Home » ਨਵੀਂ ਦਿੱਲੀ » ਗੁਰੂ ਤੇਗ ਬਹਾਦਰ ਸਾਹਿਬ ਅਤੇ ਉਨ੍ਹਾਂ ਦੇ ਅਨਿੰਨ ਸਿੱਖਾਂ ਦੀ ਸ਼ਹਾਦਤ ਨੂੰ ਸਮਰਪਿਤ ਸ਼ਹੀਦੀ ਸਮਾਗਮ ਲਾਲ ਕਿੱਲੇ ਤੇ ਹੋਏ ਸ਼ੁਰੂ: ਬੀਬੀ ਰਣਜੀਤ ਕੌਰ

ਗੁਰੂ ਤੇਗ ਬਹਾਦਰ ਸਾਹਿਬ ਅਤੇ ਉਨ੍ਹਾਂ ਦੇ ਅਨਿੰਨ ਸਿੱਖਾਂ ਦੀ ਸ਼ਹਾਦਤ ਨੂੰ ਸਮਰਪਿਤ ਸ਼ਹੀਦੀ ਸਮਾਗਮ ਲਾਲ ਕਿੱਲੇ ਤੇ ਹੋਏ ਸ਼ੁਰੂ: ਬੀਬੀ ਰਣਜੀਤ ਕੌਰ

SHARE ARTICLE

124 Views

ਨਵੀਂ ਦਿੱਲੀ 21 ਨਵੰਬਰ (ਮਨਪ੍ਰੀਤ ਸਿੰਘ ਖਾਲਸਾ): ਧਰਮ ਦੀ ਰੱਖਿਆ ਲਈ ਸ਼ਹਾਦਤ ਦੇਣ ਵਾਲੇ ਪੰਥ ਦੇ ਨੌਵੇਂ ਗੁਰੂ ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਅਤੇ ਉਨ੍ਹਾਂ ਦੇ ਅਨਿੰਨ ਸਿੱਖ ਭਾਈ ਮਤੀਦਾਸ ਜੀ, ਭਾਈ ਸਤੀਦਾਸ ਜੀ ਅਤੇ ਭਾਈ ਦਿਆਲਾ ਜੀ ਦੀ 350 ਸਾਲਾ ਸ਼ਹਾਦਤ ਸ਼ਤਾਬਦੀ ਨੂੰ ਸਮਰਪਿਤ ਦਿੱਲੀ ਸਿੱਖ ਗੁਰਦੁਆਰਾ ਕਮੇਟੀ ਵਲੋਂ ਦਿੱਲੀ ਸਰਕਾਰ ਦੇ ਸਹਿਯੋਗ ਨਾਲ ਲਾਲ ਕਿਲਾ ਅਤੇ ਹੋਰ ਵੱਖ ਵੱਖ ਗੁਰਦੁਆਰਾ ਸਾਹਿਬਾਨ ਵਿਖ਼ੇ ਸ਼ਰਧਾਂਜਲੀ ਸਮਾਗਮ ਕਰਵਾਏ ਜਾ ਰਹੇ ਹਨ । ਬੀਬੀ ਰਣਜੀਤ ਕੌਰ ਸੀਨੀਅਰ ਮੈਂਬਰ ਦਿੱਲੀ ਗੁਰਦੁਆਰਾ ਕਮੇਟੀ ਨੇ ਮੀਡੀਆ ਨੂੰ ਜਾਰੀ ਕੀਤੇ ਇਕ ਬਿਆਨ ਰਾਹੀਂ ਦਸਿਆ ਕਿ ਇਸ ਮੌਕੇ ਲਾਲ ਕਿਲਾ ਵਿਖ਼ੇ ਪ੍ਰੋਗਰਾਮ ਸ਼ੁਰੂ ਹੋ ਗਏ ਹਨ ਜਿਨ੍ਹਾਂ ਵਿਚ ਬੱਚਿਆਂ ਨੇ ਗੁਰਬਾਣੀ ਦਾ ਜਸ ਗਾਇਨ ਕੀਤਾ ਤੇ ਅਖਾੜੇ ਜਥੇਆਂ ਨੇ ਆਪਣੇ ਜੌਹਰ ਦਿਖਾਏ । 25 ਨਵੰਬਰ ਨੂੰ ਮਹਾਨ ਨਗਰ ਕੀਰਤਨ ਗੁਰਦੁਆਰਾ ਸੀਸ ਗੰਜ ਸਾਹਿਬ ਤੋਂ ਸਜਾਇਆ ਜਾਏਗਾ ਜਿਸ ਦੀ ਸਮਾਪਤੀ ਗੁਰਦੁਆਰਾ ਰਕਾਬ ਗੰਜ ਸਾਹਿਬ ਵਿਖ਼ੇ ਹੋਵੇਗੀ ਉਪਰੰਤ ਗੁਰਦੁਆਰਾ ਰਕਾਬ ਗੰਜ ਸਾਹਿਬ ਦੇ ਲੱਖੀ ਸ਼ਾਹ ਵਣਜਾਰਾ ਹਾਲ ਵਿਖ਼ੇ 26 ਤਰੀਕ ਨੂੰ ਵਿਸ਼ੇਸ਼ ਦੀਵਾਨ ਸਜਾਏ ਜਾਣਗੇ ਜਿਸ ਵਿਚ ਪੰਥ ਪ੍ਰਸਿੱਧ ਰਾਗੀ ਜੱਥੇ ਹਾਜ਼ਿਰੀਆਂ ਭਰ ਕੇ ਸੰਗਤਾਂ ਨੂੰ ਗੁਰਬਾਣੀ ਨਾਲ ਜੋੜਨਗੇ । ਲਾਲ ਕਿੱਲੇ ਉਪਰ 23-24-25 ਨਵੰਬਰ ਨੂੰ ਸ਼ਾਮ ਵੇਲੇ ਵਿਸ਼ੇਸ਼ ਕੀਰਤਨ ਦਰਬਾਰ, ਕਵੀ ਦਰਬਾਰ ਅਤੇ ਗੱਤਕੇ ਦੇ ਅਖਾੜੇ ਸੱਜਣਗੇ ਤੇ ਇੰਨ੍ਹਾ ਪ੍ਰੋਗਰਾਮਾਂ ਵਿਚ ਦੇਸ਼ ਦੇ ਪ੍ਰਧਾਨਮੰਤਰੀ, ਗ੍ਰਿਹਮੰਤਰੀ ਦੇ ਨਾਲ ਹੋਰ ਵੱਖ ਵੱਖ ਨੇਤਾ ਅਤੇ ਪਤਵੰਤੇ ਸੱਜਣ ਹਾਜ਼ਿਰੀਆਂ ਭਰਣਗੇ । ਸੰਗਤਾਂ ਨੂੰ ਸਮੂਹ ਪ੍ਰੋਗਰਾਮਾਂ ਅੰਦਰ ਵੱਧ ਚੜ੍ਹ ਕੇ ਹਿੱਸਾ ਲੈਣ ਦੀ ਅਪੀਲ ਕੀਤੀ ਜਾਂਦੀ ਹੈ ।

khireyapunjab
Author: khireyapunjab

ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।

Leave a Reply

Your email address will not be published. Required fields are marked *

Latest News

ਪੰਜਾਬ ਸਰਕਾਰ ਵੱਲੋਂ ਬੇਅਦਬੀਆਂ ਸਬੰਧੀ ਐਕਟ ਦੀ ਸ਼ਬਦਾਵਲੀ ਸਿੱਧੇ ਤੌਰ ’ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਨ ਵਾਲੀ- ਗਿਆਨੀ ਅਮਰਜੀਤ ਸਿੰਘ 👉 ਐਕਟ ਗੁਰੂ ਗ੍ਰੰਥ ਅਤੇ ਗੁਰੂ ਪੰਥ ਨੂੰ ਚੁਣੌਤੀ ਦੇਣ ਵਾਲੀ ਸਿਆਸੀ ਸਾਜ਼ਿਸ਼-ਐਡਵੋਕੇਟ ਧਾਮੀ