Home » ਨਵੀਂ ਦਿੱਲੀ » ਬਖ਼ਸ਼ੀ ਪਰਮਜੀਤ ਸਿੰਘ ਦੀ ਯਾਦ ਵਿੱਚ ਦੋ ਦਿਨੀ ਕੇਂਦਰੀ ਦਿੱਲੀ ਖੋ-ਖੋ ਮੁਕਾਬਲੇ ਦਾ ਆਯੋਜਨ

ਬਖ਼ਸ਼ੀ ਪਰਮਜੀਤ ਸਿੰਘ ਦੀ ਯਾਦ ਵਿੱਚ ਦੋ ਦਿਨੀ ਕੇਂਦਰੀ ਦਿੱਲੀ ਖੋ-ਖੋ ਮੁਕਾਬਲੇ ਦਾ ਆਯੋਜਨ

SHARE ARTICLE

78 Views

ਨਵੀਂ ਦਿੱਲੀ, 9 ਨਵੰਬਰ (ਮਨਪ੍ਰੀਤ ਸਿੰਘ ਖਾਲਸਾ):- ਦਿੱਲੀ ਦੀ ਸਿੱਖ ਰਾਜਨੀਤੀ ਵਿੱਚ ਆਪਣੀ ਵਿਲੱਖਣ ਪਛਾਣ ਰੱਖਣ ਵਾਲੇ ਬਖ਼ਸ਼ੀ ਪਰਿਵਾਰ ਵੱਲੋਂ ਮਰਹੂਮ ਬਖ਼ਸ਼ੀ ਪਰਮਜੀਤ ਸਿੰਘ ਦੀ ਯਾਦ ਵਿੱਚ ਕਰੋਲ ਬਾਗ, ਦਿੱਲੀ ਵਿੱਚ ਦੋ ਦਿਨੀ ਕੇਂਦਰੀ ਦਿੱਲੀ ਖੋ-ਖੋ ਮੁਕਾਬਲੇ ਦਾ ਆਯੋਜਨ ਕੀਤਾ ਗਿਆ। ਇਸ ਮੁਕਾਬਲੇ ਵਿੱਚ ਸੈਂਟ੍ਰਲ ਜ਼ੋਨ ਦੇ ਲਗਭਗ ਸਾਰੇ ਸਕੂਲਾਂ ਦੇ ਬੱਚਿਆਂ ਨੇ ਭਾਗ ਲਿਆ। ਵਿਜੇਤਾ ਟੀਮਾਂ ਨੂੰ ਬਖ਼ਸ਼ੀ ਪਰਿਵਾਰ ਦੇ ਨੇੜਲੇ ਮੰਜੀਤ ਸਿੰਘ ਜੀ ਕੇ, ਮਨਦੀਪ ਕੌਰ ਬਖ਼ਸ਼ੀ, ਅਮਨਜੀਤ ਸਿੰਘ ਬਖ਼ਸ਼ੀ, ਗੁੰਜੀਤ ਸਿੰਘ ਬਖ਼ਸ਼ੀ, ਦਿੱਲੀ ਕਮੇਟੀ ਦੇ ਸਾਬਕਾ ਮੈਂਬਰ ਪ੍ਰੋਫੈਸਰ ਹਰਮਿੰਦਰ ਸਿੰਘ ਅਤੇ ਬਖ਼ਸ਼ੀ ਪਰਿਵਾਰ ਦੇ ਹੋਰ ਮੈਂਬਰਾਂ ਵੱਲੋਂ ਸਨਮਾਨਿਤ ਕੀਤਾ ਗਿਆ। ਇਹ ਮੁਕਾਬਲਾ ਬਖ਼ਸ਼ੀ ਪਰਮਜੀਤ ਸਿੰਘ ਦੀ ਯਾਦ ਵਿੱਚ ਕੀਤਾ ਗਿਆ, ਜਿਨ੍ਹਾਂ ਦੀ ਬਰਸੀ 18 ਦਸੰਬਰ ਨੂੰ ਆ ਰਹੀ ਹੈ। ਪਰਿਵਾਰ ਵੱਲੋਂ ਹਰ ਸਾਲ ਇਹ ਕੋਸ਼ਿਸ਼ ਕੀਤੀ ਜਾਂਦੀ ਹੈ ਕਿ ਸਮਾਜ ਅਤੇ ਕੌਮ ਲਈ ਕੁਝ ਵੱਖਰਾ ਕੀਤਾ ਜਾਵੇ ਕਿਉਂਕਿ ਬਖ਼ਸ਼ੀ ਜਗਦੇਵ ਸਿੰਘ ਅਤੇ ਬਖ਼ਸ਼ੀ ਪਰਮਜੀਤ ਸਿੰਘ ਨੇ ਆਪਣੀ ਸਾਰੀ ਜ਼ਿੰਦਗੀ ਸਮਾਜਕ, ਧਾਰਮਿਕ ਅਤੇ ਰਾਜਨੀਤਿਕ ਕਾਰਜਾਂ ਵਿੱਚ ਬਿਤਾਈ। ਇਸ ਤਰ੍ਹਾਂ ਦੇ ਉਪਰਾਲਿਆਂ ਨਾਲ ਨੌਜਵਾਨ ਵਰਗ ਨੂੰ ਉਨ੍ਹਾਂ ਦੇ ਜੀਵਨ ਤੋਂ ਪ੍ਰੇਰਣਾ ਮਿਲਦੀ ਹੈ। ਬਖ਼ਸ਼ੀ ਪਰਿਵਾਰ ਵੱਲੋਂ ਇਹ ਮੁਕਾਬਲਾ ਨਵ ਹਿੰਦ ਪਬਲਿਕ ਸਕੂਲ ਵਿੱਚ ਕਰਵਾਇਆ ਗਿਆ। ਮਨਦੀਪ ਕੌਰ ਬਖ਼ਸ਼ੀ ਖੁਦ ਇਸੇ ਸਕੂਲ ਦੀ ਵਿਦਿਆਰਥਣ ਰਹੀ ਹੈ। ਉਨ੍ਹਾਂ ਦਾ ਮੰਨਣਾ ਹੈ ਕਿ ਖੇਡਾਂ ਦਾ ਸਾਡੇ ਜੀਵਨ ਵਿੱਚ ਮਹੱਤਵਪੂਰਨ ਸਥਾਨ ਹੈ — ਇਸ ਨਾਲ ਸਰੀਰ ਤੰਦਰੁਸਤ ਤੇ ਨਿਰੋਗ ਰਹਿੰਦਾ ਹੈ ਅਤੇ ਹੁਣ ਬੱਚੇ ਖੇਡਾਂ ਵਿੱਚ ਆਪਣਾ ਕਰੀਅਰ ਵੀ ਚੁਣ ਸਕਦੇ ਹਨ। ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਹੁਣ ਖੋ-ਖੋ ਵਰਗੀਆਂ ਖੇਡਾਂ ਦੇ ਖਿਡਾਰੀਆਂ ਲਈ ਵਿਸ਼ੇਸ਼ ਨੌਕਰੀਆਂ ਦਾ ਪ੍ਰਬੰਧ ਵੀ ਕੀਤਾ ਗਿਆ ਹੈ, ਜਿਸ ਨਾਲ ਬੱਚਿਆਂ ਦੀ ਖੇਡਾਂ ਪ੍ਰਤੀ ਰੁਚੀ ਲਗਾਤਾਰ ਵੱਧ ਰਹੀ ਹੈ।

khireyapunjab
Author: khireyapunjab

ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।

Leave a Reply

Your email address will not be published. Required fields are marked *

Latest News

ਸਿੱਖਾਂ ਦੇ ਰਾਜ ਕਰਨ ਦੇ ਦ੍ਰਿੜ ਸੰਕਲਪ ਨੂੰ ਸਮਰਪਿਤ “ਖਾਲਿਸਤਾਨ ਐਲਾਨਨਾਮਾ” ਅਧਿਕਾਰਤ ਤੌਰ ‘ਤੇ ਇੱਕ ਆਜ਼ਾਦ ਸਿੱਖ ਰਾਜ ‘ਖਾਲਿਸਤਾਨ’ ਦਾ ਐਲਾਨ: ਭਾਈ ਤਾਰਾ, ਭਾਈ ਭਿਓਰਾ 👉 29 ਅਪ੍ਰੈਲ 1986 ਨੂੰ ਪੇਸ਼ ਕੀਤਾ ਗਿਆ ਐਲਾਨਨਾਮਾ ਸਿੱਖਾਂ ਦੇ ਸਿਆਸੀ ਨਿਸ਼ਾਨੇ ਦਾ ਸਪਸ਼ਟ ਪ੍ਰਗਟਾਵਾ

ਅਖੰਡ ਕੀਰਤਨੀ ਜੱਥੇ ਦੇ ਪੰਜ ਪਿਆਰਿਆਂ ਵਲੋਂ ਨਿਸ਼ਕਾਮ ਕੀਰਤਨ ਦੀ ਮਰਿਆਦਾ ਨੂੰ ਬਹਾਲ ਕਰਣ ਦੇ ਫੈਸਲੇ ਨਾਲ ਇਕਜੁੱਟਤਾ ਦਾ ਪ੍ਰਗਟਾਵਾ 👉 ਗੁਰਦੁਆਰਾ ਰਾਮਸਰ ਸਾਹਿਬ ਵਿਖ਼ੇ ਚਲਦੇ ਕੀਰਤਨ ਵਿਚ ਜਬਰਦਸਤੀ ਖਲੱਲ ਪਾਉਣ ਵਾਲੇ ਕੀਰਤਨੀ ਸਿੰਘ ਦੀ ਸਖ਼ਤ ਨਿਖੇਧੀ