Home » ਨਵੀਂ ਦਿੱਲੀ » 350 ਸਾਲਾ ਸ਼ਹੀਦੀ ਸ਼ਤਾਬਦੀ ਸਬੰਧੀ ਸ਼੍ਰੋਮਣੀ ਕਮੇਟੀ ਵੱਲੋਂ ਬਾਬਾ ਬਕਾਲਾ ਸਾਹਿਬ ਵਿਖੇ ਵਿਸ਼ਾਲ ਸਮਾਗਮ ???? ਕੇਂਦਰ ਸਰਕਾਰ ਬੰਦੀ ਸਿੰਘਾਂ ਦੀ ਰਿਹਾਈ ਦਾ ਫੈਸਲਾ ਤੁਰੰਤ ਲਾਗੂ ਕਰੇ : ਐਡਵੋਕੇਟ ਧਾਮੀ

350 ਸਾਲਾ ਸ਼ਹੀਦੀ ਸ਼ਤਾਬਦੀ ਸਬੰਧੀ ਸ਼੍ਰੋਮਣੀ ਕਮੇਟੀ ਵੱਲੋਂ ਬਾਬਾ ਬਕਾਲਾ ਸਾਹਿਬ ਵਿਖੇ ਵਿਸ਼ਾਲ ਸਮਾਗਮ ???? ਕੇਂਦਰ ਸਰਕਾਰ ਬੰਦੀ ਸਿੰਘਾਂ ਦੀ ਰਿਹਾਈ ਦਾ ਫੈਸਲਾ ਤੁਰੰਤ ਲਾਗੂ ਕਰੇ : ਐਡਵੋਕੇਟ ਧਾਮੀ

SHARE ARTICLE

129 Views

ਨਵੀਂ ਦਿੱਲੀ, 9 ਨਵੰਬਰ (ਮਨਪ੍ਰੀਤ ਸਿੰਘ ਖਾਲਸਾ):-ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਸਬੰਧੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਸਾਹਿਬ ਪਾਤਸ਼ਾਹੀ ਨੌਵੀਂ ਬਾਬਾ ਬਕਾਲਾ ਸਾਹਿਬ ਵਿਖੇ ਕਰਵਾਏ ਗਏ ਵਿਸ਼ਾਲ ਗੁਰਮਤਿ ਸਮਾਗਮ ਚ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਪਰਵਿੰਦਰਪਾਲ ਸਿੰਘ, ਮਿਸਲ ਸ਼ਹੀਦਾਂ ਤਰਨਾ ਦਲ ਦੇ ਮੁੱਖੀ ਬਾਬਾ ਜੋਗਾ ਸਿੰਘ ਸਮੇਤ ਪ੍ਰਮੁੱਖ ਸਖਸ਼ੀਅਤਾਂ ਅਤੇ ਵੱਡੀ ਗਿਣਤੀ ਸੰਗਤਾਂ ਨੇ ਹਾਜ਼ਰੀ ਭਰੀ। ਗੁਰਦੁਆਰਾ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਖੁੱਲੇ ਪੰਡਾਲ ਵਿੱਚ ਸਜੇ ਧਾਰਮਿਕ ਦੀਵਾਨ ਦੌਰਾਨ ਸ਼ਤਾਬਦੀ ਨੂੰ ਸਮਰਪਿਤ ਧਰਮ ਪ੍ਰਚਾਰ ਕਮੇਟੀ ਅਤੇ ਆਸਟ੍ਰੇਲੀਆ ਦੀ ਸਹਿਜ ਪਾਠ ਸੇਵਾ ਸੰਸਥਾ ਵੱਲੋਂ ਸੰਗਤ ਦੇ ਸਹਿਯੋਗ ਨਾਲ ਦੇਸ਼ ਦੁਨੀਆ ਅੰਦਰ ਆਰੰਭ ਕਰਵਾਏ ਗਏ 25 ਹਜ਼ਾਰ ਦੇ ਕਰੀਬ ਸਾਹਿਜ ਪਾਠਾਂ ਦੇ ਭੋਗ ਪਾਏ ਗਏ। ਇਸ ਮੌਕੇ ਵੱਡੀ ਗਿਣਤੀ ਵਿੱਚ ਸੰਗਤ ਨੇ ਸ਼ਮੂਲੀਅਤ ਕਰਕੇ ਪਾਵਨ ਗੁਰਬਾਣੀ ਦੇ ਪਾਠ ਕੀਤੇ ਤੇ ਗੁਰੂ ਸਾਹਿਬਾਨ ਪ੍ਰਤੀ ਸ਼ਰਧਾ ਤੇ ਸਤਿਕਾਰ ਭੇਟ ਕੀਤਾ। ਸਮਾਗਮ ਦੌਰਾਨ ਰਾਗੀ, ਪ੍ਰਚਾਰਕ, ਢਾਡੀ ਤੇ ਕਵੀਸ਼ਰ ਜਥਿਆਂ ਨੇ ਵੀ ਸੰਗਤਾਂ ਨਾਲ ਗੁਰ ਇਤਿਹਾਸ ਦੀ ਸਾਂਝ ਪਾਈ। ਇਸ ਦੌਰਾਨ ਪੁੱਜੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਸ਼ਹੀਦੀ ਸਿਰਫ ਸਿੱਖ ਇਤਿਹਾਸ ਦਾ ਹੀ ਨਹੀਂ, ਸਗੋਂ ਵਿਸ਼ਵ ਦੇ ਧਰਮ ਇਤਿਹਾਸ ਅੰਦਰ ਮਾਨਵੀ ਕਦਰਾਂ-ਕੀਮਤਾਂ ਦੀ ਰਖਵਾਲੀ ਲਈ ਇਕ ਅਦੁੱਤੀ ਘਟਨਾ ਵਜੋਂ ਦਰਜ ਹੈ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਦੀ ਸ਼ਹੀਦੀ ਸ਼ਤਾਬਦੀ ਸਬੰਧੀ 21 ਨਵੰਬਰ ਤੋਂ 29 ਨਵੰਬਰ ਤੱਕ ਸ੍ਰੀ ਅਨੰਦਪੁਰ ਸਾਹਿਬ ਵਿਖੇ ਜਿਥੇ ਵਿਸੇ਼ੇਸ਼ ਸਮਾਗਮ ਕੀਤੇ ਜਾਣੇ ਹਨ ਉਥੇ ਹੀ ਇਸ ਇਤਿਹਾਸਕ ਮੌਕੇ ਨਾਲ ਸੰਗਤਾਂ ਨੂੰ ਜੋੜਨ ਵਾਸਤੇ ਘਰ ਘਰ ਅੰਦਰ ਸਹਿਜ ਪਾਠ ਕਰਨ ਦੀ ਮੁਹਿੰਮ ਵਿੱਢੀ ਗਈ ਸੀ। ਜਿਸ ਤਹਿਤ ਅੱਜ 25 ਹਜਾਰ ਦੇ ਕਰੀਬ ਸੰਗਤਾਂ ਵੱਲੋਂ ਕੀਤੇ ਗਏ ਸਹਿਜ ਪਾਠਾਂ ਦੇ ਸਮੂਹਿਕ ਰੂਪ ਵਿਚ ਭੋਗ ਪਾ ਕੇ ਸੰਪੂਰਨਤਾ ਕੀਤੀ ਗਈ ਹੈ। ਇਸ ਦੇ ਦੂਜੇ ਪੜਾਅ ਤਹਿਤ ਸ੍ਰੀ ਅਨੰਦਪੁਰ ਸਾਹਿਬ ਵਿਖੇ 16 ਨਵੰਬਰ ਨੂੰ 35 ਹਜ਼ਾਰ ਦੇ ਕਰੀਬ ਸਹਿਜ ਪਾਠਾਂ ਦੇ ਭੋਗ ਪਾਏ ਜਾਣਗੇ। ਉਨ੍ਹਾਂ ਸੰਗਤਾਂ ਨੂੰ ਸ੍ਰੀ ਅਨੰਦਪੁਰ ਸਾਹਿਬ ਵਿਖੇ ਹੋ ਰਹੇ ਸਾਰੇ ਸ਼ਤਾਬਦੀ ਸਮਾਗਮਾਂ ਸਮੇਂ ਪਰਿਵਾਰਾਂ ਸਮੇਤ ਹਾਜ਼ਰ ਹੋਣ ਦੀ ਪ੍ਰੇਰਨਾ ਵੀ ਕੀਤੀ। ਇਕ ਸਵਾਲ ਦੇ ਜਵਾਬ ਵਿੱਚ ਐਡਵੋਕੇਟ ਧਾਮੀ ਨੇ ਕੇਂਦਰ ਸਰਕਾਰ ਨੂੰ ਆਪਣਾ 2019 ਦਾ ਬੰਦੀ ਸਿੰਘਾਂ ਦੀ ਰਿਹਾਈ ਦਾ ਫੈਸਲਾ ਤੁਰੰਤ ਲਾਗੂ ਕਰਨ ਲਈ ਆਖਿਆ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਸ਼ਹਾਦਤ ਦਾ 350 ਸਾਲਾ ਦਿਹਾੜਾ ਇਕ ਅਹਿਮ ਮੌਕਾ ਹੈ ਜਿਸ ਨੂੰ ਸਮਰਪਿਤ ਹੁੰਦਿਆਂ ਸਰਕਾਰ ਨੂੰ ਵੱਡਾ ਦਿਲ ਦਿਖਾਉਂਦਿਆਂ ਬੰਦੀ ਸਿੰਘਾਂ ਦੀ ਰਿਹਾਈ ਦਾ ਐਲਾਨ ਕਰਨਾ ਚਾਹੀਦਾ ਹੈ। ਪੰਜਾਬ ਸਰਕਾਰ ਵੱਲੋਂ ਕੀਤੇ ਜਾ ਰਹੇ ਸਮਾਗਮਾਂ ਸਬੰਧੀ ਸਵਾਲ ਦਾ ਜਵਾਬ ਦਿੰਦਿਆਂ ਐਡਵੋਕੇਟ ਧਾਮੀ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਕੀਤੇ ਜਾ ਰਹੇ ਸਮਾਗਮਾਂ ਸਮੇਂ ਸਾਰਿਆਂ ਨੂੰ ਖੁੱਲਾ ਸੱਦਾ ਹੈ ਅਤੇ ਸਰਕਾਰ ਨੂੰ ਵੱਖਰੇ ਧਾਰਮਿਕ ਸਮਾਗਮਾਂ ਦੀ ਥਾਂ ਵਿਕਾਸ ਕਾਰਜਾਂ ਵੱਲ ਧਿਆਨ ਦੇਣਾ ਚਾਹੀਦਾ ਹੈ।

khireyapunjab
Author: khireyapunjab

ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।

Leave a Reply

Your email address will not be published. Required fields are marked *

Latest News

ਸਿੱਖਾਂ ਦੇ ਰਾਜ ਕਰਨ ਦੇ ਦ੍ਰਿੜ ਸੰਕਲਪ ਨੂੰ ਸਮਰਪਿਤ “ਖਾਲਿਸਤਾਨ ਐਲਾਨਨਾਮਾ” ਅਧਿਕਾਰਤ ਤੌਰ ‘ਤੇ ਇੱਕ ਆਜ਼ਾਦ ਸਿੱਖ ਰਾਜ ‘ਖਾਲਿਸਤਾਨ’ ਦਾ ਐਲਾਨ: ਭਾਈ ਤਾਰਾ, ਭਾਈ ਭਿਓਰਾ 👉 29 ਅਪ੍ਰੈਲ 1986 ਨੂੰ ਪੇਸ਼ ਕੀਤਾ ਗਿਆ ਐਲਾਨਨਾਮਾ ਸਿੱਖਾਂ ਦੇ ਸਿਆਸੀ ਨਿਸ਼ਾਨੇ ਦਾ ਸਪਸ਼ਟ ਪ੍ਰਗਟਾਵਾ

ਅਖੰਡ ਕੀਰਤਨੀ ਜੱਥੇ ਦੇ ਪੰਜ ਪਿਆਰਿਆਂ ਵਲੋਂ ਨਿਸ਼ਕਾਮ ਕੀਰਤਨ ਦੀ ਮਰਿਆਦਾ ਨੂੰ ਬਹਾਲ ਕਰਣ ਦੇ ਫੈਸਲੇ ਨਾਲ ਇਕਜੁੱਟਤਾ ਦਾ ਪ੍ਰਗਟਾਵਾ 👉 ਗੁਰਦੁਆਰਾ ਰਾਮਸਰ ਸਾਹਿਬ ਵਿਖ਼ੇ ਚਲਦੇ ਕੀਰਤਨ ਵਿਚ ਜਬਰਦਸਤੀ ਖਲੱਲ ਪਾਉਣ ਵਾਲੇ ਕੀਰਤਨੀ ਸਿੰਘ ਦੀ ਸਖ਼ਤ ਨਿਖੇਧੀ