Home » ਪੰਜਾਬ » ਸ਼੍ਰੋਮਣੀ ਕਮੇਟੀ ਨੂੰ ਬਦਨਾਮ ਕਰਨ ਦੀ ਮਨਸ਼ਾ ਨਾਲ ਪੰਜਾਬ ਸਰਕਾਰ ਜਾਣ ਬੁਝ ਕੇ ਧਾਰਮਿਕ ਸਮਾਗਮਾਂ ਵਿਚ ਕਰ ਰਹੀ ਹੈ ਦਖਲਅੰਦਾਜ਼ੀ ???? ਪੰਜਾਬ ਸਰਕਾਰ ਧਾਰਮਿਕ ਸਮਾਗਮਾਂ ਚ ਦਖ਼ਲਅੰਦਾਜ਼ੀ ਤੋਂ ਬਚ ਕੇ ਆਪਣੇ ਕਾਰਜਾਂ ਵਲ ਦੇਵੇ ਧਿਆਨ

ਸ਼੍ਰੋਮਣੀ ਕਮੇਟੀ ਨੂੰ ਬਦਨਾਮ ਕਰਨ ਦੀ ਮਨਸ਼ਾ ਨਾਲ ਪੰਜਾਬ ਸਰਕਾਰ ਜਾਣ ਬੁਝ ਕੇ ਧਾਰਮਿਕ ਸਮਾਗਮਾਂ ਵਿਚ ਕਰ ਰਹੀ ਹੈ ਦਖਲਅੰਦਾਜ਼ੀ ???? ਪੰਜਾਬ ਸਰਕਾਰ ਧਾਰਮਿਕ ਸਮਾਗਮਾਂ ਚ ਦਖ਼ਲਅੰਦਾਜ਼ੀ ਤੋਂ ਬਚ ਕੇ ਆਪਣੇ ਕਾਰਜਾਂ ਵਲ ਦੇਵੇ ਧਿਆਨ

SHARE ARTICLE

63 Views

ਅੰਮ੍ਰਿਤਸਰ, 8 ਨਵੰਬਰ (ਮਨਪ੍ਰੀਤ ਸਿੰਘ ਖਾਲਸਾ):- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਪਸ਼ਟ ਤੌਰ ਤੇ ਕਿਹਾ ਹੈ ਕਿ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਸਾਕੇ ਦੀ 350 ਸਾਲਾ ਸ਼ਤਾਬਦੀ ਮੌਕੇ ਧਾਰਮਿਕ ਸਮਾਗਮ ਅਤੇ ਕੀਰਤਨ ਦਰਬਾਰ ਕਰਵਾਉਣੇ ਸਿੱਖਾਂ ਦੀ ਨੁਮਾਇੰਦਾ ਧਾਰਮਿਕ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਕਾਰਜ ਹੈ ਅਤੇ ਪੰਜਾਬ ਸਰਕਾਰ ਨੂੰ ਇਸ ਵਿੱਚ ਦਖਲਅੰਦਾਜ਼ੀ ਤੋਂ ਬਚਣਾ ਚਾਹੀਦਾ ਹੈ। ਪੰਜਾਬ ਸਰਕਾਰ ਵੱਲੋਂ ਸ੍ਰੀ ਅਨੰਦਪੁਰ ਸਾਹਿਬ ਵਿਖੇ ਕੀਰਤਨ ਸਮਾਗਮ ਕਰਨ ਦੀ ਇਜਾਜ਼ਤ ਨਾ ਦੇਣ ਬਾਰੇ ਚੱਲ ਰਹੀਆਂ ਖਬਰਾਂ`ਤੇ ਪ੍ਰਤੀਕਿਰਿਆ ਦਿੰਦਿਆਂ ਸ਼੍ਰੋਮਣੀ ਕਮੇਟੀ ਦੇ ਸਕੱਤਰ ਸਰਦਾਰ ਪ੍ਰਤਾਪ ਸਿੰਘ ਨੇ ਕਿਹਾ ਕਿ ਸਰਕਾਰ ਨੂੰ ਪਹਿਲਾਂ ਹੀ ਸਪਸ਼ਟ ਕੀਤਾ ਗਿਆ ਸੀ ਕਿ ਉਹ ਸ੍ਰੀ ਆਨੰਦਪੁਰ ਸਾਹਿਬ ਵਿਖੇ ਵਿਕਾਸ ਕਾਰਜਾਂ ਵੱਲ ਧਿਆਨ ਦੇਵੇ ਅਤੇ ਸੰਗਤ ਦੀ ਸਹੂਲਤ ਲਈ ਸਹਿਯੋਗ ਕਰੇ। ਪ੍ਰੰਤੂ ਇਸ ਦੇ ਬਾਵਜੂਦ ਵੀ ਸਰਕਾਰ ਸਿੱਖ ਪੰਥ ਦੀਆਂ ਸੰਸਥਾਵਾਂ ਦੇ ਮੁਕਾਬਲੇ ਉਤੇ ਧਾਰਮਿਕ ਸਮਾਗਮ ਤੇ ਕੀਰਤਨ ਦਰਬਾਰ ਕਰਵਾਉਣ ਦੀ ਆਪਣੀ ਜਿੱਦ ਪੁਗਾ ਰਹੀ ਹੈ, ਜੋ ਪੰਥਕ ਭਾਵਨਾਵਾਂ ਦੇ ਵਿਰੁੱਧ ਹੈ। ਸ਼੍ਰੋਮਣੀ ਕਮੇਟੀ ਸਕੱਤਰ ਨੇ ਕਿਹਾ ਕਿ ਧਾਰਮਿਕ ਸਮਾਗਮ ਅਤੇ ਕੀਰਤਨ ਦਰਬਾਰ ਮਰਿਯਾਦਾ ਨਾਲ ਜੁੜਿਆ ਹੋਇਆ ਮਾਮਲਾ ਹੈ, ਜਿਸ ਵਿਚ ਕਿਸੇ ਕਿਸਮ ਦੀ ਅਵੱਗਿਆ ਬਾਅਦ ਵਿਵਾਦ ਬਣਦੇ ਹਨ। ਸਰਕਾਰ ਵੱਲੋਂ ਪਹਿਲਾਂ ਵੀ ਸ੍ਰੀ ਨਗਰ ਦੇ ਇਕ ਸਮਾਗਮ`ਚ ਮਰਿਆਦਾ ਦੀ ਹੋਈ ਭਾਰੀ ਉਲੰਘਣਾ ਬਾਅਦ ਇਹ ਮਾਮਲਾ ਸ੍ਰੀ ਅਕਾਲ ਤਖਤ ਸਾਹਿਬ ਤੇ ਵਿਚਾਰਿਆ ਗਿਆ ਸੀ ਅਤੇ ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ ਨੇ ਵੀ ਸਰਕਾਰ ਨੂੰ ਕਿਹਾ ਸੀ ਕਿ ਉਹ ਧਾਰਮਿਕ ਸਮਾਗਮਾਂ ਦੀ ਥਾਂ ਸ੍ਰੀ ਅਨੰਦਪੁਰ ਸਾਹਿਬ ਦੇ ਵਿਕਾਸ ਵੱਲ ਧਿਆਨ ਦੇਵੇ ਅਤੇ ਸਮਾਗਮਾਂ ਦੀ ਜਿੰਮੇਵਾਰੀ ਸਿੱਖ ਸੰਸਥਾਵਾਂ ਨਿਭਾਉਣ। ਉਨ੍ਹਾਂ ਆਖਿਆ ਕਿ ਹੁਣ ਸਰਕਾਰ ਜਾਣ ਬੁਝ ਕੇ ਸ਼੍ਰੋਮਣੀ ਕਮੇਟੀ ਨੂੰ ਬਦਨਾਮ ਕਰਨ ਦੀ ਮਨਸ਼ਾ ਨਾਲ ਧਾਰਮਿਕ ਸਮਾਗਮਾਂ ਵਿਚ ਦਖਲਅੰਦਾਜ਼ੀ ਕਰ ਰਹੀ ਹੈ, ਜਿਸ ਤੋਂ ਉਸ ਨੂੰ ਬਚਣਾ ਚਾਹੀਦਾ ਹੈ ਸਕੱਤਰ ਸਰਦਾਰ ਪ੍ਰਤਾਪ ਸਿੰਘ ਨੇ ਆਖਿਆ ਕਿ ਸ਼੍ਰੋਮਣੀ ਕਮੇਟੀ ਗੁਰਦੁਆਰਾ ਸਾਹਿਬਾਨ ਅੰਦਰ ਸਮਾਗਮਾਂ ਦੀ ਇਜਾਜ਼ਤ ਦੇਣ ਮੌਕੇ ਪੰਥਕ ਭਾਵਨਾਵਾਂ ਨੂੰ ਮੱਦੇਨਜ਼ਰ ਰੱਖਦੀ ਹੈ ਅਤੇ ਉਹ ਧਾਰਮਿਕ ਤੇ ਪੰਥਕ ਸੰਸਥਾਵਾਂ ਤੇ ਜਥੇਬੰਦੀਆਂ ਤੋਂ ਬਿਨਾਂ ਕਿਸੇ ਹੋਰ ਨੂੰ ਅਜਿਹੀ ਆਗਿਆ ਨਹੀਂ ਦਿੰਦੀ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਨੇ ਵੱਡੇ ਪੱਧਰ ‘ਤੇ ਸ਼ਤਾਬਦੀ ਦੇ ਸਮਾਗਮ ਰੱਖੇ ਹੋਏ ਹਨ ਜਿਨ੍ਹਾਂ ਵਿੱਚ ਹਰ ਇੱਕ ਨੂੰ ਸੱਦਾ ਹੈ ਅਤੇ ਸਰਕਾਰ ਵੀ ਇਨ੍ਹਾਂ ਸਮਾਗਮਾਂ ਵਿੱਚ ਸ਼ਾਮਿਲ ਹੋਵੇ ਪਰ ਸਿਆਸਤ ਨਾ ਕਰੇ। ਉਨ੍ਹਾਂ ਕਿਹਾ ਕਿ ਹੁਣ ਵੀ ਦੋ ਦਿਨਾਂ ਗੁਰਮਤਿ ਸਮਾਗਮ ਨੌਵੇਂ ਪਾਤਸ਼ਾਹ ਜੀ ਦੇ ਪਾਵਨ ਅਸਥਾਨ ਗੁਰਦੁਆਰਾ ਬਾਬਾ ਬਕਾਲਾ ਸਾਹਿਬ ਵਿਖੇ ਜਾਰੀ ਹਨ ਜਿੱਥੇ ਸੰਗਤਾਂ ਵੱਡੀ ਗਿਣਤੀ ਵਿੱਚ ਨਤਮਸਤਕ ਹੋ ਰਹੀਆਂ ਹਨ। ਸਰਕਾਰ ਨੂੰ ਕਿਸੇ ਵੀ ਸ਼ਤਾਬਦੀ ਸਮਾਗਮ ਵਿੱਚ ਸ਼ਾਮਲ ਹੋਣ ਤੋਂ ਰੋਕਿਆ ਨਹੀਂ ਹੈ, ਸਗੋਂ ਸਰਕਾਰ ਦੀ ਜਿੰਮੇਵਾਰੀ ਬਣਦੀ ਹੈ ਕਿ ਪੰਥ ਦੀਆਂ ਸੰਸਥਾਵਾਂ ਦੇ ਸਮਾਗਮਾਂ ਵਿਚ ਆ ਕੇ ਬੈਠੇ।

khireyapunjab
Author: khireyapunjab

ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।

Leave a Reply

Your email address will not be published. Required fields are marked *

Latest News