ਤਰਨ ਤਾਰਨ 27 ਨਵੰਬਰ ; ਸ਼ਹੀਦ ਭਾਈ ਤਾਰੂ ਸਿੰਘ ਗੁਰਮਤਿ ਪ੍ਰਚਾਰ ਐਂਡ ਵੈਲਫੇਅਰ ਸੁਸਾਇਟੀ ਰਜਿ ਪੰਜਾਬ ਵੱਲੋਂ ਸ੍ਰਿਸ਼ਟੀ ਦੀ ਚਾਦਰ ਗੁਰੂ ਤੇਗ ਬਹਾਦਰ ਸਾਹਿਬ ਜੀ ਅਤੇ ਉਹਨਾਂ ਦੇ ਪਿਆਰੇ ਗੁਰਸਿੱਖਾਂ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਅਤੇ ਬਾਬਾ ਗੁਰਮੁਖ ਸਿੰਘ ਜੀ ਪਟਿਆਲੇ ਵਾਲਿਆਂ ਦੀ ਸਲਾਨਾ ਯਾਦ ਨੂੰ ਸਮਰਪਿਤ ਬਾਬਾ ਸੁਖਦੀਪ ਸਿੰਘ ਜੀ ਮਾਸਟਰ ਸੁਖਰਾਜ ਸਿੰਘ ਜੀ ਬੋਪਾਰਾਏ ਅਤੇ ਭੈਣ ਲਵਲੀਨ ਕੌਰ ਦੇ ਸਹਿਯੋਗ ਸਦਕਾ ਬੱਚਿਆਂ ਦੀ ਦਸਤਾਰ ਦੁਮਾਲਾ ਗੁਰਬਾਣੀ ਕੰਠ ਅਤੇ ਪੇਂਟਿੰਗ ਮੁਕਾਬਲੇ 29 ਨਵੰਬਰ ਦਿਨ ਸ਼ਨੀਵਾਰ ਨੂੰ ਸਵੇਰੇ 10 ਵਜੇ ਗੁਰਦੁਆਰਾ ਸੰਤਸਰ ਹੰਸਲੀ ਸਾਹਿਬ ਅਲਾਦੀਨਪੁਰ ਤਰਨ ਤਾਰਨ ਵਿਖੇ ਕਰਵਾਏ ਜਾ ਰਹੇ ਹਨ। ਇਹਨਾਂ ਉਪਰੋਕਤ ਸ਼ਬਦਾਂ ਦਾ ਪ੍ਰਗਟਾਵਾ ਸੁਸਾਇਟੀ ਦੇ ਕਨਵੀਨਰ ਭਾਈ ਸੰਦੀਪ ਸਿੰਘ ਖਾਲੜਾ, ਪ੍ਰਧਾਨ ਭਾਈ ਸੰਤੋਖ ਸਿੰਘ ਪੱਟੀ ਅਤੇ ਸਿੱਖ ਪ੍ਰਚਾਰਕ ਭਾਈ ਜਗਜੀਤ ਸਿੰਘ ਅਹਿਮਦਪੁਰ ਨੇ ਪ੍ਰੈਸ ਨਾਲ ਗੱਲਬਾਤ ਦੌਰਾਨ ਕੀਤਾ। ਉਹਨਾਂ ਕਿਹਾ ਕਿ ਇਹਨਾਂ ਮੁਕਾਬਲਿਆਂ ਵਿੱਚ ਪੰਜਵੀਂ ਜਮਾਤ ਤੋਂ ਲੈ ਕੇ ਬਾਰਵੀਂ ਜਮਾਤ ਤੱਕ ਦੇ ਵਿਦਿਆਰਥੀ ਅਤੇ ਵਿਦਿਆਰਥਣਾਂ ਭਾਗ ਲੈ ਸਕਦੇ ਹਨ। ਇਹਨਾਂ ਮੁਕਾਬਲਿਆਂ ਵਿੱਚ ਓਪਨ ਦੇ ਵਿੱਚ ਵੀ ਬੱਚੇ ਭਾਗ ਲੈ ਸਕਦੇ ਹਨ ਕਿਸੇ ਵੀ ਬੱਚੇ ਕੋਲੋਂ ਕੋਈ ਵੀ ਐਂਟਰੀ ਫੀਸ ਪੈਸੇ ਦੇ ਰੂਪ ਵਿੱਚ ਨਹੀਂ ਲਈ ਜਾਵੇਗੀ। ਬੱਚਿਆਂ ਦੇ ਗਰੁੱਪ ਬਣਾ ਕੇ ਇਹ ਮੁਕਾਬਲੇ ਕਰਵਾਏ ਜਾਣਗੇ। ਗਰੁੱਪ ਵਿੱਚੋਂ ਪਹਿਲੀਆਂ ਤਿੰਨ ਪੁਜ਼ੀਸ਼ਨਾਂ ਹਾਸਿਲ ਕਰਨ ਵਾਲੇ ਬੱਚਿਆਂ ਨੂੰ ਪ੍ਰਭਾਵਸ਼ਾਲੀ ਸ਼ੀਲਡਾਂ ਅਤੇ ਧਾਰਮਿਕ ਸਾਹਿਤ ਦੇ ਕੇ ਸਨਮਾਨਿਤ ਕੀਤਾ ਜਾਵੇਗਾ। ਬਾਕੀ ਸਾਰਿਆਂ ਬੱਚਿਆਂ ਦਾ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਵਿਸ਼ੇਸ਼ ਤੌਰ ਤੇ ਸਨਮਾਨ ਕੀਤਾ ਜਾਵੇਗਾ। ਸੋ ਇਲਾਕਾ ਨਿਵਾਸੀ ਸੰਗਤਾਂ ਅਤੇ ਸਕੂਲਾਂ ਦੇ ਡਾਇਰੈਕਟਰ ਪ੍ਰਿੰਸੀਪਲ ਅਤੇ ਅਧਿਆਪਕ ਸਾਹਿਬਾਨ ਨੂੰ ਇਹਨਾਂ ਮੁਕਾਬਲਿਆਂ ਵਿੱਚ ਬੱਚਿਆਂ ਨੂੰ ਭੇਜਣ ਦੇ ਲਈ ਬੇਨਤੀ ਕੀਤੀ ਗਈ। ਇਸ ਮੌਕੇ ਮੀਤ ਪ੍ਰਧਾਨ ਹੀਰਾ ਸਿੰਘ ਸੋਹਲ, ਸਕੱਤਰ ਭਾਈ ਨਿਰਮਲ ਸਿੰਘ ਸੁਰ ਸਿੰਘ ਮੀਤ ਸਕੱਤਰ ਹਰਚਰਨ ਸਿੰਘ ਉਬੋਕੇ ਖਜਾਨਚੀ ਗੁਰਜੰਟ ਸਿੰਘ ਜਿਲਾ ਕੋਆਰਡੀਨੇਟਰ ਮਨਦੀਪ ਸਿੰਘ ਘੋਲੀਆ ਦਸਤਾਰ ਕੋਆਰਡੀਨੇਟਰ ਹਰਪ੍ਰੀਤ ਸਿੰਘ ਹਰਜੀਤ ਸਿੰਘ ਲਹਿਰੀ ਆਕਾਸ਼ ਦੀਪ ਸਿੰਘ ਵਜ਼ੀਰ ਸਿੰਘ ਸਾਜਨਪ੍ਰੀਤ ਸਿੰਘ ਹਰਮਨਦੀਪ ਸਿੰਘ ਸੁਖਮਨਦੀਪ ਸਿੰਘ , ਹੁਸਨਦੀਪ ਸਿੰਘ ,ਰਣਬੀਰ ਸਿੰਘ ,ਸੁਖਵਿੰਦਰ ਸਿੰਘ ਖਾਲੜਾ, ਗੁਰਮੀਤ ਸਿੰਘ ਮਾਲੂਵਾਲ, ਭਾਈ ਦੀਦਾਰ ਸਿੰਘ, ਭਾਈ ਦਵਿੰਦਰ ਸਿੰਘ ਕੈਰੋ, ਭਾਈ ਗੁਰਨਿਸ਼ਾਨ ਸਿੰਘ ਪੱਟੀ ਆਦਿ ਹਾਜਰ ਸਨ।
Author: khireyapunjab
ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।








