Home » ਨਵੀਂ ਦਿੱਲੀ » ਸ੍ਰੀ ਆਨੰਦਪੁਰ ਸਾਹਿਬ ਤੋਂ ਦਿੱਲੀ ਗੁਰਦੁਆਰਾ ਕਮੇਟੀ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ’ਧਰਮ ਰੱਖਿਅਕ ਯਾਤਰਾ’ ਨਗਰ ਕੀਰਤਨ ਦੇ ਰੂਪ ’ਚ ਆਰੰਭ ????14 ਨਵੰਬਰ ਨੂੰ ਅੰਬਾਲਾ ਤੋਂ ਸ਼ੁਰੂ ਹੋ ਕੇ ਸ਼ਾਮ ਨੂੰ ਪਹੁੰਚੇਗੀ ਗੁਰਦੁਆਰਾ ਸੀਸਗੰਜ ਸਾਹਿਬ ਦਿੱਲੀ

ਸ੍ਰੀ ਆਨੰਦਪੁਰ ਸਾਹਿਬ ਤੋਂ ਦਿੱਲੀ ਗੁਰਦੁਆਰਾ ਕਮੇਟੀ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ’ਧਰਮ ਰੱਖਿਅਕ ਯਾਤਰਾ’ ਨਗਰ ਕੀਰਤਨ ਦੇ ਰੂਪ ’ਚ ਆਰੰਭ ????14 ਨਵੰਬਰ ਨੂੰ ਅੰਬਾਲਾ ਤੋਂ ਸ਼ੁਰੂ ਹੋ ਕੇ ਸ਼ਾਮ ਨੂੰ ਪਹੁੰਚੇਗੀ ਗੁਰਦੁਆਰਾ ਸੀਸਗੰਜ ਸਾਹਿਬ ਦਿੱਲੀ

SHARE ARTICLE

75 Views

ਨਵੀਂ ਦਿੱਲੀ, 13 ਨਵੰਬਰ (ਮਨਪ੍ਰੀਤ ਸਿੰਘ ਖਾਲਸਾ): ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਅਤੇ ਉਹਨਾਂ ਨਾਲ ਸ਼ਹੀਦ ਹੋਏ ਮਹਾਨ ਗੁਰਸਿੱਖ ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਜੀ ਅਤੇ ਭਾਈ ਦਿਆਲਾ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ “ਧਰਮ ਰੱਖਿਅਕ ਯਾਤਰਾ” ਨਗਰ ਕੀਰਤਨ ਦੇ ਰੂਪ ਵਿੱਚ ਗੁਰਦੁਆਰਾ ਗੁਰੂ ਕੇ ਮਹਿਲ , ਸ੍ਰੀ ਆਨੰਦਪੁਰ ਸਾਹਿਬ ਤੋਂ ਧੰਨ ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਅਤੇ ਪੰਜ ਪਿਆਰਿਆਂ ਦੀ ਅਗਵਾਈ ਵਿੱਚ ਪੂਰੀ ਸ਼ਾਨੋ ਸ਼ੌਕਤ ਨਾਲ ਆਰੰਭ ਹੋਈ । ਇਹ ਯਾਤਰਾ ਅੱਜ 13 ਨਵੰਬਰ ਦੀ ਦੇਰ ਸ਼ਾਮ ਨੂੰ ਅੰਬਾਲਾ ਵਿਖੇ ਪਹੁੰਚੇਗੀ ਜਿਥੇ ਵਿਸ਼ਰਾਮ ਹੋਵੇਗਾ। ਇਸ ਉਪਰੰਤ ਯਾਤਰਾ ਸਵੇਰੇ 14 ਨਵੰਬਰ ਨੂੰ ਅੰਬਾਲਾ ਤੋਂ ਸ਼ੁਰੂ ਹੋ ਕੇ ਸ਼ਾਮ ਨੂੰ ਗੁਰਦੁਆਰਾ ਸੀਸਗੰਜ ਸਾਹਿਬ ਦਿੱਲੀ ਪਹੁੰਚੇਗੀ। ਇਥੇ 15 ਨਵੰਬਰ ਦੇ ਠਹਿਰਾਅ ਤੋਂ ਬਾਅਦ 16 ਨਵੰਬਰ ਨੂੰ ਯਾਤਰਾ ਦਿੱਲੀ ਵਿਚ ਨਗਰ ਕੀਰਤਨ ਦੇ ਰੂਪ ਵਿਚ ਆਰੰਭ ਹੋਵੇਗੀ ਅਤੇ 21 ਨਵੰਬਰ ਤੱਕ ਦਿੱਲੀ ਦੇ ਵੱਖ-ਵੱਖ ਭਾਗਾਂ ਵਿਚੋਂ ਹੁੰਦੀ ਹੋਈ ਗੁਰਦੁਆਰਾ ਸੀਸਗੰਜ ਸਾਹਿਬ ਵਿਖੇ ਹੀ ਸੰਪੰਨ ਹੋਵੇਗੀ।
ਇਸ ਬਾਰੇ ਜਾਣਕਾਰੀ ਦਿੰਦਿਆਂ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ, ਜਨਰਲ ਸਕੱਤਰ ਸਰਦਾਰ ਜਗਦੀਪ ਸਿੰਘ ਕਾਹਲੋਂ ਅਤੇ ਧਰਮ ਪ੍ਰਚਾਰ ਕਮੇਟੀ ਦੇ ਮੁਖੀ ਸਰਦਾਰ ਜਸਪ੍ਰੀਤ ਸਿੰਘ ਕਰਮਸਰ ਨੇ ਦੱਸਿਆ ਕਿ ਯਾਤਰਾ ਨੂੰ ਲੈ ਕੇ ਸੰਗਤਾਂ ਵਿਚ ਬਹੁਤ ਸ਼ਰਧਾ ਤੇ ਸਤਿਕਾਰ ਹੈ ਤੇ ਸੰਗਤਾਂ ਵੱਡੀ ਗਿਣਤੀ ਵਿਚ ਨਗਰ ਕੀਰਤਨ ਰੂਪੀ ਯਾਤਰਾ ਵਿਚ ਸ਼ਾਮਲ ਹੋ ਰਹੀਆਂ ਹਨ। ਉਹਨਾਂ ਦੱਸਿਆ ਕਿ ਯਾਤਰਾ ਵਿਚ ਨਿਹੰਗ ਸਿੰਘਾਂ ਦੇ ਜੱਥੇ ਸਮੇਤ ਦਲ ਪੰਥ ਦੀਆਂ ਵੱਖ-ਵੱਖ ਸੰਸਥਾਵਾਂ ਦੇ ਨੁਮਾਇੰਦੇ ਸ਼ਾਮਲ ਹਨ। ਉਹਨਾਂ ਦੱਸਿਆ ਕਿ ਨਗਰ ਕੀਰਤਨ ਵਿਚ ਗੱਤਕਾ ਪਾਰਟੀਆਂ ਸਮੇਤ ਅਨੇਕਾਂ ਪੰਥਕ ਨੁਮਾਇੰਦੇ ਸ਼ਾਮਲ ਹਨ। ਉਹਨਾਂ ਦੱਸਿਆ ਕਿ ਦਿੱਲੀ ਗੁਰਦੁਆਰਾ ਕਮੇਟੀ ਨੇ ਇਸ ਗੱਲ ਦੇ ਪੁਖ਼ਤਾ ਪ੍ਰਬੰਧ ਕੀਤੇ ਹਨ ਕਿ ਦਿੱਲੀ ਵਿਚ ਇਹ ਯਾਤਰਾ ਕੌਮੀ ਰਾਜਧਾਨੀ ਦੇ ਤਕਰੀਬਨ ਹਰ ਖੇਤਰ ਵਿਚੋਂ ਗੁਜ਼ਰੇ। ਉਹਨਾਂ ਕਿਹਾ ਕਿ ਸੰਗਤਾਂ ਵਿਚ ਇਸ ਨਗਰ ਕੀਰਤਨ ਨੂੰ ਲੈ ਕੇ ਬਹੁਤ ਉਤਸ਼ਾਹ ਹੈ ਕਿਉਂਕਿ ਜਿਸ ਥਾਂ ’ਤੇ ਆ ਕੇ ਕਸ਼ਮੀਰੀ ਪੰਡਤਾਂ ਨੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਨੂੰ ਆਪਣੀ ਫਰਿਆਦ ਕੀਤੀ ਸੀ, ਉਥੋਂ ਹੀਇਹ ਯਾਤਰਾ ਆਰੰਭ ਹੋਈ ਹੈ ਤੇ ਜਿਸ ਥਾਂ ’ਤੇ ਗੁਰੂ ਸਾਹਿਬ ਨੇ ਸ਼ਹਾਦਤ ਦਿੱਤੀ, ਉਥੇ ਆ ਕੇ ਇਹ ਯਾਤਰਾ ਸੰਪੰਨ ਹੋਵੇਗੀ। ਉਹਨਾਂ ਕਿਹਾ ਕਿ ਇਹ ਸੰਗਤਾਂ ਦੀ ਖੁਸ਼ਕਿਸਮਤੀ ਹੈ ਕਿ ਇਹ 350 ਸਾਲਾ ਸ਼ਹੀਦੀ ਦਿਹਾੜਾ ਉਹਨਾਂ ਦੇ ਜੀਵਨ ਕਾਲ ਵਿਚ ਆਇਆ ਹੈ ਜਿਸਨੂੰ ਮਨਾਉਣ ਦਾ ਸੁਭਾਗ ਉਹਨਾਂ ਨੂੰ ਪ੍ਰਾਪਤ ਹੋਇਆ ਹੈ। ਉਹਨਾਂ ਕਿਹਾ ਕਿ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਅਤੇ ਉਹਨਾਂ ਦੇ ਤਿੰਨ ਅਨਿੰਨ ਸੇਵਕਾਂ ਭਾਈ ਮਤੀ ਦਾਸ, ਭਾਈ ਸਤੀ ਦਾਸ ਤੇ ਭਾਈ ਦਿਆਲਾ ਜੀ ਦੀ ਸ਼ਹਾਦਤ ਦੀ ਇਹ ਵਰ੍ਹੇਗੰਢ ਬਹੁਤ ਵੱਡਾ ਮੌਕਾ ਹੈ ਜਦੋਂ ਸੰਗਤਾਂ ਗੁਰਬਾਣੀ ਨਾਲ ਜੁੜ ਕੇ ਗੁਰੂ ਘਰ ਦੀ ਸੇਵਾ ਦਾ ਸੁਭਾਗ ਪ੍ਰਾਪਤ ਕਰ ਰਹੀਆਂ ਹਨ। ਉਹਨਾਂ ਕਿਹਾ ਕਿ ਦਿੱਲੀ ਗੁਰਦੁਆਰਾ ਕਮੇਟੀ ਨੇ ਦਿੱਲੀ ਅਤੇ ਕੇਂਦਰ ਸਰਕਾਰ ਨਾਲ ਮਿਲ ਕੇ ਇਹ ਇਤਿਹਾਸਕ ਮੌਕਾ ਮਨਾਉਣ ਵਾਸਤੇ ਬਹੁਤ ਵੱਡੀ ਪੱਧਰ ’ਤੇ ਯੋਜਨਾਬੰਦੀ ਕੀਤੀ ਹੈ ਤੇ ਇਸ ਤਹਿਤ 23 ਤੋਂ 25 ਨਵੰਬਰ ਤੱਕ ਲਾਲ ਕਿਲ੍ਹੇ ’ਤੇ ਵੱਡੇ ਸਮਾਗਮ ਹੋਣ ਜਾ ਰਹੇ ਹਨ ਜਿਸ ਵਿਚ ਬਹੁਤ ਵੱਡੀ ਗਿਣਤੀ ਵਿਚ ਸੰਗਤਾਂ ਸ਼ਾਮਲ ਹੋਣਗੀਆਂ। ਉਹਨਾਂ ਕਿਹਾ ਕਿ ਉਹ ਦਿੱਲੀ ਦੀਆਂ ਸੰਗਤਾਂ ਦੇ ਧੰਨਵਾਦੀ ਹਨ ਜਿਹਨਾਂ ਨੇ ਦਿੱਲੀ ਗੁਰਦੁਆਰਾ ਕਮੇਟੀ ਨੂੰ ਹਮੇਸ਼ਾ ਭਰਪੂਰ ਸਹਿਯੋਗ ਦਿੱਤਾ ਹੈ ਤੇ ਅੱਗੇ ਵੀ ਦਿੰਦੀਆਂ ਰਹਿਣਗੀਆਂ।

khireyapunjab
Author: khireyapunjab

ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।

Leave a Reply

Your email address will not be published. Required fields are marked *

Latest News

ਸੰਯੁਕਤ ਕਿਸਾਨ ਮੋਰਚਾ ਵਲੋਂ 4 ਫਰਵਰੀ ਤੋਂ 11 ਫਰਵਰੀ ਤੱਕ ਮੋਦੀ ਅਤੇ ਟਰੰਪ ਦੇ ਪੁਤਲੇ ਸਾੜਨ ਦੀ ਅਪੀਲ 👉 ਮੋਦੀ ਸਰਕਾਰ ਦੇ ਸਾਮਰਾਜਵਾਦ ਅੱਗੇ ਪੂਰੀ ਤਰ੍ਹਾਂ ਸਮਰਪਣ ਦੀ ਸਖ਼ਤ ਨਿੰਦਾ 👉 ਅਮਰੀਕਾ ਨਾਲ ਵਪਾਰ ਸਮਝੌਤਾ ਭਾਰਤੀ ਕਿਸਾਨਾਂ ਨੂੰ ਕਰ ਦੇਵੇਗਾ ਤਬਾਹ

ਮੋਦੀ ਅਤੇ ਸ਼ਾਹ ਪੰਜਾਬੀਆਂ ਤੇ ਸਿੱਖਾਂ ਵਿਚ ਜ਼ੇਕਰ ਵਿਚਰਣਾ ਲੋੜਦੇ ਹਨ, ਤਾਂ ਪਹਿਲਾਂ ਆਪਣੇ ਕੀਤੇ ਗੁਨਾਹਾਂ ਨੂੰ ਪ੍ਰਵਾਨ ਕਰਕੇ ਉਸਦੀ ਸਜ਼ਾ ਭੁਗਤਣ: ਮਾਨ 👉 8 ਹਜਾਰ ਪੁਲਿਸ ਮੁਲਾਜਮਾਂ ਦੀ ਸੁਰੱਖਿਆ ਵਿਚ ਪੰਜਾਬ ਅੰਦਰ ਵਿਚਰਨਾ ਮਨੁੱਖਤਾ ਵਿਰੋਧੀ ਕਾਲੇ ਕਾਰਨਾਮਿਆ ਬਦੌਲਤ ਵੱਡਾ ਡਰ