Home » ਭਾਰਤ » ਚੰਡੀਗੜ੍ਹ » ਰੋਡਵੇਜ਼ ਕਾਮਿਆਂ ਦੀ ਹੜਤਾਲ ਖਤਮ; ਟਰਾਂਸਪੋਰਟ ਮੰਤਰੀ ਨਾਲ ਮੀਟਿੰਗ ਦੌਰਾਨ ਬਣੀ ਸਹਿਮਤੀ

ਰੋਡਵੇਜ਼ ਕਾਮਿਆਂ ਦੀ ਹੜਤਾਲ ਖਤਮ; ਟਰਾਂਸਪੋਰਟ ਮੰਤਰੀ ਨਾਲ ਮੀਟਿੰਗ ਦੌਰਾਨ ਬਣੀ ਸਹਿਮਤੀ

SHARE ARTICLE

52 Views

 

ਰੋਡਵੇਜ਼ ਕਾਮਿਆਂ ਦੀ ਹੜਤਾਲ ਖਤਮ; ਟਰਾਂਸਪੋਰਟ ਮੰਤਰੀ ਨਾਲ ਮੀਟਿੰਗ ਦੌਰਾਨ ਬਣੀ ਸਹਿਮਤੀ

 

*ਕਰਮਚਾਰੀਆਂ ਦੀਆਂ ਜਾਇਜ ਮੰਗਾਂ ਛੇਤੀ ਹੱਲ ਹੋਣਗੀਆਂ: ਲਾਲਜੀਤ ਸਿੰਘ ਭੁੱਲਰ*

 

ਚੰਡੀਗੜ੍ਹ, 30 ਨਵੰਬਰ:(ਗੁਰਪ੍ਰੀਤ ਸਿੰਘ ਸੈਡੀ)

 

ਪੰਜਾਬ ਰੋਡਵੇਜ਼ ਤੇ ਪਨਬੱਸ ਕਾਮਿਆਂ ਵੱਲੋਂ ਪਿਛਲੇ ਕੁੱਝ ਦਿਨਾਂ ਤੋਂ ਕੀਤੀ ਹੜਤਾਲ ਖ਼ਤਮ ਹੋ ਗਈ ਹੈ। ਅੱਜ ਇੱਥੇ ਪੱਟੀ (ਤਰਨਤਾਰਨ) ਵਿਖੇ ਟਰਾਂਸਪੋਰਟ ਮੰਤਰੀ ਨਾਲ ਕਰਮਚਾਰੀ ਯੂਨੀਅਨ ਦੀ ਹੋਈ ਮੀਟਿੰਗ ਦੌਰਾਨ ਸਹਿਮਤੀ ਬਣ ਗਈ ਹੈ।

 

ਮੀਟਿੰਗ ਮਗਰੋਂ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਦੱਸਿਆ ਕਿ ਜਿਹੜੇ ਕਰਮਚਾਰੀ ਮੁਅੱਤਲ ਕੀਤੇ ਗਏ ਸਨ, ਉਨ੍ਹਾਂ ਨੂੰ ਬਹਾਲ ਕੀਤਾ ਜਾਵੇਗਾ ਅਤੇ ਕਰਮਚਾਰੀਆਂ ਦੀਆਂ ਬਾਕੀ ਜਾਇਜ਼ ਮੰਗਾਂ ਦਾ ਵੀ ਛੇਤੀ ਹੱਲ ਕੱਢਿਆ ਜਾਵੇਗਾ।

 

ਮੰਤਰੀ ਨੇ ਅੱਗੇ ਦੱਸਿਆ ਕਿ ਵਿਭਾਗ ਵੱਲੋਂ ਨਵੀਆਂ ਪਾਈਆਂ ਜਾ ਰਹੀਆਂ ਬੱਸਾਂ ਸਬੰਧੀ ਕਰਮਚਾਰੀ ਯੂਨੀਅਨਾਂ ਦਖ਼ਲਅੰਦਾਜ਼ੀ ਨਹੀਂ ਕਰਨਗੀਆਂ। ਉਨ੍ਹਾਂ ਕਿਹਾ ਕਿ ਡਿੱਪੂ ਪੱਧਰ ‘ਤੇ ਜੋ ਮੁਲਾਜ਼ਮ ਕਿਸੇ ਗ਼ੈਰਕਾਨੂੰਨੀ ਗਤੀਵਿਧੀ ‘ਚ ਸ਼ਾਮਲ ਪਾਏ ਗਏ, ਸਬੰਧੀ ਯੂਨੀਅਨਾਂ ਬਿਨ੍ਹਾਂ ਵਜ੍ਹਾ ਦਖ਼ਲ ਨਹੀਂ ਦੇਣਗੀਆਂ।

 

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਜਿੱਥੇ ਕਰਮਚਾਰੀਆਂ ਅਤੇ ਮੁਲਾਜ਼ਮਾਂ ਦੀ ਭਲਾਈ ਲਈ ਵਚਨਬੱਧ ਹੈ, ਉੱਥੇ ਹੀ ਸੂਬੇ ਦੇ ਲੋਕਾਂ ਅਤੇ ਯਾਤਰੀਆਂ ਦੇ ਹਿੱਤਾਂ ਦਾ ਖਿਆਲ ਵੀ ਰੱਖ ਰਹੀ ਹੈ।

 

ਮੰਤਰੀ ਨੇ ਕਰਮਚਾਰੀ ਯੂਨੀਅਨ ਦੇ ਨੁਮਾਇੰਦਿਆਂ ਨੂੰ ਭਰੋਸਾ ਦਿੰਦਿਆਂ ਕਿਹਾ ਕਿ ਉਹ ਲੋਕ ਹਿੱਤ ਵਿੱਚ ਆਪਣੀਆਂ ਸੇਵਾਵਾਂ ਨਿਭਾਉਣ ਅਤੇ ਸਰਕਾਰ ਵੀ ਆਪਣੇ ਕਰਮਚਾਰੀਆਂ ਦਾ ਪੂਰਾ ਖਿਆਲ ਰੱਖੇਗੀ।

 

ਲਾਲਜੀਤ ਭੁੱਲਰ ਨੇ ਅੱਗੇ ਦੱਸਿਆ ਕਿ ਸੂਬੇ ‘ਚ ਸਰਕਾਰੀ ਬੱਸ ਸੇਵਾ ਬਹਾਲ ਹੋ ਗਈ ਹੈ। ਉਨ੍ਹਾਂ ਕਿਹਾ ਕਿ ਹਰ ਮੁਸ਼ਕਿਲ ਤੋਂ ਮੁਸ਼ਕਿਲ ਮਾਮਲਿਆਂ ਦਾ ਹੱਲ ਗੱਲਬਾਤ ਜਰੀਏ ਕੱਢਿਆ ਜਾ ਸਕਦਾ ਹੈ।ਉਨ੍ਹਾਂ ਡਰਾਈਵਰਾਂ ਤੇ ਕੰਡਕਟਰਾਂ ਨੂੰ ਕਿਹਾ ਕਿ ਬੱਸ ਅੱਡਿਆਂ ‘ਤੇ ਸਕੂਲੀ ਤੇ ਕਾਲਜ ਵਿਦਿਆਰਥੀਆਂ ਦਾ ਵਿਸ਼ੇਸ਼ ਧਿਆਨ ਰੱਖਿਆ ਜਾਵੇ ਕਿਉਂਕਿ ਉਹ ਦੇਸ਼ ਦਾ ਭਵਿੱਖ ਹਨ।

 

———

khireyapunjab
Author: khireyapunjab

ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।

Leave a Reply

Your email address will not be published. Required fields are marked *

Latest News

ਸੰਯੁਕਤ ਕਿਸਾਨ ਮੋਰਚਾ ਵਲੋਂ 4 ਫਰਵਰੀ ਤੋਂ 11 ਫਰਵਰੀ ਤੱਕ ਮੋਦੀ ਅਤੇ ਟਰੰਪ ਦੇ ਪੁਤਲੇ ਸਾੜਨ ਦੀ ਅਪੀਲ 👉 ਮੋਦੀ ਸਰਕਾਰ ਦੇ ਸਾਮਰਾਜਵਾਦ ਅੱਗੇ ਪੂਰੀ ਤਰ੍ਹਾਂ ਸਮਰਪਣ ਦੀ ਸਖ਼ਤ ਨਿੰਦਾ 👉 ਅਮਰੀਕਾ ਨਾਲ ਵਪਾਰ ਸਮਝੌਤਾ ਭਾਰਤੀ ਕਿਸਾਨਾਂ ਨੂੰ ਕਰ ਦੇਵੇਗਾ ਤਬਾਹ

ਮੋਦੀ ਅਤੇ ਸ਼ਾਹ ਪੰਜਾਬੀਆਂ ਤੇ ਸਿੱਖਾਂ ਵਿਚ ਜ਼ੇਕਰ ਵਿਚਰਣਾ ਲੋੜਦੇ ਹਨ, ਤਾਂ ਪਹਿਲਾਂ ਆਪਣੇ ਕੀਤੇ ਗੁਨਾਹਾਂ ਨੂੰ ਪ੍ਰਵਾਨ ਕਰਕੇ ਉਸਦੀ ਸਜ਼ਾ ਭੁਗਤਣ: ਮਾਨ 👉 8 ਹਜਾਰ ਪੁਲਿਸ ਮੁਲਾਜਮਾਂ ਦੀ ਸੁਰੱਖਿਆ ਵਿਚ ਪੰਜਾਬ ਅੰਦਰ ਵਿਚਰਨਾ ਮਨੁੱਖਤਾ ਵਿਰੋਧੀ ਕਾਲੇ ਕਾਰਨਾਮਿਆ ਬਦੌਲਤ ਵੱਡਾ ਡਰ