Home » ਨਵੀਂ ਦਿੱਲੀ » ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਸਿੰਘ ਸਭਾ ਰਾਜੌਰੀ ਗਾਰਡਨ ਵੱਲੋਂ ਨਿਕਾਲਿਆ ਗਿਆ ਨਗਰ ਕੀਰਤਨ

ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਸਿੰਘ ਸਭਾ ਰਾਜੌਰੀ ਗਾਰਡਨ ਵੱਲੋਂ ਨਿਕਾਲਿਆ ਗਿਆ ਨਗਰ ਕੀਰਤਨ

SHARE ARTICLE

54 Views

ਨਵੀਂ ਦਿੱਲੀ, 16 ਨਵੰਬਰ (ਮਨਪ੍ਰੀਤ ਸਿੰਘ ਖਾਲਸਾ):- ਗੁਰਦੁਆਰਾ ਸ਼੍ਰੀ ਗੁਰੂ ਸਿੰਘ ਸਭਾ ਰਾਜੌਰੀ ਗਾਰਡਨ ਵੱਲੋਂ ਸੰਗਤ ਦੇ ਸਹਿਯੋਗ ਨਾਲ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਉੱਪਰ ਨਗਰ ਕੀਰਤਨ ਨਿਕਾਲਿਆ ਗਿਆ, ਜੋ ਸਵੇਰੇ ਗੁਰਦੁਆਰਾ ਜੇ-ਬਲਾਕ ਤੋਂ ਸ਼ੁਰੂ ਹੋ ਕੇ ਸਾਰੇ ਰਾਜੌਰੀ ਗਾਰਡਨ ਦਾ ਭ੍ਰਮਣ ਕਰਦਾ ਹੋਇਆ ਸ਼ਾਮ ਦੇ ਵੇਲੇ ਗੁਰਦੁਆਰਾ ਰਾਜੌਰੀ ਗਾਰਡਨ ਵਿੱਚ ਆ ਕਰ ਸਮਾਪਤ ਹੋਇਆ। ਨਗਰ ਕੀਰਤਨ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰਛਾਇਆ ਹੇਠ ਨਿਕਲਿਆ ਜਿਸ ਦੀ ਅਗਵਾਈ ਪੰਜ ਪਿਆਰੇ ਸਾਹਿਬਾਨ ਨੇ ਕੀਤੀ। ਨਗਰ ਕੀਰਤਨ ਵਿੱਚ ਗੁਰੂ ਨਾਨਕ ਪਬਲਿਕ ਸਕੂਲ ਰਾਜੌਰੀ ਗਾਰਡਨ ਦੇ ਬੱਚਿਆਂ ਨੇ ਗੁਰਬਾਣੀ ਕੀਰਤਨ, ਬੈਂਡ ਅਤੇ ਗਤਕੇ ਦੀ ਪ੍ਰਦਰਸ਼ਨੀ ਦੇ ਕੇ ਸੰਗਤ ਦਾ ਖ਼ਾਸ ਧਿਆਨ ਆਪਣੀ ਵੱਲ ਖਿੱਚਿਆ। ਨਗਰ ਕੀਰਤਨ ਦੀ ਰਵਾਨਗੀ ਦੇ ਸਮੇਂ ਦਿੱਲੀ ਸਰਕਾਰ ਵਿੱਚ ਮੰਤਰੀ ਅਤੇ ਸਥਾਨਕ ਵਿਧਾਇਕ ਮਨਜਿੰਦਰ ਸਿੰਘ ਸਿਰਸਾ ਪਹੁੰਚੇ ਅਤੇ ਗੁਰਦੁਆਰਾ ਸਾਹਿਬ ਦੇ ਪ੍ਰਧਾਨ ਹਰਮਨਜੀਤ ਸਿੰਘ, ਜਨਰਲ ਸਕੱਤਰ ਮਨਜੀਤ ਸਿੰਘ ਖੰਨਾ, ਐਚ. ਐਸ. ਭਾਟੀਆ, ਪ੍ਰੀਤ ਪ੍ਰਤਾਪ ਸਿੰਘ, ਹਰਜੀਤ ਸਿੰਘ ਰਾਜਾ ਬਖ਼ਸ਼ੀ, ਸੁੰਦਰ ਸਿੰਘ ਨਾਰੰਗ, ਹਰਨੀਕ ਸਿੰਘ, ਅਜੀਤਪਾਲ ਸਿੰਘ ਮੋਂਗਾ, ਜਗਜੀਤ ਸਿੰਘ ਆਦਿ ਦੇ ਨਾਲ ਮਿਲ ਕੇ ਨਗਰ ਕੀਰਤਨ ਨੂੰ ਰਵਾਨਾ ਕੀਤਾ। ਸ. ਹਰਮਨਜੀਤ ਸਿੰਘ ਨੇ ਦੱਸਿਆ ਕਿ ਰਾਜੌਰੀ ਗਾਰਡਨ ਹੀ ਨਹੀਂ ਸਗੋਂ ਨੇੜਲੇ ਇਲਾਕਿਆਂ ਦੀ ਸੰਗਤ ਨੂੰ ਵੀ ਰਾਜੌਰੀ ਗਾਰਡਨ ਤੋਂ ਨਿਕਲਣ ਵਾਲੇ ਨਗਰ ਕੀਰਤਨ ਦਾ ਬੇਸਬਰੀ ਨਾਲ ਇੰਤਜ਼ਾਰ ਰਹਿੰਦਾ ਹੈ ਅਤੇ ਸੰਗਤ ਪੂਰੀ ਸ਼ਰਧਾ ਨਾਲ ਨਗਰ ਕੀਰਤਨ ਦਾ ਸਵਾਗਤ ਕਰਦੀ ਹੈ। ਉਨ੍ਹਾਂ ਕਿਹਾ ਕਿ ਇਸ ਵਾਰ ਸੰਗਤ ਨੂੰ ਅਪੀਲ ਕੀਤੀ ਗਈ ਸੀ ਕਿ ਨਗਰ ਕੀਰਤਨ ਵਿੱਚ ਸਟਾਲਾਂ ਦੇ ਨਾਲ ਨਾਲ ਆਪਣੀ ਦਸਵੰਧ ਨੂੰ ਬੱਚਿਆਂ ਦੀ ਸਿੱਖਿਆ ਅਤੇ ਲੋੜਵੰਦਾਂ ਦੀ ਭਲਾਈ ਦੇ ਕੰਮਾਂ ’ਚ ਲਗਾਇਆ ਜਾਵੇ। ਸੰਗਤ ਨੇ ਪ੍ਰਬੰਧਕਾਂ ਦੀ ਅਪੀਲ ਨੂੰ ਸਵੀਕਾਰਿਆ, ਜਿਸ ਲਈ ਸੰਗਤ ਵਧਾਈ ਦੀ ਪਾਤਰ ਹੈ। ਇਸ ਮੌਕੇ ਸਿੱਖ ਯੂਥ ਫਾਊਂਡੇਸ਼ਨ ਦੀ ਪੂਰੀ ਟੀਮ ਨੇ ਨਗਰ ਕੀਰਤਨ ਦੌਰਾਨ ਸਟਾਲਾਂ ਆਦਿ ਤੋਂ ਬਣਣ ਵਾਲੇ ਕੂੜੇ ਨੂੰ ਚੁੱਕਣ ਦੀ ਸੇਵਾ ਬਖੂਬੀ ਨਿਭਾਈ, ਜਿਸ ਕਰਕੇ ਨਗਰ ਕੀਰਤਨ ਤੋਂ ਬਾਅਦ ਵੀ ਸੜਕਾਂ ਪੂਰੀ ਤਰ੍ਹਾਂ ਸਾਫ਼ ਦਿਖ ਰਹੀਆਂ ਸਨ।

khireyapunjab
Author: khireyapunjab

ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।

Leave a Reply

Your email address will not be published. Required fields are marked *

Latest News

ਸੰਯੁਕਤ ਕਿਸਾਨ ਮੋਰਚਾ ਵਲੋਂ 4 ਫਰਵਰੀ ਤੋਂ 11 ਫਰਵਰੀ ਤੱਕ ਮੋਦੀ ਅਤੇ ਟਰੰਪ ਦੇ ਪੁਤਲੇ ਸਾੜਨ ਦੀ ਅਪੀਲ 👉 ਮੋਦੀ ਸਰਕਾਰ ਦੇ ਸਾਮਰਾਜਵਾਦ ਅੱਗੇ ਪੂਰੀ ਤਰ੍ਹਾਂ ਸਮਰਪਣ ਦੀ ਸਖ਼ਤ ਨਿੰਦਾ 👉 ਅਮਰੀਕਾ ਨਾਲ ਵਪਾਰ ਸਮਝੌਤਾ ਭਾਰਤੀ ਕਿਸਾਨਾਂ ਨੂੰ ਕਰ ਦੇਵੇਗਾ ਤਬਾਹ

ਮੋਦੀ ਅਤੇ ਸ਼ਾਹ ਪੰਜਾਬੀਆਂ ਤੇ ਸਿੱਖਾਂ ਵਿਚ ਜ਼ੇਕਰ ਵਿਚਰਣਾ ਲੋੜਦੇ ਹਨ, ਤਾਂ ਪਹਿਲਾਂ ਆਪਣੇ ਕੀਤੇ ਗੁਨਾਹਾਂ ਨੂੰ ਪ੍ਰਵਾਨ ਕਰਕੇ ਉਸਦੀ ਸਜ਼ਾ ਭੁਗਤਣ: ਮਾਨ 👉 8 ਹਜਾਰ ਪੁਲਿਸ ਮੁਲਾਜਮਾਂ ਦੀ ਸੁਰੱਖਿਆ ਵਿਚ ਪੰਜਾਬ ਅੰਦਰ ਵਿਚਰਨਾ ਮਨੁੱਖਤਾ ਵਿਰੋਧੀ ਕਾਲੇ ਕਾਰਨਾਮਿਆ ਬਦੌਲਤ ਵੱਡਾ ਡਰ