ਜਰਮਨੀ 16 ਨਵੰਬਰ (ਖਿੜਿਆ ਪੰਜਾਬ) ਗੁਰਦੁਆਰਾ ਸ੍ਰੀ ਗੁਰੂ ਨਾਨਕ ਦਰਬਾਰ ਨਿਊਂਨਕਿਰਚਨ (ਜਰਮਨੀ) ਵਿਖੇ ਗੁਰੂ ਨਾਨਕ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਦਿਹਾੜਾ ਬੜੀ ਸ਼ਰਧਾ ਭਾਵਨਾ ਦੇ ਨਾਲ ਸੰਗਤਾਂ ਦੇ ਵੱਲੋਂ ਮਨਾਇਆ ਗਿਆ, ਇਸ ਵਕਤ ਰੱਖੇ ਗਏ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ , ਉਪਰੰਤ ਉਚੇਚੇ ਤੌਰ ਤੇ ਇੰਡੀਆ ਦੀ ਧਰਤੀ ਤੋਂ ਪਹੁੰਚੇ ਗੁਰਮਤਿ ਐਜੂਕੇਸ਼ਨ ਟਰੱਸਟ ਦੇ ਪ੍ਰਚਾਰਕ ਭਾਈ ਗੁਰਜੋਤ ਸਿੰਘ ਨਲਵੀ ਹੋਰਾਂ ਨੇ ਸੰਗਤਾਂ ਨੂੰ ਗੁਰੂ ਨਾਨਕ ਸਾਹਿਬ ਜੀ ਦੇ ਜੀਵਨ ਅਤੇ ਉਹਨਾਂ ਦੀਆਂ ਪ੍ਰਚਾਰ ਫੇਰੀਆਂ ਅਤੇ ਉਦੇਸ਼ ਤੋਂ ਜਾਣੂੰ ਕਰਵਾਇਆ ਉਹਨਾਂ ਦੱਸਿਆ ਕਿ ਗੁਰੂ ਨਾਨਕ ਸਾਹਿਬ ਜੀ ਦੇ ਵਕਤ ਆਰਥਿਕ, ਸਮਾਜਿਕ ਅਤੇ ਰਾਜਨੀਤਕ ਹਾਲਾਤ ਠੀਕ ਨਹੀਂ ਸਨ, ਗੁਰੂ ਨਾਨਕ ਸਾਹਿਬ ਜੀ ਉਹਨਾਂ ਲੋਕਾਂ ਕੋਲ ਗਏ ਅਤੇ ਅਗਿਆਨਤਾ ਰੂਪੀ ਹਨੇਰੇ ਵਿੱਚੋਂ ਕੱਢ ਕੇ ਗਿਆਨ ਰੂਪੀ ਚਾਨਣ ਜਨਤਾ ਨੂੰ ਬਖਸ਼ਿਆ, ਉਪਰੰਤ ਉਚੇਚੇ ਤੌਰ ਤੇ ਪਹੁੰਚੇ ਰਾਗੀ ਜਥਾ ਭਾਈ ਲਖਬੀਰ ਸਿੰਘ ਜੀ ਰਾਜਪੁਰਾ ਨੇ ਅੰਮ੍ਰਿਤਮਈ ਬਾਣੀ ਦੇ ਕੀਰਤਨ ਨਾਲ ਆਈਆਂ ਸੰਗਤਾਂ ਨੂੰ ਨਿਹਾਲ ਕੀਤਾ। ਇਸ ਤੋਂ ਬਾਅਦ ਗੁਰਦੁਆਰਾ ਸਾਹਿਬ ਦੇ ਗ੍ਰੰਥੀ ਭਾਈ ਸੰਦੀਪ ਸਿੰਘ ਖਾਲੜਾ ਦੇ ਵੱਲੋਂ ਗੁਰਬਾਣੀ ਕੀਰਤਨ ਅਤੇ ਗੁਰਮਤਿ ਵਿਚਾਰਾਂ ਦੇ ਰਾਹੀਂ ਨਿਹਾਲ ਕੀਤਾ ਇਸ ਵਕਤ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁੱਖ ਸੇਵਾਦਾਰ ਭਾਈ ਲਖਬੀਰ ਸਿੰਘ ਮੰਗੀ ਅਤੇ ਗ੍ਰੰਥੀ ਭਾਈ ਸੰਦੀਪ ਸਿੰਘ ਖਾਲੜਾ ਦੇ ਵੱਲੋਂ ਪਹੁੰਚੇ ਪ੍ਰਚਾਰਕ ਭਾਈ ਗੁਰਜੋਤ ਸਿੰਘ ਨਲਵੀ ਅਤੇ ਰਾਗੀ ਜਥਾ ਭਾਈ ਲਖਬੀਰ ਸਿੰਘ ਰਾਜਪੁਰਾ ਦਾ ਸਨਮਾਨ ਚਿੰਨ ਦੇ ਕੇ ਸਨਮਾਨਿਤ ਕੀਤਾ ਗਿਆ ਉਤੇ ਆਈਆਂ ਸੰਗਤਾਂ ਦਾ ਤਹਿ ਦਿਲੋਂ ਧੰਨਵਾਦ ਕੀਤਾ ਅਰਦਾਸ ਹੁਕਮਨਾਮੇ ਤੋਂ ਬਾਅਦ ਗੁਰੂ ਕੇ ਲੰਗਰ ਅਤੁੱਟ ਵਰਤੇ।
Author: khireyapunjab
ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।









