Home » ਸੰਸਾਰ » ਗਲੋਬਲ ਸਿੱਖ ਕੌਂਸਲ ਵੱਲੋਂ ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਅਤੇ ਦਸਮ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਸੰਬੰਧੀ ਜਥੇਦਾਰ ਅਕਾਲ ਤਖਤ ਸਾਹਿਬ ਨੂੰ ਬੇਨਤੀ ਅਤੇ ਸਮੂਹ ਸਿੱਖ ਜਥੇਬੰਦੀਆਂ ਨੂੰ ਇਕੱਠੇ ਹੋਣ ਦੀ ਅਪੀਲ*

ਗਲੋਬਲ ਸਿੱਖ ਕੌਂਸਲ ਵੱਲੋਂ ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਅਤੇ ਦਸਮ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਸੰਬੰਧੀ ਜਥੇਦਾਰ ਅਕਾਲ ਤਖਤ ਸਾਹਿਬ ਨੂੰ ਬੇਨਤੀ ਅਤੇ ਸਮੂਹ ਸਿੱਖ ਜਥੇਬੰਦੀਆਂ ਨੂੰ ਇਕੱਠੇ ਹੋਣ ਦੀ ਅਪੀਲ*

SHARE ARTICLE

64 Views

ਜਰਮਨ 5 ਦਸੰਬਰ : ਗਲੋਬਲ ਸਿੱਖ ਕੌਂਸਲ ਦੇ ਪ੍ਰਧਾਨ ਸ੍ਰ.ਅੰਮ੍ਰਿਤਪਾਲ ਸਿੰਘ ਸਚਦੇਵਾ ਜੀ ਨੇ ਇੱਕ ਬਹੁਤ ਹੀ ਨਾਜ਼ੁਕ ਅਤੇ ਗਹਿਰੇ ਪੰਥਕ ਵਿਸ਼ੇ ’ਤੇ ਆਪਣੀ ਚਿੰਤਾ ਪ੍ਰਗਟ ਕਰਦੇ ਹੋਏ ਕਿਹਾ ਹੈ ਕਿ ਇਸ ਸਮੇਂ ਸਾਰੀ ਸਿੱਖ ਕੌਮ ਇੱਕ ਗੰਭੀਰ ਮਨੋਦਸ਼ਾ ਅਤੇ ਉਲਝਣ ਵਿੱਚ ਖੜੀ ਹੈ। ਇੱਕ ਪਾਸੇ ਛੋਟੇ ਸਾਹਿਬਜ਼ਾਦਿਆਂ ਦੀ ਅਦਭੁੱਤ ਸ਼ਹਾਦਤ ਦਾ ਦਿਹਾੜਾ — ਜੋ ਸਿੱਖ ਇਤਿਹਾਸ ਦੀਆਂ ਸਭ ਤੋਂ ਵੱਡੀਆਂ ਅਤੇ ਲਾਸਾਨੀ ਕੁਰਬਾਨੀਆਂ ਵਿੱਚੋਂ ਇੱਕ ਹੈ — ਅਤੇ ਦੂਜੇ ਪਾਸੇ ਉਸੇ ਦਿਨ ਦਸਮ ਪਾਤਸ਼ਾਹ, ਸਰਬੰਸ ਦਾਨੀ ਸ੍ਰੀ ਗੁਰੂ ਗੋਬਿੰਦ ਸਿੰਘ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਮਨਾਇਆ ਜਾਣਾ ਹੈ। ਇਹ ਸਥਿਤੀ ਦੁਨੀਆ ਭਰ ਦੀ ਸਿੱਖ ਸੰਗਤ ਲਈ ਉਲਝਣ ਦਾ ਕਾਰਨ ਬਣ ਰਹੀ ਹੈ।

ਸ੍ਰ. ਸਚਦੇਵਾ ਨੇ ਕਿਹਾ ਕਿ ਸਾਰੀ ਸਿੱਖ ਸੰਗਤ ਭਲੀਭਾਂਤ ਜਾਣਦੀ ਹੈ ਕਿ ਸ਼ਹੀਦੀ ਦਿਹਾੜੇ ਇਤਿਹਾਸਕ ਤੌਰ ’ਤੇ ਸਮੇਂ–ਬੱਧ ਪੰਥਕ ਪ੍ਰਸੰਗ ਹਨ, ਜਿਨ੍ਹਾਂ ਦੀ ਤਾਰੀਖ ਕਿਸੇ ਵੀ ਤਰ੍ਹਾਂ ਦੇ ਵਿਵਾਦ ਜਾਂ ਤਬਦੀਲੀ ਦਾ ਵਿਸ਼ਾ ਨਹੀਂ ਬਣ ਸਕਦੀ। ਦੂਜੇ ਪਾਸੇ, ਦਸਮ ਪਾਤਸ਼ਾਹ ਜੀ ਦਾ ਪ੍ਰਕਾਸ਼ ਦਿਹਾੜਾ ੨੩ ਪੋਹ ਨੂੰ ਮਰਯਾਦਾ ਅਨੁਸਾਰ ਮਨਾਇਆ ਜਾਂਦਾ ਆ ਰਿਹਾ ਹੈ। ਇਸੇ ਲਈ ਦੁਨੀਆ ਭਰ ਦੀ ਸਿੱਖ ਸੰਗਤ ਨੂੰ ਜਥੇਦਾਰ ਅਕਾਲ ਤਖਤ ਸਾਹਿਬ ਵਲੋਂ ਇੱਕ ਸਪੱਸ਼ਟ, ਸਰਵਪੰਥਕ ਅਤੇ ਮਜ਼ਬੂਤ ਮਾਰਗਦਰਸ਼ਨ ਦੀ ਲੋੜ ਮਹਿਸੂਸ ਹੋ ਰਹੀ ਹੈ, ਤਾਂ ਜੋ ਪੂਰੀ ਕੌਮ ਇੱਕੋ ਸੋਚ ਅਤੇ ਇੱਕੋ ਮਰਯਾਦਕ ਰੀਤ ਅਨੁਸਾਰ ਇਹ ਦਿਹਾੜੇ ਮਨਾਵੇ।

ਉਨ੍ਹਾਂ ਹੋਰ ਵੀ ਕਿਹਾ ਕਿ ਇਸ ਗੰਭੀਰ ਮਸਲੇ ਦਾ ਪੱਕਾ, ਸਪੱਸ਼ਟ ਅਤੇ ਸਥਾਈ ਹੱਲ ਸਿਰਫ ਇਸ ਪੀੜ੍ਹੀ ਲਈ ਹੀ ਨਹੀਂ, ਸਗੋਂ ਆਉਣ ਵਾਲੀਆਂ ਪੀੜ੍ਹੀਆਂ ਲਈ ਵੀ ਅਤਿ ਲਾਜ਼ਮੀ ਹੈ, ਤਾਂ ਜੋ ਕੋਈ ਵੀ ਭਵਿੱਖ ਵਿੱਚ ਕਦੇ ਦੁਬਿਧਾ ਜਾਂ ਦੁਚਿੱਤੀ ਦਾ ਸ਼ਿਕਾਰ ਨਾ ਹੋਵੇ।

ਗਲੋਬਲ ਸਿੱਖ ਕੌਂਸਲ ਵਲੋਂ ਸਾਰੇ ਸਿੱਖ ਜਥੇਬੰਦੀਆਂ, ਸੰਸਥਾਵਾਂ ਅਤੇ ਵਿਦਵਾਨ ਸੰਗਤ ਨੂੰ ਬੇਨਤੀ ਕੀਤੀ ਹੈ ਕਿ ਉਹ ਇਸ ਨਾਜ਼ੁਕ ਪੰਥਕ ਮਾਮਲੇ ’ਤੇ ਇੱਕ ਮੁੱਠ ਹੋ ਕੇ ਅੱਗੇ ਆਉਣ ਅਤੇ ਸਰਵਪੰਥਕ ਸਹਿਮਤੀ ਨਾਲ ਇੱਕ ਇਕਜੁੱਟ ਮਰਯਾਦਕ ਫੈਸਲਾ ਲੈਣ।

ਸ੍ਰ. ਸਚਦੇਵਾ ਨੇ ਪੂਰਾ ਵਿਸ਼ਵਾਸ ਪ੍ਰਗਟ ਕੀਤਾ ਕਿ ਜਥੇਦਾਰ ਅਕਾਲ ਤਖਤ ਸਾਹਿਬ ਵਲੋਂ ਆਉਣ ਵਾਲਾ ਮਾਰਗਦਰਸ਼ਕ ਫੈਸਲਾ ਨਾ ਸਿਰਫ਼ ਮੌਜੂਦਾ ਉਲਝਣ ਨੂੰ ਦੂਰ ਕਰੇਗਾ, ਸਗੋਂ ਪੂਰੀ ਸਿੱਖ ਕੌਮ ਨੂੰ ਇੱਕੋ ਝੰਡੇ ਹੇਠ ਇੱਕਤਰਤਾ, ਪੰਥਕ ਇਕਸੁਅਤਾ ਅਤੇ ਸਾਂਝੀ ਮਰਯਾਦਾ ਦੇ ਰਸਤੇ ’ਤੇ ਖੜਾ ਕਰੇਗਾ — ਤੇ ਇਹੀ ਸਾਡੀ ਸਭ ਤੋਂ ਵੱਡੀ ਜਿੱਤ ਹੋਵੇਗੀ।

khireyapunjab
Author: khireyapunjab

ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।

Leave a Reply

Your email address will not be published. Required fields are marked *

Latest News

ਖ਼ਾਲਸਈ ਜਾਹੋ-ਜਲਾਲ ਨਾਲ ਮਨਾਈ ਜਾਵੇਗੀ ਸ੍ਰੀ ਕੀਰਤਪੁਰ ਸਾਹਿਬ ਦੇ 400 ਸਾਲਾ ਸਥਾਪਨਾ ਦਿਵਸ ਦੀ ਸ਼ਤਾਬਦੀ-ਐਡਵੋਕੇਟ ਧਾਮੀ 29 ਅਪ੍ਰੈਲ ਤੋਂ 1 ਮਈ ਤੀਕ ਸ੍ਰੀ ਕੀਰਤਪੁਰ ਸਾਹਿਬ ਵਿਖੇ ਹੋਣਗੇ ਸ਼ਤਾਬਦੀ ਸਬੰਧੀ ਸਮਾਗਮ ਐਡਵੋਕੇਟ ਧਾਮੀ ਦੀ ਅਗਵਾਈ ’ਚ ਹੋਈ ਸ਼ਤਾਬਦੀ ਸਬੰਧੀ ਸਬ-ਕਮੇਟੀ ਦੀ ਇਕੱਤਰਤਾ