Home » ਨਵੀਂ ਦਿੱਲੀ » ਦਸਤਾਰ ਬਾਰੇ ਅਪਮਾਨਜਨਕ ਸ਼ਬਦ ਵਰਤਣ ਵਾਲੇ ਡੇਰਾ ਬਾਬਾ ਨਾਨਕ ਦੇ ਵਿਧਾਇਕ ਗੁਰਦੀਪ ਸਿੰਘ ਰੰਧਾਵਾ ਖਿਲਾਫ ਕਾਰਵਾਈ ਦੀ ਮੰਗ: ਕਰਮਸਰ

ਦਸਤਾਰ ਬਾਰੇ ਅਪਮਾਨਜਨਕ ਸ਼ਬਦ ਵਰਤਣ ਵਾਲੇ ਡੇਰਾ ਬਾਬਾ ਨਾਨਕ ਦੇ ਵਿਧਾਇਕ ਗੁਰਦੀਪ ਸਿੰਘ ਰੰਧਾਵਾ ਖਿਲਾਫ ਕਾਰਵਾਈ ਦੀ ਮੰਗ: ਕਰਮਸਰ

SHARE ARTICLE

49 Views

ਨਵੀਂ ਦਿੱਲੀ, 6 ਦਸੰਬਰ (ਮਨਪ੍ਰੀਤ ਸਿੰਘ ਖਾਲਸਾ): ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਧਰਮ ਪ੍ਰਚਾਰ ਕਮੇਟੀ ਦੇ ਮੁਖੀ ਸਰਦਾਰ ਜਸਪ੍ਰੀਤ ਸਿੰਘ ਕਰਮਸਰ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗਡਗੱਜ ਨੂੰ ਅਪੀਲ ਕੀਤੀ ਹੈ ਕਿ ਡੇਰਾ ਬਾਬਾ ਨਾਨਕ ਹਲਕੇ ਦੇ ਵਿਧਾਇਕ ਗੁਰਦੀਪ ਸਿੰਘ ਰੰਧਾਵਾ ਵੱਲੋਂ ਦਸਤਾਰ ਬਾਰੇ ਅਪਮਾਨਜਨਕ ਸ਼ਬਦਾਵਲੀ ਦੀ ਵਰਤੋਂ ਕਰਨ ਲਈ ਉਹਨਾਂ ਖਿਲਾਫ ਕਾਰਵਾਈ ਕੀਤੀ ਜਾਵੇ। ਮੀਡੀਆ ਨੂੰ ਜਾਰੀ ਕੀਤੇ ਇਕ ਬਿਆਨ ਵਿਚ ਸਰਦਾਰ ਜਸਪ੍ਰੀਤ ਸਿੰਘ ਕਰਮਸਰ ਨੇ ਜਥੇਦਾਰ ਸਾਹਿਬ ਨੂੰ ਅਪੀਲ ਕੀਤੀ ਕਿ ਵਿਧਾਇਕ ਗੁਰਦੀਪ ਸਿੰਘ ਰੰਧਾਵਾ ਨੇ ਸਿੱਖਾਂ ਦੀ ਸ਼ਾਨ ਦਸਤਾਰ ਖਿਲਾਫ ਬਹੁਤ ਹੀ ਇਤਰਾਜ਼ਯੋਗ ਭਾਸ਼ਾ ਦੀ ਵਰਤੋਂ ਕੀਤੀ ਹੈ। ਉਹਨਾਂ ਕਿਹਾ ਕਿ ਇਸ ਨਾਲ ਸਾਰੀ ਦੁਨੀਆਂ ਵਿਚ ਬੈਠੇ ਸਿੱਖ ਭਾਈਚਾਰੇ ਦੇ ਮੈਂਬਰਾਂ ਦੇ ਮਨਾਂ ਨੂੰ ਠੇਸ ਪਹੁੰਚੀ ਹੈ। ਉਹਨਾਂ ਕਿਹਾ ਕਿ ਪੂਰੀ ਦੁਨੀਆਂ ਵਿਚ ਜਦੋਂ ਸਿੱਖ ਭਾਈਚਾਰੇ ਦੀ ਪਛਾਣ ਦਸਤਾਰ ਨਾਲ ਹੋ ਰਹੀ ਹੈ ਤੇ ਲੋਕਾਂ ਵਿਚ ਸਿੱਖ ਭਾਈਚਾਰੇ ਦਾ ਸਤਿਕਾਰ ਵਧਿਆ ਹੈ ਤਾਂ ਉਸ ਵੇਲੇ ਗੁਰਦੀਪ ਸਿੰਘ ਰੰਧਾਵਾ ਦੇ ਇਸ ਬਿਆਨ ਨੇ ਸਿੱਖਾਂ ਦੇ ਅਕਸ ਨੂੰ ਢਾਹ ਲਗਾਈ ਹੈ। ਉਹਨਾਂ ਕਿਹਾ ਕਿ ਇਕ ਸੰਵਿਧਾਨਕ ਅਹੁਦੇ ’ਤੇ ਬੈਠੇ ਹੋਏ ਗੁਰਦੀਪ ਸਿੰਘ ਰੰਧਾਵਾ ਵੱਲੋਂ ਨਾ ਸਿਰਫ ਅਤਿ ਇਤਰਾਜ਼ਯੋਗ ਭਾਸ਼ਾ ਦੀ ਵਰਤੋਂ ਕੀਤੀ ਗਈ ਬਲਕਿ ਆਪਣੇ ਬਿਆਨ ਨੂੰ ਸਹੀ ਵੀ ਠਹਿਰਾਇਆ ਗਿਆ ਜੋ ਕਿ ਬਹੁਤ ਹੀ ਮੰਦਭਾਗੀ ਗੱਲ ਹੈ। ਉਹਨਾਂ ਸਿੰਘ ਸਾਹਿਬ ਨੂੰ ਅਪੀਲ ਕੀਤੀ ਕਿ ਇਸ ਮਾਮਲੇ ਵਿਚ ਗੁਰਦੀਪ ਰੰਧਾਵਾ ਦੇ ਖਿਲਾਫ ਮਿਸਾਲੀ ਕਾਰਵਾਈ ਕੀਤੀ ਜਾਵੇ ਤਾਂ ਜੋ ਸਾਰੀ ਦੁਨੀਆਂ ਵਿਚ ਸਪਸ਼ਟ ਸੰਦੇਸ਼ ਜਾਵੇ ਕਿ ਇਸ ਤਰੀਕੇ ਦੀ ਗੁਸਤਾਖ਼ੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।

khireyapunjab
Author: khireyapunjab

ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।

Leave a Reply

Your email address will not be published. Required fields are marked *

Latest News

ਸੰਯੁਕਤ ਕਿਸਾਨ ਮੋਰਚਾ ਵਲੋਂ 4 ਫਰਵਰੀ ਤੋਂ 11 ਫਰਵਰੀ ਤੱਕ ਮੋਦੀ ਅਤੇ ਟਰੰਪ ਦੇ ਪੁਤਲੇ ਸਾੜਨ ਦੀ ਅਪੀਲ 👉 ਮੋਦੀ ਸਰਕਾਰ ਦੇ ਸਾਮਰਾਜਵਾਦ ਅੱਗੇ ਪੂਰੀ ਤਰ੍ਹਾਂ ਸਮਰਪਣ ਦੀ ਸਖ਼ਤ ਨਿੰਦਾ 👉 ਅਮਰੀਕਾ ਨਾਲ ਵਪਾਰ ਸਮਝੌਤਾ ਭਾਰਤੀ ਕਿਸਾਨਾਂ ਨੂੰ ਕਰ ਦੇਵੇਗਾ ਤਬਾਹ

ਮੋਦੀ ਅਤੇ ਸ਼ਾਹ ਪੰਜਾਬੀਆਂ ਤੇ ਸਿੱਖਾਂ ਵਿਚ ਜ਼ੇਕਰ ਵਿਚਰਣਾ ਲੋੜਦੇ ਹਨ, ਤਾਂ ਪਹਿਲਾਂ ਆਪਣੇ ਕੀਤੇ ਗੁਨਾਹਾਂ ਨੂੰ ਪ੍ਰਵਾਨ ਕਰਕੇ ਉਸਦੀ ਸਜ਼ਾ ਭੁਗਤਣ: ਮਾਨ 👉 8 ਹਜਾਰ ਪੁਲਿਸ ਮੁਲਾਜਮਾਂ ਦੀ ਸੁਰੱਖਿਆ ਵਿਚ ਪੰਜਾਬ ਅੰਦਰ ਵਿਚਰਨਾ ਮਨੁੱਖਤਾ ਵਿਰੋਧੀ ਕਾਲੇ ਕਾਰਨਾਮਿਆ ਬਦੌਲਤ ਵੱਡਾ ਡਰ