ਖਾਲੜਾ 22 ਨਵੰਬਰ (ਖਿੜਿਆ ਪੰਜਾਬ) ਸ਼ਹੀਦ ਭਾਈ ਤਾਰੂ ਸਿੰਘ ਗੁਰਮਤਿ ਪ੍ਰਚਾਰ ਐਂਡ ਵੈਲਫੇਅਰ ਸੁਸਾਇਟੀ ਰਜਿ ਪੰਜਾਬ ਵੱਲੋਂ ਗੁਰੂ ਤੇਗ ਬਹਾਦਰ ਸਾਹਿਬ ਭਾਈ ਮਤੀ ਦਾਸ ਭਾਈ ਸਤੀ ਦਾਸ ਅਤੇ ਭਾਈ ਦਿਆਲਾ ਜੀ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਅਤੇ ਸਿੱਖ ਰਾਜ ਦੇ ਮੁਦੱਈ ਬਾਬਾ ਸ਼ਾਮ ਸਿੰਘ ਨਾਰਲਾ ਜੀ ਦੇ ਜੋੜ ਮੇਲੇ ਨੂੰ ਸਮਰਪਿਤ ਗੁਰਦੁਆਰਾ ਬਾਬਾ ਸ਼ਾਮ ਸਿੰਘ ਪਿੰਡ ਨਾਰਲਾ ਨੇੜੇ ਪਹੂਵਿੰਡ ਵਿਖੇ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਇਲਾਕਾ ਨਿਵਾਸੀ ਸੰਗਤਾਂ ਦੇ ਸਹਿਯੋਗ ਨਾਲ ਦਿਨ ਸੋਮਵਾਰ ਸਵੇਰੇ 10 ਵਜੇ ਤੋਂ ਲੈ ਕੇ ਦੁਪਹਿਰ 12 ਵਜੇ ਤੱਕ ਬੱਚਿਆਂ ਦੀ ਦਸਤਾਰ ਦੁਮਾਲਾ ਮੁਕਾਬਲੇ ਕਰਵਾਏ ਜਾ ਰਹੇ ਹਨ ਜਿਸ ਵਿੱਚ ਪੰਜਵੀਂ ਜਮਾਤ ਤੋਂ ਲੈ ਕੇ ਬਾਰਵੀਂ ਜਮਾਤ ਤੱਕ ਦੇ ਲੜਕੀ ਅਤੇ ਲੜਕੀਆਂ ਭਾਗ ਲੈ ਸਕਦੇ ਹਨ। ਇਹਨਾਂ ਉਪਰੋਕਤ ਸ਼ਬਦਾਂ ਦਾ ਪ੍ਰਗਟਾਵਾ ਸੁਸਾਇਟੀ ਦੇ ਕਨਵੀਨਰ ਭਾਈ ਸੰਦੀਪ ਸਿੰਘ ਖਾਲੜਾ ਪ੍ਰਧਾਨ ਭਾਈ ਸੰਤੋਖ ਸਿੰਘ ਪੱਟੀ ਅਤੇ ਸਿੱਖ ਪ੍ਰਚਾਰਕ ਭਾਈ ਜਗਜੀਤ ਸਿੰਘ ਅਹਿਮਦਪੁਰ ਵੱਲੋਂ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕੀਤਾ ਗਿਆ। ਉਨਾਂ ਨੇ ਕਿਹਾ ਕਿ ਸੁਸਾਇਟੀ ਦੇ ਇਸ ਸਾਲ ਦੇ ਸਾਰੇ ਕਾਰਜ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ 350 ਸਾਲਾਂ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਹਨ। ਸਾਡਾ ਸਭਨਾਂ ਦਾ ਫਰਜ ਬਣਦਾ ਹੈ ਕਿ ਮਨੁੱਖੀ ਅਧਿਕਾਰਾਂ ਦੇ ਰਖਵਾਲੇ ਸ੍ਰਿਸ਼ਟੀ ਦੀ ਚਾਦਰ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਉਪਦੇਸ਼ਾਂ ਅਤੇ ਸਿੱਖਿਆਵਾਂ ਤੋਂ ਜਿੱਥੇ ਸਾਨੂੰ ਆਪ ਜਾਣੂ ਹੋਣ ਦੀ ਲੋੜ ਹੈ ਉਥੇ ਨਾਲ ਹੀ ਆਪਣੀ ਆਉਣ ਵਾਲੀ ਪਨੀਰੀ ਨੂੰ ਵੀ ਉਹਨਾਂ ਤੋਂ ਜਾਣੂ ਕਰਾਉਣਾ ਅੱਤ ਜਰੂਰੀ ਹੈ। ਸੋ ਨਗਰ ਨਿਵਾਸੀਆਂ ਅਤੇ ਨੌਜਵਾਨਾਂ ਦਾ ਸਲਾਘਾਯੋਗ ਉਪਰਾਲਾ ਹੈ, ਜਿਸ ਵਿੱਚ ਸਾਨੂੰ ਸਭਨਾਂ ਨੂੰ ਆਪਣੇ ਬੱਚਿਆਂ ਨੂੰ ਲੈ ਕੇ ਪਹੁੰਚਣਾ ਚਾਹੀਦਾ ਹੈ। ਉਨਾਂ ਨੇ ਇਲਾਕੇ ਦੇ ਸਕੂਲਾਂ ਦੇ ਪ੍ਰਿੰਸੀਪਲ ਅਤੇ ਸੰਗਤਾਂ ਨੂੰ ਵੱਡੀ ਗਿਣਤੀ ਵਿੱਚ ਆਪਣੇ ਬੱਚਿਆਂ ਸਮੇਤ ਪਿੰਡ ਨਾਰਲਾ ਵਿਖੇ ਸਵੇਰੇ 10 ਵਜੇ ਪਹੁੰਚਣ ਦੀ ਬੇਨਤੀ ਕੀਤੀ। ਇਸ ਮੌਕੇ ਜਿੱਥੇ ਇਲਾਕੇ ਦੇ ਨੌਜਵਾਨ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਵੀਰ ਮੌਜੂਦ ਸਨ ਉੱਥੇ ਹੀ ਸੁਸਾਇਟੀ ਦੇ ਮੀਤ ਪ੍ਰਧਾਨ ਹੀਰਾ ਸਿੰਘ ਸੋਹਲ ਸਕੱਤਰ ਨਿਰਮਲ ਸਿੰਘ ਸੁਰ ਸਿੰਘ ਮੀਤ ਸਕੱਤਰ ਹਰਚਰਨ ਸਿੰਘ ਉਬੋਕੇ ਖਜਾਨਚੀ ਗੁਰਜੰਟ ਸਿੰਘ ਜਿਲਾ ਕੋਆਰਡੀਨੇਟਰ ਮਨਦੀਪ ਸਿੰਘ ਘੋਲੀਆ ਦਸਤਾਰ ਕੋਆਰਡੀਨੇਟਰ ਹਰਪ੍ਰੀਤ ਸਿੰਘ ਹਰਜੀਤ ਸਿੰਘ ਲਹਿਰੀ ਵਾਈਸ ਕੁਆਰਡੀਨੇਟਰ ਆਕਾਸ਼ਦੀਪ ਸਿੰਘ ਜਗਦੀਸ਼ ਸਿੰਘ ਸਾਜਨਪ੍ਰੀਤ ਸਿੰਘ ਸੁਖਵਿੰਦਰ ਸਿੰਘ ਖਾਲੜਾ ਹਰਮਨਪ੍ਰੀਤ ਸਿੰਘ ਵਜੀਰ ਸਿੰਘ ਸਾਜਨਪ੍ਰੀਤ ਸਿੰਘ ਸੁਖਮਨਦੀਪ ਸਿੰਘ ਹੁਸਨਦੀਪ ਸਿੰਘ ਰਣਬੀਰ ਸਿੰਘ ਬੀਰਮ ਪਲਵਿੰਦਰ ਸਿੰਘ ਕੰਡਾ ਭਾਈ ਭਗਵਾਨ ਸਿੰਘ ਅਤੇ ਲਾਡੀ ਨਾਰਲਾ ਹ।ਜਰ ਸਨ
Author: khireyapunjab
ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।









