Home » ਨਵੀਂ ਦਿੱਲੀ » ਗੁਰਦੁਆਰਾ ਰਕਾਬ ਗੰਜ ਸਾਹਿਬ ਵਿਖ਼ੇ ਲੰਗਰ ਮਰਿਆਦਾ ਨੂੰ ਸ਼ਰਮਸ਼ਾਰ ਕਰਣ ਵਾਲੀ ਘਟਨਾ ਨੇ ਪਹੁੰਚਾਈ ਸਿੱਖ ਹਿਰਦਿਆਂ ਨੂੰ ਭਾਰੀ ਠੇਸ: ਵੀਰਜੀ

ਗੁਰਦੁਆਰਾ ਰਕਾਬ ਗੰਜ ਸਾਹਿਬ ਵਿਖ਼ੇ ਲੰਗਰ ਮਰਿਆਦਾ ਨੂੰ ਸ਼ਰਮਸ਼ਾਰ ਕਰਣ ਵਾਲੀ ਘਟਨਾ ਨੇ ਪਹੁੰਚਾਈ ਸਿੱਖ ਹਿਰਦਿਆਂ ਨੂੰ ਭਾਰੀ ਠੇਸ: ਵੀਰਜੀ

SHARE ARTICLE

66 Views

ਨਵੀਂ ਦਿੱਲੀ 28 ਨਵੰਬਰ (ਮਨਪ੍ਰੀਤ ਸਿੰਘ ਖਾਲਸਾ):-ਬੀਤੇ ਦਿਨੀਂ ਗੁਰਦੁਆਰਾ ਰਕਾਬ ਗੰਜ ਸਾਹਿਬ ਵਿਖ਼ੇ ਗੁਰੂ ਤੇਗ ਬਹਾਦਰ ਸਾਹਿਬ ਅਤੇ ਉਨ੍ਹਾਂ ਦੇ ਅੰਨਿਨ ਸਿੱਖ ਭਾਈ ਸਤੀਦਾਸ ਜੀ, ਭਾਈ ਮਤੀਦਾਸ ਜੀ ਅਤੇ ਭਾਈ ਦਿਆਲਾ ਜੀ ਦੇ 350 ਸਾਲਾ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਦੀਵਾਨ ਸਜਾਏ ਗਏ ਸਨ । ਇਸ ਦੌਰਾਨ ਗੁਰਦੁਆਰਾ ਸਾਹਿਬ ਦੀ ਹਦੂਦ ਅੰਦਰ ਲਗੇ ਸਟਾਲਾਂ ਵਿਚ ਇਕ ਸਟਾਲ ਗਜਰੇਲੇ ਦਾ ਵੀਂ ਸੀ ਤੇ ਇਸ ਸਟਾਲ ਉਪਰ ਗਜਰੇਲਾ ਮੁੱਲ ਵੇਚਿਆ ਜਾ ਰਿਹਾ ਸੀ ਜਿਸ ਦਾ ਸੰਗਤ ਵਲੋਂ ਰੋਸ ਪ੍ਰਗਟ ਕੀਤਾ ਜਾ ਰਿਹਾ ਹੈ । ਇਸ ਬਾਰੇ ਸਰਦਾਰ ਪਰਮਜੀਤ ਸਿੰਘ ਵੀਰਜੀ ਚੇਅਰਮੈਨ ਗੁਰੂਬਾਣੀ ਰਿਸਰਚ ਫਾਉਂਡੇਸ਼ਨ ਅਤੇ ਦਿੱਲੀ ਕਮੇਟੀ ਦੀ ਧਰਮ ਪ੍ਰਚਾਰ ਵਿੰਗ ਦੇ ਸਾਬਕਾ ਕੋ ਚੇਅਰਮੈਨ ਨੇ ਕਿਹਾ ਕਿ ਵਾਇਰਲ ਹੋ ਰਹੀ ਵੀਡੀਓ ਵਿਚ ਦੇਖਣ ਨੂੰ ਮਿਲ਼ ਰਿਹਾ ਹੈ ਕਿ ਓਥੇ ਖਾਣ ਦਾ ਸਮਾਨ ਮੁੱਲ ਵੇਚਿਆ ਜਾ ਰਿਹਾ ਹੈ ਜਦਕਿ ਗੁਰਦੁਆਰਾ ਸਾਹਿਬ ਦੀ ਹਦੂਦ ਅੰਦਰ ਲਗਦੇ ਖਾਣ ਪੀਣ ਦੇ ਸਟਾਲ ਲੰਗਰ ਮਰਿਆਦਾ ਤਹਿਤ ਆਂਦੇ ਹਨ ਤੇ ਉਨ੍ਹਾਂ ਨੂੰ ਵਰਤਾਇਆ ਜਾ ਸਕਦਾ ਹੈ ਨਾ ਕਿ ਮੁੱਲ ਵੇਚਿਆ ਜਾ ਸਕਦਾ ਹੈ ਜ਼ੇਕਰ ਉਨ੍ਹਾਂ ਖਾਣ ਪੀਣ ਦਾ ਸਮਾਨ ਵੇਚਣਾ ਹੀ ਹੈ ਤਾਂ ਓਹ ਗੁਰਦੁਆਰਾ ਸਾਹਿਬ ਦੀ ਹਦੂਦ ਤੋਂ ਬਾਹਰ ਸਟਾਲ ਲਗਾ ਸਕਦੇ ਸਨ । ਉਨ੍ਹਾਂ ਕਿਹਾ ਵੀਡੀਓ ਵਿਚ ਸੰਗਤਾਂ ਹੈਰਾਨ ਹੋ ਰਹੀਆਂ ਹਨ ਤੇ ਕਹਿ ਰਹੀਆਂ ਹਨ ਕਿ ਅਸੀਂ ਆਪਣੀ ਜਿੰਦਗੀ ਅੰਦਰ ਗੁਰਦੁਆਰਾ ਸਾਹਿਬ ਦੀ ਹਦੂਦ ਅੰਦਰ ਲਗੇ ਖਾਣ ਪੀਣ ਦੇ ਸਟਾਲ ਤੇ ਪਹਿਲੀ ਵਾਰ ਸਮਾਨ ਮੁੱਲ ਵਿਕਦਾ ਦੇਖ ਰਹੇ ਹਾਂ। ਉਨ੍ਹਾਂ ਕਿਹਾ ਕਿ ਗੁਰੂ ਨਾਨਕ ਦੇਵ ਜੀ ਨੇ ਆਪਣੇ ਪਿਤਾ ਜੀ ਵਲੋਂ ਵਪਾਰ ਕਰਣ ਲਈ ਦਿੱਤੇ 20 ਰੁਪਏ ਨਾਲ ਸਾਧੂ ਸੰਤਾ ਨੂੰ ਭੋਜਨ ਖੁਆ ਕੇ ਲੰਗਰ ਪ੍ਰਥਾ ਆਰੰਭ ਕੀਤੀ ਸੀ ਜੋ ਕਿ ਬਾ ਦਸਤੂਰ ਹੁਣ ਵੀਂ ਚਲ ਰਹੀ ਹੈ । ਉਨ੍ਹਾਂ ਕਿਹਾ ਦਿੱਲੀ ਕਮੇਟੀ ਪ੍ਰਬੰਧਕਾਂ ਵਲੋਂ ਸ਼ੁਰੂ ਕੀਤੀ ਗਈ ਨਵੀਂ ਰੀਤ ਨੂੰ ਤੁਰੰਤ ਰੋਕਿਆ ਜਾਣਾ ਚਾਹੀਦਾ ਹੈ ਨਹੀਂ ਤਾਂ ਇਹ ਆਣ ਵਾਲੇ ਸਮੇਂ ਵਿਚ ਸਿੱਖ ਪੰਥ ਦੀ ਸ਼ਾਨ ਵਿਚ ਵੱਡਾ ਨੁਕਸਾਨ ਕਰ ਸਕਦੀ ਹੈ । ਉਨ੍ਹਾਂ ਕਿਹਾ ਦਿੱਲੀ ਕਮੇਟੀ ਪ੍ਰਬੰਧਕਾਂ ਦੀ ਨਾ ਸਮਝੀ ਕਰਕੇ ਇਸ ਨਵੀਂ ਰਵਾਇਤ ਨਾਲ ਪੰਥ ਅੰਦਰ ਇਕ ਹੋਰ ਗੰਭੀਰ ਮੁੱਦਾ ਜੁੜ ਗਿਆ ਹੈ ਜਿਸ ਲਈ ਸੰਗਤ ਅਤੇ ਜੱਥੇਦਾਰ ਅਕਾਲ ਤਖਤ ਸਾਹਿਬ ਨੂੰ ਇਸ ਮੁੱਦੇ ਉਪਰ ਤੁਰੰਤ ਧਿਆਨ ਦੇਣ ਦੀ ਲੋੜ ਹੈ ।

khireyapunjab
Author: khireyapunjab

ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।

Leave a Reply

Your email address will not be published. Required fields are marked *

Latest News