ਸਿਖਿਆ ਮੰਤਰੀ ਹਰਜੋਤ ਸਿੰਘ ਬੈਂਸ ਟਵੀਟ ਤੇ ਇਸ ਜਾਣਕਾਰੀ ਨੂੰ ਸਾਂਝਾ ਕੀਤਾ ਹੈ। ਹੁਣ 15 ਜਨਵਰੀ ਨੂੰ ਸਕੂਲ ਖੁਲਣਗੇ
ਮੁੱਖ ਮੰਤਰੀ ਵੱਲੋਂ ਸੂਬੇ ਦੇ ਸਾਰੇ ਸਰਕਾਰੀ ਅਤੇ ਪ੍ਰਾਈਵੇਟ ਸਕੂਲ 8 ਤੋਂ 14 ਜਨਵਰੀ ਤੱਕ ਬੰਦ ਰੱਖਣ ਦੇ ਹੁਕਮ
• ਠੰਢ ਵਧਣ ਦੇ ਮੱਦੇਨਜ਼ਰ ਜਾਰੀ ਕੀਤੇ ਆਦੇਸ਼
ਠੰਢ ਵਧਣ ਦੇ ਮੱਦੇਨਜ਼ਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਦੇ ਸਾਰੇ ਸਰਕਾਰੀ, ਸਰਕਾਰੀ ਸਹਾਇਤਾ ਪ੍ਰਾਪਤ ਅਤੇ ਪ੍ਰਾਈਵੇਟ ਸਕੂਲ 8 ਤੋਂ 14 ਜਨਵਰੀ ਤੱਕ ਬੰਦ ਰੱਖਣ ਦੇ ਹੁਕਮ ਦਿੱਤੇ ਹਨ।
ਇੱਥੇ ਜਾਰੀ ਇੱਕ ਬਿਆਨ ਵਿੱਚ ਮੁੱਖ ਮੰਤਰੀ ਨੇ ਖ਼ਰਾਬ ਮੌਸਮ ਤੇ ਚਿੰਤਾ ਪ੍ਰਗਟ ਕਰਦੇ ਹੋਏ ਕਿਹਾ ਕਿ ਇਸ ਨਾਲ ਬੱਚਿਆਂ ਦੀ ਸਿਹਤ ਨੂੰ ਨੁਕਸਾਨ ਹੋ ਸਕਦਾ ਹੈ। ਉਨ੍ਹਾਂ ਕਿਹਾ ਕਿ ਸਕੂਲ ਜਾਣ ਵਾਲੇ ਵਿਦਿਆਰਥੀਆਂ ਦੇ ਵਡੇਰੇ ਹਿੱਤਾਂ ਲਈ ਇਹ ਹੁਕਮ ਜ਼ਰੂਰੀ ਹੈ ਅਤੇ ਸਕੂਲ 14 ਜਨਵਰੀ ਤੱਕ ਬੰਦ ਰਹਿਣਗੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਸਮਾਜ ਦੇ ਹਰੇਕ ਵਰਗ ਦੇ ਹਿੱਤਾਂ ਦੀ ਰਾਖੀ ਲਈ ਵਚਨਬੱਧ ਹੈ।
Author: khireyapunjab
ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।