Home » ਸੰਸਾਰ » ਭਾਈ ਹਰਦੀਪ ਸਿੰਘ ਨਿੱਝਰ ਦੀ ਸ਼ਹਾਦਤ ਨੂੰ 870 ਦਿਨ ਪੂਰੇ ਹੋਣ ਤੇ ਭਾਰਤੀ ਅੰਬੈਸੀ ਮੂਹਰੇ ਵਿਰੋਧ ਪ੍ਰਦਰਸ਼ਨ ???? ਭਾਰਤੀ ਅੰਬੈਸੀ ਵੈਨਕੂਵਰ ਦੇ ਸਾਹਮਣੇ ਟੀਮ ਨਿੱਝਰ ਸੋਸਾਇਟੀ ਬਣਾਉਣ ਦਾ ਕੀਤਾ ਗਿਆ ਐਲਾਨ

ਭਾਈ ਹਰਦੀਪ ਸਿੰਘ ਨਿੱਝਰ ਦੀ ਸ਼ਹਾਦਤ ਨੂੰ 870 ਦਿਨ ਪੂਰੇ ਹੋਣ ਤੇ ਭਾਰਤੀ ਅੰਬੈਸੀ ਮੂਹਰੇ ਵਿਰੋਧ ਪ੍ਰਦਰਸ਼ਨ ???? ਭਾਰਤੀ ਅੰਬੈਸੀ ਵੈਨਕੂਵਰ ਦੇ ਸਾਹਮਣੇ ਟੀਮ ਨਿੱਝਰ ਸੋਸਾਇਟੀ ਬਣਾਉਣ ਦਾ ਕੀਤਾ ਗਿਆ ਐਲਾਨ

SHARE ARTICLE

182 Views

 

ਨਵੀਂ ਦਿੱਲੀ 19 ਨਵੰਬਰ (ਮਨਪ੍ਰੀਤ ਸਿੰਘ ਖਾਲਸਾ):-ਕੌਮ ਦੇ ਸ਼ਹੀਦ ਭਾਈ ਹਰਦੀਪ ਸਿੰਘ ਨਿੱਝਰ ਜਿੰਨਾਂ ਨੂੰ 18 ਜੂਨ 2023 ਨੂੰ ਗੁਰੂ ਨਾਨਕ ਸਿੱਖ ਗੁਰਦੁਆਰਾ ਸਾਹਿਬ ਦੀ ਪਾਰਕਿੰਗ ਦੇ ਵਿੱਚ ਗੋਲੀਆਂ ਮਾਰ ਕੇ ਸ਼ਹੀਦ ਕੀਤਾ ਗਿਆ ਸੀ, ਉਹਨਾਂ ਦੀ ਸ਼ਹਾਦਤ ਨੂੰ ਸਮਰਪਿਤ ਅਤੇ ਇੰਨਸਾਫ ਦੀ ਪ੍ਰਾਪਤੀ ਲਈ ਹਰ ਮਹੀਨੇ ਦੀ 18 ਤਰੀਕ ਨੂੰ ਵੈਨਕੂਵਰ ਵਿਖੇ ਭਾਰਤੀ ਅੰਬੈਸੀ ਵਿਖੇ ਭਾਰੀ ਰੋਸ- ਮੁਜਾਹਿਰਾ ਕੀਤਾ ਜਾਂਦਾ ਹੈ।ਭਾਈ ਨਰਿੰਦਰ ਸਿੰਘ ਰੰਧਾਵਾ ਨੇ ਦਸਿਆ ਕਿ 18 ਨਵੰਬਰ ਨੂੰ ਜਦੋਂ ਭਾਈ ਨਿੱਝਰ ਦੀ ਸ਼ਹੀਦੀ ਨੂੰ 870 ਦਿਨ ਪੂਰੇ ਹੋਏ, ਉਸ ਨੂੰ ਸਮਰਪਿਤ ਕੈਨੇਡਾ ਦੀਆਂ ਸਿੱਖ-ਸੰਗਤਾਂ ਵੱਲੋਂ ਭਾਰੀ ਰੋਸ-ਪ੍ਰਦਰਸ਼ਨ ਕੀਤਾ ਗਿਆ ਜਿਸ ਦੌਰਾਨ ਖਾਲਿਸਤਾਨ ਜ਼ਿੰਦਾਬਾਦ ਦੇ ਨਾਅਰਿਆਂ ਨਾਲ ਗੂੰਜਾਂ ਪਾਈਆਂ ਗਈਆਂ ਨਾਲ-ਨਾਲ ਭਾਰਤੀ ਕੌਂਸਲੇਟ ਨੂੰ ਬੰਦ ਕਰਨ ਅਤੇ ਭਾਰਤੀ ਰਾਜਦੂਤ ਜੋ ਕਿ ਭਾਈ ਹਰਦੀਪ ਸਿੰਘ ਦੀ ਸ਼ਹਾਦਤ ਵਿੱਚ ਸ਼ਾਮਲ ਨੇ ਅਤੇ ਭਗੌੜੇ ਹਨ ਉਹਨਾਂ ਨੂੰ ਕੈਨੇਡਾ ਲਿਆ ਕੇ ਕਟਹਿਰੇ ਵਿੱਚ ਖੜੇ ਕਰਨ ਦੀ ਵੀ ਮੰਗ ਵੀ ਜ਼ੋਰਾਂ ਨਾਲ ਕੀਤੀ ਗਈ । ਇਸ ਮੌਕੇ ਭਾਰਤੀ ਅੰਬੈਸੀ ਵੈਨਕੂਵਰ ਦੇ ਸਾਹਮਣੇ ਟੀਮ ਨਿੱਝਰ ਸੋਸਾਇਟੀ ਬਣਾਉਣ ਦਾ ਐਲਾਨ ਕੀਤਾ ਗਿਆ ਜੋ ਕਿ ਕੈਨੇਡਾ ਵਿਚ ਸਿੱਖਾਂ ਦੇ ਮਸਲਿਆਂ ਉਪਰ ਕੰਮਕਾਰ ਕਰੇਗੀ । ਇਸ ਰੋਸ- ਪ੍ਰਦਰਸ਼ਨ ਦੌਰਾਨ ਭਾਰਤੀ ਝੰਡਾ ਦੀ ਬੇਹੂਰਮਤੀ ਕੀਤੀ ਗਈ ਅਤੇ “ਭਾਰਤੀ ਸ਼ਰਾਫ਼ਤ ਖਾਨਾ ਬੰਦ ਕਰੋ” ਦੇ ਨਾਅਰੇ ਲਾਏ ਗਏ । ਇਸ ਮੌਕੇ ਭਾਈ ਰੰਧਾਵਾ ਨੇ ਦਸਿਆ ਕਿ ਰੈਫਰੰਡਮ ਦੇ ਅਗਲੇ ਪੜਾਅ ਦੇ ਵੋਟ ਜੋ ਕਿ 23 ਨਵੰਬਰ ਨੂੰ ਕੈਨੇਡਾ ਦੇ ਓਟਵਾ ਵਿਖ਼ੇ ਹੋਣੇ ਹਨ, ਦੀ ਸਫਲਤਾ ਲਈ 20 ਨਵੰਬਰ ਨੂੰ ਅਖੰਡ ਪਾਠ ਸਾਹਿਬ ਜੀ ਆਰੰਭ ਹੋਣਗੇ ਜਿਨ੍ਹਾਂ ਦੇ ਭੋਗ 22 ਨਵੰਬਰ ਨੂੰ ਪਾਏ ਜਾਣਗੇ । ਉਨ੍ਹਾਂ ਇਸ ਮੌਕੇ ਕੈਨੇਡੀਅਨ ਸੰਗਤਾਂ ਨੂੰ ਭਾਰੀ ਗਿਣਤੀ ਵਿਚ ਓਟਵਾ ਪਹੁੰਚ ਕੇ ਰੈਫਰੰਡਮ ਨੂੰ ਸਫਲ ਬਣਾਉਣ ਦੀ ਅਪੀਲ ਕੀਤੀ । ਭਾਰਤੀ ਅੰਬੈਸੀ ਮੂਹਰੇ ਕੀਤੇ ਗਏ ਪ੍ਰਦਰਸ਼ਨ ਦੌਰਾਨ ਗੁਰੂ ਘਰ ਦੇ ਪ੍ਰਬੰਧਕ ਭਾਈ ਗੁਰਮੀਤ ਸਿੰਘ ਤੂਰ, ਭਾਈ ਨਰਿੰਦਰ ਸਿੰਘ ਰੰਧਾਵਾ, ਭਾਈ ਅਵਤਾਰ ਸਿੰਘ ਖਹਿਰਾ, ਟੀਮ ਨਿੱਜਰ ਤੋ ਭਾਈ ਦਲਜੀਤ ਸਿੰਘ, ਭਾਈ ਅਜੈਪਾਲ ਸਿੰਘ, ਭਾਈ ਰਜਿੰਦਰ ਸਿੰਘ, ਬਾਬਾ ਜੈਗ ਸਿੱਧੂ, ਭਾਈ ਮਨਜਿੰਦਰ ਸਿੰਘ, ਭਾਈ ਰਜਿੰਦਰ ਸਿੰਘ ਨੱਤ, ਭਾਈ ਰਣਜੀਤ ਸਿੰਘ ਚਾਹਲ, ਕਰਨੈਲ ਸਿੰਘ ਟੁੱਟ ਸਮੇਤ ਵਡੀ ਗਿਣਤੀ ਵਿਚ ਸੰਗਤਾਂ ਨੇ ਹਾਜ਼ਿਰੀ ਭਰ ਕੇ ਆਪਣਾ ਰੋਸ ਪ੍ਰਗਟ ਕੀਤਾ ਸੀ ।

khireyapunjab
Author: khireyapunjab

ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।

Leave a Reply

Your email address will not be published. Required fields are marked *

Latest News

ਜਰਮਨੀ ਦੇ ਗੁਰਦੁਆਰਾ ਪ੍ਰਬੰਧਕਾਂ, ਸਿੱਖ ਪ੍ਰਚਾਰਕਾਂ ਤੇ ਸੁਹਿਰਦ ਸਿੱਖਾਂ ਦੀ ਇਤਿਹਾਸਕ ਪੰਥਕ ਇਕੱਤਰਤਾ ਗੁਰਮਤਿ ਪ੍ਰਚਾਰ, ਨੌਜਵਾਨੀ ਨੂੰ ਸਿੱਖੀ ਨਾਲ ਜੋੜਨ ਅਤੇ ਜਰਮਨੀ ਵਿੱਚ ਸਿੱਖਾਂ ਨੂੰ ਦਰਪੇਸ਼ ਚੁਣੌਤੀਆਂ ਦੇ ਹੱਲ ਲਈ 31 ਮੈਂਬਰੀ ਕਮੇਟੀ ਦਾ ਗਠਨ

ਜਰਮਨੀ ਦੀ ਧਰਤੀ ’ਤੇ ਪੰਜਾਬੀ ਧੀਆਂ ਦਾ ਮਾਣ: ਹਰਪ੍ਰੀਤ ਕੌਰ ਤੇ ਕੌਮਲਪ੍ਰੀਤ ਕੌਰ ‘Movers of Tomorrow Award’ ਲਈ ਨਾਮਜ਼ਦ ਜਰਮਨੀ ਦੇ ਬਿਹਤਰ ਭਵਿੱਖ ਲਈ ਯੋਗਦਾਨ ਪਾ ਰਹੀਆਂ ਦੋ ਪੰਜਾਬੀ ਨੌਜਵਾਨੀਆਂ ਨੂੰ ਮਿਲਿਆ ਵੱਡਾ ਸਨਮਾਨ — ਹੁਣ ਪੰਜਾਬੀ ਭਾਈਚਾਰੇ ਦੀ ਵਾਰੀ

ਅੱਜ 20 ਸਤੰਬਰ ਪਿੰਡ ਭੁੱਚਰ ਖੁਰਦ ਵਿੱਚ ਆਜ਼ਾਦੀ ਘੁਲਾਟੀਏ ਜਥੇਦਾਰ ਤੇਜਾ ਸਿੰਘ ਭੁੱਚਰ ਦੀ 2 ਅਕਤੂਬਰ ਨੂੰ ਮਨਾਈ ਜਾ ਰਹੀ ਸਾਲਾਨਾ ਬਰਸੀ ਸਮਾਗਮ ਸੰਬੰਧੀ ਤਿਆਰੀਆਂ ਦਾ ਜਾਇਜਾ ਲੈਂਦੇ ਜਥੇਦਾਰ ਤੇਜਾ ਸਿੰਘ ਭੁੱਚਰ ਦੇ ਪੋਤਰੇ ਭੁਪਿੰਦਰ ਸਿੰਘ ਭੁੱਚਰ, ਸੁਰਜੀਤ ਸਿੰਘ ਭੁੱਚਰ ਅਤੇ ਰਘੁਬੀਰ ਸਿੰਘ ਭੁੱਚਰ