Home » Blog » ਗੁਰਦੁਆਰਾ ਰਾਠੀ ਕੇ ਸਾਹਿਬ ਮਰਹਾਣਾ ਵਿਖੇ ਚੜ੍ਹਦੀ ਕਲਾ ਨਾਲ ਹੋਏ ਧਾਰਮਿਕ ਮੁਕਾਬਲੇ ਸਮਾਪਤ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸਕੂਲਾਂ ਦੇ ਪ੍ਰਿੰਸੀਪਲ ਅਧਿਆਪਕ ਸਾਹਿਬਾਨ ਦਾ ਕੀਤਾ ਗਿਆ ਧੰਨਵਾਦ

ਗੁਰਦੁਆਰਾ ਰਾਠੀ ਕੇ ਸਾਹਿਬ ਮਰਹਾਣਾ ਵਿਖੇ ਚੜ੍ਹਦੀ ਕਲਾ ਨਾਲ ਹੋਏ ਧਾਰਮਿਕ ਮੁਕਾਬਲੇ ਸਮਾਪਤ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸਕੂਲਾਂ ਦੇ ਪ੍ਰਿੰਸੀਪਲ ਅਧਿਆਪਕ ਸਾਹਿਬਾਨ ਦਾ ਕੀਤਾ ਗਿਆ ਧੰਨਵਾਦ

SHARE ARTICLE

72 Views

ਪੱਟੀ 13 ਨਵੰਬਰ (ਜਗਜੀਤ ਸਿੰਘ) ਸ਼ਹੀਦ ਭਾਈ ਤਾਰੂ ਸਿੰਘ ਗੁਰਮਤਿ ਪ੍ਰਚਾਰ ਐਂਡ ਵੈਲਫੇਅਰ ਸੁਸਾਇਟੀ ਰਜਿ ਪੰਜਾਬ ਵੱਲੋਂ ਗੁਰੂ ਤੇਗ ਬਹਾਦਰ ਸਾਹਿਬ ਜੀ , ਭਾਈ ਮਤੀ ਦਾਸ, ਭਾਈ ਸਤੀ ਦਾਸ , ਭਾਈ ਦਿਆਲਾ ਜੀ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਅਤੇ ਬਾਬਾ ਰਤਨ ਦੇਵ ਜੀ ਦੀ ਸਲਾਨਾ ਯਾਦ ਨੂੰ ਸਮਰਪਿਤ ਗੁਰਦੁਆਰਾ ਰਾਠੀਕੇ ਸਾਹਿਬ ਮਰਹਾਣਾ ਵਿਖੇ ਗੁਰਦੁਆਰਾ ਪ੍ਰਬੰਧਕ ਕਮੇਟੀ, ਐਨਆਰਆਈ ਨੌਜਵਾਨ ਵੀਰ ਅਤੇ ਇਲਾਕੇ ਦੇ ਪ੍ਰਚਾਰਕ ਸਾਹਿਬਾਨ ਦੇ ਸਹਿਯੋਗ ਨਾਲ ਬੱਚਿਆਂ ਦੇ ਦਸਤਾਰ, ਦੁਮਾਲਾ, ਗੁਰਬਾਣੀ ਕੰਠ ਅਤੇ ਸਵਾਲ ਜਵਾਬ ਮੁਕਾਬਲੇ ਕਰਵਾਏ ਗਏ , ਜਿਸ ਵਿੱਚ ਸ਼ਹੀਦ ਮਨਜੀਤ ਸਿੰਘ ਹਾਈ ਸਕੂਲ ਠੱਠੀਆਂ ਮਹੰਤਾਂ, ਬਾਬਾ ਈਸ਼ਰ ਸਿੰਘ ਸੀਨੀਅਰ ਸੈਕੈਂਡਰੀ ਸਕੂਲ, ਸ੍ਰੀ ਗੁਰੂ ਹਰਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਮਰਹਾਣਾ , ਗੁਰੂ ਗੋਬਿੰਦ ਸਿੰਘ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਸਰਹਾਲੀ ਅਤੇ ਇਲਾਕੇ ਦੀਆਂ ਸੰਗਤਾਂ ਨੇ ਵੱਧ ਚੜ ਕੇ ਹਿੱਸਾ ਲਿਆ। ਗੁਰਬਾਣੀ ਕੰਠ ਮੁਕਾਬਲੇ ਦੀ ਪਹਿਲੇ ਗਰੁੱਪ ਵਿੱਚੋਂ ਸਿਮਰਨਜੀਤ ਕੌਰ ਗੁਰੂ ਗੋਬਿੰਦ ਸਿੰਘ ਖਾਲਸਾ ਸੀਨੀਅਰ ਸੈਕੈਂਡਰੀ ਸਕੂਲ ਸਰਹਾਲੀ ਨੇ ਪਹਿਲਾ, ਜਸਪ੍ਰੀਤ ਸਿੰਘ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਮਰਹਾਣਾ ਨੇ ਦੂਸਰਾ, ਜਸ਼ਨਪ੍ਰੀਤ ਕੌਰ ਸ਼ਹੀਦ ਮਨਜੀਤ ਸਿੰਘ ਸਰਕਾਰੀ ਹਾਈ ਸਕੂਲ ਠੱਠੀਆਂ ਮਹੰਤਾਂ ਨੇ ਤੀਸਰਾ ਸਥਾਨ ਅਤੇ ਦੂਸਰੇ ਗਰੁੱਪ ਵਿੱਚੋਂ ਇੰਦਰਪਾਲ ਸਿੰਘ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਨੇ ਪਹਿਲਾ, ਕੋਮਲਪ੍ਰੀਤ ਕੌਰ ਦੂਸਰਾ ਅਤੇ ਅਨਮੋਲ ਪ੍ਰੀਤ ਕੌਰ ਗੁਰੂ ਗੋਬਿੰਦ ਸਿੰਘ ਗੁਰੂ ਗੋਬਿੰਦ ਸਿੰਘ ਖਾਲਸਾ ਸੀਨੀਅਰ ਸੈਕੈਂਡਰੀ ਸਕੂਲ ਨੇ ਤੀਸਰਾ ਸਥਾਨ ਹਾਸਲ ਕੀਤਾ। ਇਸੇ ਤਰ੍ਹਾਂ ਸਵਾਲ ਜਵਾਬ ਮੁਕਾਬਲੇ ਵਿੱਚੋਂ ਗੁਰੂ ਗੋਬਿੰਦ ਸਿੰਘ ਖਾਲਸਾ ਸੀਨੀਅਰ ਸੈਕੈਂਡਰੀ ਸਕੂਲ ਸਰਹਾਲੀ ਦੀ ਟੀਮ ਨੇ ਪਹਿਲਾ , ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਮਰਹਾਣਾ ਦੀ ਟੀਮ ਨੇ ਦੂਸਰਾ ਅਤੇ ਸ਼ਹੀਦ ਮਨਜੀਤ ਸਿੰਘ ਸਰਕਾਰੀ ਹਾਈ ਸਕੂਲ ਠੱਠੀਆਂ ਮਹੰਤਾਂ ਨੇ ਤੀਸਰਾ ਸਥਾਨ ਹਾਸਲ ਕੀਤਾ। ਦਸਤਾਰ ਦੁਮਾਲੇ ਮੁਕਾਬਲੇ ਵਿੱਚ ਚਾਰ ਗਰੁੱਪ ਬਣਾਈ ਗਏ। ਇਸੇ ਤਰ੍ਹਾਂ ਇਹਨਾਂ ਸਾਰਿਆਂ ਮੁਕਾਬਲਿਆਂ ਦੇ ਵਿੱਚ ਬਣਾਏ ਗਏ ਗਰੁੱਪਾਂ ਵਿੱਚੋਂ ਪਹਿਲੇ, ਦੂਸਰੇ ਅਤੇ ਤੀਸਰੇ ਸਥਾਨ ਤੇ ਆਉਣ ਵਾਲੇ ਬੱਚਿਆਂ ਨੂੰ ਸ਼ੀਲਡਾਂ ਅਤੇ ਧਾਰਮਿਕ ਸਾਹਿਤ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਦੇ ਨਾਲ ਹੀ ਹਰੇਕ ਗਰੁੱਪ ਵਿੱਚੋਂ ਪਹਿਲੇ ਸਥਾਨ ਤੇ ਆਉਣ ਵਾਲੀ ਟੀਮ ਨੂੰ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਵੱਲੋਂ ਨਗਦ ਰਾਸ਼ੀ ਵੀ ਦਿੱਤੀ ਗਈ। ਇਸ ਸਮਾਗਮ ਵਿੱਚ ਸੁਸਾਇਟੀ ਵੱਲੋਂ ਉਚੇਚੇ ਤੌਰ ਤੇ ਪਹੁੰਚੇ ਪ੍ਰਚਾਰਕ ਭਾਈ ਜਗਜੀਤ ਸਿੰਘ ਅਹਿਮਦਪੁਰ, ਮੀਤ ਸਕੱਤਰ ਭਾਈ ਹਰਚਰਨ ਸਿੰਘ ਉਬੋਕੇ, ਭਾਈ ਨਿੰਦਰਪਾਲ ਸਿੰਘ ਇਨਚਾਰਜ ਮਾਲਵਾ ਜੋਨ, ਹਰਮਨ ਦੀਪ ਸਿੰਘ, ਹੁਸ਼ਨਦੀਪ ਸਿੰਘ ਅਤੇ ਸੁਖਮਨਦੀਪ ਸਿੰਘ ਭਿੱਖੀਵਿੰਡ ਬੱਚਿਆਂ ਨਾਲ ਵਿਚਾਰ ਸਾਂਝੇ ਕਰਦਿਆਂ ਕਿਹਾ ਕਿ ਇਸ ਇਸ ਸਾਲ ਸ੍ਰਿਸ਼ਟੀ ਦੀ ਚਾਦਰ ਗੁਰੂ ਤੇਗ ਬਹਾਦਰ ਸਾਹਿਬ ਅਤੇ ਉਨਾਂ ਦੇ ਪਿਆਰੇ ਗੁਰਸਿੱਖਾਂ ਦੀ ਮਨਾਈ ਜਾ ਰਹੀ ਸ਼ਤਾਬਦੀ ਦਾ ਸੁਨੇਹਾ ਘਰ ਘਰ ਵਿੱਚ ਪਹੁੰਚਾਉਣ ਦੇ ਲਈ ਸੁਸਾਇਟੀ ਦੇ ਮੈਂਬਰ ਸਾਹਿਬਾਨ ਕਾਮਯਾਬ ਹੋਏ ਹਨ। ਗੁਰੂ ਸਾਹਿਬ ਜੀ ਦਾ ਲੁਕਾਈ ਨੂੰ ਆਪਣੇ ਕਲਾਵੇ ਵਿੱਚ ਲੈ ਕੇ ਔਰੰਗਜ਼ੇਬ ਦੇ ਕੱਟੜਪੁਣੇ ਵਾਲੇ ਰਵਈਏ ਤੋਂ ਬਚਾਉਣਾ ਸਮਾਜਿਕ ,ਧਾਰਮਿਕ ਏਕਤਾ ਦੀ ਹਾਮੀ ਭਰਦਾ ਹੈ। ਸੁਸਾਇਟੀ ਦੇ ਕਨਵੀਨਰ ਭਾਈ ਸੰਦੀਪ ਸਿੰਘ ਖਾਲੜਾ, ਪ੍ਰਧਾਨ ਭਾਈ ਸੰਤੋਖ ਸਿੰਘ ਪੱਟੀ, ਮੀਤ ਪ੍ਰਧਾਨ ਭਾਈ ਹੀਰਾ ਸਿੰਘ ਸੋਹਲ, ਸਕੱਤਰ ਭਾਈ ਨਿਰਮਲ ਸਿੰਘ ਸੁਰ ਸਿੰਘ, ਖਜਾਨਚੀ ਭਾਈ ਗੁਰਜੰਟ ਸਿੰਘ ਭਿੱਖੀਵਿੰਡ ,ਦਸਤਾਰ ਕੋਆਰਡੀਨੇਟਰ ਹਰਪ੍ਰੀਤ ਸਿੰਘ, ਹਰਜੀਤ ਸਿੰਘ ਲਹਿਰੀ, ਆਕਾਸ਼ਦੀਪ ਸਿੰਘ, ਜਿਲਾ ਕੋਆਰਡੀਨੇਟਰ ਭਾਈ ਮਨਦੀਪ ਸਿੰਘ ਘੋਲੀਆਂ ਕਲਾਂ, ਪ੍ਰਚਾਰਕ ਭਾਈ ਸੁਖਵਿੰਦਰ ਸਿੰਘ ਖਾਲੜਾ, ਭਾਈ ਗੁਰਮੀਤ ਸਿੰਘ ਮਾਲੂਵਾਲ, ਸਾਜਨ ਪ੍ਰੀਤ ਸਿੰਘ, ਵਜੀਰ ਸਿੰਘ ਆਸਲ ਵੱਲੋਂ ਗੁਰਦੁਆਰਾ ਪ੍ਰਬੰਧਕ ਕਮੇਟੀ, ਸਕੂਲਾਂ ਦੇ ਪ੍ਰਿੰਸੀਪਲ ਅਤੇ ਬੱਚਿਆਂ ਨੂੰ ਲੈ ਕੇ ਪਹੁੰਚੇ ਅਧਿਆਪਕ ਸਾਹਿਬਾਨ ਦਾ ਵਿਸ਼ੇਸ਼ ਤੌਰ ਤੇ ਧੰਨਵਾਦ ਕਰਦਿਆਂ ਭਵਿੱਖ ਵਿੱਚ ਇਸੇ ਤਰ੍ਹਾਂ ਸਹਿਯੋਗ ਦੇਣ ਲਈ ਬੇਨਤੀ ਕੀਤੀ। ਉਹਨਾਂ ਵੱਲੋਂ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਅਤੇ ਸਹਿਯੋਗੀ ਸੰਗਤਾਂ ਦਾ ਵਿਸ਼ੇਸ਼ ਤੌਰ ਤੇ ਸ਼ੀਲਡਾਂ ਦੇ ਕੇ ਸਨਮਾਨਿਤ ਕੀਤਾ ਗਿਆ। ਗੁਰਦੁਆਰਾ ਸਾਹਿਬ ਦੇ ਪ੍ਰਧਾਨ ਬਲਜੀਤ ਸਿੰਘ, ਗ੍ਰੰਥੀ ਭਾਈ ਜੋਗਾ ਸਿੰਘ, ਪੰਥਕ ਕਵੀਸ਼ਰ ਭਾਈ ਤਸਬੀਰ ਸਿੰਘ, ਡਾਕਟਰ ਮਨਜੀਤ ਸਿੰਘ , ਚਰਨਜੀਤ ਸਿੰਘ, ਭਾਈ ਬਿਕਰਮਜੀਤ ਸਿੰਘ, ਸਰਪੰਚ ਐਡਵੋਕੇਟ ਹੀਰਾ ਸਿੰਘ, ਬੀਬੀ ਪ੍ਰਦੀਪ ਕੌਰ, ਬੀਬੀ ਭੁਪਿੰਦਰ ਕੌਰ, ਬੀਬੀ ਗੁਰਜਿੰਦਰ ਕੌਰ , ਬੀਬੀ ਕੁਲਵਿੰਦਰ ਕੌਰ, ਬੀਬੀ ਲਖਵਿੰਦਰ ਕੌਰ ਅਤੇ ਬੀਬੀ ਰਾਜਵਿੰਦਰ ਕੌਰ ਨੇ ਸੋਸਾਇਟੀ ਵੱਲੋਂ ਕੀਤੇ ਜਾ ਰਹੇ ਕਾਰਜਾਂ ਦੀ ਭਰਪੂਰ ਸ਼ਲਾਘਾ ਕਰਦਿਆਂ ਇਹਨਾਂ ਨੂੰ ਨਿਰੰਤਰ ਜਾਰੀ ਰੱਖਣ ਲਈ ਪ੍ਰੇਰਿਤ ਕੀਤਾ ਅਤੇ ਭਵਿੱਖ ਵਿੱਚ ਵੀ ਆਪਣੇ ਨਗਰ ਵਿੱਚ ਇਸੇ ਤਰ੍ਹਾਂ ਦੇ ਕਾਰਜ ਕਰਵਾਉਣ ਦਾ ਭਰੋਸਾ ਦਵਾਇਆ। ਅਖੀਰ ਤੇ ਅਜੀਤ ਅਖਬਾਰ ਤੇ ਪੱਤਰਕਾਰ ਸੰਜੀਵ ਕੁੰਦਰਾ ਦਾ ਵਿਸ਼ੇਸ਼ ਤੌਰ ਤੇ ਸਨਮਾਨ ਕੀਤਾ ਗਿਆ। ਇਲਾਕੇ ਦੀਆਂ ਸੰਗਤਾਂ ਵੱਡੀ ਗਿਣਤੀ ਵਿੱਚ ਹਾਜ਼ਰ ਸਨ ਜਿਨਾਂ ਨੇ ਗੁਰੂ ਕੇ ਲੰਗਰ ਦਾ ਭਰਪੂਰ ਆਨੰਦ ਮਾਣਿਆ।

khireyapunjab
Author: khireyapunjab

ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।

Leave a Reply

Your email address will not be published. Required fields are marked *

Latest News

ਸੰਯੁਕਤ ਕਿਸਾਨ ਮੋਰਚਾ ਵਲੋਂ 4 ਫਰਵਰੀ ਤੋਂ 11 ਫਰਵਰੀ ਤੱਕ ਮੋਦੀ ਅਤੇ ਟਰੰਪ ਦੇ ਪੁਤਲੇ ਸਾੜਨ ਦੀ ਅਪੀਲ 👉 ਮੋਦੀ ਸਰਕਾਰ ਦੇ ਸਾਮਰਾਜਵਾਦ ਅੱਗੇ ਪੂਰੀ ਤਰ੍ਹਾਂ ਸਮਰਪਣ ਦੀ ਸਖ਼ਤ ਨਿੰਦਾ 👉 ਅਮਰੀਕਾ ਨਾਲ ਵਪਾਰ ਸਮਝੌਤਾ ਭਾਰਤੀ ਕਿਸਾਨਾਂ ਨੂੰ ਕਰ ਦੇਵੇਗਾ ਤਬਾਹ

ਮੋਦੀ ਅਤੇ ਸ਼ਾਹ ਪੰਜਾਬੀਆਂ ਤੇ ਸਿੱਖਾਂ ਵਿਚ ਜ਼ੇਕਰ ਵਿਚਰਣਾ ਲੋੜਦੇ ਹਨ, ਤਾਂ ਪਹਿਲਾਂ ਆਪਣੇ ਕੀਤੇ ਗੁਨਾਹਾਂ ਨੂੰ ਪ੍ਰਵਾਨ ਕਰਕੇ ਉਸਦੀ ਸਜ਼ਾ ਭੁਗਤਣ: ਮਾਨ 👉 8 ਹਜਾਰ ਪੁਲਿਸ ਮੁਲਾਜਮਾਂ ਦੀ ਸੁਰੱਖਿਆ ਵਿਚ ਪੰਜਾਬ ਅੰਦਰ ਵਿਚਰਨਾ ਮਨੁੱਖਤਾ ਵਿਰੋਧੀ ਕਾਲੇ ਕਾਰਨਾਮਿਆ ਬਦੌਲਤ ਵੱਡਾ ਡਰ