤ ਵੱਡੀ ਗਿਣਤੀ ਵਿੱਚ ਹਾਜ਼ਰੀ ਭਰੀ ਗੁਰੂ ਕਾ ਲੰਗਰ ਜੀ ਪ੍ਰਬੰਧਕ ਵੀਰਾਂ ਵੱਲੋ ਅਟੁੱਟ ਵਰਤਾਇਆ ਗਿਆ ਸੰਗਤਾਂ ਅਤੇ ਪ੍ਰਬੰਧਕ ਕਮੇਟੀ ਦਾ ਪੂਰਾ ਸਹਿਯੋਗ ਮਿਲਿਆ ਸਹਿਯੋਗੀ ਸੱਜਣਾਂ ਦਾ ਬਹੁਤ ਬਹੁਤ ਧੰਨਵਾਦ।

khireyapunjab
Author: khireyapunjab

ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।

Leave a Reply

Your email address will not be published. Required fields are marked *

Latest News