Home » ਮਾਝਾ » ਗੁਰਦੁਆਰਾ ਸੰਤਸਰ ਹੰਸਲੀ ਸਾਹਿਬ ਅਲਾਦੀਨਪੁਰ ਤਰਨ ਤਾਰਨ ਵਿਖੇ ਚੜ੍ਹਦੀ ਕਲਾ ਨਾਲ ਹੋਏ ਧਾਰਮਿਕ ਮੁਕਾਬਲੇ ਸੰਪੰਨ ਸੁਸਾਇਟੀ ਵੱਲੋਂ ਮੁੱਖ ਸੇਵਾਦਾਰ ਬਾਬਾ ਸੁਖਦੇਵ ਸਿੰਘ, ਮਾਸਟਰ ਸੁਖਰਾਜ ਸਿੰਘ, ਭੈਣ ਲਵਲੀਨ ਕੌਰ ਅਤੇ ਇਲਾਕੇ ਦੀਆਂ ਸੰਗਤਾਂ ਦਾ ਕੀਤਾ ਗਿਆ ਧੰਨਵਾਦ

ਗੁਰਦੁਆਰਾ ਸੰਤਸਰ ਹੰਸਲੀ ਸਾਹਿਬ ਅਲਾਦੀਨਪੁਰ ਤਰਨ ਤਾਰਨ ਵਿਖੇ ਚੜ੍ਹਦੀ ਕਲਾ ਨਾਲ ਹੋਏ ਧਾਰਮਿਕ ਮੁਕਾਬਲੇ ਸੰਪੰਨ ਸੁਸਾਇਟੀ ਵੱਲੋਂ ਮੁੱਖ ਸੇਵਾਦਾਰ ਬਾਬਾ ਸੁਖਦੇਵ ਸਿੰਘ, ਮਾਸਟਰ ਸੁਖਰਾਜ ਸਿੰਘ, ਭੈਣ ਲਵਲੀਨ ਕੌਰ ਅਤੇ ਇਲਾਕੇ ਦੀਆਂ ਸੰਗਤਾਂ ਦਾ ਕੀਤਾ ਗਿਆ ਧੰਨਵਾਦ

SHARE ARTICLE

57 Views

ਤਰਨ ਤਾਰਨ 29 ਨਵੰਬਰ (ਜਗਜੀਤ ਸਿੰਘ) ਸ਼ਹੀਦ ਭਾਈ ਤਾਰੂ ਸਿੰਘ ਗੁਰਮਤਿ ਪ੍ਰਚਾਰ ਐਂਡ ਵੈਲਫੇਅਰ ਸੁਸਾਇਟੀ ਰਜਿ ਪੰਜਾਬ ਵੱਲੋਂ ਮਨੁੱਖੀ ਅਧਿਕਾਰਾਂ ਦੇ ਰਖਵਾਲੇ, ਸਾਰੀ ਸ੍ਰਿਸ਼ਟੀ ਦੀ ਚਾਦਰ, ਹੱਕ ਸੱਚ ਦੀ ਆਵਾਜ਼ ਨੂੰ ਬੁਲੰਦ ਕਰਨ ਵਾਲੇ ਗੁਰੂ ਤੇਗ ਬਹਾਦਰ ਸਾਹਿਬ ਜੀ ਉਹਨਾਂ ਦੇ ਪਿਆਰੇ ਗੁਰਸਿੱਖ ਭਾਈ ਮਤੀ ਦਾਸ, ਭਾਈ ਸਤੀ ਦਾਸ, ਭਾਈ ਦਿਆਲਾ ਜੀ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਅਤੇ ਬਾਬਾ ਗੁਰਮੁਖ ਸਿੰਘ ਜੀ ਪਟਿਆਲੇ ਵਾਲਿਆਂ ਦੀ ਸਲਾਨਾ ਯਾਦ ਨੂੰ ਸਮਰਪਿਤ ਮੁੱਖ ਸੇਵਾਦਾਰ ਬਾਬਾ ਸੁਖਦੇਵ ਸਿੰਘ , ਮਾਸਟਰ ਸੁਖਰਾਜ ਸਿੰਘ ਬੋਪਾਰਾਏ ਅਤੇ ਭੈਣ ਲਵਲੀਨ ਕੌਰ ਦੇ ਉਦਮ ਉਪਰਾਲੇ ਸਦਕਾ ਬੱਚਿਆਂ ਦੇ ਦਸਤਾਰ, ਦੁਮਾਲਾ, ਗੁਰਬਾਣੀ ਕੰਠ ਅਤੇ ਪੇਂਟਿੰਗ ਮੁਕਾਬਲੇ ਗੁਰਦੁਆਰਾ ਸੰਤਸਰ ਹੰਸਲੀ ਸਾਹਿਬ ਅਲਾਦੀਨਪੁਰ ਤਰਨ ਤਾਰਨ ਵਿਖੇ ਕਰਵਾਏ ਗਏ ਜਿਸ ਵਿੱਚ ਇਲਾਕੇ ਦੇ ਵੱਖ ਵੱਖ ਸਕੂਲਾਂ ਦੇ ਬੱਚਿਆਂ ਅਤੇ ਉਹਨਾਂ ਦੇ ਮਾਤਾ ਪਿਤਾ ਨੇ ਸ਼ਮੂਲੀਅਤ ਕੀਤੀ। ਦਸਤਾਰ , ਦੁਮਾਲਾ ਮੁਕਾਬਲੇ ਵਿੱਚ ਬੱਚਿਆਂ ਦੇ ਚਾਰ ਗਰੁੱਪ, ਗੁਰਬਾਣੀ ਕੰਠ ਅਤੇ ਪੇਂਟਿੰਗ ਮੁਕਾਬਲੇ ਵਿੱਚ ਬੱਚਿਆਂ ਦੇ ਦੋ ਗਰੁੱਪ ਬਣਾਏ ਗਏ। ਹਰੇਕ ਗਰੁੱਪ ਵਿੱਚ ਪਹਿਲੇ, ਦੂਸਰੇ ਅਤੇ ਤੀਸਰੇ ਸਥਾਨ ਤੇ ਆਉਣ ਵਾਲੇ ਬੱਚਿਆਂ ਨੂੰ ਪ੍ਰਭਾਵਸ਼ਾਲੀ ਸ਼ੀਲਡਾਂ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸੁਸਾਇਟੀ ਦੇ ਵੀਰਾਂ ਵੱਲੋਂ ਧਾਰਮਿਕ ਸਾਹਿਤ ਦੇ ਕੇ ਸਨਮਾਨਿਤ ਕੀਤਾ ਗਿਆ। ਸੁਸਾਇਟੀ ਵੱਲੋਂ ਉਚੇਚੇ ਤੌਰ ਤੇ ਮੀਤ ਪ੍ਰਧਾਨ ਭਾਈ ਹੀਰਾ ਸਿੰਘ ਸੋਹਲ, ਸਕੱਤਰ ਭਾਈ ਨਿਰਮਲ ਸਿੰਘ ਸੁਰ ਸਿੰਘ, ਮੀਤ ਸਕੱਤਰ ਭਾਈ ਹਰਚਰਨ ਸਿੰਘ ਉਬੋਕੇ, ਸਿੱਖ ਪ੍ਰਚਾਰਕ ਭਾਈ ਦਵਿੰਦਰ ਸਿੰਘ ਕੈਰੋਂ ਅਤੇ ਦਸਤਾਰ ਕੋਆਰਡੀਨੇਟਰ ਭਾਈ ਹਰਜੀਤ ਸਿੰਘ ਲਹਿਰੀ ਨੇ ਬੱਚਿਆਂ ਨਾਲ ਵਿਚਾਰ ਸਾਂਝੇ ਕਰਦਿਆਂ ਕਿਹਾ ਕਿ ਜਦੋਂ ਸਮਾਜ ਦੇ ਨੌਜਵਾਨ ਆਪਣੇ ਰਸਤੇ ਤੋਂ ਭਟਕ ਰਹੇ ਹਨ ਤਦੋਂ ਇਹੋ ਜਿਹੇ ਕਾਰਜ ਉਹਨਾਂ ਨੂੰ ਜੀਵਨ ਵਿੱਚ ਸਹੀ ਰਸਤਾ ਵਿਖਾਉਣ ਲਈ ਸਹਾਇਕ ਹੁੰਦੇ ਹਨ। ਉਹਨਾਂ ਕਿਹਾ ਕਿ ਆਉਣ ਵਾਲੇ ਭਵਿੱਖ ਦੇ ਵਾਰਸ ਜਿਹੜੇ ਨੌਜਵਾਨ ਬਣਨ ਜਾ ਰਹੇ ਹਨ ਉਹਨਾਂ ਕੋਲ ਗੁਰਬਾਣੀ ਦੀ ਸਿਧਾਂਤਕ ਵਿਚਾਰਧਾਰਾ, ਸਿੱਖ ਧਰਮ ਫਿਲਾਸਫੀ, ਸਿੱਖ ਇਤਿਹਾਸ ਅਤੇ ਸਿੱਖ ਰਹਿਤ ਮਰਿਆਦਾ ਸਿੱਖ ਸਭਿਆਚਾਰ ਦੀ ਜਾਣਕਾਰੀ ਦਾ ਹੋਣਾ ਬਹੁਤ ਲਾਜ਼ਮੀ ਹੈ। ਜੇਕਰ ਸਮਾਜ ਦੀ ਵਾਂਗਡੋਰ ਇਹੋ ਜਿਹੇ ਨੌਜਵਾਨਾਂ ਦੇ ਹੱਥ ਵਿੱਚ ਹੋਵੇਗੀ ਤਾਂ ਸਮਾਜਿਕ ਧਾਰਮਿਕ ਰਾਜਨੀਤਿਕ ਖੇਤਰ ਵਿੱਚ ਬਹੁਤ ਵੱਡੇ ਬਦਲਾਅ ਆਉਣ ਦੀ ਸੰਭਾਵਨਾ ਹੈ। ਮੁੱਖ ਸੇਵਾਦਾਰ ਗੁਰਦੁਆਰਾ ਸੰਤਸਰ ਹੰਸਲੀ ਸਾਹਿਬ ਬਾਬਾ ਸੁਖਦੇਵ ਸਿੰਘ ਜੀ, ਮਾਸਟਰ ਸੁਖਰਾਜ ਸਿੰਘ ਅਤੇ ਭੈਣ ਲਵਲੀਨ ਕੌਰ ਵੱਲੋਂ ਸੋਸਾਇਟੀ ਵੱਲੋਂ ਕੀਤੇ ਜਾ ਰਹੇ ਕਾਰਜਾਂ ਦੀ ਪੁਰਜੋਰ ਸ਼ਬਦਾਂ ਵਿੱਚ ਸਲਾਘਾ ਕੀਤੀ ਗਈ ਅਤੇ ਕਿਹਾ ਗਿਆ ਕਿ ਗੁਰੂ ਤੇਗ ਬਹਾਦਰ ਸਾਹਿਬ ਜੀ ਅਤੇ ਉਹਨਾਂ ਦੇ ਪਿਆਰੇ ਗੁਰਸਿੱਖਾਂ ਨੇ ਇੱਕ ਚੰਗੇ ਹੱਕ ਸੱਚ ਈਮਾਨਦਾਰ ਸੋਚ ਵਾਲੇ ਲੋਕਾਂ ਦਾ ਸਮਾਜ ਸਿਰਜਣ ਦੇ ਲਈ ਆਪਣੀ ਸ਼ਹਾਦਤ ਦਿੱਤੀ। ਸੋ ਅਜੋਕੇ ਨੌਜਵਾਨਾਂ ਨੂੰ ਉਹਨਾਂ ਦੇ ਜੀਵਨ ਤੋਂ ਪ੍ਰੇਰਨਾ ਲੈ ਕੇ ਗੁਰਬਾਣੀ ਅਤੇ ਗੁਰ ਉਪਦੇਸ਼ਾਂ ਨੂੰ ਆਪਣੇ ਜੀਵਨ ਦਾ ਹਿੱਸਾ ਬਣਾਉਣਾ ਚਾਹੀਦਾ ਹੈ। ਸੁਸਾਇਟੀ ਦੇ ਸਮੁੱਚੇ ਵੀਰਾਂ ਦਾ ਸ਼ੀਲਡਾਂ ਅਤੇ ਗੁਰੂ ਬਖਸ਼ਿਸ਼ ਸਿਰਪਾਓ ਨਾਲ ਵਿਸ਼ੇਸ਼ ਤੌਰ ਤੇ ਸਨਮਾਨ ਕੀਤਾ ਗਿਆ। ਹਰੇਕ ਸਕੂਲ ਨੂੰ ਸਿੱਖਸ ਫ਼ਾਰ ਹਿਊਮਨਟੀ ਕਨੇਡਾ ਵੱਲੋਂ ਪ੍ਰਕਾਸ਼ਿਤ ਗੁਰੂ ਤੇਗ ਬਹਾਦਰ ਜੀ ਦੇ ਸ਼ਬਦ ਅਤੇ ਸਲੋਕਾਂ ਦੀਆਂ ਸੋ ਸੋ ਸਟੀਕਾਂ ਦੇ ਕੇ ਸਨਮਾਨਿਤ ਕੀਤਾ ਗਿਆ।ਗੁਰਬਾਣੀ ਕੰਠ ਮੁਕਾਬਲੇ ਦੇ ਵਿੱਚ ਜੱਜਮੈਂਟ ਦੀਆਂ ਸੇਵਾਵਾਂ ਸਿੱਖ ਮਿਸ਼ਨਰੀ ਕਾਲਜ ਲੁਧਿਆਣਾ ਦੇ ਸੇਵਾਦਾਰ ਭਾਈ ਦੀਦਾਰ ਸਿੰਘ ਜੀ, ਹਰ ਦਲੇਰ ਸਿੰਘ ,ਸੁਖਵਿੰਦਰ ਸਿੰਘ ਤੁੜ ਅਤੇ ਸਿੱਖ ਪ੍ਰਚਾਰਕ ਭਾਈ ਦਵਿੰਦਰ ਸਿੰਘ ਜੀ ਕੈਰੋਂ ਅਤੇ ਉਹਨਾਂ ਨਾਲ ਆਏ ਹੋਏ ਸਾਥੀਆਂ ਨੇ ਨਿਭਾਈ। ਦਸਤਾਰ ਦੁਮਾਲੇ ਮੁਕਾਬਲੇ ਵਿੱਚ ਜੱਜਮੈਂਟ ਦੀ ਭੂਮਿਕਾ ਭਾਈ ਨਿੰਦਰਪਾਲ ਸਿੰਘ ਮੱਖੂ, ਸਾਜਨ ਪ੍ਰੀਤ ਸਿੰਘ ਮਰਗਿੰਦਪੁਰਾ, ਵਜੀਰ ਸਿੰਘ ਆਸਲ, ਹਰਮਨਦੀਪ ਸਿੰਘ ਸੁਖਮਨਦੀਪ ਸਿੰਘ ਹੁਸਨਦੀਪ ਸਿੰਘ ਰਣਬੀਰ ਸਿੰਘ ਅਤੇ ਪੇਂਟਿੰਗ ਮੁਕਾਬਲੇ ਵਿੱਚ ਭਾਈ ਹੀਰਾ ਸਿੰਘ ਸੋਹਲ ਅਤੇ ਭਾਈ ਹਰਚਰਨ ਸਿੰਘ ਉਬੋਕੇ ਵਾਲਿਆਂ ਵੱਲੋਂ ਆਪਣੀਆਂ ਬਖੂਬੀ ਸੇਵਾਵਾਂ ਨਿਭਾਈਆਂ ਗਈਆਂ। ਸੰਗਤਾਂ ਦੇ ਵੱਲੋਂ ਅਖੀਰ ਤੇ ਗੁਰੂ ਕੇ ਅਟੁੱਟ ਲੰਗਰ ਦਾ ਭਰਪੂਰ ਆਨੰਦ ਮਾਣਿਆ ਗਿਆ।।

khireyapunjab
Author: khireyapunjab

ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।

Leave a Reply

Your email address will not be published. Required fields are marked *

Latest News

ਸੰਯੁਕਤ ਕਿਸਾਨ ਮੋਰਚਾ ਵਲੋਂ 4 ਫਰਵਰੀ ਤੋਂ 11 ਫਰਵਰੀ ਤੱਕ ਮੋਦੀ ਅਤੇ ਟਰੰਪ ਦੇ ਪੁਤਲੇ ਸਾੜਨ ਦੀ ਅਪੀਲ 👉 ਮੋਦੀ ਸਰਕਾਰ ਦੇ ਸਾਮਰਾਜਵਾਦ ਅੱਗੇ ਪੂਰੀ ਤਰ੍ਹਾਂ ਸਮਰਪਣ ਦੀ ਸਖ਼ਤ ਨਿੰਦਾ 👉 ਅਮਰੀਕਾ ਨਾਲ ਵਪਾਰ ਸਮਝੌਤਾ ਭਾਰਤੀ ਕਿਸਾਨਾਂ ਨੂੰ ਕਰ ਦੇਵੇਗਾ ਤਬਾਹ

ਮੋਦੀ ਅਤੇ ਸ਼ਾਹ ਪੰਜਾਬੀਆਂ ਤੇ ਸਿੱਖਾਂ ਵਿਚ ਜ਼ੇਕਰ ਵਿਚਰਣਾ ਲੋੜਦੇ ਹਨ, ਤਾਂ ਪਹਿਲਾਂ ਆਪਣੇ ਕੀਤੇ ਗੁਨਾਹਾਂ ਨੂੰ ਪ੍ਰਵਾਨ ਕਰਕੇ ਉਸਦੀ ਸਜ਼ਾ ਭੁਗਤਣ: ਮਾਨ 👉 8 ਹਜਾਰ ਪੁਲਿਸ ਮੁਲਾਜਮਾਂ ਦੀ ਸੁਰੱਖਿਆ ਵਿਚ ਪੰਜਾਬ ਅੰਦਰ ਵਿਚਰਨਾ ਮਨੁੱਖਤਾ ਵਿਰੋਧੀ ਕਾਲੇ ਕਾਰਨਾਮਿਆ ਬਦੌਲਤ ਵੱਡਾ ਡਰ