ਜਰਮਨੀ 26 ਨਵੰਬਰ (ਸੰਦੀਪ ਸਿੰਘ ਖਾਲੜਾ) ਗਲੋਬਲ ਸਿੱਖ ਕੌਂਸਲ ਦੇ ਮੀਤ ਪ੍ਰਧਾਨ ਬੀਬੀ ਮਨਦੀਪ ਕੌਰ ਦੁਬਈ ਵਲੋਂ ਇਹ ਸਾਂਝਾ ਕਰਦੇ ਹੋਏ ਡੂੰਘਾ ਦੁੱਖ ਪ੍ਰਗਟ ਕੀਤਾ ਹੈ ਕਿ ਪਿਛਲੇ ਦਿਨੀਂ 23 ਨਵੰਬਰ 2025, ਦਿਨ ਐਤਵਾਰ ਨੂੰ ਸ੍ਰ. ਅੰਮ੍ਰਿਤਪਾਲ ਸਿੰਘ ਸਚਦੇਵਾ ਦੀ ਸਤਿਕਾਰਯੋਗ ਮਾਤਾ ਸਰਦਾਰਨੀ ਪ੍ਰੇਮ ਕੌਰ ਸਚਦੇਵਾ ਜੀ ਆਪਣੀ ਸੰਸਾਰਕ ਯਾਤਰਾ ਪੂਰੀ ਕਰਕੇ ਗੁਰੂ ਚਰਨਾਂ ਵਿੱਚ ਜਾ ਬਿਰਾਜੇ ਹਨ।
ਸਰਦਾਰਨੀ ਪ੍ਰੇਮ ਕੌਰ ਜੀ ਪਿਆਰ-ਭਰੀ, ਸਾਧ-ਸੰਗਤ ਵਿਚ ਰੁਚੀ ਰੱਖਣ ਵਾਲੀ ਅਤੇ ਗੁਰਸਿੱਖੀ ਮਰਯਾਦਾ ਅਨੁਸਾਰ ਜੀਵਨ ਜੀਊਣ ਵਾਲੇ ਸ਼ਖ਼ਸੀਅਤ ਸਨ। ਉਨ੍ਹਾਂ ਦੇ ਅਚਾਨਕ ਵਿਛੋੜੇ ਨਾਲ ਸ੍ਰ. ਸਚਦੇਵਾ ਅਤੇ ਸਮੂਹ ਪਰਿਵਾਰ ਨੂੰ ਡੂੰਘਾ ਸਦਮਾ ਪੁੱਜਾ ਹੈ, ਜਿਸ ਵਿੱਚ ਗਲੋਬਲ ਸਿੱਖ ਕੌਂਸਲ ਦੀ ਪੂਰੀ ਟੀਮ ਸ਼ਾਮਲ ਹੈ।
ਮਾਤਾ ਜੀ ਦੀ ਅੰਤਿਮ ਅਰਦਾਸ 1 ਦਸੰਬਰ 2025, ਦਿਨ ਸੋਮਵਾਰ, ਗੁਰਦੁਆਰਾ ਸਿੰਘ ਸਭਾ, ਸੈਕਟਰ 46-D, ਚੰਡੀਗੜ੍ਹ ਵਿੱਚ ਅਦਾ ਕੀਤੀ ਜਾਵੇਗੀ। ਗਲੋਬਲ ਸਿੱਖ ਕੌਂਸਲ ਅਤੇ ਸਮੂਹ ਭੈਣ-ਭਰਾ ਇਸ ਦੁੱਖ ਦੀ ਘੜੀ ਵਿੱਚ ਸਚਦੇਵਾ ਪਰਿਵਾਰ ਦੇ ਨਾਲ ਪੂਰੀ ਸਾਂਝ ਪਾਉਂਦੇ ਹਨ ਅਤੇ ਅਕਾਲ ਪੁਰਖ ਅੱਗੇ ਬੇਨਤੀ ਕਰਦੇ ਹਨ ਕਿ ਵਿਛੜੀ ਆਤਮਾ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖ਼ਸ਼ੇ ਅਤੇ ਪਰਿਵਾਰ ਨੂੰ ਹੁਕਮ ਭਾਣੇ ਦੀ ਸਮਰੱਥਾ ਦੇਵੇ।
Author: khireyapunjab
ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।








